ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਜ਼ਿਲ੍ਹਾ ਪ੍ਰਸਾਸ਼ਨ ਸਖਤ
ਫ਼ਰੀਦਕੋਟ, 2 ਨਵੰਬਰ 2024 ( )
ਫ਼ਰੀਦਕੋਟ ਜਿਲ੍ਹੇ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਜੰਗੀ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ ਤੇ ਟੀਮਾਂ ਲਗਾਤਾਰ ਦਿਨ ਵੇਲੇ ਪਿੰਡਾਂ ਦੇ ਵਿੱਚ ਰਹਿੰਦੀਆਂ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਨੇ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟੀਮਾਂ ਤੋਂ ਇਲਾਵਾ ਉਹ ਖੁਦ ਤੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਵਲੋਂ ਵੀ ਫੀਲਡ ਵਿੱਚ ਜਾ ਕੇ ਅੱਗ ਲੱਗਣ ਦੀਆਂ ਘਟਨਾਵਾਂ ਤੇ ਨਿਗਾਹ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ
ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੇ ਜਿਲ੍ਹੇ ਵਿੱਚ ਜਿੱਥੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ਤੇ ਜਾਰੀ ਹੈ, ਉੱਥੇ ਹੀ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਦੇ ਚਾਲਾਨ ਕੱਟੇ ਜਾ ਰਹੇ ਹਨ ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪੰਚਾਇਤ...








