Sunday, September 13
Shadow

Politics

ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਭੀਖ ਮੰਗ ਰਹੇ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੀਤੀ ਕਾਊਸਲਿੰਗ

ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਭੀਖ ਮੰਗ ਰਹੇ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੀਤੀ ਕਾਊਸਲਿੰਗ

National, Politics, Punjab
ਬਠਿੰਡਾ, 20 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਭੀਖ ਮੰਗਣ ਵਾਲੇ ਬੱਚਿਆਂ ਦੀ ਵੱਧ ਰਹੀ ਤਾਦਾਤ ਨੂੰ ਰੋਕਣ ਲਈ ‘ਪ੍ਰੋਜੈਕਟ ਜੀਵਨਜੋਤੀ ਸੇਵ ਦਿ ਚਾਇਲਡ’ ਮੁਹਿੰਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਕਰਮਚਾਰੀਆਂ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਭੀਖ ਮੰਗ ਰਹੇ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਕਾਊਸਲਿੰਗ ਕੀਤੀ ਗਈ। ਇਸ ਮੌਕੇ ਕਰਮਚਾਰੀਆਂ ਵਲੋਂ ਪਰਿਵਾਰਾਂ ਨੂੰ ਸਮਝਾਇਆ ਗਿਆ ਕਿ ਬੱਚਿਆਂ ਦੁਆਰਾ ਭੀਖ ਮੰਗਵਾਉਣਾ ਗੈਰ ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਹਰ ਰੋਜ ਸਕੂਲ ਭੇਜਿਆ ਜਾਵੇ ਤਾਂ ਜੋ ਪੜ-ਲਿਖ ਕੇ ਯੋਗ ਇਨਸਾਨ ਬਣ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਪਰਿਵਾਰਾਂ ਦੀ ਆਰਥਿਕ ਹਾਲਤ ਕਮਜੋਰ ਹੋਣ ਕਾਰਨ ਉਹ ਬੱਚਿਆਂ ਨੂੰ ਪੜ੍ਹਾ-ਲਿਖਾ ਨਹੀਂ ਸਕਦੇ ਤਾਂ ਉਨ੍ਹਾਂ ਪਰਿਵਾਰਾਂ ਨੂੰ ਬੱਚਿਆਂ ਦੀ ਪੜਾਈ-ਲਿਖਾਈ ਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਸਰਕਾਰ ਵੱਲੋ ਚਲਾਈ ਜਾ ਰਹੀ ਸਪੋਸਰਸਿਪ ਤੇ ਫੋਸਟਰ ਕੇਅਰ ਸਕੀਮ ਦਾ ਲਾਭ ਦਿੱਤਾ ਜਾ ਸਕਦਾ ਹੈ। ਉਨ੍ਹਾਂ ਪੁਰਜ਼...
ਖੇਡਾਂ ਨਾਲ ਨੌਜਵਾਨਾਂ ਵਿੱਚ ਆਪਸੀ ਮਿਲਵਰਤਨ ਦੀ ਭਾਵਨਾ ਪੈਦਾ ਹੁੰਦੀ ਹੈ-ਵਿਧਾਇਕ ਡਾ. ਵਿਜੈ ਸਿੰਗਲਾ

ਖੇਡਾਂ ਨਾਲ ਨੌਜਵਾਨਾਂ ਵਿੱਚ ਆਪਸੀ ਮਿਲਵਰਤਨ ਦੀ ਭਾਵਨਾ ਪੈਦਾ ਹੁੰਦੀ ਹੈ-ਵਿਧਾਇਕ ਡਾ. ਵਿਜੈ ਸਿੰਗਲਾ

National, Politics, Punjab
ਮਾਨਸਾ, 20 ਨਵੰਬਰ : ਖੇਡਾਂ ਜਿੱਥੇ ਮਨੁੱਖ ਨੂੰ ਤੰਦਰੁਸਤ ਅਤੇ ਰੋਗ ਮੁਕਤ ਸਰੀਰ ਪ੍ਰਦਾਨ ਕਰਦੀਆਂ ਹਨ, ਉਥੇ ਹੀ ਖੇਡਾਂ ਨਾਲ ਨੌਜਵਾਨਾਂ ਵਿੱਚ ਆਪਸੀ ਮਿਲਵਰਤਨ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਅੱਜ ਖੇਡ ਵਿਭਾਗ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਛੇਵੇਂ ਦਿਨ ਦੇ ਚੱਲ ਰਹੇ ਰਾਜ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਉਂਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਸ਼੍ਰੀ ਗੁਰਪ੍ਰੀਤ ਸਿੰਘ ਭੁੱਚਰ ਵੀ ਮੌਜੂਦ ਸਨ ਜਿਨ੍ਹਾਂ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਵਿਧਾਇਕ ਸ਼੍ਰੀ ਵਿਜੈ ਸਿੰਗਲਾ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਪੰਜਾਬ ਸਰਕਾਰ ਵੱਲੋਂ ਬਹੁਤ ਹੀ ਵਧੀਆ ਉਪਰਾਲਾ ਹੈ, ਜਿਸ ਨਾਲ ਨੌਜਵਾਨਾਂ ਦਾ ਖੇਡਾਂ ਵੱਲ ਰੁਝਾਨ ਹੋਰ ਵੀ ਵਧਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਚਾਹੀਦਾ ਹੈ ਕਿਉਂਕਿ ਖੇਡਾਂ ਨਾਲ ਜੁੜਕੇ ਜਿੱਥੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿੰਦੇ ਹਨ, ਉਥੇ ਹੀ ਉਨ੍ਹਾਂ ਨੂੰ ਸਮਾਜ ਵਿੱਚ ਵਿਚਰਨ ਦਾ ਸਲੀਕਾ ਆਉਂਦਾ ਹੈ। ਖੇਡਾਂ ਦ...
ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਵਿਦਿਆਰਥੀਆਂ ਲਈ ਸਵੈ-ਰੋਜ਼ਗਾਰ ਕੈਂਪ

ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਵਿਦਿਆਰਥੀਆਂ ਲਈ ਸਵੈ-ਰੋਜ਼ਗਾਰ ਕੈਂਪ

National, Politics, Punjab
ਖਰੜ (ਸ਼ਹਿਬਜਾਦਾ ਅਜੀਤ ਸਿੰਘ ਨਗਰ), 20 ਨਵੰਬਰ,2024: ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਉੱਦਮ ਨਾਲ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ  ਸਕੀਮਾਂ ਪ੍ਰਤੀ ਜਾਗਰੂਕ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾਈ ਵਿਚ ਇਸ ਸੈਮੀਨਾਰ ਦੌਰਾਨ ਆਖਰੀ ਵਰ੍ਹੇ ਦੇ ਵਿਦਿਆਰਥੀਆਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਗੱਲਬਾਤ ਕੀਤੀ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰਵੀਨ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਅਪਨਾਉਣ ਲਈ ਪ੍ਰੇਰਿਤ ਕੀਤਾ। ਕੈਂਪ ਦੌਰਾਨ ਪਸ਼ੂ ਪਾਲਣ ਵਿਭਾਗ ਤੋਂ ਡਾ. ਪ੍ਰੇਮ ਕੁਮਾਰ ਵੈਟਰਨਰੀ ਅਫਸਰ ਖਰੜ,  ਸਿਮਰਦੀਪ ਸਿੰਘ ਡੀ.ਐਫ.ਓ, ਕਰਨਵੀਰ ਸਿੰਘ ਡੇਅਰੀ ਇੰਸਪੈਕਟਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੋਂ ਕੈਰੀਅਰ ਕੌਂਸਲਰ ਨਬੀਹਾ ਅਤੇ ਲੀਡ ਬੈਂਕ ਦੇ ਵੱਲੋਂ ਮੋਨਿਕਾ ਬ੍ਰਾਂਚ ਮੈਨੇਜਰ, ਪੰਜਾਬ ਗ੍ਰਾਮੀਣ ਬੈਂਕ ਨੇ ਵੱਖ-ਵੱਖ ਕਰਜ਼ਾ ਸਕੀਮਾਂ ਅਤੇ ਰੋਜ਼ਗਾਰ ਸ਼ੁਰੂ ਕਰਨ ਦੇ ਵਸੀਲਿਆਂ ਤੋਂ ਜਾਣੂੰ ਕਰਵਾਇਆ। ਕਾਲਜ ਦੇ ...
ਜਨਮ ਤੋਂ ਬਾਅਦ ਬੱਚੇ ਨੂੰ ਪਹਿਲਾਂ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ : ਡਾ. ਰੋਹਿਤ ਗੋਇਲ

ਜਨਮ ਤੋਂ ਬਾਅਦ ਬੱਚੇ ਨੂੰ ਪਹਿਲਾਂ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ : ਡਾ. ਰੋਹਿਤ ਗੋਇਲ

National, Politics, Punjab
ਫਾਜ਼ਿਲਕਾ 20 ਨਵੰਬਰ : ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਤੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਹਸਪਤਾਲ ਫਾਜ਼ਿਲਕਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਗੋਇਲ ਦੀ ਅਗਵਾਈ ਵਿਚ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਨੈਸ਼ਨਲ ਨਿਊ ਬੋਰਨ ਵੀਕ ਤਹਿਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਚਿਆਂ ਦੇ ਰੋਗਾਂ ਦੇ ਮਾਹਰ ਡਾ. ਰਿੰਕੂ ਚਾਵਲਾ ਨੇ ਨਵਜਨਮੇ ਬੱਚਿਆਂ ਦੇ ਟੀਕਾਕਰਨ ਲਈ ਆਏ ਮਾਪਿਆਂ ਨੂੰ ਬੱਚਿਆਂ ਦੀ ਸੰਭਾਲ ਸਬੰਧੀ ਜਾਗਰੂਕ ਕੀਤਾ। ਆਪਣੇ ਸੰਬੋਧਨ ਵਿਚ ਐਸਐਮਓ ਡਾ. ਰੋਹਿਤ ਗੋਇਲ ਤੇ ਬੱਚਿਆਂ ਦੇ ਰੋਗਾਂ ਦੇ ਮਾਹਰ ਡਾ. ਰਿੰਕੂ ਚਾਵਲਾ ਨੇ ਕਿਹਾ ਕਿ ਘਰ ਵਿੱਚ ਨਵਜਾਤ ਬੱਚੇ ਨੂੰ ਹਮੇਸ਼ਾ ਸਾਫ ਕੱਪੜਿਆਂ ਵਿੱਚ ਲਪੇਟ ਕੇ ਰੱਖਣਾ ਚਾਹੀਦਾ ਹੈ। ਬੱਚੇ ਨੂੰ ਕੋਈ ਗੁੜਤੀ ਆਦਿ ਨਾ ਦਿਤੀ ਜਾਵੇ, ਜਨਮ ਤੋਂ ਬਆਦ ਬੱਚੇ ਨੂੰ ਕੇਵਲ ਮਾਂ ਦਾ ਪਹਿਲਾਂ ਗਾੜਾ ਪੀਲਾ ਦੁੱਧ ਪਿਲਾਉਣਾ ਚਾਹੀਦਾ ਹੈ। ਉਹਨਾਂ ਨੇ ਦੱਸਿਆ ਕਿ ਆਮ ਤੋਰ ਦੇਖਣ ਵਿੱਚ ਆਉਦਾ ਕਿ ਰਿਸ਼ਤੇਦਾਰ ਅਤੇ ਹੋਰ ਸਾਕ ਸਬੰਧੀ ਬੱਚੇ ਨੂੰ ਚੁੱਕਣ ਜਾਂ ਹੱਥ ਲਗਾਉਣ ਲੱਗ ਜਾਦੇ ਹਨ, ਜਿਸ ਨਾ...
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਦੇ ਖੇਤਾਂ ਵਿੱਚ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ  ਬੁਝਵਾਇਆ ਜਾ ਰਿਹਾ ਹੈ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਦੇ ਖੇਤਾਂ ਵਿੱਚ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਵਾਇਆ ਜਾ ਰਿਹਾ ਹੈ

National, Politics, Punjab
ਸ੍ਰੀ ਮੁਕਤਸਰ ਸਾਹਿਬ 20  ਨਵੰਬਰ                                         ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਾਇਨਾਤ ਕੀਤੇ ਨੋਡਲ ਅਫਸਰਾਂ  ਤੋਂ ਇਲਾਵਾ  ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆ ਦੇ ਸਹਿਯੋਗ ਨਾਲ ਪਰਾਲੀ ਅਤੇ ਪਰਾਲੀ ਰਹਿੰਦ ਖੂੰਹਦ ਨੂੰ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਪਿੰਡ ਉਦੇਕਰਨ, ਚੜੇਵਨ, ਵੜਿੰਗ, ਹਰਾਜ, ਖੋਖਰ,ਹਰੀ ਕੇ ਕਲਾ, ਸੁਰੇਵਾਲਾ ਦੇ ਪਿੰਡਾਂ ਦੇ ਖੇਤਾਂ ਦਾ ਜਾਇਜਾ ਲੈਂਦਿਆਂ ਦਿੱਤੀ।                              ਉਹਨਾਂ ਅੱਗੇ ਦੱਸਿਆ ਕਿ ਜਦੋਂ ਵੀ ਕੋਈ ਪਰਾਲੀ ਸੜਣ ਦਾ ਮਾਮਲੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਜੁੰਮੇਵਾਰ ਅਧਿਕਾਰੀਆਂ ਵਲੋਂ ਪਰਾਲੀ ਦੇ ਖੇਤਾਂ ਵਿੱਚ ਮੋਕੇ ਤੇ ਜਾ ਕੇ  ਲੱਗੀ ਹੋਈ ਅੱਗ ਨੁੰ ਮੋਕੇ ਤੇ ਜਾ ਕੇ ਬੁਝਾਇਆ ਜਾ ਰਿਹਾ ਹੈ।                                      ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਗ ਲਗਾਉਣ ਨਾਲ...
ਪੈਸਟ ਸਰਵੇਖਣ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ’ਚ ਖੇਤਾਂ ਦਾ ਦੌਰਾ

ਪੈਸਟ ਸਰਵੇਖਣ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ’ਚ ਖੇਤਾਂ ਦਾ ਦੌਰਾ

National, Politics, Punjab
ਮਾਨਸਾ, 20 ਨਵੰਬਰ : ਜ਼ਿਲ੍ਹੇ ਅੰਦਰ ਕਣਕ ਦੀ ਫਸਲ ਵਿੱਚ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਰਿਪੋਰਟਾਂ ਪ੍ਰਾਪਤ ਹੋਣ ਉਪਰੰਤ ਤੁਰੰਤ ਕਾਰਵਾਈ ਕਰਦਿਆਂ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤਪਾਲ ਕੌਰ ਵੱਲੋਂ ਜ਼ਿਲ੍ਹਾ ਅਤੇ ਬਲਾਕ ਪੱਧਰੀ ਪੈਸਟ ਸਰਵੇਖਣ ਟੀਮਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਤੁਰੰਤ ਇਸ ਸਬੰਧੀ ਜਿਲ੍ਹੇ ਅੰਦਰ ਪੈਸਟ ਸਰਵੇਖਣ ਲਈ ਕਿਸਾਨਾਂ ਦੇ ਖੇਤਾਂ ਦਾ ਹਰ ਰੋਜ਼ ਦੌਰਾ ਯਕੀਨੀ ਬਣਾਉਣ। ਜਿਸ ਦੇ ਮੱਦੇਨਜਰ ਟੀਮਾਂ ਵੱਲੋਂ ਕਣਕ ਦੀ ਫਸਲ ਵਿੱਚ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਲਗਾਤਾਰ ਖੇਤਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਖੇਤੀਬਾੜੀ ਵਿਕਾਸ ਅਫ਼ਸਰ ਭੀਖੀ ਸ਼੍ਰੀ ਅਮਨਦੀਪ ਸਿੰਘ ਵੱਲੋਂ ਪਿੰਡ ਫਫੜੇ ਭਾਈ ਕੇ, ਹੀਰੋ ਕਲਾਂ, ਬੀਰ ਖੁਰਦ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਸਰਦੂਲਗੜ੍ਹ ਸ਼੍ਰੀ ਸੁਲੇਖ ਅਮਨ ਕੁਮਾਰ ਮਹਿਲਾ ਵੱਲੋਂ ਪਿੰਡ ਝੰਡੂਕੇ, ਖੈਰਾ ਖੁਰਦ, ਮੀਰਪੁਰ ਕਲਾਂ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ। ਇਨ੍ਹਾਂ ਪਿੰਡਾਂ ਵਿੱਚ ਸਰਵੇਖਣ ਦੌਰਾਨ ਕੁਝ ਖੇਤਾਂ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਵੇਖਿਆ ਗਿਆ। ਉਨ੍ਹਾਂ ਦੱਸਿਆ ਗਿਆ ਕਿ ਤਣੇ ਦੀ ਗੁ...
‘‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਸਿਹਤ ਵਿਭਾਗ ਵੱਲੋਂ ਗਤੀਵਿਧੀਆਂ ਜਾਰੀ

‘‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਸਿਹਤ ਵਿਭਾਗ ਵੱਲੋਂ ਗਤੀਵਿਧੀਆਂ ਜਾਰੀ

National, Politics, Punjab
ਫਰੀਦਕੋਟ 20 ਨਵੰਬਰ (       ) ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸਾ ਨਿਰਦੇਸਾਂ ਤਹਿਤ ਸਿਵਲ ਸਰਜਨ ਡਾ.ਚੰਦਰ ਸੇਖਰ ਕੱਕੜ ਦੀ ਯੋਗ ਅਗਵਾਈ ਵਿਚ ਹਰ ਸੁਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਉਸਾਰੀ ਅਧੀਨ ਥਾਂਵਾਂ ਅਤੇ ਕਬਾੜਖਾਨਿਆਂ ‘ਚ ਬ੍ਰੀਡਿੰਗ ਚੈਕਿੰਗ, ਸਪਰੇਅ ਐਕਟੀਵਿਟੀਜ ਅਤੇ ਜਾਗਰੂਕਤਾ ਕੈਂਪ ਲਗਾ ਕੇ ਡੇਗੂ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਾਰਵਾ ਚੈਕ ਕੀਤਾ ਜਾ ਰਿਹਾ ਹੈ ਅਤੇ ਡੇਂਗੂ ਦੀ ਰੋਕਥਾਮ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੇ ਡੇਂਗੂ ਪ੍ਰਤੀ ਜਾਗਰੂਕਤਾ ਲਈ ਸਿਹਤ ਵਿਭਾਗ ਫਰੀਦਕੋਟ ਦੀ ਮਾਸ ਮੀਡੀਆ ਬਰਾਂਚ ਵੱਲੋਂ ਬਣਾਏ ਵੀਡੀਓ ਸੰਦੇਸ ਰਾਹੀਂ ਵੀ ਜਿਲੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਹੀ ਕੜੀ ਤਹਿਤ ਜਿਲਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਕੁਮਾਰ ਅਤੇ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਵੱਲੋਂ ਸਰਕਾਰੀ ਸੀਨੀ ਸੈਕੰਡਰੀ ਸਕੂਲ ਮੋਰਾਂਵਾਲੀ ਵਿਖੇ ਸਕੂਲੀ ਵਿਦਿਆਰਥੀਆਂ ਅਤੇ ਸਟਾਫ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਿਲਡਿੰ...
ਡੀ ਸੀ ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਸਬੰਧੀ ਸਮੀਖਿਆ ਮੀਟਿੰਗ

ਡੀ ਸੀ ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਸਬੰਧੀ ਸਮੀਖਿਆ ਮੀਟਿੰਗ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਨਵੰਬਰ, 2024: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਨਅਤਕਾਰਾਂ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਦੀ ਸਮੀਖਿਆ ਲਈ ਸੱਦੀ ਮੀਟਿੰਗ ’ਚ ਜ਼ਿਲ੍ਹਾ ਉਦਯੋਗ ਕੇਂਦਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਮੁਸ਼ਕਿਲਾਂ ਨੂੰ ਸਮਾਂਬੱਧ ਨਿਪਟਾਇਆ ਜਾਵੇ। ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਲੀਡ ਬੈਂਕ ਤੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਇਨ੍ਹਾਂ ਮੁਸ਼ਕਿਲਾਂ ਦੇ ਨਾਲ-ਨਾਲ ਪਿਛਲੇ ਸਾਲ ਸਤੰਬਰ ਮਹੀਨੇ ਹੋਈ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਸਨਅਤਕਾਰਾਂ ਵੱਲੋਂ ਰੱਖੀਆਂ ਗਈਆਂ ਮੰਗਾਂ ’ਤੇ ਹੁਣ ਤੱਕ ਹੋਈ ਪ੍ਰਗਤੀ ਬਾਰੇ ਵੀ ਜਾਣਕਾਰੀ ਲਈ ਗਈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਪੱਸ਼ਟ ਕੀਤਾ ਕਿ ਮੋਹਾਲੀ ਤੇਜ਼ੀ ਨਾਲ ਸਨਅਤੀ ਨਿਵੇਸ਼ ਦਾ ਕੇਂਦਰ ਬਣਦਾ ਜਾ ਰਿਹਾ ਹੈ, ਜਿਸ ਲਈ ਜਿੱਥੇ ਮੌਜੂਦਾ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਲੋੜ ਹੈ ਉੱਥੇ ਨਵੇਂ ਅਤੇ ਮੌਜੂਦਾ ਨਿਵੇਸ਼ਕਾਰਾਂ ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨਾ ਵੀ ਸਾਡਾ ਮੁਢਲਾ ਫ਼ਰਜ਼ ਹੈ। ਮੀਟਿੰਗ ’ਚ ਹਾਜ਼ਰ ਵ...
ਵਿਧਾਇਕ ਬੱਗਾ ਅਤੇ ਵਿਧਾਇਕ ਪਰਾਸ਼ਰ ਵੱਲੋਂ 12.50 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਟਿਊਬਵੈੱਲ ਪ੍ਰੋਜੈਕਟ ਦਾ ਕੀਤਾ ਉਦਘਾਟਨ

ਵਿਧਾਇਕ ਬੱਗਾ ਅਤੇ ਵਿਧਾਇਕ ਪਰਾਸ਼ਰ ਵੱਲੋਂ 12.50 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਟਿਊਬਵੈੱਲ ਪ੍ਰੋਜੈਕਟ ਦਾ ਕੀਤਾ ਉਦਘਾਟਨ

National, Politics, Punjab
ਲੁਧਿਆਣਾ: – ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ, ਵਿਧਾਨ ਸਭਾ ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਵਾਰਡ ਇੰਚਾਰਜ ਰਾਕੇਸ਼ ਪਰਾਸ਼ਰ ਵੱਲੋਂ ਵਾਰਡ ਨੰਬਰ 90 ਦੇ ਮਹਾਰਾਜਾ ਅਗਰਸੇਨ ਪਾਰਕ (ਕੇਸਰ ਗੰਜ ਚੌਂਕ) ਵਿਖੇ 12.50 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾ ਰਹੇ 25 ਹੋਰਸ ਪਾਵਰ ਦੇ ਟਿਊਬਵੈੱਲ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕਾਂ ਅਤੇ ਇਲਾਕਾ ਇੰਚਾਰਜ ਨੇ ਦੱਸਿਆ ਕਿ ਕੇਸਰ ਗੰਜ ਮੰਡੀ (ਗੋਕੁਲ ਰੌਡ) ਦੇ ਵਸਨੀਕਾਂ ਦੀ ਮੰਗ ਅਨੁਸਾਰ ਇਹ ਨਵਾਂ ਟਿਊਬਵੈਲ ਲੱਗਣ ਜਾ ਰਿਹਾ ਹੈ ਜਿਸਦੇ ਸ਼ੁਰੂ ਹੋਣ ਨਾਲ ਆਸ ਪਾਸ ਦੇ ਇਲਾਕਿਆਂ ਦੇ ਰਹਿਣ ਵਾਲੇ ਵਸਨੀਕਾਂ ਨੂੰ ਆ ਰਹੀ ਪਾਣੀ ਦੀ ਕਿੱਲਤ ਤੋਂ ਛੁਟਕਾਰਾ ਮਿਲੇਗਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਾਬਕਾ ਕੌਂਸਲਰ ਰਾਕੇਸ਼ ਪਰਾਸ਼ਰ ਨੇ ਕਿਹਾ ਕਿ ਵਾਰਡ ਅੰਦਰ ਆਉਣ ਵਾਲੇ ਦਿਨਾਂ ਵਿਚ ਕਈ ਹੋਰ ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌ...
ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਪੂਰਣ ਉਪਰਾਲਾ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ

ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਪੂਰਣ ਉਪਰਾਲਾ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ

National, Politics, Punjab, Sports
ਮਾਨਸਾ, 19 ਨਵੰਬਰ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਇੱਕ ਬਹੁਤ ਹੀ ਸ਼ਲਾਘਾਪੂਰਣ ਭਰਪੂਰ ਉਪਰਾਲਾ ਹੈ, ਜਿਸ ਰਾਹੀਂ ਖਿਡਾਰੀ ਵੱਡੇ ਪੱਧਰ ’ਤੇ ਖੇਡਾਂ ਨਾਲ ਜੁੜ ਕੇ ਅੰਤਰ-ਰਾਸ਼ਟਰੀ ਪੱਧਰ ’ਤੇ ਮੱਲਾ ਮਾਰ ਕੇ ਸੂਬੇ ਦਾ ਨਾਮ ਰੋਸ਼ਣ ਕਰ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਅੱਜ ਖੇਡ ਵਿਭਾਗ ਦੇ ਬਹੁਮੰਤਵੀ ਖੇਡ ਸਟੇਡੀਅਮ ਮਾਨਸਾ ਵਿਖੇ ਚੱਲ ਰਹੇ ਦੇ ਰਾਜ ਪੱਧਰੀ ਕੁਸ਼ਤੀ ਕੁੜੀਆਂ ਦੇ ਮੁਕਾਬਲਿਆਂ ਦੌਰਾਨ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਚਰਨਜੀਤ ਸਿੰਘ ਅੱਕਾਂਵਾਲੀ ਵੀ ਮੌਜੂਦ ਸਨ। ਅੱਜ ਦੇ ਮੁਕਾਬਲਿਆਂ ਦੌਰਾਨ ਪਦਮ ਸ਼੍ਰੀ ਕਰਤਾਰ ਸਿੰਘ, ਆਈ.ਪੀ.ਐ. (ਆਈ.ਜੀ. ਰਿਟਾ.) ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਦਾ ਮਨੋਬਲ ਵਧਾਈਆ ਅਤੇ ਕਿਹਾ ਕਿ ਨਸ਼ਿਆਂ ਵਰਗੀਆਂ ਅਲ੍ਹਾਮਤਾਂ ਤੋਂ ਦੂਰ ਰਹਿ ਕੇ ਜੋ ਖਿਡਾਰੀ ਮਿਹਨਤ ਕਰਦੇ ਹਨ, ਉਹ ਹਮੇਸ਼ਾਂ ਆਪਣੀ ਮੰਜ਼ਿਲ ਨੂੰ ਸਰ ਕਰਨ ਵਿੱਚ ਸਫਲਤ...