ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਵਿੱਚ ਸਭ ਅੜਿੱਕੇ ਦੂਰ ਕਰਾਂਗੇ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 5 ਦਸੰਬਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਸਭ ਅੜਿੱਕੇ ਦੂਰ ਕੀਤੇ ਜਾ ਰਹੇ ਹਨ। ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਅੱਜ ਦੂਜੀ ਵਾਰ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ 127 ਪ੍ਰਮੋਟਰਾਂ/ਬਿਲਡਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤੇ ਗਏ।
ਸ. ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਦੇ ਮੌਕੇ ਵਧਾਉਣ ਲਈ ਯਤਨਸ਼ੀਲ ਹੈ ਜਿਸ ਤਹਿਤ ਅੱਜ ਪ੍ਰੋਮੋਟਰਾਂ/ਡਿਵੈਲਪਰਾਂ ਦੇ ਕੰਮਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕਰਦੇ ਹੋਏ ਅੱਜ ਦੂਜਾ ਕੈਂਪ ਲਗਾਇਆ ਗਿਆ। 16 ਅਕਤੂਬਰ ਨੂੰ ਲੱਗੇ ਪਹਿਲੇ ਕੈਂਪ ਵਿੱਚ ਵੱਖ-ਵੱਖ ਸੇਵਾਵਾਂ ਦੇ 51 ਸਰਟੀਫਿਕੇਟ ਜਾਰੀ ਕੀਤੇ ਗਏ ਸਨ। ਇਸੇ ਕੜੀ ਤਹਿਤ ਅੱਜ ਦੂਜੇ ਕੈਂਪ ਵਿੱਚ ਕਲੋਨੀਆਂ ਦੇ ਲਾਇਸੈਂਸ, ਕੰ...








