ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ
ਚੰਡੀਗੜ੍ਹ, 21 ਨਵੰਬਰ:
ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀ.ਐੱਮ.ਐੱਸ.) ਦੇ ਠੇਕੇਦਾਰਾਂ ਨਾਲ ਅਹਿਮ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਨੇ ਠੇਕੇਦਾਰਾਂ ਨੂੰ ਲੋਕਾਂ ਲਈ ਵਾਜਬ ਦਰਾਂ ’ਤੇ ਰੇਤਾ ਅਤੇ ਬਜਰੀ ਉਪਲਬਧ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ ।
ਠੇਕੇਦਾਰਾਂ ਨਾਲ ਮੀਟਿੰਗ ਦੌਰਾਨ ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਦੀ ਲੁੱਟ-ਖਸੁੱਟ ਕਰਨ ਵਾਲੇ ਰੇਤ ਮਾਫੀਆ ਦਾ ਖ਼ਾਤਮਾ ਕਰ ਦਿੱਤਾ ਹੈ ਤਾਂ ਜੋ ਲੋਕਾਂ ਨੂੰ ਸਸਤੀਆਂ ਦਰਾਂ ’ਤੇ ਰੇਤ ਉਪਲਬਧ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਜਨਤਕ ਅਤੇ ਵਪਾਰਕ ਮਾਈਨਿੰਗ ਸਾਈਟਾਂ ’ਤੇ ਰੇਤ ਸਿਰਫ਼ 5.50 ਰੁਪਏ ਵਿੱਚ ਉਪਲੱਬਧ ਹੈ ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 73 ਜਨਤਕ ਮਾਈਨਿੰਗ ਸਾਈਟਾਂ ਅਤੇ 40 ਕਮਰਸ਼ੀਅਲ ਮਾਈਨਿੰਗ ਸਾਈਟਾਂ ਦੇ ਕਲੱਸਟਰ 5.50 ਰੁਪਏ ਪ੍ਰਤੀ ਕਿਊਬਿਕ ...








