ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਮੁੱਖ ਖੇਤੀਬਾੜੀ ਅਫ਼ਸਰ
ਫਰੀਦਕੋਟ: 6 ਦਸੰਬਰ 2024( )
ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦੀ ਫ਼ਸਲ ਤਕਰੀਬਨ 115000 ਹੈਕ.ਰਕਬੇ ਅਤੇ ਹੋਰ ਫ਼ਸਲਾਂ ਤਕਰੀਬਨ ਦਸ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਾਸ਼ਤ ਕੀਤੀ ਗਈ ਹੈ। ਕਾਸ਼ਤ ਕੀਤੀਆਂ ਗਈਆਂ ਸਾਰੀਆਂ ਫ਼ਸਲਾਂ ਲਈ ਲੋੜੀਂਦੀ ਮਾਤਰਾ ਵਿਚ ਯੂਰੀਆ ਖਾਦ ਜ਼ਿਲੇ ਵਿਚ ਸਹਿਕਾਰੀ ਸਭਾਵਾਂ ਅਤੇ ਨਿੱਜੀ ਦੁਕਾਨਦਾਰਾਂ ਕੋਲ ਉਪਲਬਧ ਹੈ ਅਤੇ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਅੰਦਰ ਸਹਿਕਾਰੀ ਅਤੇ ਨਿੱਜੀ ਅਦਾਰਿਆਂ ਕੋਲ 23236 ਮੀਟ੍ਰਿਕ ਟਨ ਯੂਰੀਆ ਖਾਦ ਉਪਲਬਧ ਕਰਵਾਈ ਗਈ ਹੈ ਜਿਸ ਦੀ ਵਰਤੋਂ ਕਿਸਾਨ ਕਣਕ ਅਤੇ ਹੋਰ ਫ਼ਸਲਾਂ ਵਿੱਚ ਬਿਨਾਂ ਕਿਸੇ ਮੁਸ਼ਕਲ ਦੇ ਕਰ ਰਹੇ ਹਨ । ਉਨਾਂ ਦੱਸਿਆ ਕਿ 15 ਨਵੰਬਰ ਤੱਕ ਤਕਰੀਬਨ 14000 ਹੈਕਟੇਅਰ ਰਕਬੇ ਵਿੱਚ ਕਣਕ ਦੀ ਫ਼ਸਲ ਦੀ ਬਿਜਾਈ ਹੋਈ ਸੀ ਜਿਸ ਨੂੰ ਕਿਸਾਨਾਂ ਵਲੋਂ ਬਿਜਾਈ ਦੇ ਸਮੇਂ ਅਨੁਸਾਰ ਪਹਿਲਾ ਪਾਣੀਂ ਲਗਾਉਣ ਉਪਰੰਤ ਯੂਰੀਆ ਖਾਦ ਦੀ ਪਹਿਲੀ ਕਿਸ਼ਤ 45 ਕਿਲੋ ਪ੍ਰਤੀ ਏਕੜ ਪਾਈ ਜਾ ਰਹੀ ਹੈ। ਉਨਾਂ ਦੱਸਿਆ ਕਣ...








