ਵਿਧਾਇਕ ਬਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਹਲਕਾ ਬੱਲੂਆਣਾ ਦੇ ਪਿੰਡ ਪੱਤਰੇ ਵਾਲਾ ਵਿਖੇ ਬਣ ਰਹੇ ਮੈਗਾ ਵਾਟਰ ਸਰਫ਼ੇਸ ਸਕੀਮ ਪ੍ਰੋਜੈਕਟ ਦਾ ਨਿਰੀਖਣ ਕੀਤਾ
ਫਾਜ਼ਿਲਕਾ, 28 ਨਵੰਬਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਬੋਹਰ ਤੇ ਬੱਲੂਆਣਾ ਹਲਕੇ ਨਾਲ ਸਬੰਧਤ ਲੋਕਾਂ ਨੂੰ ਸਾਫ ਪੀਣ ਯੋਗ ਪਾਣੀ ਦੀ ਸਪਲਾਈ ਮੁਹਈਆ ਕਰਵਾਉਣ ਲਈ ਪਿੰਡ ਪੱਤਰੇਵਾਲਾ ਵਿਖੇ ਨਹਿਰੀ ਪਾਣੀ ਤੇ ਅਧਾਰਿਤ ਆਧੁਨਿਕ ਜਲ ਸਪਲਾਈ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਅਧੀਨ 122 ਪਿੰਡਾਂ ਤੇ 15 ਢਾਣੀਆਂ ਨੂੰ ਕਵਰ ਕੀਤਾ ਜਾਵੇਗਾ| ਇਹ ਜਾਣਕਾਰੀ ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਇਸ ਪ੍ਰੋਜੈਕਟ ਦਾ ਦੌਰਾ ਕਰਕੇ ਜਾਇਜ਼ਾ ਲੈਣ ਮੌਕੇ ਕੀਤਾ।
ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਨਿਰੀਖਣ ਕਰਨ ਦਾ ਉਦੇਸ਼ ਬਣੇ ਰਹੇ ਮੈਗਾ ਪ੍ਰੋਜੈਕਟ ਦੀ ਤਾਜਾ ਸਥਿਤੀ ਦਾ ਜਾਇਜਾ ਲੈਣਾ ਸੀ ਤਾਂ ਜੋ ਪ੍ਰੋਜ਼ੈਕਟ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ ਅਤੇ ਲੋਕ ਸਮਰਪਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਬਣਨ ਨਾਲ ਲੋਕਾਂ ਨੂੰ ਸਾਫ ਪੀਣ ਦਾ ਪਾਣੀ ਮੁਹਈਆ ਹੋਵੇਗਾ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਫ ਪੀਣ ਵਾਲੇ ਪਾਣੀ ਮੁਹਈਆ ਕਰ...







