ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 17 ਨਵੰਬਰ:
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕਲੋਨ ਅਤੇ ਦੋ ਪਿਸਤੌਲਾਂ ਸਮੇਤ ਇੱਕ ਆਧੁਨਿਕ 9 ਐਮਐਮ ਗਲਾਕ ਬਰਾਮਦ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਵੰਸ਼ ਉਰਫ ਬਿੱਲਾ (23) ਵਾਸੀ ਬਿੱਲੇ ਵਾਲਾ ਚੌਕ ਅੰਮ੍ਰਿਤਸਰ ਅਤੇ ਸੋਨੂੰ ਚੌਰਸੀਆ (20) ਵਾਸੀ ਦਸਮੇਸ਼ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਵੰਸ਼ ਉਰਫ਼ ਬਿੱਲਾ ਦੀ ਨਸ਼ੀਲੇ ਪਦਾਰਥਾਂ ਦੀ ਤਸਕ...








