ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਵੱਲ ਮਜ਼ਬੂਤ ਕਦਮ: ਬਲਜਿੰਦਰ ਸਿੰਘ ਚੌਂਦਾ ਨੇ ਪੰਜਾਬ ਐਸ.ਸੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਕਾਰਜਭਾਰ
ਚੰਡੀਗੜ੍ਹ, 20 ਫਰਵਰੀ:
ਪੰਜਾਬ ਅਨੁਸੂਚਿਤ ਜਾਤੀਆਂ ਅਤੇ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਬਲਜਿੰਦਰ ਸਿੰਘ ਚੌਂਦਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਅਤੇ ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਦੀ ਹਾਜ਼ਰੀ ਵਿੱਚ ਸਰਕਾਰੀ ਤੌਰ ’ਤੇ ਆਪਣਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀਆਂ ਵੱਲੋਂ ਨਵ-ਨਿਯੁਕਤ ਚੇਅਰਮੈਨ ਨੂੰ ਵਧਾਈ ਦਿੱਤੀ ਗਈ।
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਅਤੇ ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਸ.ਸੀ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ, ਆਸਾਨ ਲੋਨ ਸਹੂਲਤਾਂ ਅਤੇ ਕਰਜ਼ਾ ਮਾਫ਼ੀ ਵਰਗੇ ਇਤਿਹਾਸਕ ਫੈਸਲੇ ਇਹ ਸਾਬਤ ਕਰਦੇ ਹਨ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਮਦਦ ਪਹੁ...








