ਜ਼ਿਲ੍ਹੇ ਅੰਦਰ ਲੋੜ ਅਨੁਸਾਰ ਖਾਦ ਉਪਲੱਬਧ : ਡਿਪਟੀ ਕਮਿਸ਼ਨਰ
ਬਠਿੰਡਾ, 18 ਨਵੰਬਰ : ਹਾੜੀ ਦੇ ਫਸਲ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਲੋੜ ਅਨੁਸਾਰ ਖਾਦ ਉਪਲੱਬਧ ਹੈ। ਕਿਸਾਨਾਂ ਨੂੰ ਖਾਦ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਜ਼ਿਲ੍ਹੇ ਅੰਦਰ 34,952 ਮੀਟ੍ਰਿਕ ਟਨ ਖਾਦ ਦੀ ਮੰਗ ਕੀਤੀ ਗਈ ਸੀ, ਜਿਸ ਵਿਚੋਂ 29,847 ਮੀਟ੍ਰਿਕ ਟਨ ਵੱਖ-ਵੱਖ ਸੁਸਾਇਟੀਆਂ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਵੰਡ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇੱਕ-ਦੋ ਦਿਨਾਂ ’ਚ ਖਾਦ ਦੇ 2 ਹੋਰ ਰੈਕ ਜਲਦ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਲੋੜ ਅਨੁਸਾਰ ਖਾਦ ਮੁਹੱਈਆ ਕਰਵਾਈ ਜਾਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੱਸਿਆ ਕਿ ਡੀ.ਏ.ਪੀ. ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਗਠਿਤ ਕੀਤੀਆਂ ਟੀਮਾਂ ਵਲੋਂ ਲਗਾਤਾਰ ਜ਼ਿਲ੍ਹੇ ਅੰਦਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਡੀਲਰ ਡੀ.ਏ.ਪੀ. ਖਾਦ ਦੀ ਨਿਰਧਾਰਿਤ ਕੀਤੀ ਕੀਮਤ 1350 ਰੁਪਏ, 046:0 (ਟੀਐਸਪੀ) 1300 ਰੁਪਏ, ਐਨ.ਪੀ.ਕ...








