ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ- ਐਸ.ਡੀ.ਐਮ. ਅਮਿਤ ਗੁਪਤਾ
ਸ.ਏ.ਐੱਸ. ਨਗਰ, 16 ਨਵੰਬਰ, 2024: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਮੰਗ ਅਤੇ ਨਿਰੋਗਤਾ ਨੂੰ ਮੁੱਖ ਰੱਖਦਿਆਂ ਸਿਹਤਮੰਦ ਪੰਜਾਬ ਮਿਸ਼ਨ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ- ਅਲੱਗ ਥਾਵਾਂ ਤੇ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਭਾਗ ਲੈ ਕੇ ਸਰੀਰ ਨੂੰ ਨਿਰੋਗ ਬਣਾਇਆ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਵਿੱਚ ਵੱਡੀ ਉਮਰ ਦੇ ਲੋਕਾਂ ਤੋਂ ਇਲਾਵਾ ਬੱਚਿਆਂ ਵੱਲੋਂ ਵੀ ਭਾਗ ਲਿਆ ਜਾ ਰਿਹਾ ਹੈ। ਸੀ.ਐਮ. ਦੀ ਯੋਗਸ਼ਾਲਾ ਵਿੱਚ ਯੋਗ ਸਾਧਨਾ ਨਾਲ ਲੋਕ ਪੁਰਾਣੀਆਂ ਅਤੇ ਆਮ ਬਿਮਾਰੀਆਂ ਤੋਂ ਛੁਟਕਾਰਾ ਪਾ ਰਹੇ ਹਨ। ਇੰਨ੍ਹਾਂ ਕੈਂਪਾਂ ਦੌਰਾਨ ਯੋਗਾ ਅਧਿਆਪਕਾਂ ਵੱਲੋਂ ਲੋਕਾਂ ਨੂੰ ਯੋਗਾ ਦੇ ਲਾਭ ਦੱਸਦੇ ਹੋਏ ਸਿਹਤਮੰਦ ਜਿੰਦਗੀ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਡੇਰਾਬਸੀ ਅਮਿਤ ਗੁਪਤਾ ਨੇ ਦੱਸਿਆ ਕਿ ਸੀ.ਐਮ ਯੋਗਸ਼ਾਲਾ ਕਲਾਸਾਂ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਇਨ੍ਹਾਂ ਯੋਗਾ ਕਲਾਸਾਂ ਵਿੱਚ ਵੱਡ...








