100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ
ਚੰਡੀਗੜ੍ਹ/ਕਪੂਰਥਲਾ, 14 ਨਵੰਬਰ:
ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁਲੱਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਖਤਕਨਾਕ ਕੈਦੀਆਂ ਨੂੰ ਵੱਖਰੀ ਜੇਲ੍ਹ ਵਿਚ ਰੱਖਣ ਲਈ 100 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਗੋਰਸੀਆਂ ਕਾਦਰ ਬਖਸ਼ ਵਿਖੇ ਅਤਿ-ਆਧੁਨਿਕ ਸੁਰੱਖਿਆ ਜੇਲ੍ਹ ਬਣਾਈ ਜਾ ਰਹੀ ਹੈ, ਜੋ ਅਗਲੇ ਸਾਲ ਤੱਕ ਮੁਕੰਮਲ ਹੋ ਜਾਵੇਗੀ।
ਅੱਜ ਇੱਥੇ ਇਨ-ਸਰਵਿਸ ਟ੍ਰੇਨਿੰਗ ਸੈਂਟਰ ਕਪੂਰਥਲਾ ਵਿਖੇ ਪੰਜਾਬ ਜੇਲ੍ਹ ਵਿਭਾਗ ਦੇ 173 ਵਾਰਡਨ ਅਤੇ 6 ਮੈਟਰਨਾ ਦੀ ਪਾਸਿੰਗ ਆਊਟ ਪਰੇਡ ਮੌਕੇ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜੇਲ੍ਹਾਂ ਦੀ ਸੁਰੱਖਿਆ ਦੇ ਨਾਲ-ਨਾਲ ਬੰਦੀਆਂ ਨੂੰ ਜੇਲ੍ਹਾਂ ਵਿਚ ਰੋਜ਼ਗਾਰ ਦੇ ਕੇ ਉਨ੍ਹਾਂ ਨੂੰ ਸਮਾਜ ਦੀ ਆਰਥਿਕ ਤਰੱਕੀ ਵਿਚ ਭਾਗੀਦਾਰ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 13 ਜੇਲ੍ਹਾਂ ਅੰਦਰ ਮੋਬਾਈਲ ਫੋਨਾਂ ਦੀ ਵਰਤੋਂ ਰੋਕਣ ਲਈ ਜੈਮਰ ਲਗਾਏ ਜਾ ਰਹੇ ਹਨ।
ਕੈਬਨਿਟ ਮੰ...








