Monday, September 14
Shadow

Politics

ਜੇਲ੍ਹ ਵਿਚੋਂ ਕੈਦੀ/ ਹਵਾਲਾਤੀ ਵੀਡੀਓ ਕਾਨਫਰੰਸ ਰਾਹੀਂ ਕੇਸ ਬਾਰੇ ਆਪਣੇ ਵਕੀਲ ਨਾਲ ਕਰ ਸਕਣਗੇ ਰਾਬਤਾ

ਜੇਲ੍ਹ ਵਿਚੋਂ ਕੈਦੀ/ ਹਵਾਲਾਤੀ ਵੀਡੀਓ ਕਾਨਫਰੰਸ ਰਾਹੀਂ ਕੇਸ ਬਾਰੇ ਆਪਣੇ ਵਕੀਲ ਨਾਲ ਕਰ ਸਕਣਗੇ ਰਾਬਤਾ

National, Politics, Punjab, Trending
ਫਿਰੋਜ਼ਪੁਰ 04 ਦਸੰਬਰ, 2024 —           ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਕੈਦੀਆਂ /ਹਵਾਲਾਤੀਆਂ ਲਈ "ਸੰਵਾਦ" ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਹ ਸਕੀਮ ਪੂਰੇ ਪੰਜਾਬ ਵਿਚ ਸਿਰਫ ਜ਼ਿਲਾ ਫਿਰੋਜ਼ਪੁਰ ਵਿੱਚ ਲਾਗੂ ਕੀਤੀ ਗਈ ਅਤੇ ਸਕੀਮ ਸੰਬੰਧੀ ਇਕ ਕਿਤਾਬਚਾ (ਬੁੱਕਲੈਟ) ਜਾਰੀ ਕਰਦਿਆਂ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ—ਕਮ—ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਸੰਵਾਦ ਸਕੀਮ ਦੇ ਤਹਿਤ ਜੇਲ੍ਹ ਵਿੱਚ ਬੰਦ ਕੈਦੀ/ਹਵਾਲਾਤੀ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਆਪਣੇ ਕੇਸ ਬਾਬਤ ਵੀਡੀਓ ਕਾਨਫਰੰਸ ਰਾਹੀਂ ਆਪਣੇ ਵਕੀਲ ਨਾਲ ਗੱਲਬਾਤ ਕਰ ਸਕਦੇ ਹਨ।           ਉਨ੍ਹਾਂ ਦੱਸਿਆ ਕਿ ਇਹ ਸੰਵਾਦ ਸਕੀਮ ਜ਼ੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਲਈ ਬਹੁਤ ਹੀ ਲਾਭਦਾਇਕ ਸਿੱਧ ਹੋਵੇਗੀ। ਇਹ ਸਕੀਮ ਪੂਰੇ ਪੰਜਾਬ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਪਹਿਲੀ ਵਾਰ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਕੀਮ ਦੀ ਜ਼ਰੂਰਤ ਜ਼ੇਲ੍ਹ ਦੌਰੇ ਦੌਰਾਨ ਉਦੋਂ ਮਹਿਸੂਸ ਹੋਈ ਜਦੋ ਦੇ...
ਐੱਸ ਐਲ ਬੀ ਸੀ ਪੰਜਾਬ ਨੇ ਮੋਹਾਲੀ ਵਿੱਚ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ

ਐੱਸ ਐਲ ਬੀ ਸੀ ਪੰਜਾਬ ਨੇ ਮੋਹਾਲੀ ਵਿੱਚ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ

National, Politics, Punjab, Trending
ਐਸ.ਏ.ਐਸ.ਨਗਰ, 04 ਦਸੰਬਰ, 2024: ਪੰਜਾਬ ਨੈਸ਼ਨਲ ਬੈਂਕ, ਐਸ.ਐਲ.ਬੀ.ਸੀ ਪੰਜਾਬ ਅਤੇ ਐਲ.ਡੀ.ਐਮ ਮੋਹਾਲੀ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਪਿੰਡ ਰਾਣੀਮਾਜਰਾ ਬਲਾਕ ਮਾਜਰੀ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਦੇ ਨਾਮਾਂਕਣ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਡੀ ਜੀ ਐਮ ਐਸ ਐਲ ਬੀ ਸੀ ਪੰਜਾਬ ਆਰ ਕੇ ਮੀਨਾ ਮੁੱਖ ਮਹਿਮਾਨ ਸਨ। ਐਲ ਡੀ ਐਮ ਮੁਹਾਲੀ ਸ੍ਰੀ ਐਮ ਕੇ ਭਾਰਦਵਾਜ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਬਾਰੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ। ਉਨ੍ਹਾਂ ਲੋਕਾਂ ਨੂੰ ਇਸ ਬਾਰੇ ਵੀ ਜਾਗਰੂਕ ਕੀਤਾ ਕਿ ਉਹ ਸਾਈਬਰ ਕਰਾਈਮ ਦਾ ਸ਼ਿਕਾਰ ਹੋਣ ਤੋਂ ਕਿਵੇਂ ਬਚ ਸਕਦੇ ਹਨ। ਮੀਨਾ ਨੇ ਪੰਜਾਬ ਰਾਜ ਦੇ ਆਰਥਿਕ ਵਿਕਾਸ ਵਿੱਚ ਬੈਂਕਾਂ ਦੀ ਭੂਮਿਕਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਲੋੜ ਅਨੁਸਾਰ ਸਾਰੀਆਂ ਸਰਕਾਰੀ ਸਪਾਂਸਰਡ ਸਕੀਮਾਂ ਦਾ ਲਾਭ ਲੈਣ। ਮੀਨਾ ਨੇ ਆਮ ਲੋਕਾਂ ਨੂੰ ਚੰਗੇ ਸਿਬਿਲ ਸਕੋਰ ਨੂੰ ਬਣਾਈ ਰੱਖਣ ਲਈ ਬੈਂਕ ਲੋਨ ਫੰਡਾਂ ਦੀ ਸਮ...
ਐਜੂਕੇਟ ਪੰਜਾਬ ਪ੍ਰੋਜੈਕਟ ਦੇ ਸਹਿਯੋਗ ਨਾਲ ਸਰਕਾਰੀ ਸਕੂਲ ਭਾਂਗਰ ਨੇ ਪੰਜਾਬ ਪੱਧਰੀ ਖੇਡਾਂ ‘ ਚ ਗੋਲਡ ਤੇ ਸਿਲਵਰ ਮੈਡਲ ਪ੍ਰਾਪਤ ਕੀਤਾ

ਐਜੂਕੇਟ ਪੰਜਾਬ ਪ੍ਰੋਜੈਕਟ ਦੇ ਸਹਿਯੋਗ ਨਾਲ ਸਰਕਾਰੀ ਸਕੂਲ ਭਾਂਗਰ ਨੇ ਪੰਜਾਬ ਪੱਧਰੀ ਖੇਡਾਂ ‘ ਚ ਗੋਲਡ ਤੇ ਸਿਲਵਰ ਮੈਡਲ ਪ੍ਰਾਪਤ ਕੀਤਾ

National, Politics, Punjab, Trending
ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਈਆਂ ਗਈਆਂ ਪੰਜਾਬ ਪੱਧਰੀ ਖੇਡਾਂ 'ਚ ਭਾਂਗਰ ਸਕੂਲ ਨੇ ਗੋਲਡ ਤੇ ਸਿਲਵਰ ਮੈਡਲ ਜਿੱਤਿਆ। 400 ਮੀਟਰ ਨੇ ਕਰਮਜੀਤ ਕੌਰ ਗੋਲਡ ਤੇ 600 ਮੀਟਰ ਸਿਲਵਰ ਪ੍ਰਾਪਤ ਕੀਤਾ। ਬਾਕੀ ਖਿਡਾਰੀਆਂ ਨੇ ਚੰਗੀ ਕਾਰਗੁਜ਼ਾਰੀ ਦਾ ਪ੍ਦਰਸ਼ਨ ਕੀਤਾ।ਇਸ ਮੌਕੇ ਸਕੂਲ ਮੁਖੀ ਸਟੇਟ ਐਵਾਰਡੀ ਮਹਿਲ ਸਿੰਘ ਭਾਂਗਰ ਕਿਹਾ ਕਿ ਉਨ੍ਹਾਂ ਲਈ ਬੜੇ ਮਾਣ ਦੀ ਗੱਲ ਹੈ ਕਿ ਸਕੂਲ ਦੀ ਵਿਦਿਆਰਥਣ ਕਰਮਜੀਤ ਕੌਰ ਦਾ ਜਿੱਤ ਦਾ ਸਿਹਰਾ ਵਿਦਿਆਰਥੀ ਅਤੇ ਉਹਨਾਂ ਦੀ ਸਖ਼ਤ ਮਿਹਨਤ ਅਤੇ ਮਾਪਿਆਂ ਵੱਲੋਂ ਦਿੱਤੇ ਸਹਿਯੋਗ ਨੂੰ ਦਿੱਤਾ ਅਤੇ ਉਨ੍ਹਾਂ ਅੱਗੇ ਕਿਹਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਦਿਆਰਥੀ ਖੇਡਾਂ ਵਿਚ ਸਟੇਟ ਪੱਧਰ ਤੱਕ ਮੱਲਾਂ ਮਾਰ ਰਹੇ ਹਨ ਜੋ ਕਿ ਸਕੂਲ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਵਿਦਿਆਰਥੀਆ ਨੂੰ ਜਿੱਥੇ ਪੜ੍ਹਾਈ ਲਈ ਵਧੀਆ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ, ਉਥੇ ਖੇਡਾਂ ਵਿੱਚ ਵੀ ਸਕੂਲ ਵੱਲੋਂ ਵੱਖ-ਵੱਖ ਖੇਡਾਂ ਦੇ ਵਧੀਆ ਖੇਡ ਦੇ ਮੈਦਾਨ ਉਪਲਬਧ ਹਨ ਜਿਸ ਦੇ ਨਤੀਜੇ ਵਜੋਂ ਬੱਚੇ ਰਾਜ ਪੱਧਰ ਦੀਆ ਖੇਡਾਂ ਤੱਕ ਭਾਗ ਲੈ ਕੇ ਪ੍ਰਾਪਤੀਆਂ ਕਰ ਰਹੇ ਹਨ। ਇਸ ਮੌਕੇ ਸਰ...
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

National, Politics, Punjab, Trending
ਚੰਡੀਗੜ੍ਹ, 4 ਦਸੰਬਰ: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਦੇ ਤਹਿਤ ਸਰਕਾਰੀ ਸੰਸਥਾਵਾਂ ਲਈ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਤਹਿਤ ਸਾਲ 2017-18 ਤੋਂ 2019-20 ਤੱਕ ਦੀ ਬਕਾਇਆ ਰਹਿੰਦੀ ਅਦਾਇਗੀ ਲਈ ਸਾਲ 2023-24 ਦੌਰਾਨ 366.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਹੁਣ ਸਰਕਾਰੀ ਸੰਸਥਾਵਾਂ ਨੂੰ ਇਸ ਸਮੇਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜੋ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਵਿੱਚ ਪੜ੍ਹ ਰਹੇ ਹਨ ਜਾਂ ਜਿਨ੍ਹਾਂ ਨੇ ਦੂਜੇ ਰਾਜਾਂ ਦੀਆ...
8 ਤੋਂ 10 ਦਸੰਬਰ ਤੱਕ ਦੇ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ 98447 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

8 ਤੋਂ 10 ਦਸੰਬਰ ਤੱਕ ਦੇ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ 98447 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

National, Politics, Punjab, Trending
ਮੋਗਾ 4 ਦਸੰਬਰ: 8 ਦਸੰਬਰ ਤੋਂ 10 ਦਸੰਬਰ 2024 ਤੱਕ ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ 98 ਹਜ਼ਾਰ 447ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਅੱਜ ਸਿਹਤ ਵਿਭਾਗ ਮੋਗਾ ਵੱਲੋਂ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ ਗਠਿਤ ਜ਼ਿਲ੍ਹਾ ਟਾਸਕ ਫੋਰਸ ਦੀ ਕਮੇਟੀ ਦੀ ਅਤੇ ਸਬੰਧਤ ਵਿਭਾਗਾਂ ਦੀ ਮੀਟਿੰਗ ਕਰਨ ਸਮੇਂ ਕੀਤਾ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਮਿਤੀ 8 ਦਸੰਬਰ ਨੂੰ 395 ਬੂਥਾਂ 'ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 9-10 ਦਸੰਬਰ ਨੂੰ ਸਿਹਤ ਵਿਭਾਗ ਦੀਆਂ 588 ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ, ਤਾਂ ਜੋ 0 ਤੋਂ 5 ਸਾਲ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਵਧੀਕ ਡਿਪਟੀ ਕਮਿਸ਼...
ਜ਼ਿਲ੍ਹਾ ਮੋਗਾ ਵਿੱਚ ਲਾਹੇਵੰਦ ਸਾਬਿਤ ਹੋ ਰਹੀ ‘ ਮਗਨਰੇਗਾ ਯੋਜਨਾ ‘

ਜ਼ਿਲ੍ਹਾ ਮੋਗਾ ਵਿੱਚ ਲਾਹੇਵੰਦ ਸਾਬਿਤ ਹੋ ਰਹੀ ‘ ਮਗਨਰੇਗਾ ਯੋਜਨਾ ‘

National, Politics, Punjab, Trending
ਮੋਗਾ, 4 ਦਸੰਬਰ (000) - ਕੇਂਦਰੀ ਯੋਜਨਾ ' ਮਗਨਰੇਗਾ ' ਜ਼ਿਲ੍ਹਾ ਮੋਗਾ ਦੇ ਦਿਹਾੜੀਦਾਰ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਦੀ ਗਤੀਸ਼ੀਲ ਅਗਵਾਈ ਹੇਠ ਸਾਲ 2024-25 ਦੌਰਾਨ ਯੋਗ ਦਿਹਾਤੀ ਲੋਕਾਂ ਨੂੰ 15 ਲੱਖ 14 ਹਜ਼ਾਰ ਦਿਹਾੜੀਆਂ ਦਾ ਰੁਜ਼ਗਾਰ ਮੁਹਈਆ ਕਰਵਾਉਣ ਦਾ ਟੀਚਾ ਹੈ, ਜਿਸ ਵਿਚੋਂ ਹੁਣ ਤੱਕ 6.95 ਲੱਖ ਦਿਹਾੜੀਆਂ ਦਾ ਕੰਮ ਮੁਹਈਆ ਵੀ ਕਰਵਾਇਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਸਥਾਨਕ ਮੀਟਿੰਗ ਹਾਲ ਵਿਖੇ ਇਸ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਦੱਸਣਯੋਗ ਹੈ ਕਿ ਟੀਚੇ ਮੁਤਾਬਿਕ 67.87 ਫੀਸਦੀ ਕੰਮ ਮੁਹਈਆ ਕਰਵਾਇਆ ਜਾ ਚੁੱਕਾ ਹੈ। ਪਰ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਇਸ ਪ੍ਰਗਤੀ ਉੱਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਗ੍ਰਾਮ ਰੋਜ਼ਗਾਰ ਸਹਾਇਕਾਂ ਨੂੰ ਇਸ ਦਰ ਨੂੰ 100 ਫੀਸਦੀ ਤੱਕ ਲਿਜਾਣ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਕੀਤੀ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜੋ ਵੀ ਗ੍ਰਾਮ ਰੋਜ਼ਗਾਰ ਸਹਾਇਕ ਦਿੱਤੇ ਟੀਚੇ ਨੂੰ ਪ੍ਰਾਪਤ ਕਰਨ ਲਈ ਯਤਨ ਨਹੀ...
ਸਿਵਲ ਸਰਜਨ ਨੇ ਨਵੇਂ ਭਰਤੀ ਹੋਏ ਮੈਡੀਕਲ ਅਫ਼ਸਰਾਂ ਨੂੰ ਡਿਊਟੀ ਤਨਦੇਹੀ ਨਾਲ ਕਰਨ ਲਈ ਕੀਤਾ ਪ੍ਰੇਰਿਤ

ਸਿਵਲ ਸਰਜਨ ਨੇ ਨਵੇਂ ਭਰਤੀ ਹੋਏ ਮੈਡੀਕਲ ਅਫ਼ਸਰਾਂ ਨੂੰ ਡਿਊਟੀ ਤਨਦੇਹੀ ਨਾਲ ਕਰਨ ਲਈ ਕੀਤਾ ਪ੍ਰੇਰਿਤ

National, Politics, Punjab, Trending
ਮਾਨਸਾ, 04 ਦਸੰਬਰ : ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਕੀਤੇ ਗਏ ਮੈਡੀਕਲ ਅਫ਼ਸਰਾਂ ਵਿੱਚ ਜ਼ਿਲ੍ਹਾ ਮਾਨਸਾ ਵਿਖੇ 13 ਮੈਡੀਕਲ ਅਫ਼ਸਰ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਨਵੇਂ ਭਰਤੀ ਮੈਡੀਕਲ ਅਫ਼ਸਰਾਂ ਨੂੰ ਸਮੇਂ ਦੇ ਪਾਬੰਦ ਰਹਿਣ ਅਤੇ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ ਗਿਆ। ਡਾ. ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਬਹੁਤ ਮਹੱਤਵਪੂਰਣ ਡਿਊਟੀ ਲਈ ਤਾਇਨਾਤ ਕੀਤਾ ਗਿਆ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰਦੇ ਹੋਏ ਲੋਕਾਂ ਦੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾ ਵਿਖੇ ਕੋਈ ਵੀ ਮਰੀਜ਼ ਇੱਕ ਆਸ ਦੀ ਕਿਰਨ ਲੈ ਕੇ ਆਉਂਦਾ ਹੈ। ਇਸ ਲਈ ਮਰੀਜ਼ ਅਤੇ ਉਸ ਦੇ ਪਰਿਵਾਰਿਕ ਮੈਂਬਰ ਉਸ ਸੰਸਥਾ ਵਿੱਚੋਂ ਖੁਸ਼ ਹੋ ਕੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਟੀ.ਬੀ. ਦੀ ਬਿਮਾਰੀ ਨੂੰ ਖਤਮ ਕਰਨ ਲਈ 100 ਦਿਨ ਦੀ ਇੱਕ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸਾਨੂੰ ਇਸ ਤਪਦਿਕ ਦੀ ਬਿਮਾਰੀ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਵਿੱਚ ਵੱਧ...
ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

National, Politics, Punjab, Trending
ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗਾ। ਇੱਥੇ ਏਅਰਪੋਰਟ ਰੋਡ 'ਤੇ 5 ਕਰੋੜ ਦੀ ਲਾਗਤ ਵਾਲੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਜਿੱਥੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਸਥਾਪਤ ਹੈ, ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੂੰ ਸਿਰਫ਼ ਉਨ੍ਹਾਂ ਦੇ ਸ਼ਹੀਦੀ ਦਿਵਸ (23 ਮਾਰਚ) ਜਾਂ ਜਨਮ ਦਿਨ (28 ਸਤੰਬਰ) 'ਤੇ ਹੀ ਯਾਦ ਨਹੀਂ ਕੀਤਾ ਜਾਣਾ ਚਾਹੀਦਾ, ਸਗੋਂ ਹਰ ਪਲ ਯਾਦ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਹ ਪਲਾਜ਼ਾ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਮਹਾਨ ਸ਼ਹੀਦ ਦੇ ਨਕਸ਼ੇ-ਕਦਮਾਂ 'ਤੇ ਚੱਲਣ ਅਤੇ ਦੇਸ਼ ਦੀ ਸੇਵਾ ਕਰਨ ਲਈ ਹਮੇਸ਼ਾ ਪ੍ਰੇਰਿਤ ਕਰੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਪਲਾਜ਼ਾ ਇਸ ਮਹਾਨ ਸ਼ਹੀਦ ਦੇ ਯੋਗਦਾਨ ਤੋਂ ਜਾਣੂ ਕਰਵਾ ਕੇ ਦੇਸ਼-ਵਿਦੇਸ਼ ਤੋਂ ...
ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ

National, Politics, Punjab, Trending
ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਨੂੰ ਤੁਰੰਤ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਪਿੱਠ ਥਾਪੜੀ ਹੈ ਜਿਸ ਨੇ ਸੂਬੇ ਨੂੰ ਬਦਨਾਮ ਕਰਨ ਦੇ ਮਨਸੂਬੇ ਸਫਲ ਨਾ ਹੋਣ ਦਿੱਤੇ। ਅੱਜ ਇੱਥੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਨੂੰ ਸਮਰਪਿਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਅਜਿਹੇ ਘਿਨਾਉਣੇ ਕਾਰੇ ਲਈ ਕੋਈ ਥਾਂ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਤੋਂ ਇਲਾਵਾ 175 ਦੇ ਕਰੀਬ ਪੁਲਿਸ ਮੁਲਾਜ਼ਮ ਪਹਿਲਾਂ ਹੀ ਤਾਇਨਾਤ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਸਾਰਥਿਕ ਨਤੀਜੇ ਨਿਕਲੇ ਕਿਉਂਕਿ ਪੰਜਾਬ ਪੁਲਿਸ ਨੇ ਸੂਬੇ ਦਾ ਨਾਮ ਬਦਨਾਮ ਕਰਨ ਦੀ ਰਚੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਜਿਸ ਨੂੰ ਸ੍ਰੀ ਹਰ...
2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Crime, National, Politics, Punjab, Trending
ਚੰਡੀਗੜ੍ਹ, 4 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇੱਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਗੁਰਪ੍ਰੀਤ ਸਿੰਘ ਵਾਸੀ ਖੋਖਰ ਰੋਡ, ਮਾਨਸਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਹ ਇੱਕ ਮਸ਼ੀਨੀ ਰੇਹੜੀ ਚਲਾ ਕੇ ਆਪਣੀ ਰੋਜ਼ੀ-ਰੋਟੀ ਕਮਾਉਂਦਾ ਹੈ ਅਤੇ ਉਸਨੇ ਸੜਕ ਕਿਨਾਰੇ ਇੱਕ ਲੱਕੜ ਦਾ ਟੁਕੜਾ ਦੇਖਿਆ ਅਤੇ ਆਪਣੀ ਮੋਟਰ ਰੇਹੜੀ ਵਿੱਚ ਲੱਦ ਲਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਰਸਤੇ ਵਿੱਚ ਜਾ ਰਿਹਾ ਸੀ ਤਾਂ ਉਕਤ ਵਣ ਗਾਰਡ ਨੇ ਉਸਨੂੰ ਲੱਕੜ ਚੋਰੀ ਕਰਨ ਦੇ ਦੋਸ਼ ਵਿੱਚ ਜੁਰਮਾਨਾ ਕਰਨ ਦੀ ਧਮਕੀ ਦਿੱਤੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ ਉਸਨੂੰ 5,000 ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ। ਸ਼ਿਕਾਇਤ ਅਨ...