Shadow

Politics

ਵਿਧਾਇਕ ਡਾ.ਅਜੈ ਗੁਪਤਾ ਨੇ ਨਵਾਂ ਟਿਊਬਵੈੱਲ ਲਗਾਉਣ ਦਾ ਉਦਘਾਟਨ ਕੀਤਾ।

ਵਿਧਾਇਕ ਡਾ.ਅਜੈ ਗੁਪਤਾ ਨੇ ਨਵਾਂ ਟਿਊਬਵੈੱਲ ਲਗਾਉਣ ਦਾ ਉਦਘਾਟਨ ਕੀਤਾ।

National, Politics, Punjab, Trending
 ਅੰਮ੍ਰਿਤਸਰ, 30 ਨਵੰਬਰ: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਭੱਦਰਕਾਲੀ ਇਲਾਕੇ ਵਿੱਚ ਨਵਾਂ ਟਿਊਬਵੈੱਲ ਲਗਾਉਣ ਦਾ ਉਦਘਾਟਨ ਕੀਤਾ।  ਵਿਧਾਇਕ ਗੁਪਤਾ ਨੇ ਕਿਹਾ ਕਿ ਭੱਦਰਕਾਲੀ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਇੱਥੇ ਟਿਊਬਵੈੱਲ ਲਗਾਉਣ ਦਾ ਉਦਘਾਟਨ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਆਉਣ ਵਾਲੇ 15 ਦਿਨਾਂ ਵਿੱਚ ਟਿਊਬਵੈੱਲ ਖੁੱਲ੍ਹਣ ਨਾਲ ਇਲਾਕੇ ਦੇ ਸਾਰੇ ਘਰਾਂ ਵਿੱਚ ਪੀਣ ਵਾਲਾ ਪਾਣੀ ਪਹੁੰਚ ਜਾਵੇਗਾ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ।  ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਵੀ ਲੱਭਿਆ ਜਾ ਰਿਹਾ ਹੈ।   ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਧੰਨਵਾਦ   ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਉਹ ਧੰਨਵਾਦੀ ਹਨ ਕਿ ਜਦੋਂ ਵੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਕੇਂਦਰੀ ਵਿਧਾਨ ਸਭਾ ਹਲਕੇ ਦੀ ਕੋਈ ਮੰਗ ਲੈ ਕੇ ਪਹੁੰਚ ਕਰਦੇ ਹਨ ਤਾਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕ...
ਪਿੰਡਾਂ ਵਿੱਚ ਮਹਿਲਾ ਸਰਪੰਚਾਂ ਦੀ ਹੋਂਦ ਮਹਿਲਾ ਸਸ਼ਕਤੀਕਰਨ ਵੱਲ ਵਧਦੇ ਕਦਮ-  ਈ ਟੀ ਓ

ਪਿੰਡਾਂ ਵਿੱਚ ਮਹਿਲਾ ਸਰਪੰਚਾਂ ਦੀ ਹੋਂਦ ਮਹਿਲਾ ਸਸ਼ਕਤੀਕਰਨ ਵੱਲ ਵਧਦੇ ਕਦਮ- ਈ ਟੀ ਓ

National, Politics, Punjab, Trending
ਜੰਡਿਆਲਾ ਗੁਰੂ, 30 ਨਵੰਬਰ ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਆਪਣੇ ਹਲਕੇ ਵਿੱਚ ਚੁਣੇ ਗਏ ਮਹਿਲਾ ਸਰਪੰਚਾਂ ਦੇ ਸਨਮਾਨ ਵਿੱਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸੱਦਾ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ  ਕੰਮ ਕਰਨ। ਉਹਨਾਂ  ਨੇ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਆਪਕ ਵਿਕਾਸ ਲਈ ਜਨਤਾ ਦੇ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਯਕੀਨੀ ਬਣਾਉਣਾ ਲਾਜ਼ਮੀ ਹੈ। ਉਹਨਾਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਇਸ ਵਾਰ 53 ਫੀਸਦੀ ਮਹਿਲਾ ਸਰਪੰਚ ਹਨ। ਉਨ੍ਹਾਂ ਕਿਹਾ ਕਿ ਜੇ ਸਰਪੰਚ ਆਪਣੀ ਡਿਊਟੀ ਬਾਖੂਬੀ ਨਾਲ ਨਿਭਾਉਣ ਤਾਂ ਉਹ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਸਰਪੰਚਾਂ ਨੂੰ ਹਰ ਨੇਕ ਕੰਮ ਲਈ ਪੂਰਾ ਸਹਿਯੋਗ ਦੇਵੇਗੀ। ਉਨਾਂ  ਮਹਿਲਾ ਸਰਪੰਚਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਪੰਚਾਂ ਦੀ ਸਰਗਰਮ ਭੂਮਿਕਾ ਨਾਲ ਪੰਜਾਬ ਨੂੰ ਜਲਦੀ ਹੀ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ। ਕੈਬਨਿਟ  ਮੰਤਰੀ ਨੇ ਕਿਹਾ ਕਿ ਸਰਪੰਚਾਂ ਦੀ ਵੱਡੀ ਭੂਮਿਕਾ ਹੁੰਦੀ ਹੈ ਅ...
ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

National, Politics, Punjab, Trending
ਚੰਡੀਗੜ੍ਹ, 30 ਨਵੰਬਰ: ਸੰਸਦ ਮੈਂਬਰ (ਰਾਜ ਸਭਾ) ਸ੍ਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਵਿੱਚ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਭਾਰਤੀ ਹਵਾਈ ਸੈਨਾ ਵੱਲੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ। ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੀ ਮੀਟਿੰਗ ਦੌਰਾਨ ਰੱਖਿਆ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ, ਜਿਸ ਨੂੰ ਭਾਰਤੀ ਹਵਾਈ ਸੈਨਾ (ਆਈ.ਏ.ਐੱਫ.) ਵੱਲੋਂ ਸੰਚਾਲਿਤ ਕੀਤਾ ਜਾਂਦਾ ਹੈ, ਦੀ ਹਵਾਈ ਪੱਟੀ ਦੇ ਚੱਲ ਰਹੇ ਕੰਮ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਹਵਾਈ ਅੱਡੇ ਦੀ ਸੰਚਾਲਨ ਸਮਰੱਥਾ ਨੂੰ ਵਧਾਉਣ ਅਤੇ ਸ਼ਹਿਰੀ ਹਵਾਬਾਜ਼ੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਹੈ। ਉਨ੍ਹਾਂ ਨੇ ਰੱਖਿਆ ਮੰਤਰੀ ਨੂੰ ਅੱਗੇ ਦੱਸਿਆ ਕਿ ਉਹ ਇਸ ਪ੍ਰਾਜੈਕਟ ਦੀ ਪ੍ਰਗਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ, ਲੁਧਿਆਣਾ ਦੇ ਏਅਰਪੋਰਟ ਡਾਇਰੈਕਟਰ, ਭਾਰਤ ਇਲੈਕਟ੍ਰੋਨਿਕਸ ਲਿਮਟਿਡ (ਬੀ.ਈ.ਐਲ.) ਦੇ ਨੁਮਾਇੰਦਿਆਂ, ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ, ਪੰਜਾਬ ਪਬਲਿਕ ਵਰਕ...
ਸਪੀਕਰ ਕੁਲਤਾਰ ਸਿੰਘ ਰਾਜ ਪੱਧਰੀ ਯੁਵਕ ਮੇਲੇ ਦੇ ਦੂਸਰੇ ਦਿਨ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ

ਸਪੀਕਰ ਕੁਲਤਾਰ ਸਿੰਘ ਰਾਜ ਪੱਧਰੀ ਯੁਵਕ ਮੇਲੇ ਦੇ ਦੂਸਰੇ ਦਿਨ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ

National, Politics, Punjab, Trending
ਲੁਧਿਆਣਾ, 30 ਨਵੰਬਰ (000) ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵਿਖੇ ਕਰਵਾਏ ਜਾ ਰਹੇ ਅੰਤਰ-ਵਰਸਿਟੀ ਯੁਵਕ ਮੇਲੇ ਦੇ ਦੂਜੇ ਦਿਨ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਦੂਜੇ ਦਿਨ ਦੇ ਸੱਭਿਆਚਾਰਕ ਅਤੇ ਵਿਰਾਸਤੀ ਮੁਕਾਬਲਿਆਂ ਦਾ ਅਨੰਦ ਮਾਣਿਆ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵੀ ਮੌਜੂਦ ਸਨ। ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਭਾਗ ਦੇ ਉਪਰਾਲੇ ਅਤੇ ਨੌਜਵਾਨਾਂ ਦੇ ਜੋਸ਼ ਦੀ ਸਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਰੰਗਲਾ ਪੰਜਾਬ ਦੇ ਸੁਪਨੇ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਪੰਜਾਬ ਹਰ ਖੇਤਰ ਵਿੱਚ ਮੁੜ ਤੋਂ ਦੇਸ਼ ਦਾ ਨੰਬਰ ਇੱਕ ਸੂਬਾ ਬਣਨ ਦੀ ਦਿਸ਼ਾ ਵਿੱਚ ਕਦਮ ਵਧਾ ਰਿਹਾ ਹੈ। ਯੁਵਕ ਮੇਲੇ ਦੇ ਦੂਜੇ ਦਿਨ ਦਾ ਆਗਾਜ ਪੰਜਾਬ ਦੇ ਮਰਦਾਂ ਦੇ ਪ੍ਰਸਿੱਧ ਲੋਕ ਨਾਚ "ਝੂਮਰ" ਨਾਲ ਹੋਇਆ। ਜਿਸ ਉਪਰੰਤ ਲੁੱਡੀਆਂ ਅਤੇ ਸੰਮੀਆਂ ਨੇ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਏ.ਐਸ.ਮਾਡਰਨ ਸਕੂਲ ਦੇ ਸਲਾਨਾ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਏ.ਐਸ.ਮਾਡਰਨ ਸਕੂਲ ਦੇ ਸਲਾਨਾ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ

National, Politics, Punjab, Trending
ਖੰਨਾ, ਲੁਧਿਆਣਾ, 30 ਨਵੰਬਰ (000) ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਸਥਾਨਕ ਏ.ਐਸ.ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਸਲਾਨਾ ਸਮਾਗਮ' ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦੀ ਸਰਕਾਰ ਅਤੇ ਸੂਬੇ ਦੇ ਲੋਕ ਅਧਿਆਪਕ ਭਾਈਚਾਰੇ ਵੱਲੋਂ ਕੀਤੇ ਗਏ ਵਡਮੁੱਲੇ ਯਤਨਾਂ ਲਈ ਸਦਾ ਰਿਣੀ ਰਹਿਣਗੇ, ਜਿਨ੍ਹਾਂ ਸਦਕਾ ਪੰਜਾਬ ਸਕੂਲ ਸਿੱਖਿਆ ਵਿੱਚ ਪਹਿਲੇ ਨੰਬਰ 'ਤੇ ਹੈ। ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਸ ਸਿੱਖਿਆ ਸੰਸਥਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸੰਸਥਾ ਦੇ ਸੱਤ ਇੰਸਟੀਚਿਊਟ ਚਲਦੇ ਹਨ। ਜਿਨ੍ਹਾਂ ਵਿਚ ਤਿੰਨ ਸਕੂਲ ਅਤੇ ਚਾਰ ਕਾਲਜ ਹਨ। ਉਹਨਾਂ ਕਿਹਾ ਕਿ ਇਹਨਾਂ ਸਿੱਖਿਆ ਸੰਸਥਾ ਵਿੱਚੋਂ ਪੜ੍ਹੇ ਹੋਏ ਹਾਜ਼ਰਾ ਹੀ ਵਿਦਿਆਰਥੀਆਂ ਨੇ ਦੇਸ਼ ਅਤੇ ਵਿਦੇਸ਼ਾਂ ਵਿਚ ਵੱਖ-ਵੱਖ ਉੱਚ ਅਹੁਦਿਆਂ ਤੇ ਬੈਠ ਕੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਇਹ ਸਿੱਖਿਆ ਸੰਸਥਾ ...
ਵਿਧਾਇਕ ਕੁਲਵੰਤ ਸਿੰਘ ਨੇ ਫੇਜ਼ 11 ਤੋਂ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਬੱਸ ਟਰਾਂਸਪੋਰਟੇਸ਼ਨ ਸੇਵਾ ਸ਼ੁਰੂ ਕੀਤੀ

ਵਿਧਾਇਕ ਕੁਲਵੰਤ ਸਿੰਘ ਨੇ ਫੇਜ਼ 11 ਤੋਂ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਬੱਸ ਟਰਾਂਸਪੋਰਟੇਸ਼ਨ ਸੇਵਾ ਸ਼ੁਰੂ ਕੀਤੀ

National, Politics, Punjab, Trending
ਐਸ.ਏ.ਐਸ.ਨਗਰ, 30 ਨਵੰਬਰ, 2024: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕਰਨ ਲਈ ਵਿਧਾਇਕ ਕੁਲਵੰਤ ਸਿੰਘ ਨੇ ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼ 11 ਸਥਿਤ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਬੱਸ ਟਰਾਂਸਪੋਰਟ ਸੇਵਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਨੇ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਨੂੰ ਹੋਰ ਸੁਧਾਰ ਅਤੇ ਮਜ਼ਬੂਤ ​​ਕਰਨ ਲਈ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸੁਹਿਰਦ ਯਤਨਾਂ ਦਾ ਨਤੀਜਾ ਹਨ ਜਿੱਥੋਂ ਲੱਖਾਂ ਲੋਕ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਬੁਨਿਆਦੀ ਢਾਂਚੇ ਅਤੇ ਹੋਰ ਲੋੜਾਂ ਦਾ ਬਹੁਤ ਵਧੀਆ ਢੰਗ ਨਾਲ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਫੇਜ਼ 11 ਐਸ.ਓ.ਈ ਤੋਂ ਸ਼ੁਰੂ ਕੀਤੀ ਗਈ ਬੱਸ ਸੇਵਾ ਨਾਲ ਜ਼ਿਲ੍ਹੇ ਦੇ 7 ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਵਾਜਾਈ ਦੀ ਸਹੂਲਤ ਲ...
ਖਰੜ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੰਮ ਕਰਨ: ਅਨਮੋਲ ਗਗਨ ਮਾਨ

ਖਰੜ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੰਮ ਕਰਨ: ਅਨਮੋਲ ਗਗਨ ਮਾਨ

National, Politics, Punjab, Trending
ਚੰਦਪੁਰ (ਬਲਾਕ ਮਾਜਰੀ), 30 ਨਵੰਬਰ:      ਵਿਧਾਨ ਸਭਾ ਹਲਕਾ ਖਰੜ  ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਬਲਾਕ ਮਾਜਰੀ ਅਤੇ ਖਰੜ ਬਲਾਕ ਦੀਆਂ   ਨਵਨਿਯੁਕਤ ਪੰਚਾਇਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਈਮਾਨਦਾਰੀ ਨਾਲ ਨਾਲ ਕੰਮ। ਅੱਜ ਇਥੇ ਬਲਾਕ ਮਾਜਰੀ ਨਜ਼ਦੀਕ ਪੈਂਦੇ ਪਿੰਡ ਚੰਦਪੁਰ ਵਿਖੇ ਬਲਾਕ ਮਾਜਰੀ ਅਤੇ ਖਰੜ ਦੀਆਂ 110 ਪੰਚਾਇਤਾਂ ਲਈ ਕਰਵਾਏ ਗਏ ਸੇਵਾ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਸਾਨੂੰ  ਵੱਡਾ ਫ਼ਤਵਾ ਦੇ ਕੇ ਸੇਵਾ ਸੌਂਪੀ ਗਈ ਹੈ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੇ ਵਿਕਾਸ ਲਈ ਪੰਚਾਇਤੀ ਵਿਭਾਗ ਦੇ ਅਧਿਕਾਰੀਆਂ ਅਤੇ ਪ੍ਰਸ਼ਾਸਨ ਨਾਲ ਪੂਰਾ ਤਾਲਮੇਲ ਰੱਖਣ ਅਤੇ ਜੇਕਰ ਉਨ੍ਹਾਂ ਨੂੰ ਕੋਈ ਸਮੱਸਆ ਆਉਂਦੀ ਹੈ ਤਾਂ ਉਹ ਮੇਰੇ ਨਾਲ ਸਿੱਧਾ ਸੰਪਰਕ ਕਰਨ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਲਕੇ ਦੇ ਪਿੰਡਾਂ ਵਿਚ ਬਣਾਏ ਗਰਾਊਂਡਾਂ ਵਿਚ ਓਪਨ ਜਿੰਮ ਲਗਾਉਣ ਅਤੇ  ਨਾਲ ਹੀ ਪਿੰਡਾਂ ਦੇ ਟੋਭੇ ਅਤੇ ਗਲੀਆਂ ਨਾਲੀਆਂ ਦੀ ਸਫਾਈ ਕਰਵਾਈ ਜਾਵੇ। ਅਨਮੋਲ ਗਗਨ ਮਾਨ ਨੇ ਅਧ...
ਬਰਿੰਦਰ ਕੁਮਾਰ ਗੋਇਲ ਵੱਲੋਂ ਪਾਣੀ ਦੀ ਸੰਭਾਲ ਲਈ ਆਧੁਨਿਕ ਪ੍ਰਣਾਲੀ ਵਿਕਸਿਤ ਕਰਨ ‘ਤੇ ਜ਼ੋਰ

ਬਰਿੰਦਰ ਕੁਮਾਰ ਗੋਇਲ ਵੱਲੋਂ ਪਾਣੀ ਦੀ ਸੰਭਾਲ ਲਈ ਆਧੁਨਿਕ ਪ੍ਰਣਾਲੀ ਵਿਕਸਿਤ ਕਰਨ ‘ਤੇ ਜ਼ੋਰ

National, Politics, Punjab, Trending
ਚੰਡੀਗੜ੍ਹ, 30 ਨਵੰਬਰ: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਧੁਨਿਕ ਜਲ ਪ੍ਰਬੰਧਨ ਰਣਨੀਤੀਆਂ ਘੜਨ ਦੇ ਨਾਲ-ਨਾਲ ਵਿਆਪਕ ਕਿਸਾਨ ਜਾਗਰੂਕਤਾ ਪ੍ਰੋਗਰਾਮਾਂ ਦੀ ਲੋੜ 'ਤੇ ਜ਼ੋਰ ਦਿੱਤਾ। ਇੱਥੇ ਮੈਗਸੀਪਾ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਸਮੀਖਿਆ ਮੀਟਿੰਗ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਪਾਣੀ ਦੀ ਸੰਭਾਲ ਲਈ ਇੱਕ ਵਿਆਪਕ ਅਤੇ ਸਰਗਰਮ ਪਹੁੰਚ ਅਪਣਾਉਣ ਦਾ ਸੱਦਾ ਦਿੰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਅਸਲ ਮਾਅਨਿਆਂ ਵਿੱਚ ਸਰਕਾਰੀ ਪਹਿਲਕਦਮੀਆਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਸੰਚਾਰ ਰਣਨੀਤੀ ਵਿਕਸਿਤ ਕਰਨ ਲਈ ਕਿਹਾ। ਸ੍ਰੀ ਗੋਇਲ ਨੇ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾਉਣ ਲਈ ਖੇਤੀਬਾੜੀ ਸਿੰਚਾਈ ਵਾਸਤੇ ਟੇਲਾਂ ਤੱਕ ਪਾਣੀ ਪਹੁੰਚਾਉਣ ਅਤੇ ਸਤਹੀ ਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਕੈ...
ਭਗਵੰਤ ਮਾਨ ਸਰਕਾਰ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਚ ਨਵਾਂ ਮਾਪਦੰਡ ਕੀਤਾ ਸਥਾਪਤ

ਭਗਵੰਤ ਮਾਨ ਸਰਕਾਰ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਚ ਨਵਾਂ ਮਾਪਦੰਡ ਕੀਤਾ ਸਥਾਪਤ

National, Politics, Punjab, Trending
ਦਿੜ੍ਹਬਾ (ਸੰਗਰੂਰ), 30 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਨਵਾਂ ਮਾਪਦੰਡ ਸਥਾਪਤ ਕਰਦਿਆਂ ਅੱਜ 10.45 ਕਰੋੜ ਰੁਪਏ ਦੀ ਲਾਗਤ ਨਾਲ 18 ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਬਣਿਆ ਅਤਿ ਆਧੁਨਿਕ ਬਹੁ-ਮੰਜ਼ਿਲਾ ਸਬ ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ। ਚਾਰ ਮੰਜ਼ਿਲਾ ਇਮਾਰਤ ਜਿਸ ਵਿੱਚ ਐਸ.ਡੀ.ਐਮ., ਤਹਿਸੀਲਦਾਰ, ਬੀ.ਡੀ.ਪੀ.ਓ., ਡੀ.ਐਸ.ਪੀ., ਸੀ.ਡੀ.ਪੀ.ਓ. ਅਤੇ ਹੋਰ ਦਫ਼ਤਰ ਹੋਣਗੇ, ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮਈ 2023 ਵਿੱਚ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਸੀ ਅਤੇ ਇਹ ਰਿਕਾਰਡ ਸਮੇਂ ਵਿੱਚ ਮੁਕੰਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਨੌਂ ਏਕੜ ਰਕਬੇ ਵਿੱਚ ਫੈਲਿਆ ਇਹ ਪ੍ਰੋਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਬਣਾਏ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਸੇਵਾ ਲਈ ਅਜਿਹੇ ਉ...
ਕਿਸਾਨਾਂ ਨੂੰ ਕੀਤੀ 1723 ਕਰੋੜ ਰੁਪਏ ਤੋਂ ਵਧੇਰੇ ਦੀ ਆਨਲਾਈਨ ਅਦਾਇਗੀ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਕਿਸਾਨਾਂ ਨੂੰ ਕੀਤੀ 1723 ਕਰੋੜ ਰੁਪਏ ਤੋਂ ਵਧੇਰੇ ਦੀ ਆਨਲਾਈਨ ਅਦਾਇਗੀ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

National, Politics, Punjab, Trending
ਮਾਨਸਾ, 30 ਨਵੰਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਝੋਨ ਦੀ ਖਰੀਦ ਦਾ ਬਹੁਤ ਹੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ ਅਤੇ ਖਰੀਦੀ ਗਈ ਫਸਲ ਦੀ ਨਿਰਵਿਘਨਤਾ ਅਤੇ ਤੇਜੀ ਨਾਲ ਮੰਡੀਆਂ ’ਚੋਂ ਚੁਕਾਈ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਤੋਂ ਹੀ ਹਦਾਇਤਾਂ ਕੀਤੀਆਂ ਗਈਆਂ ਸਨ ਕਿ ਮੰਡੀਆਂ ਅੰਦਰ ਕਿਸੇ ਵੀ ਵਰਗ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 7 ਲੱਖ 60 ਹਜ਼ਾਰ 566 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 7 ਲੱਖ 56 ਹਜ਼ਾਰ 909 ਮੀਟਰਕ ਟਨ ਝੋਨੇ ਦੀ ਖਰੀਦੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 7 ਲੱਖ 50 ਹਜ਼ਾਰ 446 ਮੀਟਕਰ ਟਨ ਝੋਨੇ ਦੀ ਲਿਫਟਿੰਗ ਵੀ ਕਰਵਾਈ ਜਾ ਚੁੱਕੀ ਹੈ, ਜੋ ਕਿ ਖਰੀਦੀ ਗਈ ਫਸਲ ਦਾ 99.20 ਫੀਸਦੀ ਬਣਦਾ ਹੈ। ਉਨ੍ਹਾਂ ਦੱਸਿਆ ਕਿਸਾਨਾਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਗਈ ਫਸਲ ਦੀ ਖਰੀਦ ਬਦਲੇ ਉਹਨਾਂ ਨੂੰ 1723 ਕਰੋੜ ਰੁਪਏ ਤੋਂ ਵੱਧ ਦੀ ਆਨਲਾਈਨ ਅਦਾ...