Saturday, September 12
Shadow

Politics

25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

Crime, National, Politics, Punjab
ਚੰਡੀਗੜ੍ਹ, 14 ਨਵੰਬਰ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਅਬੋਹਰ ਸ਼ਹਿਰ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਿਪਾਹੀ ਰਜਿੰਦਰ ਕੁਮਾਰ (ਨੰਬਰ 1293/ਫਾਜ਼ਿਲਕਾ), ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਰਵੀ ਕੁਮਾਰ (ਨੰ. 7064/ਡੀ) 6ਵੀਂ ਬਟਾਲੀਅਨ ਅਤੇ ਉਨ੍ਹਾਂ ਦੇ ਸਾਥੀ ਸਾਗਰ ਵਰਮਾ ਵਾਸੀ ਪਿੰਡ ਡੰਗਰ ਖੇੜਾ, ਫਾਜ਼ਿਲਕਾ ਵਿਰੁੱਧ 25,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਸਿਪਾਹੀ ਰਜਿੰਦਰ ਕੁਮਾਰ ਅਤੇ ਉਸਦੇ ਸਾਥੀ ਸਾਗਰ ਵਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਿਊਰੋ ਦੀਆਂ ਟੀਮਾਂ ਵੱਲੋਂ ਤੀਜੇ ਮੁਲਜ਼ਮ ਦੀ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਵਿਚੋਲੇ ਖਿਲਾਫ਼ ਇਹ ਮੁਕੱਦਮਾ ਵਿਜੇ ਕੁਮਾਰ ਵਾਸੀ ਢਾਣੀ ਕਰਨੈਲ ਸਿੰਘ, ਤਹਿਸੀਲ ਅਬੋਹਰ ਵੱਲੋਂ ਮੁੱਖ ਮੰਤਰੀ ਦੀ ...
ਮਾਝੇ ਦੇ ਗਦਰੀਆਂ ਦੀ ਯਾਦ ਵਿਚ ਉਨਾਂ ਦੇ ਪਿੰਡਾਂ ਦਾ ਵਿਕਾਸ ਕਰਾਂਗੇ-ਧਾਲੀਵਾਲ

ਮਾਝੇ ਦੇ ਗਦਰੀਆਂ ਦੀ ਯਾਦ ਵਿਚ ਉਨਾਂ ਦੇ ਪਿੰਡਾਂ ਦਾ ਵਿਕਾਸ ਕਰਾਂਗੇ-ਧਾਲੀਵਾਲ

National, Politics, Punjab
   ਅੰਮ੍ਰਿਤਸਰ, 14 ਨਵੰਬਰ (          )-‘ਮਾਝੇ ਦੀ ਧਰਤੀ ਨੇ ਗਦਰ ਲਹਿਰ ਵਿਚ ਵੱਡਾ ਯੋਗਦਾਨ ਪਾਇਆ ਹੈ, ਇੰਨਾਂ ਸ਼ਹੀਦਾਂ ਨੇ ਨਾ ਸਿਰਫ ਅਜ਼ਾਦੀ ਦੀ ਲੜਾਈ ਵਿਚ ਹਿੱਸਾ ਪਾਇਆ ਬਲਕਿ ਅਜ਼ਾਦੀ ਦੇ ਅਰਥ ਵੀ ਦੇਸ਼ ਵਾਸੀਆਂ ਨੂੰ ਸਮਝਾਏ, ਜਿਸ ਨਾਲ ਲੋਕਾਂ ਦਾ ਸਾਥ ਗਦਰੀਆਂ ਨੂੰ ਮਿਲਿਆ, ਜੋ ਕਿ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਬੇਹੱਦ ਜਰੂਰੀ ਸੀ।’  ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਰਕਾਰੀ ਹਾਈ ਸਮਾਰਟ ਸਕੂਲ ਗੁਰੂਵਾਲੀ ਨੂੰ ਸ਼ਹੀਦਾਂ ਦੇ ਨਾਮ ਤੇ ਲਾਇਬ੍ਰੇਰੀ ਬਣਾਉਣ ਲਈ 10 ਲੱਖ ਰੁਪਏ ਦਾ ਚੈਕ ਦੇਣ ਉਪਰੰਤ ਕੀਤਾ।             ਸ੍ਰ ਧਾਲੀਵਾਲ ਨੇ ਦੱਸਿਆ ਕਿ ਸਰਦਾਰ ਕਰਤਾਰ ਸਿੰਘ ਸਰਾਭਾ ਦੇ ਨਾਲ ਸ਼ਹੀਦ ਹੋਏ 6 ਗਦਰੀ, ਜਿੰਨਾ ਵਿਚੋਂ 3 ਗੁਰਵਾਲੀ ਪਿੰਡ ਅਤੇ ਇਕ ਸੁਰ ਸਿੰਘ ਪਿੰਡ ਤੋਂ ਸੀ ਅਤੇ ਇਨ੍ਹਾ  ਦੇ ਨਾਮ ਤੇ ਹੁਣ ਸਕੂਲ ਦਾ ਨਾਮ ਰੱਖਿਆ ਜਾਵੇਗਾ। ਕੈਬਨਿਟ ਮੰਤਰੀ ਸ ਧਾਲੀਵਾਲ ਨੇ ਕਿਹਾ ਕਿ ਸ. ਸਰਾਭਾ ਦੀ ਯਾਦ ਵਿਚ ਤਾਂ ਹਰ ਸਾਲ ਅਸੀਂ ਸਮਾਗਮ ਕਰ ਲੈਂਦੇ ਹਾਂ, ਪਰ ਉਨਾਂ ਨਾਲ ਸ਼ਹੀਦ ਹੋਏ ਸ. ਬਖਸ਼ੀਸ ਸਿੰਘ, ਸ. ਸੁਰੈਣ ਸਿੰਘ ਵੱਡਾ ਤੇ ਸੁਰੈਣ ਸਿੰਘ ਛੋਟਾ (ਤਿੰਨੇ...
ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੂੰ ਨਸ਼ਾਖੋਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਮਿਲੀ ਅਤਿ-ਆਧੁਨਿਕ ਸਪੋਰਟ ਸਰਵਿਸਿਜ਼ ਯੂਨਿਟ

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੂੰ ਨਸ਼ਾਖੋਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਮਿਲੀ ਅਤਿ-ਆਧੁਨਿਕ ਸਪੋਰਟ ਸਰਵਿਸਿਜ਼ ਯੂਨਿਟ

National, Politics, Punjab
ਚੰਡੀਗੜ੍ਹ, 14 ਨਵੰਬਰ: ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਸੰਚਾਲਨ ਸਮਰੱਥਾ ਨੂੰ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਏ.ਐਨ.ਟੀ.ਐਫ. ਦੇ ਹੈੱਡਕੁਆਰਟਰ ਵਿਖੇ ਨਵੀਂ ਸਥਾਪਤ ਕੀਤੀ ਗਈ ਏ.ਐਨ.ਟੀ.ਐਫ. ਦੀ ਅਤਿ-ਆਧੁਨਿਕ ਸਪੋਰਟ ਸਰਵਿਸਿਜ਼ ਯੂਨਿਟ (ਐਸ.ਐਸ.ਯੂ.) ਦਾ ਉਦਘਾਟਨ ਕੀਤਾ। ਇਸ ਮੌਕੇ ਡੀਜੀਪੀ ਪੰਜਾਬ ਦੇ ਨਾਲ ਵਿਸ਼ੇਸ਼ ਡੀਜੀਪੀ ਏਐਨਟੀਐਫ ਕੁਲਦੀਪ ਸਿੰਘ, ਵਿਸ਼ੇਸ਼ ਡੀਜੀਪੀ ਅੰਦਰੂਨੀ ਸੁਰੱਖਿਆ ਆਰਐਨ ਢੋਕੇ, ਏਡੀਜੀਪੀ ਏਐਨਟੀਐਫ ਨੀਲਭ ਕਿਸ਼ੋਰ ਅਤੇ ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ ਵੀ ਮੌਜੂਦ ਸਨ। ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਇੱਕ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਆਧੁਨਿਕ ਤਕਨਾਲੋਜੀ ਅਤੇ ਉੱਨਤ ਖੁਫ਼ੀਆ ਸਮਰੱਥਾਵਾਂ ਨਾਲ ਲੈਸ #ਏਐਨਟੀਐਫ ਹੁਣ #ਪੰਜਾਬ ਦੇ ਭਵਿੱਖ ਨੂੰ ਨਸ਼ੀਲੇ ਪਦਾਰਥਾਂ ਦੀ ਪਕੜ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਵਿਸ਼ੇਸ਼ ਯੂਨਿਟ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਡੇਟਾ, ਸੰਚਾਰ, ਵਿੱਤੀ ਲ...
ਨਗਰ ਨਿਗਮ,ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ

ਨਗਰ ਨਿਗਮ,ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ

National, Politics, Punjab
ਅੰਮ੍ਰਿਤਸਰ, 14 ਨਵੰਬਰ:           ਪੰਜਾਬ ਰਾਜ ਚੋਣ ਕਮਿਸ਼ਨ ਨੇ   5 ਨਗਰ ਨਿਗਮਾਂ ਜਿਵੇਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਤੇ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਪੰਜਾਬ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ 52 ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਵਿੱਚ ਸੋਧ ਕਰਨ ਲਈ ਸ਼ਡਿਊਲ ਜਾਰੀ ਕੀਤਾ ਹੈ।             ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣੀਆਂ ਹਨ। ਇਨ੍ਹਾਂ ਚੋਣਾਂ ਲਈ  ਵੋਟਰ ਸੂਚੀਆਂ ਦੇ ਖਰੜੇ ਦੀ ਪ੍ਰਕਾਸ਼ਨਾ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 14.11.2024 ਨੂੰ ਕੀਤੀ ਜਾਵੇਗੀ ਅਤੇ 18.11.2024 ਤੋਂ 25.11.2024  ਤੱਕ ਦਾਅਵੇ ਅਤੇ ਇਤਰਾਜ਼ ਦਰਜ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਮਿਤੀ 03.12.2024 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 07.12.2024 ਤੱਕ ਕੀਤੀ ਜਾਵੇਗੀ।  ਉਨ੍ਹਾਂ ਦੱਸਿਆ ਕਿ  ਸੋਧ ਸਬੰਧੀ ਅਨੁਸੂਚੀ ਮ...
ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਖੇਤੀ ਉਤਪਾਦਾਂ ਦੀ ਬਰਾਮਦ ਵਿੱਚ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੱਤਾ

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਖੇਤੀ ਉਤਪਾਦਾਂ ਦੀ ਬਰਾਮਦ ਵਿੱਚ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੱਤਾ

National, Politics, Punjab
ਚੰਡੀਗੜ੍ਹ, 14 ਨਵੰਬਰ- ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਲਈ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੰਦਿਆਂ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਸ੍ਰੀ ਵੀ.ਕੇ. ਸਿੰਘ ਨੇ ਅੱਜ ਇਥੇ ਕਿਹਾ ਕਿ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ, ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ। ਇੱਥੇ 71ਵੇਂ ਆਲ ਇੰਡੀਆ ਸਹਿਕਾਰੀ ਹਫ਼ਤੇ ਦੇ ਉਦਘਾਟਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਇਹ ਸਹਿਕਾਰੀ ਖੇਤਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਵੈ-ਸਹਾਇਤਾ ਸਮੂਹਾਂ ਰਾਹੀਂ ਖੇਤੀ ਉਤਪਾਦਾਂ ਦੇ ਮੁੱਲ ਵਾਧੇ ਨੂੰ ਯਕੀਨੀ ਬਣਾਉਂਦਿਆਂ ਉਤਪਾਦਾਂ ਦੀ ਬਰਾਮਦ ਨਾਲ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਢੁਕਵੀਂ ਭੂਮਿਕਾ ਨਿਭਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਪਹਿਲਾਂ ਹੀ ਠੋਸ ਉਪਰਾਲੇ ਕਰ ਰਹੀ ਹੈ। ਸ੍ਰੀ ਵੀ.ਕੇ.ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਹਿਕਾਰੀ ਖੇਤਰ ਦੇਸ਼ ਦੀ ਜੀਵਨ ਰੇਖਾ ...
ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ ‘ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ ‘ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

National, Politics, Punjab
ਹੁਸ਼ਿਆਰਪੁਰ, 14 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਕਾਲਜ ਵਿੱਚ ਕਰਵਾਏ ਗਏ ਯੁਵਕ ਮੇਲੇ ‘ਚ ਆਪਣੇ ਕਾਲਜ ਦੇ ਦਿਨਾਂ ਦੀਆਂ ਯਾਦਾਂ ਤਾਜ਼ਾ ਕਰਦਿਆਂ ਸਟੇਜ ਤੋਂ ਪ੍ਰਸਿੱਧ ਪੰਜਾਬੀ ਕਵੀ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਰਚਨਾ “ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ” ਸੁਣਾ ਕੇ ਸਰੋਤਿਆਂ ਨੂੰ ਮੰਤਰਮੁਗਧ ਕਰ ਦਿੱਤਾ। ਮੁੱਖ ਮੰਤਰੀ ਨੇ ਇੱਥੇ ਡੀ.ਏ.ਵੀ. ਕਾਲਜ ਵਿਖੇ ਕਰਵਾਏ ਗਏ ਯੁਵਕ ਮੇਲੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸਟੇਜ ਤੋਂ ਆਪਣੇ ਪੁਰਾਣੇ ਸਾਥੀ ਅਤੇ ਕਲਾਕਾਰ ਕਰਮਜੀਤ ਅਨਮੋਲ ਨਾਲ ਕਵਿਤਾ ਸੁਣਾਉਣ ਤੋਂ ਪਹਿਲਾਂ ਕਿਹਾ ਕਿ ਇਹ ਕ੍ਰਾਂਤੀਕਾਰੀ ਕਵਿਤਾ ਮੇਰੇ ਦਿਲ ਦੇ ਬਹੁਤ ਨੇੜੇ ਹੈ ਕਿਉਂਕਿ ਅਸੀਂ ਆਪਣੇ ਕਾਲਜ ਦੇ ਦਿਨਾਂ ਦੌਰਾਨ ਇਸ ਨੂੰ ਵੱਖ-ਵੱਖ ਮੁਕਾਬਲਿਆਂ ਵਿੱਚ ਸੁਣਾਇਆ ਕਰਦੇ ਸੀ ਅਤੇ ਅੱਜ ਮੈਂ ਇਥੇ ਆ ਕੇ ਮੁੜ ਆਪਣੇ ਕਾਲਜ ਦੇ ਦਿਨਾਂ ਨੂੰ ਜੀਅ ਰਿਹਾ ਹਾਂ। ਸਟੇਜ ਤੋਂ ਦੋ ਮਿੰਟ ਦੀ ਕਵਿਤਾ ਸੁਣਾਉਂਦਿਆਂ ਮੁੱਖ ਮੰਤਰੀ ਨੇ ਆਪਣੀ ਕਿਸਮ ਦੀ ਵੱਖਰੀ ਪੇਸ਼ਕਾਰੀ ਦੇ ਕੇ ਦਰਸ਼ਕਾਂ ਦਾ ਮਨ ਮੋਹ ਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਵਿਤ...
ਅਲਿਆਣਾ ਦੇ ਕਿਸਾਨ ਹਰਨਾਮ ਸਿੰਘ ਨੇ ਪਰਾਲੀ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਦੀ ਲਿਆ ਅਹਿਦ

ਅਲਿਆਣਾ ਦੇ ਕਿਸਾਨ ਹਰਨਾਮ ਸਿੰਘ ਨੇ ਪਰਾਲੀ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਦੀ ਲਿਆ ਅਹਿਦ

National, Politics, Punjab
ਫਾਜ਼ਿਲਕਾ, 14 ਨਵੰਬਰ ਜਿੰਨ੍ਹਾਂ ਦੇ ਮਨ ਵਿਚ ਦ੍ਰਿੜ ਨਿਸਚਾ ਹੁੰਦਾ ਹੈ ਉਹ ਹਰ ਸਮੱਸਿਆ ਦਾ ਹੱਲ ਲੱਭ ਲੈਂਦੇ ਹਨ। ਅਜਿਹਾ ਹੀ ਇਕ ਕਿਸਾਨ ਹੈ ਪਿੰਡ ਅਲਿਆਣਾ ਦਾ ਹਰਨਾਮ ਸਿੰਘ। ਸਰਕਾਰੀ ਵਿਭਾਗ ਤੋਂ ਸੇਵਾਮੁਕਤ ਇਹ ਕਿਸਾਨ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਕਰਨ ਦਾ ਅਹਿਦ ਲੈ ਚੁੱਕਾ ਹੈ। ਹਰਨਾਮ ਸਿੰਘ ਨੇ ਫੈਸਲਾ ਕੀਤਾ ਹੈ ਕਿ ਉਹ ਕੰਬਾਇਨ ਨਾਲ ਝੋਨੇ ਦੀ ਕਟਾਈ ਕਰਨ ਤੋਂ ਬਾਅਦ ਜੋ ਲਾਇਨਾਂ ਵਿਚ ਪਰਾਲੀ ਬਚਦੀ ਹੈ ਉਸਨੂੰ ਪੰਡਾਂ ਨਾਲ ਖੇਤ ਤੋਂ ਬਾਹਰ ਇੱਕਠੀ ਕਰ ਰਿਹਾ ਹੈ। ਅਤੇ ਇਸਤੋਂ ਬਾਅਦ ਜੋ ਕਰਚੇ ਬਚਣਗੇ ਉਨ੍ਹਾਂ ਵਿਚ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰ ਦੇਵੇਗਾ। ਇਸ ਤਰਾਂ ਲਗਭਗ 60 ਫੀਸਦੀ ਪਰਾਲੀ ਖੇਤ ਵਿਚ ਸਿੱਧੇ ਤੌਰ ਤੇ ਮਿਲ ਜਾਵੇਗੀ ਅਤੇ ਜੋ ਪਰਾਲੀ ਉਹ ਖੇਤ ਵਿਚੋਂ ਬਾਹਰ ਕੱਢ ਰਿਹਾ ਹੈ ਉਸਨੂੰ ਪਸੂਆਂ ਨੂੰ ਚਾਰੇ ਲਈ ਅਤੇ ਸ਼ਰਦੀਆਂ ਵਿਚ ਪਸ਼ੂਆਂ ਦੇ ਥੱਲੇ ਵਿਛਾਉਣ ਲਈ ਇਸਦੀ ਵਰਤੋਂ ਕਰੇਗਾ। ਇਸਤਰਾਂ ਇਹ ਪਰਾਲੀ ਵੀ ਖਾਦ ਦੇ ਰੂਪ ਵਿਚ ਵਾਪਿਸ ਖੇਤ ਵਿਚ ਆ ਕੇ ਜਮੀਨ ਦੀ ਉਪਜਾਊ ਸ਼ਕਤੀ ਦੇ ਵਾਧੇ ਦਾ ਕਾਰਕ ਬਣੇਗੀ। ਇਸ ਕਿਸਾਨ ਦਾ ਇਹ ਉਪਰਾਲਾ ਪਿੰਡ ਦੇ ਹੋਰ ਕਿਸਾਨਾਂ ਲਈ ਵੀ ਪ੍ਰੇਰਣਾ ਬਣ...
ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ – ਚੀਫ ਜੁਡੀਸ਼ੀਅਲ ਮੈਜਿਸਟ੍ਰੇਟ

ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ – ਚੀਫ ਜੁਡੀਸ਼ੀਅਲ ਮੈਜਿਸਟ੍ਰੇਟ

National, Politics, Punjab
ਫਿਰੋਜ਼ਪੁਰ,14ਨਵੰਬਰ ( ) ਸਿਹਤ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਸਾਂਝੇ ਉਪਰਾਲੇ ਹੇਠ ਦਾਸ ਐਂਡ ਬ੍ਰਾਊਨ ਸਕੂਲ ਵਿਖੇ ਸਕੂਲੀ ਵਿਦਿਆਰਥੀਆਂ ਅਤੇ ਸਕੂਲ ਵੈਨ ਡਰਾਈਵਰਾਂ, ਸਹਾਇਕਾਂ ਦੀ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ। ਇਸ ਜਾਂਚ ਕੈਂਪ ਦਾ ਉਦਘਾਟਨ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੈਡਮ ਅਨੁਰਾਧਾ ਵਲੋਂ ਕੀਤਾ ਗਿਆ। ਉਨ੍ਹਾਂ ਨਾਲ ਸਹਾਇਕ ਰਿਜਨਲ ਟਰਾਂਸਪੋਰਟ ਅਧਿਕਾਰੀ ਰਾਕੇਸ਼ ਕੁਮਾਰ ਬਾਂਸਲ ਵੀ ਹਾਜ਼ਰ ਸਨ।                ਇਸ ਦੌਰਾਨ ਮੈਡਮ ਅਨੁਰਾਧਾ ਨੇ ਕਿਹਾ ਕਿ ਕਿਸੇ ਵੀ ਵਾਹਨ ਨੂੰ ਚਲਾਉਣ ਵੇਲੇ ਅੱਖਾਂ ਦੀ ਤੰਦਰੁਸਤੀ ਸੱਭ ਤੋਂ ਜ਼ਰੂਰੀ ਹੂੰਦੀ ਹੈ, ਖ਼ਾਸਕਰ ਸਕੂਲ ਵੈਨ ਚਾਲਕਾਂ ਨੂੰ ਸਮੇਂ-ਸਮੇਂ ’ਤੇ ਆਪਣੀਆਂ ਅੱਖਾਂ ਦੀ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਤੇ 35 ਤੋਂ 40 ਸਕੂਲੀ ਵਿਦਿਆਰਥੀਆਂ ਨੂੰ ਸੁਰੱਖਿਅਤ ਘਰ ਤੋਂ ਸਕੂਲ ਅਤੇ ਸਕੂਲ ਤੋਂ ਘਰ ਪਹੁੰਚਾਉਣ ਦੀ ਜਿੰਮੇਵਾਰੀ ਹੁੰਦੀ ਹੈ। ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਅੱਜ ਦਾਸ ਐਂਡ ਬ੍ਰਾਊਨ ਸਕੂਲ ਵਿੱਖੇ ਵਿਦਿਆਰਥੀਆਂ ਦੇ ਨਾਲ-ਨਾਲ ਸਕੂਲ ਵੈਨ ਡਰਾਈਵਰਾਂ ਅਤੇ ਸਹ...
ਵਿਧਾਇਕ ਗੁਰਦਿੱਤ ਸੇਂਖੋਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ

ਵਿਧਾਇਕ ਗੁਰਦਿੱਤ ਸੇਂਖੋਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ

National, Politics, Punjab
ਫਰੀਦਕੋਟ 14 ਨਵੰਬਰ (  ) ਅੱਜ ਜਿਲ੍ਹਾ  ਰੈੱਡ ਕਰਾਸ  ਸੋਸਾਇਟੀ ਫਰੀਦਕੋਟ ਵੱਲੋਂ ਚਲਾਏ ਜਾ ਰਹੇ "ਉਮੀਦ ਸਕੂਲ ਫਾਰ ਡੈਫ ਐਂਡ ਡੰਮ" ਦੇ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ "ਅੰਤਰ-ਰਾਸ਼ਟਰੀ ਸੰਕੇਤਕ" ਭਾਸ਼ਾ ਦਿਵਸ ਮਨਾਇਆ ਗਿਆ। ਇਸ ਮੌਕੇ ਸ. ਗੁਰਦਿੱਤ ਸਿੰਘ ਸੇਖੋਂ ਹਲਕਾ ਵਿਧਾਇਕ ਫਰੀਦਕੋਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣੇ ਕਰ ਕਮਲਾਂ ਨਾਲ ਇਸ ਸਕੂਲ  ਵਿੱਚ ਪੜ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਜਰੂਰਤ ਦਾ ਸਮਾਨ ਵੰਡਿਆ। ਸ਼੍ਰੀ ਸੇਖੋਂ ਵੱਲੋਂ ਬੱਚਿਆਂ ਦੀ ਚੰਗੀ ਪੜ੍ਹਾਈ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਸ. ਸੇਖੋਂ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਜੇਕਰ ਮਨੁੱਖ ਕੋਲ ਗਿਆਨ ਨਹੀਂ ਤਾਂ ਉਸ ਦੀ ਜਿੰਦਗੀ ਹਨੇਰਾ ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਵਿਕਾਸ ਲਈ ਵੱਡੇ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਤਾਂ ਜੋ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ।  ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਫਰੀਦਕ...
ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ 15 ਦਸੰਬਰ, 2024 ਤੱਕ ਵਾਧਾ

ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ 15 ਦਸੰਬਰ, 2024 ਤੱਕ ਵਾਧਾ

National, Politics, Punjab
ਫਰੀਦਕੋਟ 14 ਨਵੰਬਰ (  ) ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਸ਼ਡਿਊਲ ਸਬੰਧੀ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਆਈ.ਏ.ਐੱਸ ਨੇ ਦੱਸਿਆ ਕਿ ਹੁਣ ਸੋਧੇ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ ਵਾਧਾ ਕਰਕੇ 15 ਦਸੰਬਰ, 2024 ਤੱਕ ਕਰ ਦਿੱਤੀ ਗਈ ਹੈ। ਰਿਵਾਈਜ਼ਡ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 03 ਜਨਵਰੀ, 2025 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆਂ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਉਹ ਵਿਅਕਤੀ ਫਾਰਮ ਨੰਬਰ 1 ਭਰਕੇ 15 ਦਸੰਬਰ, 2024 ਤੱਕ ਸਬੰਧਿਤ ਰਿਵਾਈਜਿੰਗ ਅਥਾਰਟੀ ਦੇ ਦਫਤਰ ਵਿਖੇ ਆਪਣਾ ਫਾਰਮ ਵੋਟਰ ਸੂਚੀ ਵਿੱਚ ਦਰਜ ਕਰਨ...