ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਲੈ ਕੇ ਸਪੀਕਰ ਨੇ ਕੀਤੀ ਪਲੇਠੀ ਮੀਟਿੰਗ
ਚੰਡੀਗੜ੍ਹ/ਅੰਮ੍ਰਿਤਸਰ, 28 ਨਵੰਬਰ:
ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਜੋ ਕਿ ਸਾਲ 2027 ਨੂੰ ਆ ਰਿਹਾ ਹੈ, ਨੂੰ ਵਧੀਆ ਢੰਗ ਨਾਲ ਮਨਾਉਣ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਦੀਆਂ ਧਾਰਮਿਕ, ਸਮਾਜਿਕ ਅਤੇ ਹੋਰ ਸੰਸਥਾਵਾਂ ਨਾਲ ਵਿਚਾਰ ਚਰਚਾ ਕੀਤੀ ਅਤੇ ਉਨ੍ਹਾਂ ਦੀ ਸਲਾਹ ਲਈ ਕਿ ਇਸ ਨੂੰ ਵਧੀਆ ਢੰਗ ਨਾਲ ਕਿਸ ਤਰ੍ਹਾਂ ਮਨਾਇਆ ਜਾ ਸਕਦਾ ਹੈ।
ਇਸ ਮੀਟਿੰਗ ਵਿੱਚ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਮਾਨਯੋਗ ਸਪੀਕਰ ਦੇ ਧਿਆਨ ਵਿੱਚ ਲਿਆਂਦਾ ਕਿ ਕੇਵਲ ਦੋ ਸਾਲ ਦਾ ਹੀ ਸਮਾਂ ਸਾਡੇ ਕੋਲ ਹੈ ਅਤੇ 450 ਸਾਲਾ ਨੂੰ ਮਨਾਉਣ ਲਈ ਜੰਗੀ ਪੱਧਰ ਤੇ ਤਿਆਰੀਆਂ ਕੀਤੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਇਸ ਸਮੇਂ ਸਾਫ ਸਫਾਈ, ਬਿਜਲੀ ਦੀਆਂ ਲਟਕਦੀਅ ਤਾਰਾਂ ਅਤੇ ਟ੍ਰੈਫਿਕ ਵਿਵਸਥਾ ਨੂੰ ਦਰੁਸਤ ਕਰਨਾ ਹੈ। ਇਸ ਵਿਚਾਰ ਚਰਚਾ ਨੂੰ ਅੱਗੇ ਤੋਰਦੇ ਹੋਏ ਸ੍ਰ ਜਸਵਿੰਦਰ ਸਿੰਘ ਐਡਵੋਕੇਟ ਨੇ ਦੱਸਿਆ ਕਿ ਬਾਹਰੋਂ ਆਉਣ ਵਾਲੇ ਯਾਤਰੂਆਂ ਨੂੰ ਰਸਤਿਆਂ ਦੀ ਸਹੀ ਜਾਣਕਾਰੀ ਨਹੀਂ ਮਿਲਦੀ, ਇਸ ਲਈ ਅੰਮ੍ਰਿਤਸਰ ਦੇ ਮੇਨਗੇਟ ਤੋ...








