Sunday, September 13
Shadow

Politics

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

National, Politics, Punjab
  ਅੰਮ੍ਰਿਤਸਰ, 15 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ ਅਤੇ ਸੂਬੇ ਤੇ ਇੱਥੋਂ ਦੇ ਵਾਸੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਅੱਗੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਇਹ ਅਰਦਾਸ ਵੀ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅੱਜ ਦੇ ਪਦਾਰਥਵਾਦੀ ਸਮਾਜ ਵਿੱਚ ਵੀ ਓਨੀਆਂ ਹੀ ਪ੍ਰਸੰਗਿਕ ਹਨ। ਭਗਵੰਤ ਸਿੰਘ ਮਾਨ ਨੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ ਸੰਗਤਾਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕ ਮਹਾਨ ਅਧਿਆਤਮਕ ਦੂਤ ਸਨ ਜਿਨ੍ਹਾਂ ਨੇ ਪ੍ਰਮਾ...
ਪਰਾਲੀ ਨੂੰ ਅੱਗ ਲਗਾਉਣ ਦੇ 230 ਕੇਸਾਂ ਵਿੱਚ ਐਫ ਆਈ ਆਰ, ਰੈਡ ਐਂਟਰੀ ,10 ਲੱਖ ਦੇ ਕਰੀਬ ਜੁਰਮਾਨੇ -ਵਿਨੀਤ ਕੁਮਾਰ

ਪਰਾਲੀ ਨੂੰ ਅੱਗ ਲਗਾਉਣ ਦੇ 230 ਕੇਸਾਂ ਵਿੱਚ ਐਫ ਆਈ ਆਰ, ਰੈਡ ਐਂਟਰੀ ,10 ਲੱਖ ਦੇ ਕਰੀਬ ਜੁਰਮਾਨੇ -ਵਿਨੀਤ ਕੁਮਾਰ

National, Politics, Punjab
ਫਰੀਦਕੋਟ 15 ਨਵੰਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਛੁੱਟੀ ਵਾਲੇ ਦਿਨ ਵੀ ਪ੍ਰਸ਼ਾਸਨਿਕ ਅਧਿਕਾਰੀ , ਨੋਡਲ ਅਤੇ ਕਲੱਸਟਰ ਅਫਸਰ ਫੀਲਡ ਵਿੱਚ ਡਟੇ ਰਹੇ ਅਤੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ  ਲਗਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਸੰਬੰਧੀ ਸਮੂਹ ਅਧਿਕਾਰੀ  ਨੋਡਲ , ਕਲੱਸਟਰ  ਅਫਸਰ ਅਤੇ ਪੁਲਸ ਪੂਰੀ ਤਰ੍ਹਾਂ ਸੁਚੇਤ ਹੈ। ਇਸ ਮੌਕੇ ਉਨ੍ਹਾਂ ਜ਼ਿਲੇ ਵਿਚ ਹੁਣ ਤੱਕ ਆਏ ਕੇਸਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਿਮੋਰਟ ਸੈਂਸਰਿੰਗ ਬੋਰਡ ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਮੁਤਾਬਕ ਜਿਲ੍ਹੇ ਵਿੱਚ ਹੁਣ ਤੱਕ  ਅੱਗ ਲੱਗਣ ਦੇ ਕੇਸਾਂ ਦੀ ਜੋ ਰਿਪੋਰਟ ਭੇਜੀ ਗਈ ਹੈ, ਉਨ੍ਹਾਂ ਵਿਚੋਂ ਕਾਰਵਾਈ ਕਰਨ ਉਪਰੰਤ ਅੱਗ ਲੱਗਣ ਦੇ ਕੁੱਲ 230 ਕੇਸ ਸਾਹਮਣੇ ਆਏ ਹਨ। ਇਨ੍ਹਾਂ  ਕੇਸਾਂ ਤੇ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਮਾਲ ਰਿਕਾਰਡ...
38ਵੀਂ ਰਾਸ਼ਟਰੀ ਖੇਡਾਂ ਉੱਤਰਾਖੰਡ ਦੇ ਵਿਖੇ ਜਨਵਰੀ 2025 ਚ।

38ਵੀਂ ਰਾਸ਼ਟਰੀ ਖੇਡਾਂ ਉੱਤਰਾਖੰਡ ਦੇ ਵਿਖੇ ਜਨਵਰੀ 2025 ਚ।

National, Politics, Punjab
ਚੰਡੀਗੜ੍ਹ, ਪੱਤਰ ਪ੍ਰੇਰਕ। 38ਵੀਂ ਰਾਸ਼ਟਰੀ ਖੇਡਾਂ ਉੱਤਰਾਖੰਡ ਸੂਬੇ ਵਿਖੇ ਜਨਵਰੀ 2025 ਦੌਰਾਨ ਹੋਣ ਜਾ ਰਹੀਆਂ ਹਨ। ਜਿਸ ਲਈ ਗੌਰਮਿੰਟ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਪਟਿਆਲਾ ਵਿਖੇ ਸਵੇਰ 10 ਵਜੇ 17 ਨਵੰਬਰ ਨੂੰ ਨੈੱਟਬਾਲ ਟਰਾਇਲ ਹੋਣਗੇ। ਇਹ ਜਾਣਕਾਰੀ ਰਾਸ਼ਟਰੀ ਨੈੱਟਬਾਲ ਕੌਚ ਅਤੇ ਨੈੱਟਬਾਲ ਪ੍ਰਮੋਸ਼ਨ ਐਸੋਸੀਏਸ਼ਨ ਰਜਿ. ਪੰਜਾਬ ਦੇ ਜੁਆਇੰਟ ਸਕੱਤਰ ਖੁਸ਼ਦੀਪ ਸਿੰਘ ਨੇ ਦਿੱਤੀ। ਜੁਆਇੰਟ ਸਕੱਤਰ ਖੁਸ਼ਦੀਪ ਸਿੰਘ ਨੇ ਇਹ ਵੀ ਦੱਸਿਆ ਹੈ ਕਿ ਸੂਬੇ ਦੀ ਖੇਡ ਸੰਸਥਾ ਨੈਟਬਾਲ ਪ੍ਰਮੋਸ਼ਨ ਐਸੋਏਸ਼ਨ ਰਜਿ. ਪੰਜਾਬ ਦੀ ਟਰੈਡਸ਼ਨਲ ਨੈਟਬਾਲ ਦੀ ਮਹਿਲਾ ਟੀਮ ਅਤੇ ਫਾਸਟ-5 ਪੁਰਸ਼ ਅਤੇ ਮਹਿਲਾ ਦੋਨੋਂ ਟੀਮਾਂ ਕੁਆਲੀਫਾਈ ਹੋਈਆਂ ਹਨ। ਇਸ ਪ੍ਰਤਿਯੋਗਿਤਾ ਲਈ ਜੋ ਪਟਿਆਲਾ ਵਿਖੇ ਟਰਾਇਲ ਹੋ ਰਹੇ ਹਨ, ਉਸ ਵਿੱਚ ਓਹੋ ਖਿਡਾਰੀ ਭਾਗ ਲੈ ਸਕਣਗੇ, ਜਿੰਨਾ ਖਿਡਾਰੀਆਂ ਕੋਲੇ ਸਾਲ 2024-25 ਦਾ ਭਾਰਤੀ ਨੈਟਬਾਲ ਸੰਘ ਦਾ ਖਿਡਾਰੀ ਰਜਿਸਟਰੇਸ਼ਨ ਨੰਬਰ ਹੋਵੇਗਾ। ਓਹਨਾ ਇਹ ਵੀ ਦੱਸਿਆ ਕਿ ਟਰਾਇਲ ਭਾਰਤੀ ਨੈਟਬਾਲ ਸੰਘ ਵੱਲੋਂ ਨਿਯੁਕਤ ਕੀਤੇ ਜਾ ਰਹੇ ਅਬਜਰਵਰ ਜਾਂ ਨਿਯੁਕਤ ਕਮੇਟੀ ਮੈਂਬਰ ਦੀ ਦੇਖ-ਰੇਖ ਵਿੱਚ ਹੋਣਗੇ।...
ਬੀਤੇ ਦਿਨ ਜ਼ਿਲ੍ਹਾ ਫਾਜ਼ਿਲਕਾ ਵਿਚ ਉਪਗ੍ਰਹਿ (ਸੈਟੇਲਾਈਟ) ਨਾਲ ਪਰਾਲੀ ਸਾੜਨ ਦਾ ਕੋਈ ਮਾਮਲਾ ਨਹੀਂ ਆਇਆ ਸਾਹਮਣੇ

ਬੀਤੇ ਦਿਨ ਜ਼ਿਲ੍ਹਾ ਫਾਜ਼ਿਲਕਾ ਵਿਚ ਉਪਗ੍ਰਹਿ (ਸੈਟੇਲਾਈਟ) ਨਾਲ ਪਰਾਲੀ ਸਾੜਨ ਦਾ ਕੋਈ ਮਾਮਲਾ ਨਹੀਂ ਆਇਆ ਸਾਹਮਣੇ

National, Politics, Punjab
ਫਾਜ਼ਿਲਕਾ, 15 ਨਵੰਬਰ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਕਿਸਾਨ ਭਰਾਵਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੇ ਹਨ ਜਿਸ ਦਾ ਸਾਰਥਕ ਨਤੀਜਾ ਵੀ ਦੇਖਣ ਨੁੰ ਮਿਲਿਆ ਹੈ। ਬੀਤੇ ਦਿਨ ਜ਼ਿਲ੍ਹਾ ਫਾਜ਼ਿਲਕਾ ਵਿਚ ਉਪਗ੍ਰਹਿ (ਸੈਟੇਲਾਈਟ) ਨਾਲ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ ਦਿੱਤੀ। ਉਨ੍ਹਾਂ ਕਿਸਾਨ ਭਰਾਵਾਂ ਦਾ ਧੰਨਵਾਦ ਪ੍ਰਗਟ ਕੀਤਾ ਹੈ। ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ—ਨਾਲ ਖੇਤੀਬਾੜੀ ਵਿਭਾਗ ਦਾ ਪੂਰਾ ਅਮਲਾ ਖੇਤਾਂ ਵਿਚ ਪਹੁੰਚ ਕੇ ਕਿਸਾਨਾਂ ਨੁੰ ਪ੍ਰੇਰਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅਗ ਨਾ ਲਗਾ ਕੇ ਸਗੋਂ ਸਬਸਿਡੀ *ਤੇ ਮੁਹੱਈਆ ਕਰਵਾਏ ਗਏ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਰਹਿੰਦ—ਖੂਹੰਦ ਨੂੰ ਮਿਟੀ ਵਿਚ ਜਜਬ ਕਰਨ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਨੋਡਲ ਅਫਸਰ ਲਗਾਤਾਰ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਪਰਾਲੀ ਨੂੰ ਜਮੀਨ ਵਿਚ ਰਲਾ ਕੇ ਫਸਲ ਦੀ ਸਿਧੀ ਬਿਜਾਈ ਕਰਨ ਨੂ...
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ/ਕੌਂਸਲ/ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ/ਕੌਂਸਲ/ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ

National, Politics, Punjab
ਮੋਗਾ, 15 ਨਵੰਬਰ - ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਯੋਗਤਾ ਮਿਤੀ 01-11-2024 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਅੱਜ 14 ਨਵੰਬਰ 2024 ਨੂੰ ਕੀਤੀ ਗਈ ਹੈ, ਜਿਸ 'ਤੇ 18 ਤੋਂ 25 ਨਵੰਬਰ 2024 ਤੱਕ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 3 ਦਸੰਬਰ 2024 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 7 ਦਸੰਬਰ 2024 ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਯੋਗ ਵੋਟਰਾਂ ਵੱਲੋਂ ਦਾਅਵੇ ਤੇ ਇਤਰਾਜ਼ ਫਾਰਮ 7, 8 ਅਤੇ 9 ਵਿੱਚ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਦਿੱਤੇ ਜਾਣੇ ਹਨ ਜਿਸਦੇ ਤਹਿਤ ਆਮ ਲੋਕਾਂ ਦੀ ਸਹੂਲਤ ਲਈ 20 ਅਤੇ 21 ਨਵੰਬਰ ਨੂੰ ਇੱਕ ਵਿਸ਼ੇਸ਼ ਮੁਹਿੰਮ...
ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 15 ਨਵੰਬਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ 8.27 ਕਿਲੋਗ੍ਰਾਮ ਹੈਰੋਇਨ, 6 ਕਿਲੋ ਅਫੀਮ, 13.1 ਕਿਲੋ ਕੈਮੀਕਲ ਅਤੇ ਆਧੁਨਿਕ 9 ਐਮਐਮ ਗਲਾਕ ਸਮੇਤ 4 ਪਿਸਤੌਲਾਂ ਅਤੇ 17 ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਦਿੱਤਿਆ ਪ੍ਰਤਾਪ ਉਰਫ਼ ਕਾਕਾ (23) ਵਾਸੀ ਭੱਲਾ ਕਲੋਨੀ ਛੇਹਰਟਾ, ਅੰਮ੍ਰਿਤਸਰ ਅਤੇ ਸ਼ੰਭੂ ਕਬੀਰ (35) ਵਾਸੀ ਪ੍ਰੇਮ ਨਗਰ, ਕੋਟ ਖਾਲਸਾ ਹੁਣ ਭਾਈ ਮੰਝ ਸਾਹਿਬ, ਤਰਨਤਾਰਨ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਕੇਸ ਦਰਜ ਹਨ, ਜਦਕਿ ਮੁਲਜ਼ਮ ਸ਼ੰਭੂ ਕਬੀ...
ਖੇਡਾਂ ਨੂੰ ਪ੍ਰਫੂਲਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਖੇਡਾਂ ਨੂੰ ਪ੍ਰਫੂਲਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

Politics, Punjab
ਮਾਨਸਾ, 15 ਨਵੰਬਰ: ਖੇਡਾਂ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ, ਉਥੇ ਹੀ ਖੇਡਾਂ ਚ ਵਧੀਆ ਮਿਹਨਤ ਕਰਨ ਵਾਲੇ ਖਿਡਾਰੀ ਵਿਸ਼ਵ ਪੱਧਰ ’ਤੇ ਆਪਣੀ ਪਹਿਚਾਣ ਬਣਾ ਸਕਦੇ ਨੇ। ਇਸ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ ਕਰਵਾਏ ਜਾ ਰਹੇ ਸੂਬਾ ਪੱਧਰੀ ਖੇਡ ਮੁਕਾਬਲਿਆਂ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ’ਚ ਖੇਡਾਂ ਪ੍ਰਤੀ ਦਿਲਚਸਪੀ ਪੈਦਾ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ। ਇਸ ਲਈ ਹਰ ਨੌਜਵਾਨ ਨੂੰ ਇਸ ਦਾ ਲਾਹਾ ਲੈਂਦਿਆਂ ਖੇਡਾਂ ਵਿਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਨੌਜਵਾਨ ਜਿੱਥੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੇ ਹਨ, ਓਥੇ ਹੀ ਸਮਾਜ ਵਿੱਚ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਵਿਚਰਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਪੂਰੇ ਜਜ਼ਬੇ ਅਤੇ ਫੁਰਤੀ ਨਾਲ ਖੇਡ ਮ...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ

National, Politics, Punjab
ਚੰਡੀਗੜ੍ਹ, 15 ਨਵੰਬਰ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਕਦਮ ਨੂੰ ਦੋਵਾਂ ਰਾਜਾਂ ਦਰਮਿਆਨ ਤਣਾਅ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ ਅਤੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਬਾਰੇ ਪੰਜਾਬ ਦੇ ਇਤਿਹਾਸਕ ਅਤੇ ਕਾਨੂੰਨੀ ਦਾਅਵਿਆਂ ਦਾ ਸਨਮਾਨ ਕਰਨ ਦੀ ਅਪੀਲ ਕਰਦਿਆਂ ਇਸ ਦੀ ਸਥਿਤੀ ਨੂੰ ਬਦਲਣ ਵਾਲੀ ਕਿਸੇ ਵੀ ਕਾਰਵਾਈ ਨੂੰ ਤੁਰੰਤ ਰੋਕਣ ਦੀ ਅਪੀਲ ਕੀਤੀ ਹੈ। ਅੱਜ ਜਾਰੀ ਪ੍ਰੈਸ ਬਿਆਨ ਵਿੱਚ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਜ਼ੋਰ ਦੇ ਕੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਹੋਣ ਦੇ ਨਾਤੇ, ਇੱਥੋਂ ਦੇ ਲੋਕਾਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨ ਦਾ ਕੋਈ ਵੀ ਕਦਮ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਏਗਾ। ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕ...
ਪੰਜਾਬ ਪੁਲਿਸ ਨੇ ਯੂ.ਕੇ. ਅਧਾਰਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼; 7 ਪਿਸਤੌਲਾਂ ਸਮੇਤ 10 ਕਾਬੂ

ਪੰਜਾਬ ਪੁਲਿਸ ਨੇ ਯੂ.ਕੇ. ਅਧਾਰਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼; 7 ਪਿਸਤੌਲਾਂ ਸਮੇਤ 10 ਕਾਬੂ

National, Politics, Punjab
ਚੰਡੀਗੜ੍ਹ/ਜਲੰਧਰ, 14 ਨਵੰਬਰ: ਕੌਮਾਂਤਰੀ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ, ਜਲੰਧਰ ਦਿਹਾਤੀ ਪੁਲਿਸ ਨੇ 10 ਕੱਟੜ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਯੂ.ਕੇ. ਅਧਾਰਿਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਵੱਖ-ਵੱਖ ਅਪਰਾਧਿਕ ਗਰੋਹਾਂ ਨੂੰ ਨਸ਼ਟ ਕਰ ਦਿੱਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 7 ਪਿਸਤੌਲਾਂ ਸਮੇਤ 18 ਜਿੰਦਾ ਕਾਰਤੂਸ ਅਤੇ 10 ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵੱਲੋਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤੀ ਜਾ ਰਹੀ ਟੋਇਟਾ ਕੋਰੋਲਾ ਐਲਟਿਸ ਕਾਰ, ਜੁਪੀਟਰ ਸਕੂਟਰ, ਪਲੈਟੀਨਾ ਮੋਟਰਸਾਈਕਲ ਅਤੇ ਐਕਟਿਵਾ ਸਕੂਟਰ ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਸਿੰਡੀਕੇਟ ਸਰਹੱਦ ਪਾਰੋਂ ਕਾਰਵਾਈਆਂ ਨੂੰ ਅੰਜ਼ਾਮ ਦਿੰਦਾ ਸੀ ਅਤੇ ਇਸ ਦੇ ਪ੍ਰਮੁੱਖ ਸੰਚਾਲਕ ਯੂ.ਕੇ., ਗ੍ਰੀਸ ਅਤੇ ਮਨੀਲਾ ਵਿੱਚ ਬੈਠ ਕੇ ਪੰਜਾਬ ਵਿੱਚ ਫਿਰੌਤੀ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ...
“ਇਨਵੈਸਟ ਪੰਜਾਬ” ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

“ਇਨਵੈਸਟ ਪੰਜਾਬ” ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 14 ਨਵੰਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ  ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਇੱਥੋਂ ਜਾਰੀ ਇਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕਾਰੋਬਾਰੀ ਆਪਣੀਆਂ ਸਨਅਤਾਂ ਸ਼ੁਰੂ ਕਰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਪੱਖੋਂ ਉਦਯੋਗਪਤੀਆਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਨਿਵੇਸ਼ ਲਈ ਪੰਜਾਬ ਦਾ ਮਾਹੌਲ ਸਾਜਗਾਰ, ਢੁਕਵਾਂ ਅਤੇ ਸ਼ਾਂਤੀਪੂਰਵਕ ਹੈ ਅਤੇ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਅਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਵੀ ਉਦਯੋਗ ਪੱਖੀ ਹਨ ਅਤੇ ਛੋਟੇ ਤੇ ਦਰਮਿਆਨੇ ਉਦਯੋਗਪਤੀ ਆਪਣਾ ਕਾਰੋਬਾਰ ਅੱਜ ਹੀ ਇਕ ਹਲਫ਼ੀਆ ਬਿਆਨ ਦੇ ਕੇ ਸ਼ੁਰੂ ਕਰ ਸਕਦੇ ਹਨ ਅਤੇ ਜ਼ਰੂਰੀ ਦਸਤਾਵੇਜ਼ੀ ਪ੍ਰਕਿਰਿਆ 3 ਸਾਲਾਂ ਦੇ ਅੰਦਰ ਅੰਦਰ ਪੂਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵੱਡੇ ਉਦਯੋਗਾਂ ਨੂੰ ਵੀ ਇਹ ਸਹੂਲਤ ਦੇਣ ਦਾ ਫੈਸਲਾ ਮੁੱਖ ਮੰਤਰੀ ਪੱਧਰ ਉੱਤੇ ਵਿਚਾਰ ਅਧੀਨ ਹੈ। ਸੌਂਦ ਨੇ ਦੱਸਿਆ ਕਿ...