ਸਤਲੁਜ ਦੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੀ ਸਮੱਸਿਆ ਦੇ ਹੱਲ ਲਈ ਹੋਈ ਵਿਚਾਰ ਚਰਚਾ
ਫਰੀਦਕੋਟ 0 6 ਦਸੰਬਰ ( )
ਬੁੱਢੇ ਦਰਿਆ ਵਿੱਚ ਲੁਧਿਆਣੇ ਇਲਾਕੇ ਦੀਆਂ ਫੈਕਟਰੀਆਂ, ਕਾਰਖਾਨਿਆਂ, ਡੇਅਰੀਆਂ ਅਤੇ ਸ਼ਹਿਰ ਦੇ ਸੀਵਰੇਜ ਦੇ ਪੈਂਦੇ ਪਾਣੀ ਨਾਲ ਸਤਲੁਜ ਅਤੇ ਬਿਆਸ ਦੇ ਪ੍ਰਦੂਸ਼ਿਤ ਹੁੰਦੇ ਜਾ ਰਹੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਰਧਾਨ ਤੇ ਨਰੋਆ ਪੰਜਾਬ ਮੰਚ ਦੇ ਕਨਵੀਨਰ ਗੁਰਪ੍ਰੀਤ ਸਿੰਘ ਚੰਦਬਾਜਾ ਦੇ ਗ੍ਰਹਿ ਵਿਖੇ ਹੋਈ ਵਿਚਾਰ ਚਰਚਾ ਦੌਰਾਨ ਵੱਖ ਵੱਖ ਬੁਲਾਰਿਆਂ ਦੇ ਵਿਚਾਰ ਸੁਣਨ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵਾਸ਼ ਦਿਵਾਇਆ ਕਿ ਇਸ ਸਮੱਸਿਆ ਦੇ ਹੱਲ ਲਈ ਸਰਕਾਰ ਵਲੋਂ ਬੜੀ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ।
ਇੰਜੀ. ਜਸਕੀਰਤ ਸਿੰਘ ਲੁਧਿਆਣਾ ਨੇ ਉਕਤ ਸਮੱਸਿਆ ਬਾਰੇ ਵਿਸਥਾਰ ਵਿੱਚ ਚਾਨਣਾ ਪਾਉਂਦਿਆਂ ਦੱਸਿਆ ਕਿ ਅੱਜ ਬੁੱਢੇ ਨਾਲੇ ਰਾਹੀਂ ਸਤਲੁਜ ਵਿੱਚ ਸੁੱਟੇ ਜਾ ਰਹੇ ਪ੍ਰਦੂਸ਼ਿਤ ਪਾਣੀ ਕਾਰਨ ਸਮੁੱਚਾ ਮਾਲਵਾ ਖੇਤਰ ਅਤੇ ਰਾਜਸਥਾਨ ਦੇ 15 ਜ਼ਿਲ੍ਹੇ ਭਿਆਨਕ ਬਿਮਾਰੀਆਂ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਦੱਸਿਆ ਕਿ ਫੈਕਟਰੀਆਂ, ਕਾਰਖਾਨਿਆਂ, ਡੇਅਰੀਆਂ ਅਤੇ ਸ਼ਹਿਰ ਦੇ ਸੀਵਰੇਜ ਦਾ ਗੰਦਾ ਪਾਣੀ ਅਤੇ ਕੂੜਾ ਕਰਕਟ ...








