ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਰਾਜ ਦੀ ਸਭ ਤੋਂ ਵੱਡੀ ਲਿਫਟ ਸਿੰਜਾਈ ਯੋਜਨਾ ਦਾ ਨੀਹ ਪੱਥਰ ਰੱਖਿਆ
ਸ਼੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ 29 ਨਵੰਬਰ :
ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਨੀਮ ਪਹਾੜੀ ਇਲਾਕੇ ਚੰਗਰ ਦੇ ਪਿੰਡਾਂ ਵਿੱਚ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਲਈ ਲਿਫਟ ਸਿੰਚਾਈ ਯੋਜਨਾ ਦਾ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨੀਂਹ ਪੱਥਰ ਰੱਖਿਆ ਗਿਆ।
90 ਕਰੋੜ ਰੁਪਏ ਦੇ ਲਾਗਤ ਵਾਲੇ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਚੰਗਰ ਦੀ ਰਾਜਧਾਨੀ ਵਜੋਂ ਜਾਣੇ ਜਾਂਦੇ ਸਮਲਾਹ ਪਿੰਡ ਵਿਖੇ ਰੱਖਿਆ ਗਿਆ। ਇਹ ਲਿਫਟ ਸਿੰਜਾਈ ਯੋਜਨਾ ਪੰਜਾਬ ਰਾਜ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਯੋਜਨਾ ਹੈ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਦੋਂ ਉਹ ਪਹਿਲੀ ਵਾਰ ਇਸ ਇਲਾਕੇ ਵਿੱਚ ਆਏ ਸਨ ਤਾਂ ਉਨ੍ਹਾਂ ਨੇ ਇਹ ਆਪਣੇ ਮਨ ਵਿਚ ਇੱਛਾ ਧਾਰ ਲਈ ਸੀ ਕਿ ਜਦੋਂ ਵੀ ਪ੍ਰਮਾਤਮਾ ਨੇ ਤਾਕਤ ਬਖ਼ਸ਼ੀ ਤਾਂ ਚੰਗਰ ਦੇ ਪਿੰਡਾਂ ਦੀ ਪਾਣੀ ਦੀ ਘਾਟ ਵਾਲੀ ਸਮੱਸਿਆ ਦੂਰ ਕਰਨੀ ਹੈ।
ਉਨ੍ਹਾਂ ਕਿਹਾ ਕਿ ਅੱਜ ਮੈਨੂੰ ਬਹੁਤ ਖੁਸ਼ੀ ਹੈ ਕਿ ਪ੍ਰਮਾਤਮਾ ਨੇ ਮੇਰੇ ਮਨ ਦੀ ਇੱਛਾ ਪੂਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਲਿ...








