Sunday, September 13
Shadow

Politics

ਸਿਹਤ ਵਿਭਾਗ ਵਲੋ ਡੀ ਵਾਰਮਿੰਗ ਡੇ ਲਈ ਜਾਗਰੂਕਤਾ ਪੋਸਟਰ ਕੀਤਾ ਜਾਰੀ 28 ਨਵੰਬਰ ਨੂੰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੇਂਡਾਜ਼ੋਲ ਦਵਾਈ ਖੁਆਈ ਜਾਵੇਗੀ

ਸਿਹਤ ਵਿਭਾਗ ਵਲੋ ਡੀ ਵਾਰਮਿੰਗ ਡੇ ਲਈ ਜਾਗਰੂਕਤਾ ਪੋਸਟਰ ਕੀਤਾ ਜਾਰੀ 28 ਨਵੰਬਰ ਨੂੰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੇਂਡਾਜ਼ੋਲ ਦਵਾਈ ਖੁਆਈ ਜਾਵੇਗੀ

Politics, Punjab
ਫਾਜ਼ਿਲਕਾ 22 ਨਵੰਬਰ ਸਿਹਤ ਵਿਭਾਗ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਦੇ ਨਿਰਦੇਸ਼ਾਂ ਹੇਠ 28 ਨਵੰਬਰ ਨੂੰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੇਂਡਾਜ਼ੋਲ ਦਵਾਈ ਖੁਆਈ ਜਾਵੇਗੀ। ਇਸ ਸੰਬਧੀ ਦੱਫਤਰ ਸਿਵਿਲ ਸਰਜਨ ਵਿਖੇ ਜਾਗਰੁਕਤਾ ਪੋਸਟਰ ਜਾਰੀ ਕੀਤਾ ਗਿਆ. ਜਿਸ ਵਿਚ ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ, ਜਿਲਾ ਟੀਕਾਕਰਨ ਅਫਸਰ ਡਾਕਟਰ ਰਿੰਕੂ ਚਾਵਲਾ, ਜਿਲਾ ਡੈਂਟਲ ਅਫਸਰ ਡਾਕਟਰ ਪੰਕਜ ਚੌਹਾਨ, ਮਾਸ ਮੀਡੀਆ ਬ੍ਰਾਂਚ ਤੋ ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ, ਸੁਖਦੇਵ ਸਿੰਘ, ਜਿਲਾ ਕੋਆਰਡੀਨੇਟਰ ਬਲਜੀਤ ਸਿੰਘ, ਮੋਨ ਸ਼ੁਕਲਾ ਹਾਜਰ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰ ਕਵਿਤਾ ਸਿੰਘ ਅਤੇ ਰਿੰਕੂ ਚਾਵਲਾ ਨੇ ਦੱਸਿਆ ਕਿ ਜ਼ਿਲੇ ਅਧੀਨ ਆਉਂਦੇ ਪਿੰਡਾਂ ਦੇ 1 ਤੋਂ 19 ਸਾਲ ਦੇ ਲਗਭਗ 713 ਸਕੁਲ ਅਤੇ 1060 ਆਂਗਨਵਾੜੀ  ਸੈਂਟਰ ਵਿਖੇ 3 ਲੱਖ 15 ਹਜਾਰ ਬੱਚਿਆਂ ਨੂੰ ਦਵਾਈ ਖੁਆਉਣ ਦਾ ਟੀਚਾ ਰੱਖਿਆ ਗਿਆ ਹੈ। ਜਿਨਾਂ ਲਈ ਮੈਡੀਕਲ ਟੀਮਾ ਦਾ ਗਠਨ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਬੱਚਿਆਂ ਵਿੱਚ ਖੂਨ ਦੀ ਕਮੀ ਦਾ ਇਕ ਕਾਰਨ ਪੇਟ ਦੇ ਕੀੜੇ ਵੀ ਹਨ। ਇਸ ਨਾਲ ਬੱਚਿਆਂ ਦੇ ਮਾਨਸਿਕ ਅ...
ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਮਨਾਇਆ ਜਾਵੇਗਾ ਪੰਜਾਬੀ ਮਾਹ-2024

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਮਨਾਇਆ ਜਾਵੇਗਾ ਪੰਜਾਬੀ ਮਾਹ-2024

National, Politics, Punjab, Trending
ਫਿਰੋਜ਼ਪੁਰ 22 ਨਵੰਬਰ (  ) ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਹੀਨੇ ਨੂੰ ਸਮਰਪਿਤ ਪੂਰੇ ਪੰਜਾਬ ਵਿੱਚ ਪੰਜਾਬੀ ਮਾਹ-2024 ਮਨਾਇਆ ਜਾ ਰਿਹਾ ਹੈ ਜਿਸ ਵਿੱਚ ਵੱਖ ਵੱਖ ਵੰਨਗੀਆਂ ਦੇ ਸਾਹਿਤਕ ਅਤੇ ਕਲਾਤਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਅਧੀਨ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਜੈਨਸਿਸ ਡੈਂਟਲ ਕਾਲਜ, ਫ਼ਿਰੋਜ਼ਪੁਰ ਵਿਖੇ ਮਿਤੀ 23 ਨਵੰਬਰ 2024 ਨੂੰ ਨਾਟਕ ਦੀ ਪੇਸ਼ਕਾਰੀ ਕਰਵਾਈ ਜਾ ਰਹੀ ਹੈ। ਇਸ ਸਮਾਗਮ ਵਿੱਚ ਉੱਘੇ ਨਾਟਕਕਾਰ ਪਾਲੀ ਭੁਪਿੰਦਰ ਸਿੰਘ ਦਾ ਨਾਟਕ ਆਰ.ਐੱਸ.ਵੀ.ਪੀ. ਅਵਾਜ਼ ਥੀਏਟਰ ਗਰੁੱਪ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ ਜਿਸ ਨੂੰ ਨਿਰਦੇਸ਼ਤ ਡਾ. ਜਗਦੀਪ ਸਿੰਘ ਵੱਲੋਂ ਕੀਤਾ ਗਿਆ ਹੈ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਐਡਵੋਕੇਟ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ, ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ, ਸ. ਫੌਜਾ ਸਿੰਘ ਸਰਾਰੀ ਵਿਧਾਇਕ ਹਲਕਾ ਗੁਰੂਹਰਸਹਾਏ ਅਤੇ ਸ਼੍ਰੀ ਨਰੇਸ਼ ਕਟਾਰੀਆ ਵਿਧਾਇਕ ਹਲਕਾ ਜ਼ੀਰਾ  ਵੱਲੋਂ ਸ਼ਮੂਲੀਅਤ ਕੀਤੀ ਜਾ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫਸਰ ਫਿਰੋਜ਼ਪੁਰ ਜਗਦੀਪ ਸੰਧੂ ਵ...
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੀਤਾ ਜਾ ਰਿਹੈ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਗਰੂਕ-ਸਿਵਲ ਸਰਜਨ

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੀਤਾ ਜਾ ਰਿਹੈ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਗਰੂਕ-ਸਿਵਲ ਸਰਜਨ

National, Politics, Punjab, Trending
ਮਾਨਸਾ, 22 ਨਵੰਬਰ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮਕਸਦ ਨਾਲ ਸਿਹਤ ਵਿਭਾਗ ਮਾਨਸਾ ਦੀਆਂ ਟੀਮਾਂ ਵੱਲੋਂ  ਲੋਕਾਂ ਨੂੰ ਡੇਂਗੂ ਦੇ ਬਚਾਅ ਸੰਬੰਧੀ  ਵੱਖ-ਵੱਖ ਇਲਾਕਿਆਂ ਵਿੱਚ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਿਹਤ ਵਿਭਾਗ ਵੱਲੋਂ ਘੋਸ਼ਿਤ ਕੀਤੇ ਡਰਾਈ ਡੇ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਟੀਮ ਸਮੇਤ ਲੋਕਾਂ ਦੇ ਘਰਾਂ ਵਿਚ ਡੇਂਗੂ ਅਤੇ ਮਲੇਰੀਏ ਬਾਰੇ ਜਾਗਰੂਕ ਕੀਤਾ। ਉਨਾਂ ਦੱਸਿਆ ਕਿ ਮੁੱਖ ਤੌਰ ’ਤੇ ਡੇਂਗੂ ਦਾ ਕਾਰਨ ਮੱਛਰ ਹੈ, ਜੋ ਕਿ ਪਾਣੀ ਦੇ ਸੋਮਿਆਂ ’ਤੇ ਪਨਪਦਾ ਹੈ। ਜੇਕਰ ਹਰੇਕ ਮਨੁੱਖ ਇਹ ਨਿਸ਼ਚਾ ਕਰ ਲਵੇ ਕਿ ਆਪਣੇ ਘਰ ਵਿਚਲੇ ਪਾਣੀ ਖੜਨ ਦੇ ਸੋਮਿਆ ਜਿਵੇਂ ਫਰਿਜ ਦੀ ਪਿਛਲੀ ਟਰੇਅ, ਕੂਲ਼ਰ, ਗਮਲੇ, ਛੱਤਾਂ ਤੇ ਪਿਆ ਕਬਾੜ, ਟਾਇਰ , ਟੁੱਟੇ –ਫੁੱਟੇ ਬਰਤਨ ਆਦਿ ਨੂੰ ਹਫ਼ਤੇ ਵਿਚ ਚੈਕ ਕਰਕੇ ਸਾਫ਼ ਕਰਨਾ ਹੈ, ਤਾਂ ਡੇਂਗੂ ਤੋਂ ਅਸਾਨੀ ਨਾਲ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਘਬਰਾਉਣ ਦੀ ਨਹੀਂ, ਚੁਕੰਨੇ ਅਤੇ ਜਾਗਰੂਕ ਹੋਣ ਦੀ ਲੋੜ ਹੈ। ਸਿਵਲ ਸਰਜਨ ਨੇ ਦੱਸਿਆ ਕਿ ਸਰਦੀ ਅਤੇ ਗਰਮੀ ਦੇ ਦੂਮੇਲ ਦੀ ਰ...
ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਖੇਤੀਬਾੜੀ ਅਫ਼ਸਰ

ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਖੇਤੀਬਾੜੀ ਅਫ਼ਸਰ

National, Politics, Punjab, Trending
ਮਾਨਸਾ, 22 ਨਵੰਬਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਡੀ.ਏ.ਪੀ. (ਡਾਈ ਅਮੋਨੀਅਮ ਫਾਸਫੇਟ) ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋੜ ਮੁਤਾਬਕ ਡੀ.ਏ.ਪੀ. ਦੀ ਸਪਲਾਈ ਕਿਸਾਨਾਂ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕਰੀਬ 1 ਲੱਖ 73 ਹਜ਼ਾਰ 730 ਹੈਕਟੇਅਰ ਰਕਬੇ ਵਿਚ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ ਜਿਸ ਲਈ 25 ਹਜ਼ਾਰ ਮੀਟਰਕ ਟਨ ਖਾਦ ਦੀ ਜਰੂਰਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜਿਸ ਵਿੱਚੋਂ 22966 ਮੀਟਰਕ ਟਨ ਖਾਦ ਦੀ ਜ਼ਿਲ੍ਹੇ ਅੰਦਰ ਆਮਦ ਹੋ ਚੁੱਕੀ ਹੈ ਜਿਸ ਵਿੱਚ 20499 ਮੀਟਰਕ ਟਨ ਡੀ.ਏ.ਪੀ. ਖਾਦ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ 10072 ਮੀਟਰਕ ਟਨ ਪ੍ਰਾਈਵੇਟ ਡੀਲਰਾਂ ਅਤੇ 10427 ਮੀਟਰਕ ਟਨ ਸਹਿਕਾਰੀ ਸਭਾਵਾਂ ਨੂੰ ਮੁਹੱਈਆ ਕਰਵਾਈ ਜਾ ਚੁੱਕੀ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਬਾਕੀ ਦੀ ਖਾਦ ਡੀ.ਏ.ਪੀ. ਦੇ ਬਦਲ ਵਜੋਂ ਜਿਵੇਂ ਟੀ.ਐਸ.ਪੀ. 0:...
ਸੁਪਰ ਸੀਡਰਾਂ ਨੇ ਫਾਜ਼ਿਲਕਾ ਦੇ ਕਿਸਾਨਾਂ ਨੂੰ ਬਣਾਇਆ ਸਮਾਰਟ ਕਿਸਾਨ -ਨਵੀਂਆਂ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਕਰਨ ਵਿਚ ਫਾਜ਼ਿਲਕਾ ਵਾਲੇ ਮੋਹਰੀ

ਸੁਪਰ ਸੀਡਰਾਂ ਨੇ ਫਾਜ਼ਿਲਕਾ ਦੇ ਕਿਸਾਨਾਂ ਨੂੰ ਬਣਾਇਆ ਸਮਾਰਟ ਕਿਸਾਨ -ਨਵੀਂਆਂ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਕਰਨ ਵਿਚ ਫਾਜ਼ਿਲਕਾ ਵਾਲੇ ਮੋਹਰੀ

National, Politics, Punjab, Trending
ਫਾਜ਼ਿਲਕਾ, 22 ਨਵੰਬਰ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨ ਹਰ ਨਵੀਂ ਤਕਨੀਕ ਨੂੰ ਅਪਨਾਉਣ ਵਿਚ ਮੋਹਰੀ ਰਹਿੰਦੇ ਹਨ। ਫਸਲੀ ਵਿਭਿੰਨਤਾ ਦੇ ਰੰਗ ਵੀ ਸਭ ਤੋਂ ਵੱਧ ਇਸੇ ਜ਼ਿਲ੍ਹੇ ਵਿਚ ਵਿਖਾਈ ਦਿੰਦੇ ਹਨ। ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਨਾ ਕੇ ਪਾਣੀ ਦੀ ਬਚਤ ਕਰਨ ਵਿਚ ਵੀ ਇਸ ਸਰਹੱਦੀ ਜ਼ਿਲ੍ਹੇ ਦੀ ਪੰਜਾਬ ਵਿਚ ਝੰਡੀ ਹੈ। ਹੁਣ ਪਰਾਲੀ ਨੂੰ ਬਿਨ੍ਹਾਂ ਸਾੜੇ ਨਵੀਂਆਂ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਵਿਚ ਵੀ ਇਹ ਜ਼ਿਲ੍ਹਾ ਆਪਣੀ ਵੱਖਰੀ ਪਹਿਚਾਣ ਬਣਾ ਰਿਹਾ ਹੈ। ਪਿੰਡ ਭੰਬਾ ਵੱਟੂ ਵਿਚ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੀ ਇਹੀ ਖਾਸੀਅਤ ਹੈ ਕਿ ਹਰ ਨਵੀਂ ਤਕਨੀਕ ਨੂੰ ਅਪਨਾਉਣ ਵਿਚ ਝਿਜਕ ਨਹੀਂ ਕਰਦੇ ਹਨ ਅਤੇ ਇਸੇ ਕਾਰਨ ਇਹ ਨਵੀਂਆਂ ਤਕਨੀਕਾਂ ਨਾਲ ਆਪਣੀ ਖੇਤੀ ਨੂੰ ਨਵੇਂ ਮੁਕਾਮਾਂ ਤੇ ਲੈ ਕੇ ਜਾਂਦੇ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਜ਼ਿਲ੍ਹੇ ਦੇ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਸਬੰਧੀ ਜਿਲ਼੍ਹਾ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕਰਕੇ ਐਕਸ ਸੀਟੂ ਅਤੇ ਇਨ ...
ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ

National, Politics, Punjab
ਚੰਡੀਗੜ੍ਹ, 21 ਨਵੰਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰਾਜ ਤੋਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ। ਅੱਜ  ਇੱਥੇ ਖੇਤੀ, ਬਾਗ਼ਬਾਨੀ ਮਾਹਿਰਾਂ, ਪੀ.ਏ.ਯੂ. ਦੇ ਅਧਿਕਾਰੀਆਂ ਅਤੇ ਵਿਗਿਆਨੀਆਂ  ਨਾਲ ਖੇਤੀ ਅਤੇ ਬਾਗ਼ਬਾਨੀ ਨਾਲ ਸਬੰਧਤ ਵੱਖ ਵੱਖ ਸੰਸਥਾਵਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਰਾਜ ਦੀ ਭੂਗੋਲਿਕ ਸਥਿਤੀ ਅਤੇ ਵਾਤਾਵਰਣ ਬਾਗ਼ਬਾਨੀ ਲਈ ਬਹੁਤ ਢੁਕਵਾਂ ਹੈ ਅਤੇ ਇਥੇ ਅਸੀਂ ਉਨ੍ਹਾਂ ਚੀਜ਼ਾਂ ਦੀ ਖੇਤੀ ਕਰ ਸਕਦੇ ਹਾਂ ਜਿਨ੍ਹਾਂ ਦੀ ਮੰਗ ਯੂਰਪ ਅਤੇ ਹੋਰ ਮੁਲਕਾਂ ਵਿੱਚ ਬਹੁਤ ਜ਼ਿਆਦਾ ਹੈ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰਾਜ ਦੀ ਕੁਲ ਪੰਚਾਇਤੀ ਜ਼ਮੀਨ ਦਾ 10 ਫੀਸਦੀ ਜ਼ਮੀਨ ਨੂੰ ਬਾਗ਼ਬਾਨੀ ਅਧੀਨ ਲਿਆਉਣ ਦੀ ਦਿਸ਼ਾ ਵਿਚ ਕੰਮ ਕਰਨ। ਇਸ ਦੌਰਾਨ ਇਸ ਗੱਲ ਦਾ ਵੀ ਧਿਆਨ ਰੱਖਿਆ ਜਾਵੇ ਕਿ ਇਸ ਕਾਰਜ ਲਈ ਰੱਖੀ ਜਾ ਰਹੀ ਜ਼ਮੀਨ ਨੂੰ ਪਾਣੀ ਲੱਗਦਾ ਹੋਵੇ। ...
ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

National, Politics, Punjab
ਚੰਡੀਗੜ੍ਹ, 21 ਨਵੰਬਰ ਔਰਤਾਂ ਦੇ ਸਸ਼ਕਤੀਕਰਨ ਵੱਲ ਅੱਗੇ ਵਧਦੇ ਹੋਏ, ਪਟਿਆਲਾ ਫਾਊਂਡੇਸ਼ਨ, ਓਐਮਈਡੀ ਈ.ਵੀ. ਜਰਮਨੀ, ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਨੇ  ਇੱਕ ਮਹੱਤਵਪੂਰਨ ਇਕਰਾਰ ਕੀਤਾ ਹੈ ਤਾਂ ਜੋ ਔਰਤਾਂ ਨੂੰ ਡਿਜੀਟਲ ਤੌਰ ਉੱਤੇ ਸਮਰੱਥ ਬਣਾਉਣ ਅਤੇ ਆਰਥਿਕ ਸਸ਼ਕਤੀਕਰਨ ਨੂੰ ਹੋਰ ਅੱਗੇ ਵਧਾਇਆ ਜਾ ਸਕੇ । ਇਸ ਸਮਾਗਮ ਦੌਰਾਨ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਦੇ ਚੇਅਰਮੈਨ ਜਗਦੇਵ ਸਿੰਘ ਬਾਮ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਦੇ ਨਾਲ ਸੀ.ਈ.ਓ., ਓ.ਐਮ.ਈ.ਡੀ. ਈ.ਵੀ. ਜਰਮਨੀ ਦੇ ਡਾਕਟਰ ਜੇਂਸ ਐਚ ਫਿਸ਼ਰ ਅਤੇ ਪਟਿਆਲਾ ਫਾਊਂਡੇਸ਼ਨ ਦੇ ਸੀ.ਈ.ਓ. ਰਵੀ ਸਿੰਘ ਆਹਲੂਵਾਲੀਆ ਹਾਜ਼ਰ ਸਨ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ.) ਨੂੰ ਔਜ਼ਾਰ, ਹੁਨਰ ਪ੍ਰਦਾਨ ਕਰਨਾ ਅਤੇ ਸੁਰੱਖਿਅਤ ਡਿਜੀਟਲ ਪਲੇਟਫਾਰਮ ਉਪਲਬਧ ਕਰਾਉਣਾ  ਹੈ ਤਾਂ ਜੋ ਉਹਨਾਂ ਨੂੰ ਉਹਨਾਂ ਦੇ ਉਤਪਾਦਾਂ ਦੀ ਮਾਰਕੀਟਿੰਗ , ਵਿਚਾਰਾਂ ਦਾ ਆਦਾਨ-ਪ੍ਰਦਾਨ ਕ...
ਲਾਇਬ੍ਰੇਰੀਆਂ ਮਨੁੱਖੀ ਜੀਵਨ ਲਈ ਗਿਆਨ ਦਾ ਵਿਸ਼ਾਲ ਭੰਡਾਰ ਹੁੰਦੀਆਂ ਹਨ- ਵਿਧਾਇਕ ਡਾ. ਵਿਜੈ ਸਿੰਗਲਾ

ਲਾਇਬ੍ਰੇਰੀਆਂ ਮਨੁੱਖੀ ਜੀਵਨ ਲਈ ਗਿਆਨ ਦਾ ਵਿਸ਼ਾਲ ਭੰਡਾਰ ਹੁੰਦੀਆਂ ਹਨ- ਵਿਧਾਇਕ ਡਾ. ਵਿਜੈ ਸਿੰਗਲਾ

National, Politics, Punjab
ਮਾਨਸਾ, 21 ਨਵੰਬਰ : ਲਾਇਬ੍ਰੇਰੀਆਂ ਮਨੁੱਖੀ ਜੀਵਨ ਲਈ ਗਿਆਨ ਦਾ ਵਿਸ਼ਾਲ ਭੰਡਾਰ ਹੁੰਦੀਆਂ ਹਨ ਜਿਸ ਰਾਹੀਂ ਕੋਈ ਵੀ ਵਿਅਕਤੀ ਆਪਣੇ ਗਿਆਨ ਵਿੱਚ ਅਥਾਹ ਵਾਧਾ ਕਰਕੇ ਕਾਮਯਾਬੀ ਦੇ ਰਾਹ ਵੱਲ ਵੱਧ ਸਕਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮਾਨਸਾ ਖੁਰਦ ਵਿਖੇ ਨਵੀਂ ਬਣੀ ਯੂਥ ਲਾਇਬ੍ਰੇਰੀ ਦਾ ਉਦਘਾਟਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਆਕਾਸ਼ ਬਾਂਸਲ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਸ਼੍ਰੀ ਗੁਰਪ੍ਰੀਤ ਸਿੰਘ ਭੁੱਚਰ ਅਤੇ ਸਰਪੰਚ ਮਾਨਸਾ ਖੁਰਦ ਸ਼੍ਰੀਮਤੀ ਸਿਮਰਨ ਕੌਰ ਮੌਜੂਦ ਸਨ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪਿੰਡ ਪੱਧਰ ’ਤੇ ਆਧੁਨਿਕ ਲਾਇਬ੍ਰੇਰੀਆਂ ਦਾ ਨਿਰਮਾਣ ਕਰਨਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ, ਇਸ ਨਾਲ ਨੌਜਵਾਨ ਪੀੜ੍ਹੀ ਨੂੰ ਸਹੀ ਸੇਧ ਅਤੇ ਮਾਰਗਦਰਸ਼ਨ ਮਿਲੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਲਾਇਬ੍ਰੇਰੀਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਕਿਤਾਬਾਂ ਨਾਲ ਦੋਸਤੀ ਪਾ ਕੇ ਇਨ੍ਹਾਂ ਤੋਂ ਗਿਆਨ ਪ੍ਰਾਪਤ ਕਰਨ। ਉਨ੍ਹਾਂ ਕ...
ਜੀ.ਐਸ.ਟੀ. ਵਿਭਾਗ ਵਲੋਂ ਕਾਟਨ ਫੈਕਟਰੀ ਮਾਲਕਾਂ ਨਾਲ ਕੀਤੀ ਗਈ ਮੀਟਿੰਗ

ਜੀ.ਐਸ.ਟੀ. ਵਿਭਾਗ ਵਲੋਂ ਕਾਟਨ ਫੈਕਟਰੀ ਮਾਲਕਾਂ ਨਾਲ ਕੀਤੀ ਗਈ ਮੀਟਿੰਗ

National, Politics, Punjab
ਸ੍ਰੀ ਮੁਕਤਸਰ ਸਾਹਿਬ 21 ਨਵੰਬਰ ਸ਼੍ਰੀ ਰੋਹਿਤ ਗਰਗ, ਸਹਾਇਕ ਕਮਿਸ਼ਨਰ ਰਾਜ ਕਰ, ਸ਼੍ਰੀ ਮੁਕਤਸਰ ਸਾਹਿਬ ਨੇ ਜੀ.ਐਸ.ਟੀ. ਦਾ ਮਾਲੀਆ ਵਧਾਉਣ ਲਈ ਕਾਟਨ ਨਾਲ ਸਬੰਧਤ ਵਪਾਰੀਆਂ ਤੇ ਫੈਕਟਰੀ ਮਾਲਕਾਂ ਨਾਲ ਆਪਣੇ ਦਫਤਰ ਵਿਖੇ ਮੀਟਿੰਗ ੇ ਕੀਤੀ। ਮੀਟਿੰਗ ਵਿੱਚ ਵਪਾਰੀਆਂ ਨਾਲ ਜ਼ਿਲ੍ਹੇ ਵਿੱਚ ਕਾਟਨ ਦਾ ਟੈਕਸ ਘੱਟ ਜਾਣ ਸਬੰਧੀ ਵਿਚਾਰ ਕੀਤਾ ਗਿਆ। ਮੀਟਿੰਗ ਵਿੱਚ ਪਹੁੰਚੇ ਕਾਟਨ ਨਾਲ ਸਬੰਧਿਤ ਵਪਾਰੀਆਂ ਨੇ ਦੱਸਿਆ ਕਿ ਟੈਕਸ ਘੱਟਣ ਦਾ ਮੁੱਖ ਕਾਰਨ ਇਲਾਕੇ ਵਿੱਚ ਕਾਟਨ ਖੇਤੀ ਅਧੀਨ ਰਕਬਾ ਘੱਟ ਰਿਹਾ ਹੈ ਅਤੇ ਝੋਨੇ ਦੀ ਖੇਤੀ ਅਧੀਨ ਰਕਬਾ ਦਿਨੋਂ ਦਿਨ ਵੱਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਨਰਮੇ ਦੀ ਖਰੀਦ ਅਕਤੂਬਰ ਮਹੀਨੇ ਤੋਂ ਹੀ ਸ਼ੁਰੂ ਹੋ ਜਾਂਦੀ ਸੀ, ਪਰੰਤੂ ਇਸ ਸਾਲ ਨਵੰਬਰ ਮਹੀਨੇ ਤੱਕ ਵੀ ਮੰਡੀਆਂ ਵਿੱਚ ਨਰਮੇ ਦੀ ਖਰੀਦ ਨਾ ਮਾਤਰ ਹੀ ਹੋਈ ਹੈ। ਮੀਟਿੰਗ ਵਿੱਚ ਮੈਸ: ਗਰੋਸਪਿਨਜ਼ ਫੈਬਜ਼ ਲਿਮ. ਸ਼੍ਰੀ ਮੁਕਤਸਰ ਸਾਹਿਬ, ਮੈਸ: ਮੁਕਤਸਰ ਕਾਟਨ ਫੈਕਟਰੀ ਸ਼੍ਰੀ ਮੁਕਤਸਰ ਸਾਹਿਬ, ਮੈਸ: ਤੁਲਸੀ ਰਾਮ ਜੱਸ ਰਾਜ ਮਲੋਟ, ਮੈਸ: ਸਸਟੇਨਏਬਲ ਕਾਟਨ ਲਿਮ. ਗਿੱਦੜਬਾਹਾ, ਮੈਸ: ਸ਼੍ਰੀ ਗਨੇਸ਼ ਕਾਟਨ ਇੰਡ. ਲਿਮ. ਗਿੱਦੜਬ...
ਪਿੰਡ ਟਾਹਲੀਵਾਲਾ ਜੱਟਾ ਦਾ ਸਰਕਾਰੀ ਮਿਡਲ ਸਕੂਲ ਹਾਈ ਸਕੂਲ ਵਿਚ ਹੋਇਆ ਅਪਗ੍ਰੇਡ, ਵਿਧਾਇਕ ਵੱਲੋਂ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ

ਪਿੰਡ ਟਾਹਲੀਵਾਲਾ ਜੱਟਾ ਦਾ ਸਰਕਾਰੀ ਮਿਡਲ ਸਕੂਲ ਹਾਈ ਸਕੂਲ ਵਿਚ ਹੋਇਆ ਅਪਗ੍ਰੇਡ, ਵਿਧਾਇਕ ਵੱਲੋਂ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ

National, Politics, Punjab
ਜ਼ਲਾਲਾਬਾਦ, ਫਾਜ਼ਿਲਕਾ 21 ਨਵੰਬਰ ਜ਼ਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ਼ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਖਿਆ ਦੇ ਖੇਤਰ ਵਿਚ ਨਵੇਂ—ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇਕ ਹੋਰ ਪਹਿਲਕਦਮੀਆਂ ਕਰਦਿਆਂ ਸਰਕਾਰੀ ਮਿਡਲ ਸਕੂਲ ਟਾਹਲੀਵਾਲਾ ਜੱਟਾਂ ਨੂੰ ਹਾਈ ਸਕੂਲ ਦੇ ਪੱਧਰ ਤੱਕ ਅਪਗੇ੍ਰਡ ਕੀਤਾ ਗਿਆ ਹੈ। ਉਨ੍ਹਾਂ ਪਿੰਡ ਦੇ ਬਚਿਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਹੈ ਤਾਂ ਜ਼ੋ ਬਚਿਆਂ ਨੂੰ ਮਿਡਲ ਤੱਕ ਦੀ ਸਿਖਿਆ ਤੋਂ ਬਾਅਦ ਉਚੇਰੀ ਪੜ੍ਹਾਈ ਲਈ ਦੂਸਰੇ ਸਕੂਲ ਨਹੀਂ ਜਾਣਾ ਪਵੇਗਾ। ਵਿਧਾਇਕ ਸ੍ਰੀ ਗੋਲਡੀ ਕੰਬੋਜ਼ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਸਿਖਿਆ ਦੇ ਖੇਤਰ ਵਿਚ ਅਥਾਹ ਕ੍ਰਾਂਤੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਆਧੁਨਿਕ ਤਕਨੀਕ ਦਾ ਬੁਨਿਆਦੀ ਢਾਂਚਾ ਸਥਾਪਿਤ ਕਰਕੇ ਵੀ ਸਕੂਲਾਂ ਦਾ ਪੱਧਰ ਪ੍ਰਾਈਵੇਟ ਸਕੂਲਾਂ ਨਾਲੋਂ ਕਿਤੇ ਵਧੇਰੇ ਉਚਾ ਹੋ ਗਿਆ ਹੈ।। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਲਾਲਾਬਾਦ ਹਲਕੇ ਨੂੰ ਦੋ ਸਕੂਲ ਆਫ਼ ਐਮੀਨਾਂਸ ਵੀ ਦਿੱਤੇ ਹਨ ਜੋ ਕਿ ਹਲਕ...