ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ ਦੀ ਮਾਨਤਾ ਰੱਦ ਕਰਨ ਸੰਬੰਧੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ: ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ 16 ਜਨਵਰੀ :
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ, ਜੰਮੂ ਅਤੇ ਕਸ਼ਮੀਰ ਦੀ ਐਮ.ਬੀ.ਬੀ.ਐਸ. ਮਾਨਤਾ ਰੱਦ ਕਰਨ ਦਾ ਫੈਸਲਾ ਨਾ ਸਿਰਫ਼ ਵਿਦਿਆਰਥੀਆਂ ਦੇ ਭਵਿੱਖ ਨਾਲ ਬੇਇਨਸਾਫ਼ੀ ਹੈ, ਸਗੋਂ ਸਿੱਖਿਆ ਨੂੰ ਧਰਮ ਅਤੇ ਰਾਜਨੀਤੀ ਨਾਲ ਜੋੜਨ ਦੀ ਇੱਕ ਕੋਝੀ ਉਦਾਹਰਣ ਹੈ। ਇਸ ਮੈਡੀਕਲ ਕਾਲਜ ਵਿੱਚ ਦਾਖਲੇ ਕੇਂਦਰੀ ਪ੍ਰੀਖਿਆ ਐਨ.ਈ.ਈ.ਟੀ. , ਜੋ ਰਾਸ਼ਟਰੀ ਮੈਡੀਕਲ ਕਮਿਸ਼ਨ ਵੱਲੋਂ ਵੀ ਪ੍ਰਵਾਨਿਤ ਹੈ, ਦੀ ਮੈਰਿਟ ਅਨੁਸਾਰ ਪੂਰੀ ਤਰ੍ਹਾਂ ਕਾਨੂੰਨੀ ਅਤੇ ਪਾਰਦਰਸ਼ੀ ਢੰਗ ਨਾਲ ਕੀਤੇ ਗਏ ਸਨ।
ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਸੰਸਥਾ ਦਾ ਨਿਰੀਖਣ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਇੰਸਟੀਟਿਊਟ ਵਿੱਚ ਕਿਸੇ ਧਰਮ ਵਿਸ਼ੇਸ਼ ਦੇ ਵਿਦਿਆਰਥੀਆਂ ਦੀ ਬਹੁਗਿਣਤੀ ਹੋਣ ਕਰਕੇ , ਐਮ.ਬੀ.ਬੀ.ਐਸ. ਦੀ ਮਾਨਤਾ ਰੱਦ ਕਰਨਾ ਬਿਲਕੁਲ ਗ਼ੈਰ-ਵਾਜਿਬ,ਪੱਖਪਾਤੀ ਅਤੇ ਅਨਿਆਂਪੂਰਨ ਹੈ। ਉਨ੍ਹਾਂ ਸਵਾਲ ਉਠਾਇਆ, ਜੇਕਰ ਸੰਸਥਾ ਵਿੱਚ ਇੰਨੀਆਂ ਵੱਡੀਆਂ ਖਾਮੀਆਂ ਸਨ ਤਾਂ ਮਹਿਜ਼ ਚਾਰ ਮਹੀਨੇ ਪਹਿਲਾਂ ਮਾਨਤਾ ਕਿਸ ਆਧਾਰ ’ਤੇ...








