ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਵੱਲੋਂ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਖੁਰਾਕ ਸੁਰੱਖਿਆ ਐਕਟ ਦੀ ਸਮੀਖਿਆ
ਐਸ.ਏ.ਐਸ.ਨਗਰ, 26 ਨਵੰਬਰ, 2024:
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਜ਼ਿਲ੍ਹੇ ਦੇ ਆਪਣੇ ਪਹਿਲੇ ਦੌਰੇ ਦੌਰਾਨ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਚਲਾਈਆਂ ਜਾ ਰਹੀਆਂ ਲਾਭਪਾਤਰੀ ਸਕੀਮਾਂ ਦਾ ਜਾਇਜ਼ਾ ਲਿਆ।
ਗੁਣਵੱਤਾ ਅਤੇ ਸ਼ੁੱਧਤਾ 'ਤੇ ਜ਼ੋਰ ਦਿੰਦਿਆਂ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਵੰਡੀ ਜਾ ਰਹੀ ਸਮੱਗਰੀ ਦੀ ਸੈਂਪਲਿੰਗ ਸਮੇਂ-ਸਮੇਂ ਕੀਤੀ ਜਾਵੇ ਤਾਂ ਜੋ ਅਨਾਜ ਜਾਂ ਹੋਰ ਭੋਜਨ ਸਮੱਗਰੀ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਸਕੇ।
ਮਿਡ ਡੇ ਮੀਲ ਵਿੱਚ ਤਾਜ਼ਾ ਉਪਜ ਦੀ ਵਰਤੋਂ ਕਰਨ ਲਈ ਸਕੂਲਾਂ ਵਿੱਚ ਕਿਚਨ ਗਾਰਡਨ ਦਾ ਸੰਕਲਪ ਸ਼ੁਰੂ ਕਰਨ ਦਾ ਸੁਝਾਅ ਦਿੰਦਿਆਂ ਉਨ੍ਹਾਂ ਕਿਹਾ ਕਿ ਤਾਜ਼ੀਆਂ ਸਬਜ਼ੀਆਂ ਵਿਦਿਆਰਥੀਆਂ ਲਈ ਵਧੇਰੇ ਪੌਸ਼ਟਿਕ ਹੋ ਸਕਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭੋਜਨ ਤੋਂ ਪਹਿਲਾਂ ਅਤੇ ਬਾਅਦ ਵਿੱਚ ਹੱਥਾਂ ਨੂੰ ਚੰਗੀ ਤਰ੍ਹਾਂ ਧੋਣ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਤੇ ਵੀ ਜ਼ੋਰ ਦਿੱਤਾ।
ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅੰਮ੍ਰਿਤ ਵੜਿੰਗ ...








