ਜੰਡਿਆਲਾ ਗੁਰੂ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਐਸਟੀਪੀ ਪਲਾਂਟ – ਈਟੀਓ
ਅੰਮ੍ਰਿਤਸਰ 23 ਨਵੰਬਰ 2024—
ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਜਾਰੀ ਹਨ ਅਤੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਹੋਰ ਕਈ ਉਪਰਾਲੇ ਕੀਤੇ ਜਾ ਰਹੇ ਹਨ। ਸੂਬੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਹੋਈਆਂ ਜਿਮਨੀਆਂ ਚੋਣਾਂ ਵਿੱਚ ਸੂਬਾ ਵਾਸੀਆਂ ਨੇ ਇੱਕ ਵਾਰ ਫੇਰ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਿੱਚ ਆਪਣਾ ਵਿਸ਼ਵਾਸ ਪ੍ਰਗਟਾਇਆ ਹੈ ਜਿਸ ਸਦਕਾ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਸ: ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਗੁਰੂ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਉਪਰੰਤ ਕੀਤਾ। ਉਹਨਾਂ ਦੱਸਿਆ ਕਿ ਜੰਡਿਆਲਾ ਗੁਰੂ ਵਿਖੇ ਵਿਕਾਸ ਕਾਰਜਾਂ ਲਈ 4 ਕਰੋੜ 26 ਲੱਖ ਰੁਪਏ ਦੇ ਟੈਂਡਰ ਪਾਸ ਹੋ ਚੁੱਕੇ ਹਨ, ਜਿਸ ਅਧੀਨ ਕਰੀਬ 25 ਗਲੀਆਂ ਦਾ ਕੰਮ ਕੀਤਾ ਜਾਣਾ ਹੈ। ਉਹਨਾਂ ਦੱਸਿਆ ਕਿ ਅੱਜ ਅੱਠ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣੇ ਹਨ ਜਿਸ ਤੇ 2.33 ਕਰੋੜ ਰੁਪਏ ਖਰਚ ਆਉਣਗੇ। ਉਹਨਾਂ ...








