ਕਣਕ ਦੀ ਗੁਲਾਬੀ ਸੁੰਡੀ ਦੇ ਹਮਲੇ ਬਾਰੇ ਪਹਿਲਾ ਪਾਣੀ ਲਾਉਣ ਤੋਂ ਪਹਿਲਾਂ ਫ਼ਸਲ ਦਾ ਨਿਰੀਖਣ ਜ਼ਰੂਰੀ- ਡਾ. ਅਮਰੀਕ ਸਿੰਘ
ਫਰੀਦਕੋਟ 2 ਦਸੰਬਰ 2024 ( ) ਜ਼ਿਲੇ ਵਿਚ ਕਣਕ ਦੀ ਬਿਜਾਈ ਦਾ ਕੰਮ ਇਸ ਹਫਤੇ ਦੌਰਾਨ ਮੁਕੰਮਲ ਹੋ ਜਾਵੇਗਾ । ਇਸ ਦੌਰਾਨ ਨਵੰਬਰ ਦੇ ਪਹਿਲੇ ਹਫਤੇ ਬੀਜੀ ਗਈ ਕਣਕ ਦੀ ਫ਼ਸਲ ਉੱਪਰ ਕਿਤੇ ਕਿਤੇ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ ਨਾਮੀ ਕੀੜਿਆਂ ਦਾ ਹਮਲਾ ਦੇਖਣ ਨੂੰ ਮਿਲਿਆ ਹੈ ਜਿਸ ਦੀ ਰੋਕਥਾਮ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨਾਲ ਰਾਬਤਾ ਕਰਕੇ ਇਸ ਸੁੰਡੀ ਦੇ ਹਮਲੇ ਅਤੇ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਪਿੰਡ ਚਾਹਲ ਬਲਾਕ ਫ਼ਰੀਦਕੋਟ ਦੇ ਕਿਸਾਨ ਸਰਦੂਲ ਸਿੰਘ ਦੀ ਕਣਕ ਦੀ ਫ਼ਸਲ ਦਾ ਨਿਰੀਖਣ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਗੁਲਾਬੀ ਸੁੰਡੀ ਦੇ ਹਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਹੁਤਾਤ ਰਕਬੇ ਵਿੱਚ ਕਣਕ ਦੀ ਬਿਜਾਈ ਸੁਪਰ/ਹੈਪੀ , ਸਮਾਰਟ ਜਾਂ ਸਰਫੇਸ ਸੀਡਰ ਨਾਲ ਕੀਤੀ ਗਈ ਹੈ ,ਕੁਝ ਥਾਵਾਂ ਤੇ ਕਣਕ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੁਕਸਾਨ ਕਰ ਰਹੀ ਹੈ ਜਿਸ ਤੋਂ ਬਚਾਅ ਲਈ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ ਹੈ। ਉਨਾਂ ਦੱਸਿਆ ਕਿ ਮੌਸਮੀ ਤਬਦੀਲੀਆਂ ਕਰਨ ਇਸ ਵਾਰ ਨਵੰਬਰ ਦੇ ਪਹਿਲੇ ਹਫਤੇ ਬੀਜੀ ਗਈ ਕਣਕ ਦੀ ਫ਼ਸਲ ਉੱਪਰ ਗੁਲਾ...








