ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਚਾਇਤਾਂ ਸਖ਼ਤ ਮਿਹਨਤ ਕਰਨ – ਹਰਜੋਤ ਸਿੰਘ ਬੈਂਸ
ਰੂਪਨਗਰ/ ਚੰਡੀਗੜ੍ਹ, 19 ਨਵੰਬਰ: ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਚਾਇਤਾਂ ਸਖ਼ਤ ਮਿਹਨਤ ਕਰਨ ਤਾਂ ਜੋ ਪਿੰਡਾਂ ਦੀ ਕਾਇਆ-ਕਲਪ ਕਰਕੇ ਰੰਗਲੇ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਲੋਕ ਸੰਪਰਕ, ਸਕੂਲੀ ਸਿੱਖਿਆ, ਉਚੇਰੀ ਤੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਰੂਪਨਗਰ ਦੇ 3410 ਪੰਚਾਂ ਨੂੰ ਸਹੁੰ ਚੁੱਕਣ ਲਈ ਪੁਲਿਸ ਲਾਈਨ ਗਰਾਊਂਡ ਰੂਪਨਗਰ ਵਿਖੇ ਰੱਖੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਚਾਇਤਾਂ ਨੂੰ ‘ਲੋਕਤੰਤਰ ਦੇ ਥੰਮ੍ਹ’ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਕੋਲ ਅਥਾਹ ਸ਼ਕਤੀ ਹੁੰਦੀ ਹੈ ਅਤੇ ਉਸ ਦੇ ਫੈਸਲੇ ਨੂੰ ਪੂਰਾ ਪਿੰਡ ਸਤਿਕਾਰ ਨਾਲ ਮੰਨਦਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੂਬੇ ਦੇ ਲੋਕਾਂ ਨੇ ਸਰਪੰਚਾਂ ਤੇ ਪੰਚਾਂ ਨੂੰ ਇਹ ਸ਼ਕਤੀਆਂ ਦਿੱਤੀਆਂ ਹਨ ਤਾਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਇੱਛਾਵਾਂ ਦੀ ਕਦਰ ਕਰਨਾ ਪੰਚਾਇਤਾਂ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਾਡੇ ਦ...








