ਕੈਬਨਿਟ ਮੰਤਰੀ ਗੋਇਲ ਦੀ ਨਵੇਂ ਚੁਣੇ ਪੰਚ-ਸਰਪੰਚਾਂ ਨੂੰ ਅਪੀਲ, ਪਿੰਡਾਂ ਦੇ ਵਿਕਾਸ ਦੀ ਯੋਜਨਾ ਧੜੇਬੰਦੀ ਤੋ ਉਪਰ ਉੱਠਕੇ ਆਮ ਲੋਕਾਂ ਦੀ ਸਲਾਹ ਤੇ ਲੋੜ ਅਨੁਸਾਰ ਉਲੀਕਣ
ਚੰਡੀਗੜ੍ਹ/ਮਾਲੇਰਕੋਟਲਾ 19 ਨਵੰਬਰ:
ਪੰਜਾਬ ਦੇ ਖਾਣਾਂ ਅਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਨਵੀਆਂ ਚੁਣੀਆਂ ਗ੍ਰਾਮ ਸੰਭਾਵਾਂ ਦੇ ਨੁਮਾਇਦਿਆਂ ਨੂੰ ਪਿੰਡਾਂ ਦੇ ਵਿਕਾਸ ਦੀ ਯੋਜਨਾ ਧੜੇਬੰਦੀ ਤੋਂ ਉਪਰ ਉੱਠਕੇ ਆਮ ਲੋਕਾਂ ਦੀ ਸਲਾਹ ਤੇ ਲੋੜ ਅਨੁਸਾਰ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਉਲੀਕਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਪਿੰਡਾਂ ਵਿੱਚੋਂ ਧੜੇਬੰਦੀ ਨੂੰ ਖ਼ਤਮ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ ਅਤੇ ਪਿੰਡਾਂ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇਥੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਅਤੇ ਵਿਧਾਇਕ ਡਾ ਜਮੀਲ ਉਰ ਰਹਿਮਾਨ ਨਾਲ 1186 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ।
ਕੈਬਨਿਟ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਸੱਦੇ ਅਨੁਸਾਰ ਗ੍ਰਾਮ ਸਭਾਵਾਂ ਦੇ ਇਜਲਾਸ ਕਰਵਾਏ ਜਾਣ ਅਤੇ ਵਿਕਾਸ ਕਾਰਜਾਂ ਵਿੱਚ ਪਾਰ...








