ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਬਲਾਕ ਬੁਢਲਾਡਾ ਦੇ ਪਿੰਡਾਂ ਦਾ ਦੌਰਾ
ਮਾਨਸਾ, 05 ਦਸੰਬਰ :
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਬਲਾਕ ਬੁਢਲਾਡਾ ਦੀ ਟੀਮ ਵੱਲੋਂ ਪਿੰਡ ਕਲੀਪੁਰ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਬੋਹਾ, ਮੰਡੇਰਨਾ, ਮੱਲ ਸਿੰਘ ਵਾਲਾ, ਬਰ੍ਹੇ ਆਦਿ ਵਿੱਚ ਕਣਕ ਦੀ ਫਸਲ ਵਿੱਚ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਵਾਲੇ ਖੇਤਾਂ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਵੱਲੋਂ ਪਿੰਡ ਮੱਲ ਸਿੰਘ ਵਾਲਾ ਦੇ ਕਿਸਾਨ ਸ੍ਰੀ ਗੁਰਵਿੰਦਰ ਸਿੰਘ, ਸ਼੍ਰੀ ਰਾਮਜੱਸ ਸਿੰਘ ਬਰ੍ਹੇ, ਸ਼੍ਰੀ ਗੁਰਵਿੰਦਰ ਸਿੰਘ ਬੋਹਾ ਦੇ ਖੇਤ ਦਾ ਮੌਕਾ ਵੇਖਿਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਤਾਂ ਵਿੱਚ 5 ਤੋਂ 10 ਪ੍ਰਤੀਸ਼ਤ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਵਿੱਚ ਆਇਆ, ਜਿਸ ’ਤੇ ਖੇਤੀਬਾੜੀ ਇੰਸਪੈਕਟਰ ਸ਼੍ਰੀ ਅਵਤਾਰ ਸਿੰਘ ਵੱਲੋਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸ਼ਿਫਾਰਿਸ਼ ਕੀਟਨਾਸ਼ਕ 7 ਕਿਲੋ ਮੋਰਟੈਲ/ ਰੀਜੈਂਟ 0.3 ਜੀ (ਫਿਪਰੋਨਿਲ) ਜਾਂ 1 ਲਿਟਰ ਡਰਸਬਾਨ 20 ਈ.ਸੀ. (ਕਲੋਰਪਾਈਰੀਫਾਸ) ਨੂੰ 20 ਕਿਲੋ ਸਲਾਬੀ ਮਿੱਟੀ ਨਾਲ ਰਲਾ ਕੇ ਪ੍ਰਤੀਏਕੜ ਦੇ ਹਿਸਾਬ ਨਾਲ ਪਹਿਲਾ ਪਾਣੀ ਲਗਾਉਣ ਤੋਂ ਪਹਿਲਾਂ ਛੱਟਾ ਦੇਣ ਜਾਂ ਇਸ ਦੇ ਬਦਲ ਵਿੱਚ 50 ...








