ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ- ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਸ੍ਰੀ ਮੁਕਤਸਰ ਸਾਹਿਬ, 03 ਦਸੰਬਰ:
ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰੀ ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹੇ ਦੇ 248 ਪਿੰਡਾਂ ਦੀਆਂ ਪੰਚਾਇਤਾਂ ਦੇ ਨਵੇਂ ਚੁਣੇ ਗਏ 248 ਸਰਪੰਚ ਅਤੇ 1908 ਪੰਚਾਂ ਨੂੰ ਸਹੁੰ ਚੁਕਾਉਣ ਮੌਕੇ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਸ. ਜਗਦੀਪ ਸਿੰਘ ਕਾਕਾ ਬਰਾੜ, ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਤੁਸ਼ਾਰ ਗੁਪਤਾ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਲਈ ਮੁਬਾਰਕਬਾਦ ਦਿੰਦਿਆਂ ਸਮਾਗਮ ਵਿੱਚ ਪੁੱਜੇ ਸਰਪੰਚਾਂ ਅਤੇ ਪੰਚਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਡਾ. ਬਲਜੀਤ ਕੌਰ ਨੇ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਜਮਹੂਰੀਅਤ ਦੀ ਨੀਂਹ ਦੱਸਦਿਆ ਕਿਹਾ ਕ...








