Thursday, March 12
Shadow

Politics

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ

National, Politics, Punjab
ਚੰਡੀਗੜ੍ਹ, 30 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਛੇ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਖੜਕਵਾਸਲਾ, ਪੁਣੇ ਤੋਂ ਗ੍ਰੈਜੂਏਸ਼ਨ ਮੁਕੰਮਲ ਕੀਤੀ ਹੈ। ਚੀਫ਼ ਆਫ਼ ਨੇਵਲ ਸਟਾਫ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ, ਪੀ.ਵੀ.ਐਸ.ਐਮ. ਏ.ਵੀ.ਐਸ.ਐਮ. ਐਨ.ਐਮ. ਨੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ, ਜੋ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਨੌਜਵਾਨ ਅਫ਼ਸਰਾਂ ਲਈ ਇੱਕ ਮਾਣਮੱਤਾ ਪਲ ਸੀ। ਤਿੰਨ ਸਾਲਾਂ ਦੀ ਸਖ਼ਤ ਸਿਖਲਾਈ ਤੋਂ ਬਾਅਦ ਛੇ ਕੈਡਿਟਾਂ - ਗੁਰਕਰਨ ਸਿੰਘ (ਮੁਹਾਲੀ), ਹਰਮਨਵੀਰ ਸਿੰਘ (ਸ੍ਰੀ ਮੁਕਤਸਰ ਸਾਹਿਬ), ਅਰਜੁਨ ਸਿੰਘ ਤੂਰ (ਲੁਧਿਆਣਾ), ਰਿਦਮ ਮਹਾਜਨ (ਪਠਾਨਕੋਟ), ਅਕਸ਼ਾਂਸ਼ ਅਗਰਵਾਲ (ਸ੍ਰੀ ਫਤਿਹਗੜ੍ਹ ਸਾਹਿਬ) ਅਤੇ ਗੁਰਜੋਤ ਸਿੰਘ (ਸੰਗਰੂਰ) ਹੁਣ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜਾਣਗੇ, ਜਿੱਥੋਂ ਇੱਕ ਸਾਲ ਦੇ ਵਿੱਚ ਉਨ੍ਹਾਂ ਦੇ ਕਮਿਸ਼ਨ ਅਫਸਰ ਬਣਨ ਦਾ ਰਾਹ ਪੱਧਰਾ ਹੋਵੇਗਾ। ਜ਼ਿਕਰਯੋਗ ਹੈ ਕਿ ਇਨ੍ਹਾਂ ਕੈਡਿਟਾਂ ਨੇ ਕੋਵਿਡ-19 ਮਹਾਂਮਾਰੀ ਦੌਰਾਨ ਮਹਾਰਾ...

ਕੈਬਨਿਟ ਮੰਤਰੀ ਡਾ. ਰਵਜੋਤ ਨੇ ਸ਼ਾਮ ਚੁਰਾਸੀ ’ਚ 61 ਪਰਿਵਾਰਾਂ ਨੂੰ 1.50 ਕਰੋੜ ਦੇ ਚੈਕ ਵੰਡੇ

National, Politics, Punjab
ਹੁਸ਼ਿਆਰਪੁਰ , 29 ਨਵੰਬਰ :           ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਯੋਗ ਪਰਿਵਾਰਾਂ ਨੂੰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਲਗਾਤਾਰ ਵੱਡੇ ਫੈਸਲੇ ਲੈ ਰਹੀ ਹੈ। ਇਸੇ ਕੜੀ ਵਿਚ ਅੱਜ ਸ਼ਾਮ ਚੁਰਾਸੀ ਵਿਚ ਆਵਾਸ ਸਸ਼ਕਤੀਕਰਨ ਸਹਾਇਤਾ ਪ੍ਰੋਗਰਾਮ ਕਰਵਾਇਆ ਗਿਆ ਜਿਥੇ 61 ਲਾਭਪਾਤਰੀਆਂ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਚੈੱਕ ਵੰਡੇ ਗਏ।           ਕੈਬਨਿਟ ਮੰਤਰੀ ਨੇ ਸਮਾਰੋਹ ਦੌਰਾਨ 61 ਪਰਿਵਾਰਾਂ ਨੂੰ ਕੁੱਲ 1,50,48,000 ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ, ਤਾਂ ਜੋ ਉਹ ਆਪਣੇ ਕੱਚੇ ਜਾਂ ਖਸਤਾ ਮਕਾਨਾਂ ਦੀ ਥਾਂ ਪੱਕੇ ਅਤੇ ਸੁਰੱਖਿਅਤ ਘਰ ਦਾ ਨਿਰਮਾਣ ਕਰ ਸਕਣ। ਉਨ੍ਹਾਂ ਕਿਹਾ ਕਿ ਪੱਕਾ ਮਕਾਨ ਕੇਵਲ ਇਕ ਢਾਂਚਾ ਨਹੀਂ, ਬਲਕਿ ਸੁਰੱਖਿਆ, ਸਥਾਈ ਅਤੇ ਬਿਹਤਰ ਭਵਿੱਖ ਦੀ ਨੀਂਹ ਹੈ। ਸਰਕਾਰ ਦਾ ਮੁੱਖ ਟੀਚਾ ਇਹੀ ਹੈ ਕਿ ਕੋਈ ਵੀ ਪਰਿਵਾਰ ਖੁੱਲ੍ਹੇ ਆਸਮਾਨ ਜਾਂ ਕਮਜ਼ੋਰ ਛੱਤ ਦੇ ਥੱਲੇ ਜੀਵਨ ਨਾ ਬਿਤਾਏ।           ਡਾ. ਰਵਜੋਤ ਨੇ ਲਾਭਪਾਤਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਯੋਜਨਾ ਹਰ ਯੋਗ ਪਰਿਵਾਰ ਦੇ ਜੀਵਨ ਵ...
ਫਰੀਦਕੋਟ ਜਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ- ਪੂਨਮਦੀਪ ਕੌਰ

ਫਰੀਦਕੋਟ ਜਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ- ਪੂਨਮਦੀਪ ਕੌਰ

National, Politics, Punjab
ਫ਼ਰੀਦਕੋਟ, 29 ਨਵੰਬਰ () ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 29 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ ਸ਼ਾਮ ਨੂੰ ਰਾਜ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਲਈ ਨੋਮੀਨੇਸ਼ਨ ਦਾਖ਼ਲ ਕਰਨ ਦੇ ਸ਼ਡਿਊਲ ਅਤੇ ਚੋਣਾਂ ਨਾਲ ਸਬੰਧਿਤ ਮਹੱਤਵਪੂਰਨ ਹਦਾਇਤਾਂ  ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ  ਪੂਨਮਦੀਪ ਕੌਰ ਨੇ ਦੱਸਿਆਂ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 01 ਦਸੰਬਰ 2025 (ਸੋਮਵਾਰ) (ਸਵੇਰੇ 11:00 ਤੋਂ ਸ਼ਾਮ 03:00 ਵਜੇ ਤੱਕ) ਇਸ ਕੰਮ ਲਈ ਨਾਮਜ਼ਦ ਕੀਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04 ਦਸੰਬਰ 20...
ਅਰਜੁਨਾ ਐਵਾਰਡੀ ਓਲੰਪਿਅਨ ਸਿਮਰਨਜੀਤ ਸਿੰਘ ਨੇ ਸੰਭਾਲਿਆ ਐਸ.ਡੀ.ਐਮ. ਪੱਟੀ ਅਤੇ ਭਿਖੀਵਿੰਡ ਦਾ ਚਾਰਜ

ਅਰਜੁਨਾ ਐਵਾਰਡੀ ਓਲੰਪਿਅਨ ਸਿਮਰਨਜੀਤ ਸਿੰਘ ਨੇ ਸੰਭਾਲਿਆ ਐਸ.ਡੀ.ਐਮ. ਪੱਟੀ ਅਤੇ ਭਿਖੀਵਿੰਡ ਦਾ ਚਾਰਜ

National, Politics, Punjab
ਤਰਨ ਤਾਰਨ, 29 ਨਵੰਬਰ  — ਅਰਜੁਨਾ ਐਵਾਰਡੀ (2024) ਅਤੇ ਟੋਕਿਓ ਓਲੰਪਿਕਸ ਦੇ ਕਾਂਸੀ ਤਮਗਾ ਜੇਤੂ ਸਿਮਰਨਜੀਤ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪੱਟੀ ਅਤੇ ਭਿਖੀਵਿੰਡ ਵਿੱਚ ਸਬ-ਡਿਵਿਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਵਜੋਂ ਚਾਰਜ ਸੰਭਾਲ ਲਿਆ ਹੈ। ਭਾਰਤੀ ਹਾਕੀ ਟੀਮ ਦੇ ਇਸ ਮਾਹਿਰ ਫਾਰਵਰਡ ਨੇ 2018 ਏਸ਼ੀਆਈ ਖੇਡਾਂ ਵਿੱਚ ਵੀ ਕਾਂਸੀ ਦਾ ਤਮਗਾ ਜਿੱਤਿਆ ਸੀ। ਟੋਕਿਓ ਓਲੰਪਿਕ 2020 ਵਿੱਚ ਕਾਮਯਾਬੀ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੀ.ਸੀ.ਐਸ. ਐਗਜ਼ਿਕਿਊਟਿਵ ਕਾਡਰ ਵਿੱਚ ਨਿਯੁਕਤੀ ਦਿੱਤੀ ਸੀ। ਵਿਸ਼ਵ ਪੱਧਰ 'ਤੇ ਭਾਰਤ ਦਾ ਮਾਣ ਵਧਾਉਣ ਤੋਂ ਬਾਅਦ ਹੁਣ ਸਿਮਰਨਜੀਤ ਸਿੰਘ ਉਹੀ ਸੇਵਾ ਭਾਵਨਾ, ਸਮਰਪਣ ਅਤੇ ਅਨੁਸ਼ਾਸਨ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਤਿਆਰ ਹਨ। ਓਲੰਪਿਅਨ ਤੋਂ ਪ੍ਰਸ਼ਾਸਕ ਬਣੇ ਸਿਮਰਨਜੀਤ ਸਿੰਘ ਨੇ ਨਵੀਂ ਜ਼ਿੰਮੇਵਾਰੀ ਸੰਭਾਲਣ ਉਪਰੰਤ ਕਿਹਾ ਕਿ ਉਹ ਆਪਣੀ ਨਿਯੁਕਤੀ ਲਈ ਬਹੁਤ ਉਤਸ਼ਾਹਿਤ ਹਨ ਅਤੇ ਪੱਟੀ ਤੇ ਭਿਖੀਵਿੰਡ ਦੇ ਲੋਕਾਂ ਦੇ ਵਿਕਾਸ ਅਤੇ ਭਲਾਈ ਲਈ ਪੂਰੇ ਮਨ ਨਾਲ ਕੰਮ ਕਰਨ ਲਈ ਵਚਨਬੱਧ ਹਨ।...
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਜ਼ਿਲ੍ਹਾ ਚੋਣ ਅਫ਼ਸਰ

National, Politics, Punjab
ਮਾਨਸਾ, 29 ਨਵੰਬਰ     ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਸ਼ਾਮ ਨੂੰ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।    ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਮਾਨਸਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ 11 ਜ਼ੋਨਾਂ ਅਤੇ 4 ਪੰਚਾਇਤ ਸੰਮਤੀਆਂ ਮਾਨਸਾ, ਸਰਦੂਲਗੜ੍ਹ, ਝੁਨੀਰ, ਬੁਢਲਾਡਾ ਦੇ 86 ਜ਼ੋਨਾਂ ਲਈ ਚੋਣਾਂ ਕਰਵਾਈਆਂ ਜਾਣਗੀਆਂ। ਇਹ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ। ਓਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ 1 ਦਸੰਬਰ 2025 ਨੂੰ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। 4 ਦਸੰਬਰ ਤੱਕ ਨਾਮਜ਼ਦਗੀ ਪੱਤਰਾਂ ਦੀ ਆਖ਼ਰੀ ਮਿਤੀ ਨਿਰਧਾਰਤ ਕੀਤੀ ਗਈ ਹੈ। ਉਹਨਾਂ ਅੱਗੇ ਦੱਸਿਆ ਕਿ 5 ਦਸੰਬਰ 2025 ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। 6 ਦਸੰਬਰ 2025 ਨੂੰ ਨਾਮਜਦਗੀ ਪੱਤਰ ਵਾਪਸ ਲ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਲਾਸਾਨੀ ਸ਼ਹਾਦਤ ਨੂੰ ਦਰਸਾਉਦਾ ਡਰੋਨ ਸ਼ੋਅ ਨੂੰ ਮਿਲਿਆ ਸੰਗਤਾਂ ਦਾ ਭਰਵਾ ਹੁੰਗਾਰਾ- ਹਰਜੋਤ ਸਿੰਘ ਬੈਂਸ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਲਾਸਾਨੀ ਸ਼ਹਾਦਤ ਨੂੰ ਦਰਸਾਉਦਾ ਡਰੋਨ ਸ਼ੋਅ ਨੂੰ ਮਿਲਿਆ ਸੰਗਤਾਂ ਦਾ ਭਰਵਾ ਹੁੰਗਾਰਾ- ਹਰਜੋਤ ਸਿੰਘ ਬੈਂਸ

National, Politics, Punjab
ਸ੍ਰੀ ਅਨੰਦਪੁਰ ਸਾਹਿਬ 29 ਨਵੰਬਰ: ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਦਰਸਾਉਂਦੇ ਡਰੋਨ ਸ਼ੋਅ ਨੂੰ ਸੰਗਤ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਦੱਸਿਆ ਕਿ ਨੇ ਦੱਸਿਆ ਕਿ ਵਿਸ਼ੇਸ਼ ਤੌਰ 'ਤੇ ਤਿਆਰ ਕੀਤਾ ਇਹ ਵਿਲੱਖਣ ਡਰੋਨ ਸ਼ੋਅ ਹਰ ਰੋਜ਼ ਵਿਰਾਸਤ-ਏ-ਖਾਲਸਾ ਵਿਖੇ ਪ੍ਰਸਤੁਤ ਕੀਤਾ ਜਾ ਰਿਹਾ ਹੈ, ਜਿਸਨੂੰ ਦੇਖਣ ਲਈ ਹਜ਼ਾਰਾਂ ਸੰਗਤਾਂ ਰੋਜ਼ਾਨਾ ਪਹੁੰਚ ਰਹੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਕੁੱਲ 500 ਡਰੋਨ ਦੀ ਸਹਾਇਤਾ ਨਾਲ ਤਿਆਰ ਕੀਤੀ ਇਹ ਰੌਮਾਂਚਕ ਪ੍ਰਸਤੁਤੀ ਉੱਤਰੀ ਭਾਰਤ ਵਿੱਚ ਪਹਿਲੀ ਵਾਰ ਕਰਵਾਈ ਗਈ ਹੈ, ਜੋ ਗੁਰੂ ਸਾਹਿਬ ਦੇ ਜੀਵਨ ਦਰਸ਼ਨ, ਮਨੁੱਖਤਾ ਲਈ ਉਹਨਾਂ ਦੀ ਸਿੱਖਿਆ ਅਤੇ ਕੁਰਬਾਨੀ ਨੂੰ ਰੂਬਰੂ ਕਰਦੀ ਹੈ। ਸੰਗਤਾਂ ਡਰੋਨ ਰਾਹੀਂ ਆਕਾਸ਼ ਵਿੱਚ ਉਭਰ ਰਹੇ ਜ਼ਜਬਾਤੀ ਦ੍ਰਿਸ਼ਾਂ ਨੂੰ ਦੇਖ ਕੇ ਗੁਰੂ ਸਾਹਿਬ ਦੀ ਬੇਮਿਸਾਲ ਸ਼ਹਾਦਤ ਅੱਗੇ ਨਤਮਸਤਕ ਹੋ ਰਹੀਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਪਾਰਸਦੀਪ ਅਤੇ ਯੁਵਰਾਜ ਬਣੇ ਭਾਰਤੀ ਜਲ ਸੈਨ ਵਿੱਚ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਪਾਰਸਦੀਪ ਅਤੇ ਯੁਵਰਾਜ ਬਣੇ ਭਾਰਤੀ ਜਲ ਸੈਨ ਵਿੱਚ ਅਫ਼ਸਰ

National, Politics, Punjab
ਚੰਡੀਗੜ੍ਹ, 29 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਦੋ ਸਾਬਕਾ ਕੈਡਿਟਾਂ ਨੂੰ ਕੇਰਲਾ ਦੇ ਏਝੀਮਾਲਾ ਵਿਖੇ ਕਰਵਾਈ ਗਈ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.) ਦੀ ਪਾਸਿੰਗ ਆਊਟ ਪਰੇਡ (ਪੀ.ਓ.ਪੀ.) ਵਿੱਚ ਭਾਰਤੀ ਜਲ ਸੈਨਾ ਵਿੱਚ ਅਫਸਰ ਵਜੋਂ ਕਮਿਸ਼ਨ ਮਿਲਿਆ ਹੈ। ਇਸ ਪਰੇਡ ਦਾ ਨਿਰੀਖਣ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ, ਪੀ.ਵੀ.ਐਸ.ਐਮ., ਯੂ.ਵਾਈ.ਐਸ.ਐਮ,. ਏ.ਵੀ.ਐਸ.ਐਮ., ਐਸ.ਐਮ., ਵੀ.ਐਸ.ਐਮ. ਵੱਲੋਂ ਕੀਤਾ ਗਿਆ। ਦੋਵੇਂ ਅਫਸਰ ਪਾਰਸਦੀਪ ਸਿੰਘ ਖੋਸਾ ਅਤੇ ਯੁਵਰਾਜ ਸਿੰਘ ਤੋਮਰ ਪੜ੍ਹੇ-ਲਿਖੇ ਪਿਛੋਕੜ ਨਾਲ ਸਬੰਧਤ ਹਨ। ਫਰੀਦਕੋਟ ਜ਼ਿਲ੍ਹੇ ਦਾ ਰਹਿਣ ਵਾਲੇ ਪਾਰਸਦੀਪ ਸਿੰਘ ਖੋਸਾ ਦੀ ਮਾਤਾ ਜੀ.ਜੀ.ਐਸ. ਖਾਲਸਾ ਸਕੂਲ, ਭਲੂਰ ਦੇ ਪ੍ਰਿੰਸੀਪਲ ਹਨ ਅਤੇ ਉਸਦੇ ਪਿਤਾ ਗੁਰੂ ਨਾਨਕ ਮਿਸ਼ਨ ਗਰਲਜ਼ ਕਾਲਜ, ਬਾਘਾਪੁਰਾਣਾ ਦੇ ਡਾਇਰੈਕਟਰ ਹਨ। ਜਲੰਧਰ ਦਾ ਰਹਿਣ ਵਾਲਾ ਯੁਵਰਾਜ ਸਿੰਘ ਤੋਮਰ ਵੀ ਇੱਕ ਪੜ੍ਹੇ-ਲਿਖੇ ਪਰਿਵਾਰ ਨਾਲ ਸਬੰਧ ਰੱਖਦਾ ਹੈ। ਉਸਦੇ ਪਿਤਾ ਡਲਹੌਜ਼ੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਹਨ, ਅਤੇ ਉਸਦੀ ਮਾਤਾ ਉਸੇ ਸਕੂਲ ਵਿ...
ਪੰਜਾਬ ਰਾਜ ਅੰਤਰ ਯੂਨੀਵਰਸਿਟੀ ਯੁਵਕ ਫੈਸਟੀਵਲ 30 ਨਵੰਬਰ ਤੋਂ ਅੰਮ੍ਰਿਤਸਰ ‘ਚ: ਚੇਅਰਮੈਨ ਪਰਮਿੰਦਰ ਸਿੰਘ ਗੋਲਡੀ

ਪੰਜਾਬ ਰਾਜ ਅੰਤਰ ਯੂਨੀਵਰਸਿਟੀ ਯੁਵਕ ਫੈਸਟੀਵਲ 30 ਨਵੰਬਰ ਤੋਂ ਅੰਮ੍ਰਿਤਸਰ ‘ਚ: ਚੇਅਰਮੈਨ ਪਰਮਿੰਦਰ ਸਿੰਘ ਗੋਲਡੀ

National, Politics, Punjab
ਚੰਡੀਗੜ੍ਹ, 29 ਨਵੰਬਰ, ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 30 ਨਵੰਬਰ ਤੋਂ 3 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਰਾਜ ਭਰ ਦੀਆਂ 32 ਯੂਨੀਵਰਸਿਟੀਆਂ ਤੋਂ 2500 ਤੋਂ ਵੱਧ ਵਿਦਿਆਰਥੀ ਸੱਭਿਆਚਾਰਕ, ਕਲਾਤਮਕ, ਗਾਇਨ, ਡਾਂਸ ਆਦਿ ਵਰਗਾਂ ਦੇ ਜੋਸ਼ੀਲੇ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਿਖਾਉਣਗੇ। ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਇਹ ਜਾਣਕਾਰੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਅਤੇ ਬੋਰਡ ਦੇ ਮੈਂਬਰ ਸੰਜੀਵ ਚੌਧਰੀ ਅਤੇ ਨਵਲਦੀਪ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਇਸ ਯੂਥ ਫੈਸਟੀਵਲ ਵਿੱਚ ਵੱਖ-ਵੱਖ ਤਰ੍ਹਾਂ ਦੀਆਂ 51 ਸੱਭਿਆਚਾਰਕ, ਸੰਗੀਤਕ ਅਤੇ ਕਲਾਤਮਕ ਸਰਗਰਮੀਆਂ ਸ਼ਾਮਲ ਕੀਤੀਆਂ ਗਈਆਂ ਹਨ ਅਤੇ ਇਸ ਰਾਜ ਪੱਧਰ ਦੇ ਫੈਸਟੀਵਲ ਵਿੱਚ ਪਹਿਲੀ ਵਾਰ ਸਿੱਖ ਜੰਗਜੂ ਕਲਾ ਗੱਤਕਾ ਵੀ ਸ਼ਾਮਲ ਕੀਤਾ ਗਿਆ ਹੈ। ਇੱਥੇ ਵੱਖ-ਵੱਖ ਯੂਨੀਵਰਸਿਟੀਆਂ ਦ...
ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐਚ.ਈ. ਪ੍ਰੋ: ਕਵਾਸੀ ਓਬਿਰੀ-ਡਾਂਸੋ ਨੂੰ ਹਰਪ੍ਰੀਤ ਸੰਧੂ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਭੇਟ

ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐਚ.ਈ. ਪ੍ਰੋ: ਕਵਾਸੀ ਓਬਿਰੀ-ਡਾਂਸੋ ਨੂੰ ਹਰਪ੍ਰੀਤ ਸੰਧੂ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਭੇਟ

National, Politics, Punjab
ਚੰਡੀਗੜ੍ਹ/ਨਵੀਂ ਦਿੱਲੀ, 29 ਨਵੰਬਰ : ਘਾਨਾ ਨਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਭਾਰਤ ਵਿੱਚ ਘਾਨਾ ਦੇ ਨਵ-ਨਿਯੁਕਤ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨਾਲ ਘਾਨਾ ਹਾਈ ਕਮਿਸ਼ਨ, ਨਵੀਂ ਦਿੱਲੀ ਵਿਖੇ ਇੱਕ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ, ਨੌਵੇਂ ਸਿੱਖ ਗੁਰੂ ਨਾਲ ਸਬੰਧਿਤ ਇਤਿਹਾਸਕ ਅਸਥਾਨਾਂ ਨੂੰ ਦਰਸਾਉਂਦੀ ਪਾਵਨ ਵਿਜ਼ੂਅਲ ਸਾਹਿਤ ਦਾ ਸੈੱਟ, ਪੰਜਾਬੀ ਵਰਣਮਾਲਾ ਨਾਲ ਸਜਾਈ ਇੱਕ ਰਵਾਇਤੀ ਸ਼ਾਲ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨੂੰ ਦਰਸਾਉਂਦੀ ਵਿਰਾਸਤੀ ਤਲਵਾਰ ਭੇਟ ਕੀਤੀ, ਜੋ ਘਾਨਾ ਅਤੇ ਪੰਜਾਬ ਦਰਮਿਆਨ ਆਲਮੀ ਪੱਧਰ ‘ਤੇ ਸੱਭਿਆਚਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਘਾਨਾ ਹਾਈ ਕਮਿਸ਼...
ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਸਰਕਾਰ ਤਿਆਰ: ਮੁੱਖ ਮੰਤਰੀ

ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਸਰਕਾਰ ਤਿਆਰ: ਮੁੱਖ ਮੰਤਰੀ

National, Politics, Punjab
ਚੰਡੀਗੜ੍ਹ, 29 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16,209 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦੇ ਨਿਰਮਾਣ ਦੇ ਟੀਚੇ ਨਾਲ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਗਲੇ ਸਾਲ ਦੇ ਅੰਤ ਤੱਕ ਪੰਜਾਬ ਦੇ ਸਾਰੇ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚ ਕੁੱਲ 16209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦਾ ਨਿਰਮਾਣ ਕਾਰਜ ਨੇਪਰੇ ਚਾੜ੍ਹਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਵਿੱਚ ਵਿਸ਼ਵ ਪੱਧਰੀ ਮਾਪਦੰਡ ਅਤੇ ਸੁਰੱਖਿਆ ਨਿਯਮ ਯਕੀਨੀ ਬਣਾਉਣ ਲਈ ਸੜਕਾਂ ਦੇ ਨਿਰਮਾਣ ਨਾਲ ਇਨ੍ਹਾਂ ਦੀ ਪੰਜ ਸਾਲ ਦੀ ਸਾਂਭ-ਸੰਭਾਲ ਦੀ ਸ਼ਰਤ ਜੋੜੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਆਵਾਜਾਈ ਸੁਚਾਰੂ ਹੋਵੇਗੀ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕੁੱਲ 4092 ਕਰੋੜ ਰੁਪਏ ਦੀ ਲਾਗਤ ਨਾਲ 19,373 ਕ...