ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ, 4 ਦਸੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਤੇ ਸਾਰਥਕ ਹੱਲ ਕੀਤਾ ਜਾ ਸਕੇ।
ਅੱਜ ਸਵੇਰੇ 11:00 ਵਜੇ ਕੀਤੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਮੌਕੇ ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰ ਮਹੀਨੇ ਦੇ ਪਹਿਲੇ ਹਫਤੇ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਹੋਇਆ ਕਰੇਗੀ ਅਤੇ ਅਗਲੇ ਸਾਲ ਦੇ ਜਨਵਰੀ ਮਹੀਨੇ ਦੀ ਆਨਲਾਈਨ ਮਿਲਣੀ 6 ਜਨਵਰੀ, 2025 ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਭਰ ‘ਚ ਇਸ ਕਿਸਮ ਦੀ ਪਹਿਲੀ ਆਨਲਾਈਨ ਐਨ.ਆਰ.ਆਈ ਮਿਲਣੀ ਹੈ।
ਸ. ਧਾਲੀਵਾਲ ਨੇ ਅੱਜ ਪ੍ਰਾਪਤ ਹੋਈਆਂ ਪ੍ਰਵਾਸੀ ਪੰਜਾਬੀਆਂ ਦੀਆਂ 85 ਸ਼ਿਕਾਇਤਾਂ ਲਈ ਸਬੰਧਤ ਸਿਵਲ ਅਤੇ ਪੁਲੀਸ ਅਧ...








