ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਦੇ ਮੱਦੇਨਜ਼ਰ ਹੁਕਮ ਜਾਰੀ : ਜ਼ਿਲ੍ਹਾ ਮੈਜਿਸਟਰੇਟ
ਬਠਿੰਡਾ, 30 ਨਵੰਬਰ : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਅੰਦਰ ਹੋਣ ਵਾਲੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ 2024 ਮਿਤੀ 1 ਦਸੰਬਰ 2024 ਦੇ ਮੱਦੇਨਜ਼ਰ ਜਾਰੀ ਕੀਤੇ ਹਨ।
ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜਿਲ੍ਹੇ ਚ ਅਧਿਆਪਕ ਯੋਗਤਾ ਪ੍ਰੀਖਿਆ ਦੇ ਮੱਦੇ ਨਜ਼ਰ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਈ ਗਈ ਹੈ।
ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਹਨਾਂ ਪ੍ਰੀਖਿਆ ਕੇਂਦਰਾਂ ਵਿੱਚ ਗੁਰੂ ਕਾਸ਼ੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਵਲ ਸਟੇਸ਼ਨ, ਦੇਸ ਰਾਜ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਆਰੀਆ ਗਰਲਜ ਸੀਨੀਅਰ ਸੈਕੰਡਰੀ ਸਕੂਲ, ਸ਼ਹੀਦ ਸਿਪਾਹੀ ਸੰਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਰਸ ਰਾਮ ਨਗਰ, ਗੁਰੂ ਨਾਨਕ ਦੇਵ ਪਬਲਿਕ ਸੀ...








