ਧਨਾਨਸੂ ‘ਚ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ :- ਡੀ.ਸੀ ਜਤਿੰਦਰ ਜੋਰਵਾਲ
ਲੁਧਿਆਣਾ, 18 ਨਵੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵੱਲੋਂ 19 ਨਵੰਬਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਦਾ ਸਹੁੰ ਚੁੱਕ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਧਨਾਨਸੂ ਵਿਖੇ ਸੋਮਵਾਰ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਪੰਜਾਬ ਦੇ ਮਾਲ ਤੇ ਮੁੜ ਵਸੇਬਾ, ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਮੰਗਲਵਾਰ ਨੂੰ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਅਹੁਦੇ ਦੀ ਸਹੁੰ ਚੁੱਕਾਉਣਗੇ।
ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਸਮਾਗਮ ਕਰਵਾਉਣ ਦਾ ਉਪਰਾਲਾ ਹੇਠਲੇ ਪੱਧਰ ਉਤੇ ਜਮਹੂਰੀਅਤ ਨੂੰ ਹੋਰ ਮਜ਼ਬੂਤ ਕਰੇ...








