Sunday, September 13
Shadow

Politics

ਕਣਕ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਫ਼ਸਲ ਦੇ ਨਿਰੰਤਰ ਨਿਰੀਖਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

ਕਣਕ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਫ਼ਸਲ ਦੇ ਨਿਰੰਤਰ ਨਿਰੀਖਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

National, Politics, Punjab, Trending
ਫਰੀਦਕੋਟ 27 ਨਵੰਬਰ 2024 ( ) ਬਹੁਤਾਤ ਰਕਬੇ ਵਿੱਚ ਕਣਕ ਦੀ ਬਿਜਾਈ ਸੁਪਰ/ਹੈਪੀ , ਸਮਾਰਟ ਜਾਂ ਸਰਫੇਸ ਸੀਡਰ ਨਾਲ ਕੀਤੀ ਜਾਂਦੀ ਹੈ ਅਤੇ ਵੱਧ ਤਾਪਮਾਨ ਹੋਣ ਕਾਰਨ ਅਗੇਤੀ ਕਣਕ ਦੀ ਫ਼ਸਲ ਉੱਪਰ ਸੈਨਿਕ ਸੁੰਡੀ ਅਤੇ ਗੁਲਾਬੀ ਸੁੰਡੀ ਦਾ ਹਮਲਾ ਦੇਖਿਆ ਗਿਆ ਹੈ ਜਿਸ ਕਾਰਨ ਕਣਕ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਬੁਰਜ ਮਸਤਾਂ ਬਲਾਕ ਫ਼ਰੀਦਕੋਟ ਵਿੱਚ ਸਰਪੰਚ ਸੁਖਮੰਦਰ ਸਿੰਘ ਦੇ ਖੇਤਾਂ ਵਿਚ ਕਿਸਾਨਾਂ ਨੂੰ ਕਣਕ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ ਦੇ ਹਮਲੇ ਬਾਰੇ ਜਾਗਰੂਕ ਕਰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤਾ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ , ਡਾ.ਦਵਿੰਦਰ ਪਾਲ ਸਿੰਘ ਗਰੇਵਾਲ ,ਡਾ. ਸੁਖਦੀਪ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ , ਤੇਜਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ। ਗੁਲਾਬੀ ਸੁੰਡੀ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਗੁਲਾਬੀ ਸੁੰਡੀ ਤਾਂ ਹਰੇਕ ਤਰ੍ਹਾਂ ਦੀ ਤਕਨੀਕ ਨਾਲ ਬਿਜਾਈ ਕੀਤੀ ਗਈ ਕਣਕ ਦੀ ਫਸਲ ਉੱਪਰ ਹਮ...
ਸਾਰੀਆਂ ਲਿੰਕ ਸੜਕਾਂ ਲੋੜ ਅਨੁਸਾਰ ਚੌੜੀਆਂ ਕੀਤੀਆਂ ਜਾਣਗੀਆਂ-  ਈ ਟੀ ਓ

ਸਾਰੀਆਂ ਲਿੰਕ ਸੜਕਾਂ ਲੋੜ ਅਨੁਸਾਰ ਚੌੜੀਆਂ ਕੀਤੀਆਂ ਜਾਣਗੀਆਂ- ਈ ਟੀ ਓ

National, Politics, Punjab, Trending
ਜੰਡਿਆਲਾ ਗੁਰੂ 27 ਨਵੰਬਰ 2024-- ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਹਲਕੇ ਵਿੱਚ ਲਿੰਕ ਸੜਕਾਂ ਚੌੜੀਆਂ ਕਰਨ ਦੀ ਸ਼ੁਰੂਆਤ ਕਰਦੇ ਕਿਹਾ ਕਿ ਹਲਕੇ ਦੀਆਂ ਸਾਰੀਆਂ ਲਿੰਕ ਸੜਕਾਂ ਲੋੜ ਅਨੁਸਾਰ ਚੌੜੀਆਂ ਕੀਤੀਆਂ ਜਾਣਗੀਆਂ। ਉਨਾਂ ਅੱਜ 133.69 ਲੱਖ ਰੁਪਏ ਦੀ ਲਾਗਤ ਨਾਲ ਚੁੰਗ ਤੋਂ ਬੁੱਜਿਆਂਵਾਲੀ (10 ਤੋਂ 12 ਫੁੱਟ) ਕਰਨ ਅਤੇ 49.91 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਸੈਦੋ ਲਹਿਲ ਤੋਂ ਡਰੇਨ ਤਕ ਫਿਰਨੀ ਚੌੜੀ ਕਰਨ ਦਾ ਨੀਂਹ ਪੱਥਰ ਰੱਖਿਆ।  ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੀ.ਆਈ.ਡੀ.ਬੀ. ਫੰਡਡ ਸਕੀਮ ਅਧੀਨ ਸਰਕਾਰ ਵੱਲੋਂ 133.69 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਚੁੰਗ ਤੋਂ ਬੁੰਜਿਆਂਵਾਲੀ ਸੜਕ 10 ਤੋਂ 12 ਫੁੱਟ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਸੜਕ ਦੀ ਲੰਬਾਈ 3.12 ਕਿਲੋਮੀਟਰ ਹੈ। ਇਸ ਕਾਰਜ ਸਬੰਧਤ ਠੇਕੇਦਾਰ ਨੂੰ ਅਲਾਟ ਹੋ ਚੁੱਕਾ ਅਤੇ ਇਸ ਕੰਮ ਨੂੰ 6 ਮਹੀਨੇ ਦੀ ਸਮਾਂ ਸੀਮਾਂ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।  ਉਹਨਾਂ ਦੱਸਿਆ ਕਿ  ਇਸੇ ਤਰ੍ਹਾਂ ਪੀ.ਆਈ.ਡੀ.ਬੀ. ਫੰਡਡ ਸਕੀਮ ਅਧੀਨ ਸਰਕਾਰ ਵੱਲੋਂ 49.91 ਲ...
ਸ਼ਹਿਰ ਦੀਆਂ ਸੜਕਾਂ ਦੇ ਭੀੜ-ਭੜੱਕੇ ਤੋਂ ਨਿਜਾਤ ਦਿਵਾਉਣ ਲਈ ਜ਼ਿਲ੍ਹੇ ਦੀ ਸੜਕ ਸੁਰੱਖਿਆ ਕਮੇਟੀ ਦੀ ਅਗਲੇ ਮਹੀਨੇ ਹੋਵੇਗੀ ਵਿਸ਼ੇਸ਼ ਮੀਟਿੰਗ-ਡੀਸੀ ਆਸ਼ਿਕਾ ਜੈਨ

ਸ਼ਹਿਰ ਦੀਆਂ ਸੜਕਾਂ ਦੇ ਭੀੜ-ਭੜੱਕੇ ਤੋਂ ਨਿਜਾਤ ਦਿਵਾਉਣ ਲਈ ਜ਼ਿਲ੍ਹੇ ਦੀ ਸੜਕ ਸੁਰੱਖਿਆ ਕਮੇਟੀ ਦੀ ਅਗਲੇ ਮਹੀਨੇ ਹੋਵੇਗੀ ਵਿਸ਼ੇਸ਼ ਮੀਟਿੰਗ-ਡੀਸੀ ਆਸ਼ਿਕਾ ਜੈਨ

National, Politics, Punjab, Trending
ਐਸ.ਏ.ਐਸ.ਨਗਰ, 27 ਨਵੰਬਰ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਮੁਹਾਲੀ ਦੀਆਂ ਸੜਕਾਂ ਨੂੰ ਸੁਰੱਖਿਅਤ ਅਤੇ ਟ੍ਰੈਫਿਕ ਜਾਮ ਮੁਕਤ ਬਣਾਉਣ ਲਈ ਅਤੇ ਸ਼ਹਿਰ ਦੀਆਂ ਸੜਕਾਂ ਨੂੰ ਭੀੜ-ਭੜੱਕੇ ਤੋਂ ਨਿਜਾਤ ਸਬੰਧੀ ਸੜਕ ਸੁਰੱਖਿਆ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਦਸੰਬਰ ਦੇ ਦੂਜੇ ਹਫ਼ਤੇ ਕੀਤੀ ਜਾਵੇਗੀ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ (ਹਾਊਸਿੰਗ ਅਤੇ ਸ਼ਹਿਰੀ ਵਿਕਾਸ) ਸ਼ਾਮਲ ਹੋਣਗੇ ਅਤੇ ਸ਼ਹਿਰ ਦੀਆਂ ਸੜਕਾਂ ’ਤੇ ਸੁਖਾਵੀਂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਗਮਾਡਾ ਨਾਲ ਸਬੰਧਤ ਪ੍ਰਮੁੱਖ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਅੱਜ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਵਾਸੀਆਂ ਦੇ ਸੜ੍ਹਕਾਂ ਤੇ ਸੁਰੱਖਿਅਤ ਆਉਣ-ਜਾਣ ਲਈ ਕੀਤੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਚੌਕਾਂ ਦੀ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ। ਇਸੇ ਤਰ੍ਹਾਂ, ਸੜਕ ਦੇ ਨਿਰਮਾਣ ਦੇ ਸਾਰੇ ਕੰਮ ਨੂੰ ਰਿਫਲੈਕਟਰ ਜਾਂ ਹੋਰ ਮਾਧਿਅਮਾਂ ਨਾਲ ਹਾਈਲਾਈਟ ਕੀਤਾ ਜਾਵੇ ਤਾਂ ਜੋ ਰਾਹੀਆਂ ਤੇ ਵਾਹਨ ਚਾਲਕਾਂ ...
ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 28 ਨਵੰਬਰ  ਨੂੰ ਪਲੇਸਮੈਂਟ ਕੈਂਪ

ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 28 ਨਵੰਬਰ ਨੂੰ ਪਲੇਸਮੈਂਟ ਕੈਂਪ

National, Politics, Punjab, Trending
ਐਸ.ਏ.ਐਸ 27 ਨਵੰਬਰ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ 28 ਨਵੰਬਰ  ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 461, ਗਰਾਊਂਡ ਫਲੋਰ, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) -ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸ਼ੁੱਕਰਵਾਰ 28 ਨਵੰਬਰ  ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ। ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਵੱਲੋਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਪ੍ਰੋਜੈਕਟ ਪੰਜਾਬ 100, ਐਕਸਿਸ ਬੈਂਕ, ਕਿਊਸਕਾਰਪ (ਸਵੀਗੀ ਇੰਸਟ...
ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਸਰਪੰਚ-ਵਧੀਕ ਡਿਪਟੀ ਕਮਿਸ਼ਨਰ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਸਰਪੰਚ-ਵਧੀਕ ਡਿਪਟੀ ਕਮਿਸ਼ਨਰ

National, Politics, Punjab, Trending
ਮਾਨਸਾ, 27 ਨਵੰਬਰ ਸਰਪੰਚ ਪਿੰਡ ਦੇ ਸਰਵਪੱਖੀ ਵਿਕਾਸ ਲਈ ਇੱਕ ਜ਼ਿੰਮੇਵਾਰ ਅਹੁਦਾ ਹੁੰਦਾ ਹੈ। ਇਸ ਲਈ ਹਰ ਸਰਪੰਚ ਆਪਣੇ ਪਿੰਡਾਂ ਦੇ ਵਿਕਾਸ ਲਈ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣਾ ਕੰਮ ਕਰਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ ਨੇ ਜ਼ਿਲ੍ਹਾ ਮਾਨਸਾ ਅੰਦਰ ਸਰਪੰਚਾਂ-ਪੰਚਾਂ ਦੀ ਚੋਣ ਅਮਨ—ਸ਼ਾਂਤੀ ਨਾਲ ਹੋਣ ’ਤੇ ਬਲਾਕ ਝੁਨੀਰ ਦੇ ਪਿੰਡਾਂ ਦੇ ਸਰਪੰਚਾਂ ਨੂੰ ਮੀਟਿੰਗ ਦੌਰਾਨ ਵਧਾਈ ਦਿੰਦਿਆਂ ਕੀਤਾ। ਉਨ੍ਹਾਂ ਨਵੀਆਂ ਚੁਣੀਆਂ ਗਈਆਂ ਮਹਿਲਾਂ ਸਰਪੰਚਾਂ ਨੂੰ ਕਿਹਾ ਕਿ ਉਹ ਆਪਣਾ ਕੰਮ ਖੁਦ ਸੰਭਾਲਣ ਅਤੇ ਲੋੜ ਪੈਣ ’ਤੇ ਹੀ ਆਪਣੇ ਪਰਿਵਾਰ ਮੈਬਰਾਂ ਦਾ ਸਹਿਯੋਗ ਲੈਣ। ਇਸ ਮੌਕੇ ਪਿੰਡਾਂ ਦੇ ਸਰਪੰਚਾਂ ਵੱਲੋਂ ਆਪਣੇ-ਆਪਣੇ ਪਿੰਡਾਂ ਦੇ ਵੱਖ-ਵੱਖ ਕੰਮਾਂ ਦੀ ਡਿਮਾਂਡ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ ਨੂੰ ਦਿੱਤੀ ਗਈ, ਜਿਸ ਵਿੱਚ ਪੀਣ ਵਾਲੇ ਪਾਣੀ, ਛੱਪੜਾਂ ਦੇ ਗੰਦੇ ਪਾਣੀ ਦੇ ਨਿਕਾਸੀ, ਪਿੰਡ ਦੇ ਸਕੂਲਾਂ ਨੂੰ ਅਪਗ੍ਰੇਡ ਕਰਨ, ਗਲੀਆਂ-ਨਾਲੀਆਂ ਨੂੰ ਪੱਕਾ ਕਰਨ ਸਬੰਧੀ। ਵਧੀਕ ਡਿਪਟੀ ਕਮਿਸਨਰ ਸ਼੍ਰੀ ਆਕਾਸ਼ ਬਾਂਸਲ ਨੇ ਸਰਪੰਚਾਂ ਨੂੰ ਭਰੋਸਾ ਦਿ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਖੇਤਰਾਂ ਵਿਚਲੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੇ ਆਦੇਸ਼

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਖੇਤਰਾਂ ਵਿਚਲੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੇ ਆਦੇਸ਼

National, Politics, Punjab, Trending
ਐਸ.ਏ.ਐਸ. ਨਗਰ 27 ਨਵੰਬਰ, 2024: ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ. ਤਿੜਕੇ (ਵਧੀਕ ਚਾਰਜ ਸ਼ਹਿਰੀ ਵਿਕਾਸ) ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿਚਲੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਜ਼ਿਲ੍ਹੇ ਦੇ  ਵੱਖ- ਵੱਖ ਥਾਵਾਂ ਤੇ ਚਲ ਰਹੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜ ਜਲਦੀ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖੋ-ਵੱਖ ਥਾਈਂ ਸੀਵਰੇਜ ਟ੍ਰੀਟਮੈਂਟ ਪਲਾਂਟ (ਐੱਸ.ਟੀ.ਪੀ.) ਲਾਉਣ ਦੀ ਪ੍ਰਕਿਰਿਆ ਜਾਰੀ ਹੈ ਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ਉੱਤੇ ਤਿਆਰ ਕਰਵਾਉਣ ਬਾਬਤ ਜੋ ਵੀ ਕਾਰਜ ਲੋੜੀਂਦੇ ਹਨ, ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਤੈਅ ਪ੍ਰੋਜੈਕਟਾਂ ਦੀ ਪੂਰਤੀ ਨਾਲ ਨਾ ਕੇਵਲ ਸੀਵਰੇਜ ਦੇ ਪਾਣੀ ਦਾ ਢੁਕਵਾਂ ਪ੍ਰਬੰਧਨ ਹੋਵੇਗਾ ਸਗੋਂ ਟ੍ਰੀਟ (ਸੋਧਿਆ) ਪਾਣੀ ਵੱਖੋ-ਵੱਖ ਥਾਂ ਤੇ ਸਿੰਜਾਈ ਤੇ ਹੋਰਨਾਂ ਕਾਰਜਾਂ ਜਿਵੇਂ ਉਸਾਰੀ ਆਦਿ ਲਈ ਵਰਤਿਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ...
ਵਿਧਾਇਕ ਨਰਿੰਦਰ ਪਾਲ ਸਵਨਾ ਨੇ ਸਰਕਾਰੀ ਸਕੂਲ ਲੜਕੀਆਂ ਦੇ ਸਲਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ

ਵਿਧਾਇਕ ਨਰਿੰਦਰ ਪਾਲ ਸਵਨਾ ਨੇ ਸਰਕਾਰੀ ਸਕੂਲ ਲੜਕੀਆਂ ਦੇ ਸਲਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ

National, Politics, Punjab, Trending
ਫਾਜ਼ਿਲਕਾ 27 ਨਵੰਬਰ ਫਾਜਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸਰਕਾਰੀ ਸਕੂਲ ਲੜਕੀਆਂ ਵਿੱਚ ਹੋਏ ਸਲਾਨਾ ਸਮਾਰੋਹ ਵਿੱਚ ਸ਼ਿਰਕਤ ਕੀਤੀ| ਇਸ ਸਮਾਗਮ ਦੌਰਾਨ ਉਨ੍ਹਾਂ ਨੇ ਸਕੂਲ ਦੀ ਕਾਇਆ ਕਲਪ ਲਈ ਵੱਖ-ਵੱਖ ਕੰਮਾਂ ਲਈ ਗਰਾਂਟਾਂ ਦਾ ਐਲਾਨ ਕੀਤਾ| ਇਸ ਮੌਕੇ ਉਹਨਾਂ ਦੀ ਧਰਮ ਪਤਨੀ ਖੁਸ਼ਬੂ ਸਵਨਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ  ਸਿੱਖਿਆ ਅਤੇ ਸਿਹਤ ਮੁੱਖ  ਲੋੜਾਂ ਹਨ ਅਤੇ  ਆਮ ਆਦਮੀ ਪਾਰਟੀ ਦੀ ਸਰਕਾਰ ਇਹਨਾਂ ਦੋਨਾਂ ਲਈ ਹਰ ਯੋਗ ਉਪਰਾਲੇ ਕਰ ਰਹੀ| ਉਨ੍ਹਾਂ ਕਿਹਾ ਕੇ ਅੱਜ 7 ਲੱਖ ਰੁਪਏ ਦੀ ਗ੍ਰਾਂਟ ਸਕੂਲ ਦੀਆਂ ਛੱਤਾਂ ਅਤੇ ਹੋਰ ਰਿਪੇਅਰ ਲਈ ਦਿੱਤੀ ਗਈ ਹੈ । 5 ਲੱਖ 53 ਹਜਾਰ ਰੁਪਏ ਦੀ ਗ੍ਰਾਂਟ ਨਾਲ ਸਕੂਲ ਵਿੱਚ ਨਵਾਂ ਪ੍ਰਬੰਧਕੀ ਕੰਪਲੈਕਸ ਦਾ ਪੁਨਰ ਨਿਰਮਾਣ ਅਤੇ ਰਿਪੇਅਰ ਕੀਤੀ ਜਾਏਗੀ ਜਿਸ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ ਹੈ ਅਤੇ ਇਹ ਕੰਮ ਜਲਦੀ ਹੀ ਨੇਪਰੇ ਚੜੇਗਾ। ਉਨ੍ਹਾਂ ਕਿਹਾ ਕੇ ਲੱਗਭਗ 3 ਲੱਖ 70 ਹਜ਼ਾਰ ਰੁਪਏ ਦੀ ਲਾਗਤ ਨਾਲ ਵਿਦਿਆਰਥੀਆਂ ਨੂੰ ਵੱਖ ਵੱਖ ਇਤਿਹਾਸਕ ਅਤੇ ਉੱਚ ਸਿੱਖਿਆ ਸੰਸਥਾਂਵਾਂ ਦਾ ਟੂਰ ਕਰਵਾਉਣ ਲਈ ਗ੍ਰਾਂਟ...
ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਈ ਜਾਵੇ: ਮੁੰਡੀਆਂ

ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਈ ਜਾਵੇ: ਮੁੰਡੀਆਂ

National, Politics, Punjab, Trending
ਚੰਡੀਗੜ੍ਹ, 27 ਨਵੰਬਰ- ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ ਵਚਨਬੱਧਤਾ ਤਹਿਤ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ ਦੀ ਵਿਵਸਥਾ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿੱਚ ਸ. ਮੁੰਡੀਆਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਰਾਹੀਂ  ਲੈਂਡ ਡੀਡਜ਼ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ 3 ਸਤੰਬਰ ਨੂੰ ਇਸ ਬਿੱਲ ਨੂੰ ਸਹਿਮਤੀ ਦੇ ਦਿੱਤੀ ਸੀ ਜਿਸ ਤੋਂ ਬਾਅਦ ਰਾਜਪਾਲ ਨੇ ਇਸ ਨੂੰ ਪਾਸ ਕਰ ਦਿੱਤਾ ਸੀ, ਜਿਸ ਉਪਰੰਤ ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ। ਸ. ਮੁੰਡੀਆਂ ਨੇ ਅੱਗੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵ...
ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ – ਵਿਧਾਇਕ ਦਹੀਯਾ

ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ – ਵਿਧਾਇਕ ਦਹੀਯਾ

National, Politics, Punjab, Trending
ਫਿਰੋਜ਼ਪੁਰ 27 ਨਵੰਬਰ 2024 ਹਲਕਾ ਫਿਰੋਜ਼ਪੁਰ ਦਿਹਾਤੀ ਅਧੀਨ ਆਉਂਦੇ ਪਿੰਡਾਂ ਕਸਬਿਆਂ ਵਿੱਚ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਲੋਕਾਂ ਨੂੰ ਪਾਣੀ ਵਰਗੀਆਂ ਮੁੱਢਲੀ ਸਹੂਲਤਾਂ ਮੁੱਹਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਅਪਣੇ ਦਫਤਰ ਵਿਖੇ ਪਿੰਡ ਝੋਕ ਹਰੀਹਰ, ਜੀਆ ਬੱਗਾ ਤੇ ਬਸਤੀ ਚੰਡੀਗੜ੍ਹੀਆ, ਬਸਤੀ ਪੰਡਤਾਂ ਵਾਲੀ ਅਤੇ ਬਸਤੀ ਕੰਧੇ ਵਾਲੀ ਵਿੱਚ ਬਣਨ ਵਾਲੀਆਂ ਜਲ ਸਪਲਾਈ ਸਕੀਮਾਂ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਲੈਣ ਦੌਰਾਨ ਕੀਤਾ। ਕਾਰਜਕਾਰੀ ਇੰਜਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ 1 ਫਿਰੋਜ਼ਪੁਰ ,ਉਪ ਮੰਡਲ ਇੰਜਨੀਆਰ ਉਪ ਮੰਡਲ ਨੰ 2 ਫਿਰੋਜ਼ਪੁਰ ਅਤੇ ਸਬੰਧਤ ਜੂਨੀਅਰ ਇੰਜੀਨੀਅਰ ਨਾਲ ਪ੍ਰੋਜੈਕਟ ਤੇ ਚਰਚਾ ਕਰਦਿਆਂ ਮੀਟਿੰਗ ਦੌਰਾਨ ਕਾਰਜਕਾਰੀ ਇੰਜੀਨੀਅਰ ਨੇ ਵਿਧਾਇਕ ਨੂੰ ਜਾਣੂ ਕਰਵਾਇਆ ਕੀ ਪਿੰਡ ਝੋਕ ਹਰੀਹਰ ਵਿੱਚ 88 ਲੱਖ ਅਤੇ ਪਿੰਡ ਜੀਅ ਬੱਗਾ,ਬਸਤੀ ਚੰਡੀਗੜ੍ਹ ,ਬਸਤੀ ਪੰਡ...
ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 35 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 35 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

National, Politics, Punjab, Trending
ਲੁਧਿਆਣਾ, 27 ਨਵੰਬਰ (000) -  ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 35 ਵਿੱਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਬਾਗੀ ਸਟੈਂਡ ਤੋਂ ਚਿਮਨੀ ਰੋਡ ਤੱਕ ਦੀ ਸੜਕ ਦਾ ਪੁਨਰ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖਸਤਾ ਹਾਲ ਸੜਕ ਕਾਰਨ ਆਵਾਜਾਈ ਬੇਹੱਦ ਪ੍ਰਭਾਵਿਤ ਹੋ ਰਹੀ ਸੀ ਅਤੇ ਸੜਕ ਵਿੱਚ ਪਏ ਟੋਇਆਂ ਕਾਰਨ ਅਕਸਰ ਹਾਦਸੇ ਹੋ ਜਾਂਦੇ ਸਨ। ਉਨ੍ਹਾਂ ਕਿਹਾ ਕਿ ਸਥਾਨਕ ਲੋਕ 15 ਸਾਲਾਂ ਤੋਂ ਟੁੱਟੀਆਂ ਸੜਕਾਂ ਕਾਰਨ ਪ੍ਰੇਸ਼ਾਨ ਹਨ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਨਾਲ ਰਾਹਗੀਰਾਂ ਨੂੰ ਰਾਹਤ ਮਿਲੇਗੀ। ਇਲਾਕੇ ਦੇ ਲੋਕਾਂ ਨੇ ਸੜਕ ਦੀ ਉਸਾਰੀ ਸ਼ੁਰੂ ਹੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਛੀਨਾ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਹਲਕਾ ਲੁਧਿਆਣਾ ਦੱਖਣੀ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹਲਕੇ ਵਿੱਚ ਕੋਈ ਵੀ ਟੁੱਟੀਆਂ ਜਾਂ ਕੱਚੀਆਂ ਸੜਕਾਂ ਨਾ...