Shadow

Politics

ਫਾਜਿਲਕਾ ਪੁਲਿਸ ਦੀ ਹੈਰੋਇਨ ਤਸਕਰਾਂ ਦੇ ਖਿਲਾਫ ਵੱਡੀ ਕਾਰਵਾਈ, ਸੀ.ਆਈ.ਏ ਫਾਜ਼ਿਲਕਾ ਦੀ ਟੀਮ ਵੱਲੋਂ 02 ਨਸ਼ਾ ਤਸਕਰਾਂ ਨੂੰ 500 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਫਾਜਿਲਕਾ ਪੁਲਿਸ ਦੀ ਹੈਰੋਇਨ ਤਸਕਰਾਂ ਦੇ ਖਿਲਾਫ ਵੱਡੀ ਕਾਰਵਾਈ, ਸੀ.ਆਈ.ਏ ਫਾਜ਼ਿਲਕਾ ਦੀ ਟੀਮ ਵੱਲੋਂ 02 ਨਸ਼ਾ ਤਸਕਰਾਂ ਨੂੰ 500 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

National, Politics, Punjab
ਫਾਜਿਲਕਾ: 21 ਨਵੰਬਰ 2024 ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਅਤੇ ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਸ੍ਰੀ ਬਲਕਾਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ (ਇੰਨਵੈ.) ਫਾਜਿਲਕਾ ਜੀ ਦੀ ਨਿਗਰਾਨੀ ਹੇਠ ਸੀ.ਆਈ.ਏ ਫਾਜ਼ਿਲਕਾ ਦੀ ਟੀਮ ਵੱਲੋਂ ਗਸ਼ਤ ਵਾ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਦੌਰਾਨ ਬੱਸ ਅੱਡਾ ਸੋਹਣਾ ਸਾਂਦੜ ਦੇ ਅੰਦਰ ਬੈਠੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕੀਤਾ, ਜਿੰਨਾਂ ਪਾਸੋ ਜਤਿੰਦਰ ਸਿੰਘ ਪੀ.ਪੀ.ਐਸ ਡੀ.ਐਸ.ਪੀ ਸਬ ਡਵੀਜਨ ਜਲਾਲਾਬਾਦ ਜੀ ਦੀ ਹਾਜਰੀ ਵਿਚ 500 ਗਰਾਮ ਹੈਰੋਇਨ, ਇੱਕ ਮੋਟਰਸਾਈਕਲ ਹੀਰੋ ਸਪਲੈਂਡਰ ਪਲੱਸ ਰੰਗ ਕਾਲਾ ਨੰਬਰ PB-61E-0691 ਅਤੇ 02 ਮੋਬਾਈਲ ਮਾਰਕਾ ਆਈ.ਫੋਨ ਬਰਾਮਦ ਕੀਤੇ ਗਏ। ਕਾਬੂ ਕੀਤੇ ਹੈਰੋਇਨ ਤਸਕਰਾਂ ਦੀ ਪਹਿਚਾਣ ਮਨਜੀਤ ਸਿੰਘ ਪੁੱਤਰ ਬਗੀਚਾ...
ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਸੱਦਾ

National, Politics, Punjab
ਮੁਬਾਰਿਕਪੁਰ (ਐਸ.ਏ.ਐਸ. ਨਗਰ, ਮੁਹਾਲੀ), 21 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੀ ਹੈ। ਅੱਜ ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਦੇ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮੁਖੀ ਹੋਣ ਦੇ ਨਾਤੇ ਸਾਰੇ ਵਸਨੀਕਾਂ ਦੇ ਹਿੱਤਾਂ ਦੀ ਰਾਖੀ ਕਰਨ ਉਨ੍ਹਾਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਹ ਮਹਾਨ ਅਤੇ ਪਵਿੱਤਰ ਧਰਤੀ ਹੈ, ਜਿੱਥੇ ਵੱਖ-ਵੱਖ ਧਰਮਾਂ, ਭਾਸ਼ਾਵਾਂ ਅਤੇ ਸਮਾਜ ਦੇ ਸਮੂਹ ਵਰਗਾਂ ਦੇ ਲੋਕ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਧਰਤੀ ਦੀ ਸੇਵਾ ਕਰਨ ਲਈ ਲੋਕਾਂ ਵੱਲੋਂ ਵੱਡਾ ਫਤਵਾ ਦਿੱਤਾ ਗਿਆ ਹੈ ਅਤੇ ਇਸ ਨੇਕ ਕਾਰਜ ਲਈ ਉਨ੍ਹਾਂ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, “ਫੁੱਲਾਂ ਦੀਆਂ ਵੱਖ-ਵੱਖ ਵੰਨਗੀਆਂ ਹਰ ...
ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 21 ਨਵੰਬਰ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਵਿਦਿਆਰਥਣਾਂ ਨੂੰ ਘਰੇਲੂ ਹਿੰਸਾ ਰੋਕੂ ਐਕਟ 2005 ਅਤੇ ਕੰਮਕਾਜ਼ੀ ਸਥਾਨ ਤੇ ਸਰੀਰਕ ਸ਼ੋਸ਼ਣ  ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ। ਅੱਜ ਇੱਥੇ ਰਤਨ ਕਾਲਜ਼ ਆਫ ਨਰਸਿੰਗ ਮੋਹਾਲੀ ਵਿਖੇ ਹੋਏ ਇਸ ਸਮਾਗਮ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ, ਨੇ ਵਿਦਿਆਰਥਣਾ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਆਪਣੇ ਅਧਿਕਾਰਾਂ ਬਾਰੇ ਜਾਗਰੂਕ ਹੋਣ ਦੀ ਲੋੜ ਹੈ ਜਿਸ ਨਾਲ ਅਸੀਂ ਬਹੁਤ ਸਾਰੀਆਂ ਦੁਸ਼ਵਾਰੀਆਂ ਤੋਂ ਬਚ ਜਾਂਦੇ ਹਾਂ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਔਰਤਾਂ ਦੇ ਹੱਕਾਂ ਦੀ ਰਖਵਾਲੀ ਕਰਨ ਲਈ ਘਰੇਲੂ ਹਿੰਸਾ ਕਾਨੂੰਨ, 2005 ਅਤੇ ਕੰਮਕਾਜ ਦੇ ਸਥਾਨਾਂ ‘ਤੇ ਔਰਤਾਂ ਦੀ ਸਰੀਰਕ ਸ਼ੋਸਣ ਰੋਕਥਾਮ ਕਾਨੂੰਨ, 2013 ਦੇਸ਼ ਭਰ ਵਿਚ ਲਾਗੂ ਕੀਤਾ ਹੈ ਜੋ ਕਿ ਔਰਤਾਂ ਨੂੰ ਸ਼ਸ਼ਕਤ ਕਰਨ ਵਿਚ ਮੱਦਦਗਾਰ ਸਾਬਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਔਰਤਾਂ  ਸਭ ਤੋਂ ਜ਼ਿਆਦਾ ਘਰੇਲੂ ਹਿੰਸਾ ਤੋਂ ਪੀੜਿਤ ਹਨ। ਉਨ੍ਹਾਂ ਨੇ ਔਰਤਾਂ ਨੂੰ ਆਪਣੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਕਾ...

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

National, Politics, Punjab
ਚੰਡੀਗੜ੍ਹ, 21 ਨਵੰਬਰ: ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ  ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀ.ਐੱਮ.ਐੱਸ.) ਦੇ ਠੇਕੇਦਾਰਾਂ ਨਾਲ ਅਹਿਮ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਨੇ ਠੇਕੇਦਾਰਾਂ ਨੂੰ ਲੋਕਾਂ ਲਈ ਵਾਜਬ ਦਰਾਂ ’ਤੇ ਰੇਤਾ ਅਤੇ ਬਜਰੀ ਉਪਲਬਧ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ । ਠੇਕੇਦਾਰਾਂ ਨਾਲ ਮੀਟਿੰਗ ਦੌਰਾਨ ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਦੀ ਲੁੱਟ-ਖਸੁੱਟ ਕਰਨ ਵਾਲੇ ਰੇਤ ਮਾਫੀਆ ਦਾ ਖ਼ਾਤਮਾ ਕਰ ਦਿੱਤਾ ਹੈ ਤਾਂ ਜੋ ਲੋਕਾਂ ਨੂੰ ਸਸਤੀਆਂ ਦਰਾਂ ’ਤੇ ਰੇਤ ਉਪਲਬਧ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਜਨਤਕ ਅਤੇ ਵਪਾਰਕ ਮਾਈਨਿੰਗ ਸਾਈਟਾਂ ’ਤੇ ਰੇਤ ਸਿਰਫ਼ 5.50 ਰੁਪਏ ਵਿੱਚ ਉਪਲੱਬਧ ਹੈ ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 73 ਜਨਤਕ ਮਾਈਨਿੰਗ ਸਾਈਟਾਂ ਅਤੇ 40 ਕਮਰਸ਼ੀਅਲ ਮਾਈਨਿੰਗ ਸਾਈਟਾਂ ਦੇ ਕਲੱਸਟਰ 5.50 ਰੁਪਏ ਪ੍ਰਤੀ ਕਿਊਬਿਕ ...
ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

National, Politics, Punjab
ਚੰਡੀਗੜ੍ਹ, 21 ਨਵੰਬਰ: ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ ਪੰਜ ਵੈਟਰਨਰੀ ਅਫ਼ਸਰਾਂ ਡਾ. ਗੁਰਪ੍ਰੀਤ ਸਿੰਘ, ਡਾ. ਅਨੁਪ੍ਰੀਤ ਕੌਰ, ਡਾ. ਅਰਸ਼ਦੀਪ ਸਿੰਘ, ਡਾ. ਜਗਦੀਪ ਸਿੰਘ ਅਤੇ ਡਾ. ਹਰਮਨਪ੍ਰੀਤ ਸਿੰਘ ਬੱਲ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸ੍ਰੀ ਭੰਡਾਰੀ ਨੇ ਦੱਸਿਆ ਕਿ ਇਹ ਵੈਟਰਨਰੀ ਅਫ਼ਸਰ ਪਿਛਲੇ ਤਿੰਨ ਤੋਂ ਪੰਜ ਸਾਲਾਂ ਤੋਂ ਡਿਊਟੀ ਤੋਂ ਗੈਰ-ਹਾਜ਼ਰ ਚੱਲ ਰਹੇ ਸਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਬਿਨਾਂ ਛੁੱਟੀ ਪ੍ਰਵਾਨ ਕਰਵਾਏ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।...
ਮੱਛੀ ਪਾਲਣ ਵਿਭਾਗ ਵੱਲੋਂ ਮਨਾਇਆ ਵਿਸ਼ਵ ਮੱਛੀ ਪਾਲਣ ਦਿਵਸ

ਮੱਛੀ ਪਾਲਣ ਵਿਭਾਗ ਵੱਲੋਂ ਮਨਾਇਆ ਵਿਸ਼ਵ ਮੱਛੀ ਪਾਲਣ ਦਿਵਸ

National, Politics, Punjab
ਅੰਮ੍ਰਿਤਸਰ, 21 ਨਵੰਬਰ: ਅੱਜ ਸੰਸਾਰ ਭਰ ਵਿੱਚ ਮਨਾਏ ਜਾਂਦੇ ਵਿਸ਼ਵ ਮੱਛੀ ਪਾਲਣ ਦਿਵਸ ਦੇ ਸਬੰਧ ਵਿੱਚ ਮੱਛੀ ਪਾਲਣ ਵਿਭਾਗ ਅੰਮ੍ਰਿਤਸਰ ਵੱਲੋਂ ਦਫਤਰ ਸਹਾਇਕ ਡਾਇਰੈਕਟਰ ਮੱਛੀ ਪਾਲਣ ਅੰਮ੍ਰਿਤਸਰ ਵਿਖੇ ਇਹ ਦਿਵਸ ਬੜੀ ਧੁਮ ਧਾਮ ਨਾਲ ਮਨਾਇਆ ਗਿਆ,  ਜਿਸ ਵਿੱਚ ਜਿਲਾ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਕਰੀਬ 60 ਮੱਛੀ ਪਾਲਕਾਂ ਅਤੇ ਮੱਛੀ ਵਿਕਰੇਤਾਂਵਾ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਸਭ ਤੋਂ ਪਹਿਲਾਂ ਸੁਪਰੀਆਂ ਕੰਬੋਜ  ਮੱਛੀ ਪਾਲਣ ਅਫਸਰ, ਅੰਮ੍ਰਿਤਸਰ ਨੇ ਸ੍ ਗੁਰਮੀਤ ਸਿੰਘ ਖੁਡੀਆ ਕੈਬਨਿਟ ਮੰਤਰੀ ਪਸ਼ੂ ਪਾਲਣ ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਵੱਲੋਂ ਵਿਸ਼ਵ ਮੱਛੀ ਪਾਲਣ ਦਿਵਸ ਤੇ ਭੇਜੇ ਗਏ ਸੰਦੇਸ਼ ਬਾਰੇ ਜਾਣੂ ਕਰਵਾਇਆ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਸਾਹਿਬ  ਨੇ ਇਸ ਦਿਵਸ ਤੇ ਮੱਛੀ ਪਾਲਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਮੱਛੀ ਪਾਲਣ ਕਿੱਤੇ ਨੂੰ ਸੂਬੇ ਵਿੱਚ ਹੋਰ ਪ੍ਰਫੁੱਲਤ ਕਰਨ ਵਾਸਤੇ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਸ. ਗੁਰਮੀਤ ਸਿੰਘ ਖੁਡੀਆ  ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਸ੍ਰ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਮੱਛੀ ਪਾਲਣ ਦੇ ਖੇਤਰ ਵਿੱਚ ਲਗਾਤਾਰ ਪ...
ਵਿਧਾਇਕ ਡਾ: ਅਜੇ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਦੀ ਸੂਚੀ ਨਿਗਮ ਕਮਿਸ਼ਨਰ ਨੂੰ ਸੌਂਪੀ

ਵਿਧਾਇਕ ਡਾ: ਅਜੇ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਦੀ ਸੂਚੀ ਨਿਗਮ ਕਮਿਸ਼ਨਰ ਨੂੰ ਸੌਂਪੀ

National, Politics, Punjab
 ਅੰਮ੍ਰਿਤਸਰ, 21 ਨਵੰਬਰ: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਧਾਇਕ ਡਾ: ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਦੀ ਸੂਚੀ ਨਿਗਮ ਕਮਿਸ਼ਨਰ ਨੂੰ ਦਿੱਤੀ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿਚ ਜਿਨ੍ਹਾਂ ਇਲਾਕਿਆਂ ਵਿਚ ਨਵੇਂ ਟਿਊਬਵੈੱਲ ਲੱਗਣੇ ਹਨ, ਉਨ੍ਹਾਂ ਦਾ ਕੰਮ ਆਉਣ ਵਾਲੇ ਦਿਨਾਂ ਵਿਚ ਸ਼ੁਰੂ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਕੁਝ ਇਲਾਕਿਆਂ ਵਿੱਚ ਸੀਵਰੇਜ ਸਿਸਟਮ ਪੂਰੀ ਤਰ੍ਹਾਂ ਖ਼ਰਾਬ ਹੈ ਅਤੇ ਉੱਥੇ ਨਵਾਂ ਸੀਵਰੇਜ ਸਿਸਟਮ ਲਗਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੀਵਰੇਜ ਦੇ ਨਿਕਾਸ ਦਾ ਕੰਮ ਵੀ ਤੇਜ਼ੀ ਨਾਲ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੰਪਨੀ ਸਫਾਈ ਲਈ ਆਪਣੇ ਵਾਹਨ ਨਹੀਂ ਵਧਾ ਦਿੰਦੀ, ਉਦੋਂ ਤੱਕ ਨਗਰ ਨਿਗਮ ਨੂੰ ਵਾਹਨ ਕਿਰਾਏ 'ਤੇ ਲੈ ਕੇ ਸਫਾਈ ਵਿਵਸਥਾ ਜਾਰੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ...
ਸਰਹੱਦੀ ਪਿੰਡਾਂ ਦਾ ਵਿਕਾਸ ਹੋਵੇਗਾ ਪਹਿਲ ਦੇ ਆਧਾਰ ਉਤੇ – ਧਾਲੀਵਾਲ

ਸਰਹੱਦੀ ਪਿੰਡਾਂ ਦਾ ਵਿਕਾਸ ਹੋਵੇਗਾ ਪਹਿਲ ਦੇ ਆਧਾਰ ਉਤੇ – ਧਾਲੀਵਾਲ

National, Politics, Punjab
ਅੰਮ੍ਰਿਤਸਰ 21 ਨਵੰਬਰ 2024— ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਰਹੱਦੀ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸਰਹੱਦੀ ਪਿੰਡਾਂ ਵਿੱਚ ਸੜ੍ਹਕਾਂ, ਹਸਪਤਾਲ, ਸਕੂਲਾਂ ਦਾ ਨਿਰਮਾਣ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਬਲਾਕ ਹਰਸ਼ਾ ਛੀਨਾ ਵਿਖੇ ਮੀਟਿੰਗ ਕਰਦਿਆਂ ਦੱਸਿਆ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਆਪਣੇ ਸਰਹੱਦਾਂ ਨੂੰ ਹੋਰ ਮਜ਼ਬੂਤ ਤੇ ਸੁਰੱਖਿਆ ਬਣਾਉਣਾ ਹੈ। ਇਸ ਲਈ ਸਰਹੱਦੀ ਪਿੰਡਾਂ ਦਾ ਵਿਕਾਸ ਬਹੁਤ ਜ਼ਰੂਰੀ ਹੈ। ਸ: ਧਾਲੀਵਾਲ ਨੇ ਕਿਹਾ ਕਿ ਪਿੰਡਾਂ ਦੇ ਲੋਕ ਸਾਡੀ ਸਰਹੱਦਾਂ ਦੇ ਸਰਤਾਜ ਹਨ। ਇਨਾਂ ਦੀ ਬਦੌਲਤ ਹੀ ਦੇਸ਼ ਵਾਸੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ। ਸ: ਧਾਲੀਵਾਲ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੇ ਵਿਕਾਸ ਲਈ ਕੇਂਦਰ ਸਰਕਾਰ ਕੋਲੋਂ ਹੋਰ ਗ੍ਰਾਂਟਾਂ ਦੀ ਮੰਗ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਵੀ ਆਪਣੇ ਫ਼ੰਡਾਂ ਵਿਚੋਂ ਪਿੰਡਾਂ ਦਾ ਵਿਕਾਸ ਕਰੇਗੀ। ਇਸ ਮੌਕੇ ਹਲਕਾ ਅਟਾਰੀ ਦੇ ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸਰਹੱਦੀ ਪ...
41 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਫਾਜ਼ਿਲਕਾ ਅੰਦਰ ਸਿਹਤ ਪ੍ਰੋਜੈਕਟਾ ਨੂੰ ਕੀਤਾ ਜਾ ਰਿਹੈ ਮੁਕੰਮਲ—ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

41 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਫਾਜ਼ਿਲਕਾ ਅੰਦਰ ਸਿਹਤ ਪ੍ਰੋਜੈਕਟਾ ਨੂੰ ਕੀਤਾ ਜਾ ਰਿਹੈ ਮੁਕੰਮਲ—ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

National, Politics, Punjab
ਫਾਜਿਲਕਾ, 20 ਨਵੰਬਰ ਜ਼ਿਲ੍ਹਾ ਫਾਜ਼ਿਲਕਾ ਦੇ ਵਸਨੀਕਾਂ ਲਈ ਸਿਹਤ ਸਹੂਲਤਾਂ ਦਾ ਵਾਧਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ—ਵੱਖ ਤਰ੍ਹਾਂ ਦੇ ਸਿਹਤ ਯੁਨਿਟ ਉਲੀਕੇ ਜਾ ਰਹੇ ਹਨ। ਮੌਜੂਦਾ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਪ੍ਰਤੀ ਪੂਰੀ ਚਿੰਤਿਤ ਹੈ ਤੇ ਸਰਹੱਦੀ ਜ਼ਿਲੇ੍ਹ ਦੇ ਲੋਕਾਂ ਨੂੰ ਦੂਰ—ਦਰਾਡੇ ਨਾ ਜਾਣਾ ਪਵੇ, ਇਸ ਲਈ ਫਾਜ਼ਿਲਕਾ ਅੰਦਰ ਹੀ ਸਿਹਤ ਸੇਵਾਵਾ ਪ੍ਰਦਾਨ ਕਰਨ ਦੇ ਉਦੇਸ਼ ਸਦਕਾ ਸਿਹਤ ਪ੍ਰੋਜੈਕਟ ਵਿਕਸਿਤ ਕੀਤੇ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸਿਵਲ ਹਸਪਤਾਲ ਵਿਖੇ ਬਣ ਰਹੇ ਵੱਖ—ਵੱਖ ਯੁਨਿਟਾਂ ਦਾ ਦੌਰਾਨ ਕਰਨ ਮੌਕੇ ਕੀਤਾ। ਹਲਕਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਫਾਜ਼ਿਲਕਾ ਦੇ ਨਵੇਂ ਸਿਵਲ ਹਸਪਤਾਲ ਦੇ ਨਾਲ ਲਗਭਗ 23 ਕਰੋੜ ਦੀ ਲਾਗਤ ਨਾਲ ਕ੍ਰਿਟੀਕਲ ਕੇਅਰ ਬਲਾਕ, 16 ਕਰੋੜ ਦੀ ਲਾਗਤ ਨਾਲ ਜਚਾ—ਬਚਾ ਹਸਪਤਾਲ, 1.25 ਕਰੋੜ ਦੀ ਲਾਗਤ ਨਾਲ ਇੰਟੀਗ੍ਰੇਟਿਡ ਪਬਲਿਕ ਹੈਲਥ ਲੈਬਾਰਟਰੀ ਅਤੇ 75 ਲੱਖ ਦੀ ਲਾਗਤ ਨਾਲ ਮਰੀਜ ਸਹੂਲਤ ਸੈਂਟਰ ਤੇ ...
ਕੇਂਦਰੀ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਤੋਖਨ ਸਾਹੂ ਪਹੁੰਚੇ ਮੋਗਾ

ਕੇਂਦਰੀ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਤੋਖਨ ਸਾਹੂ ਪਹੁੰਚੇ ਮੋਗਾ

National, Politics, Punjab
ਮੋਗਾ, 20 ਨਵੰਬਰ (000) – ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ  ਸ਼੍ਰੀ ਤੋਖਨ ਸਾਹੂ ਨੇ ਅੱਜ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਅਤੇ ਬਲਾਕ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ, ਪ੍ਰਾਈਵੇਟ ਸੈਕਟਰੀ ਸ਼੍ਰੀ ਐਮ.ਬੀ. ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂ ਮਿਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਮੋਗਾ ਸ਼੍ਰ. ਸਾਰੰਗਪ੍ਰੀਤ ਸਿੰਘ ਔਜਲਾ, ਉਪ ਅਰਥ ਤੇ ਅੰਕੜਾ ਸਲਾਹਕਾਰ ਦਫ਼ਤਰ ਤੋਂ ਸ਼੍ਰੀ ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਮੋਗਾ ਪਹੁੰਚਣ ਤੇ ਉਹਨਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਮੋਗਾ ਪੁਲਿਸ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ। ਮੀਟਿੰਗ ਦੀ ਸ਼ੁਰੂਆਤ ਵਿਚ ਹੀ ਉਹਨਾਂ ਇਸ ਗੱਲ ਦੀ ਵਧਾਈ ਦਿੱਤੀ ਕਿ ਪੂਰੇ ਦੇਸ਼ ਦੇ 112 ਐਸਪੀਰੇਸ਼ਨਲ ਡਿਸਟ੍ਰਿਕਟਾਂ ਵਿੱਚੋਂ ਜ਼ਿਲ੍ਹਾ ਮੋਗਾ ਦੀ ਕਾਰਗੁਜ਼ਾਰੀ ਬਹੁਤ ਬ...