ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 2 ਦਸੰਬਰ, 2025:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3,00,000/- ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਦੁਆਰਾ ਸਿੰਘ ਸਭਾ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਦਾ ਵਸਨੀਕ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਰੈਂਟ ਕੁਲੈਕਟਰ ਉਸਨੂੰ ਵਕਫ਼ ਬੋਰਡ ਜ਼ੀਰਾ ਵੱਲੋਂ ਅਲਾਟ ਕੀਤੀ ਗਈ ਜ਼ਮੀਨ ਦਾ ਕਬਜ਼ਾ ਦੇਣ ਬਦਲੇ ਸੀਨੀਅਰ ਅਧਿਕਾਰੀ ਦੇ ਨਾਮ ‘ਤੇ ਉਸਤੋਂ 5,40,000/- ਰੁਪਏ ਰਿਸ਼ਵਤ ਮੰਗ ਰਿਹਾ ਹੈ। ਇਸ ਸਬੰਧ ਵਿੱਚ ਉਕਤ ਮੁਲਜ਼ਮ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਦੀ ਟੋਕਨ ਮਨੀ ਵਜੋਂ 70,000/- ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਕਫ਼ ਬੋਰਡ ਜ਼ੀਰਾ...








