ਫਾਜ਼ਿਲਕਾ ਪੁਲਿਸ ਵੱਲੋਂ “ਪ੍ਰੋਜੈਕਟ ਸੰਪਰਕ” ਤਹਿਤ ਵਿਸ਼ੇਸ਼ ਸੈਮੀਨਾਰ ਦਾ ਆਯੋਜਨ
ਫਾਜ਼ਿਲਕਾ, 23 ਨਵੰਬਰ 2024:
ਮਾਨਯੋਗ ਡੀ.ਜੀ.ਪੀ ਪੰਜਾਬ, ਸ੍ਰੀ ਗੌਰਵ ਯਾਦਵ ਜੀ ਦੀਆਂ ਹਦਾਇਤਾਂ ਮੁਤਾਬਿਕ, ਫਾਜ਼ਿਲਕਾ ਪੁਲਿਸ ਵੱਲੋਂ ਜਿਲ੍ਹਾ ਫਾਜ਼ਿਲਕਾ ਵਿੱਚ "ਪ੍ਰੋਜੈਕਟ ਸੰਪਰਕ" ਦੀ ਸ਼ੁਰੂਆਤ ਕੀਤੀ ਗਈ ਹੈ, ਜਿਸਦਾ ਮੁੱਖ ਉਦੇਸ਼ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਸਹਿਯੋਗ ਅਤੇ ਭਰੋਸੇ ਨੂੰ ਵਧਾਉਣਾ ਹੈ।
ਇਸੇ ਪ੍ਰੋਜੈਕਟ ਦੇ ਤਹਿਤ ਅੱਜ ਐਸ.ਐਸ.ਪੀ ਸ੍ਰੀ ਵਰਿੰਦਰ ਸਿੰਘ ਬਰਾੜ ਜੀ ਦੀ ਅਗਵਾਈ ਹੇਠ ਫਾਜ਼ਿਲਕਾ ਦੇ ਪੈਰਾਡਾਈਜ਼ ਹੋਟਲ ਵਿੱਚ ਇੱਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ।
ਇਸ ਸੈਮੀਨਾਰ ਵਿੱਚ ਗ੍ਰਾਮ ਰੱਖਿਆ ਕਮੇਟੀਆਂ (VDCs) ਦੇ ਮੈਂਬਰਾਂ, ਸਮਾਜਿਕ ਆਗੂਆਂ, ਅਤੇ ਆਮ ਲੋਕਾਂ ਦੀ ਵੱਡੀ ਹਾਜ਼ਰੀ ਦਰਜ ਕੀਤੀ ਗਈ। ਐਸ.ਐਸ.ਪੀ ਸ੍ਰੀ ਬਰਾੜ ਜੀ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ "ਪ੍ਰੋਜੈਕਟ ਸੰਪਰਕ" ਸਿਰਫ਼ ਨਸ਼ਿਆਂ ਦੇ ਖਾਤਮੇ ਲਈ ਹੀ ਨਹੀਂ ਸਗੋਂ ਸੰਗਠਿਤ ਅਪਰਾਧ, ਸਟਰੀਟ ਕ੍ਰਾਈਮ ਅਤੇ ਸਮਾਜ ਵਿਰੋਧੀ ਤੱਤਾਂ ਦੇ ਖ਼ਿਲਾਫ਼ ਇੱਕ ਸਥਾਈ ਯੁੱਧ ਹੈ। ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਲੋਕ ਪੁਲਿਸ ਦੇ ਨਾਲ ਮਿਲ ਕੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਆਪਣਾ ਅਹਿਮ ਯੋਗਦ...








