Shadow

Politics

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

National, Politics, Punjab
ਫਰੀਦਕੋਟ 8 ਨਵੰਬਰ ( ) ਜਿਲਾ ਮੈਜਿਸਟ੍ਰੇਟ ਫਰੀਦਕੋਟ, ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 26 ਦਸੰਬਰ 2024 ਤੱਕ ਲਾਗੂ ਰਹਿਣਗੇ। ਮੈਰਿਜ ਪੈਲਿਸਾਂ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲਾ ਫਰੀਦਕੋਟ ਵਿੱਚ ਵਿਆਹ ਸ਼ਾਦੀਆਂ, ਸਮਾਜਿਕ/ ਧਾਰਮਿਕ ਸਮਾਰੋਹਾਂ, ਜਲਸੇ, ਮੈਰਿਜ ਪੈਲਿਸਾਂ ਆਦਿ ਵਿੱਚ ਆਮ ਜਨਤਾ ਵੱਲੋਂ ਹਵਾਈ ਫਾਇਰ ਕੀਤੇ ਜਾਂਦੇ ਹਨ । ਜਿਸ ਕਰਕੇ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਵੀ ਡਰ ਰਹਿੰਦਾ ਹੈ । ਇਸ ਲਈ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਸਮਾਜਿਕ /ਧਾਰਮਿਕ ਸਮਾਰੋਹਾਂ, ਜਲਸੇ, ਧਰਨੇ/ਰੈਲੀਆਂ, ਮੈਰਿਜ ਪੈਲਿਸਾਂ ਆਦਿ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ ਲਗਾਈ ਗਈ । ਇਹ ਪਾਬੰਦੀ 26 ਦਸੰਬਰ 2024 ਤੱਕ ਲਾਗੂ ਰਹੇਗੀ ਚਾਇਨਾ ਡੋਰ ਵੇਚਣ ਤੇ ਪਾਬੰਦੀ ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ...
ਗਿੱਦੜਬਾਹਾ ਜ਼ਿਮਨੀ ਚੋਣਾਂ ਦੇ ਮੱਦੇਨਜਰ ਵਿਧਾਇਕ ਦਹੀਯਾ ਨੇ ਗਿੱਦੜਬਾਹਾ ਹਲਕੇ ਵਿਚ ਕੀਤਾ ਚੋਣ ਪ੍ਰਚਾਰ

ਗਿੱਦੜਬਾਹਾ ਜ਼ਿਮਨੀ ਚੋਣਾਂ ਦੇ ਮੱਦੇਨਜਰ ਵਿਧਾਇਕ ਦਹੀਯਾ ਨੇ ਗਿੱਦੜਬਾਹਾ ਹਲਕੇ ਵਿਚ ਕੀਤਾ ਚੋਣ ਪ੍ਰਚਾਰ

National, Politics, Punjab
ਫਿਰੋਜ਼ਪੁਰ 8 ਨਵੰਬਰ 2024             ਹਲਕਾ ਗਿੱਦੜਬਾਹਾ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਦੀ ਤਿਆਰ ਕਰ ਲਈ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਹੁਣ ਜ਼ਿਮਨੀ ਚੋਣਾਂ ਵਿਚ ਕਿਲ੍ਹਾ ਫਤਿਹ ਹਾਸਲ ਕਰਨ ਲਈ ਤਿਆਰੀਆਂ 'ਤੇ ਜੁਟ ਗਈ ਹੈ।             ਫਿਰੋਜ਼ੁਪਰ ਦਿਹਾਤੀ ਹਲਕੇ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਯਾ ਵੱਲੋਂ ਗਿੱਦੜਬਾਹਾ ਹਲਕੇ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਸਬੰਧਤ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣਨ ਤੋਂ ਬਾਅਦ ਦਿਤੀਆਂ ਗਈਆਂ ਚੋਣ ਗਾਰੰਟੀਆਂ ਨੂੰ ਥੋੜ੍ਹੇ ਸਮੇਂ ਵਿਚ ਹੀ ਪੂਰਾ ਕੀਤਾ ਗਿਆ ਹੈ ਤੇ ਸਰਕਾਰ ਵੱਲੋਂ ਕਿਸੇ ਵਿਸ਼ੇਸ਼ ਵਰਗ ਨੂੰ ਤਰਜੀਹ ਨਾ ਦੇ ਕੇ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ।             ਉਨ੍ਹਾਂ ਗਿੱਦੜਬਾਹਾ ਹਲਕੇ ਦੇ ਵੱਖ-ਵੱਖ ਇਲਾਕਿਆ ਵਿਖੇ ਪਹੁੰਚ ਕੇ ਲੋਕਾਂ ਨਾਲ ਗਲਬਾਤ ਕੀਤੀ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱ...
ਕਿਸਾਨ ਖਾਦ ਵਿਕਰੇਤਾ ਤੋਂ ਪੱਕਾ ਬਿੱਲ ਜ਼ਰੂਰ ਲੈਣ : ਡਿਪਟੀ ਕਮਿਸ਼ਨਰ

ਕਿਸਾਨ ਖਾਦ ਵਿਕਰੇਤਾ ਤੋਂ ਪੱਕਾ ਬਿੱਲ ਜ਼ਰੂਰ ਲੈਣ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 8 ਨਵੰਬਰ : ਜ਼ਿਲ੍ਹੇ ਅੰਦਰ ਵਿਕਰੇਤਾ ਕਿਸਾਨਾਂ ਨੂੰ ਲੋੜ ਅਨੁਸਾਰ ਸਹੀ ਖਾਦਾਂ ਦੀ ਵਿਕਰੀ ਕਰਨ ’ਤੇ ਪੱਕਾ ਬਿੱਲ ਜ਼ਰੂਰ ਦੇਣ, ਬਿੱਲ ਨਾ ਦੇਣ ਵਾਲੇ ਵਿਕਰੇਤਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹੇ ਅੰਦਰ ਪੈਸਟੀਸਾਈਡ ਦੀਆਂ ਦੁਕਾਨਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵਲੋਂ ਗਠਿਤ ਕੀਤੀਆਂ ਗਈਆਂ ਟੀਮਾਂ ਵਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਖਾਦਾਂ ਸਬੰਧੀ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਡੀਏਪੀ ਖਾਦ ਦੀ ਥਾਂ ’ਤੇ ਹੋਰ ਖਾਦਾਂ ਦੀ ਵੀ ਵਰਤੋਂ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵਿਕ੍ਰੇਤਾ ਨੇ ਕਿਸਾਨਾਂ ਨੂੰ ਖਾਦਾਂ ਨਾਲ ਬੇਲੋੜਾ ਸਮਾਨ ਦੇਣ ਦੀ ਕੋਸ਼ਿਸ਼ ਕੀਤੀ ਜਾਂ ਵੱਧ ਕੀਮਤ ਲਗਾਈ ਜਾਂ ਕਾਲਾਬਜਾਰੀ ਕੀਤੀ ਤਾਂ ਅਜਿਹੇ ਲੋਕਾਂ ਖਿਲਾਫ ਵਿਭਾਗ ਵੱਲੋਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਹ...
ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਲੀਗਲ ਸਰਵਿਸਜ਼ ਦਿਹਾੜਾ ਮਨਾਇਆ ਗਿਆ – ਸ੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ

ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਲੀਗਲ ਸਰਵਿਸਜ਼ ਦਿਹਾੜਾ ਮਨਾਇਆ ਗਿਆ – ਸ੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ

National, Politics, Punjab
ਸ੍ਰੀ ਮੁਕਤਸਰ ਸਾਹਿਬ 9  ਨਵੰਬਰ ਕਾਰਜਕਾਰੀ ਚੇਅਰਮੈਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਦਿਸ਼ਾ ਨਿਰੇਦਸ ਅਨੁਸਾਰ ਜਿਲ੍ਹਾ ਕਾਨੂੰਨੀ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ  ਦੇ ਸਹਿਯੋਗ ਨਾਲ ਇੱਕ ਪ੍ਰੋਗਰਾਮ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ਼੍ਰੀ ਰਾਜ ਕੁਮਾਰ,ਜਿਲਾ ਅਤੇ ਸੈਸ਼ਨਜ ਜੱਜ -ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਵੱਲੋ ਕੀਤੀ ਗਈ ਅਤੇ ਉਹਨਾ ਨਾਲ ਡਾ.  ਗਗਨਦੀਪ ਕੌਰ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੀ ਸਿਰਕਿਤ ਕੀਤੀ। ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਅ ਕਰ ਰਹੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਉਹਨਾ ਨੂੰ ਲੀਗਲ ਸਰਵਿਸ ਦਿਹਾੜੇ ਦੀ ਮਹੱਤਤਾ ਸਬੰਧੀ ਜਾਣਕਾਰੀ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਮੁਕਤਸਰ ਸਾਹਿਬ ਵੱਲੋ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਡਾ. ਗਗਨਦੀਪ ਕੌਰ ਸੀ.ਜੇ.ਐੱਮ/ਸਕੱਤਰ, ਜਿਲਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋ ਨਵੇਂ ਬਣੇ ਕਾਨੂੰਨਾ ਬਾਰੇ ਅਤੇ ਨਾਲਸਾ ਦੀਆ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰ...
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ : ਸ਼ੌਕਤ ਅਹਿਮਦ ਪਰੇ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ : ਸ਼ੌਕਤ ਅਹਿਮਦ ਪਰੇ

National, Politics, Punjab
ਬਠਿੰਡਾ, 8 ਨਵੰਬਰ : ਜ਼ਿਲ੍ਹੇ ਦੀਆਂ 95 ਫੀਸਦੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਤੇ 5 ਫੀਸਦੀ ਮੰਡੀਆਂ ਵਿੱਚ ਥੋੜੀ ਬਹੁਤੀ ਸਮੱਸਿਆ ਹੈ ਜੋ ਕਿ ਜਲਦ ਹੱਲ ਕਰ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਸਿਰੀਏਵਾਲਾ ਦੀ ਆਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲੀਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇ ਲਿਫਟਿੰਗ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆ ਰਹੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਸਮੱਸਿਆ ਨਾ ਆਵੇ। ਇਸ ਤੋਂ ਪਹਿਲਾਂ ਜ਼ਿਲ੍ਹਾ ਦੇ ਪਿੰਡਾਂ ਦੇ ਖੇਤਾਂ ਦੇ ਦੌਰਾ ਕਰਕੇ ਪਰਾਲੀ ਪ੍ਰਬੰਧਨ ਵਿਚ ਲੱਗੇ ਕਿਸਾਨਾਂ ਨਾਲ ਗੱ...
ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ  ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਲਈ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਦੀ  ਸ਼ੁਰੂਆਤ : ਮਹਿੰਦਰ ਭਗਤ

ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਲਈ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ : ਮਹਿੰਦਰ ਭਗਤ

National, Politics, Punjab
ਚੰਡੀਗੜ੍ਹ, 8 ਨਵੰਬਰ ਪੰਜਾਬ ਸਰਕਾਰ ਦਾ ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ਆਪਣੇ ਜੀਵਨ ਪ੍ਰਮਾਣ ਪੱਤਰ (ਲਾਈਵ ਸਰਟੀਫਿਕੇਟ) ਅਪਲੋਡ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿੰਦਰ ਭਗਤ ਨੇ ਕਿਹਾ ਕਿ  ਰੱਖਿਆ ਭਲਾਈ ਵਿਭਾਗ ਪੰਜਾਬ ਵਿੱਚ ਰਹਿ ਰਹੇ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਹਮੇਸ਼ਾ ਤਤਪੱਰ ਰਹਿੰਦਾ ਹੈ ਅਤੇ ਇਨ੍ਹਾਂ ਦੀਆਂ ਹੱਕੀ ਮੰਗਾਂ  ਪੂਰੀਆਂ ਕਰਨ ਲਈ ਸਮੇਂ-ਸਮੇਂ ’ਤੇ ਉਪਰਾਲੇ ਕੀਤੇ ਜਾਂਦੇ ਹਨ। ਇਸ ਸਮੇਂ ਪੰਜਾਬ ਵਿੱਚ ਕੁੱਲ 4,33,000 ਸਾਬਕਾ ਸੈਨਿਕ ਅਤੇ ਵਿਧਵਾਵਾਂ ਹਨ। ਹਾਲ ਹੀ  ਵਿੱਚ, ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੀ ਪੈਨਸ਼ਨ ‘ਸਪਰਸ਼’ ਪ੍ਰਣਾਲੀ ਰਾਹੀਂ ਦਿੱਤੀ ਜਾਣ ਲੱਗੀ  ਹੈ। ਇਨ੍ਹਾਂ ਸਾਰੇ ਪੈਨਸ਼ਨਰਾਂ ਨੂੰ ਨਵੰਬਰ ਮਹੀਨੇ ਵਿੱਚ ਸਪਰਸ਼ ’ਤੇ ਆਪਣੇ  ਲਾਈਵ ਸਰਟੀਫਿਕੇਟ ਅਪਲੋਡ ਕਰਨੇ ਹੁੰਦੇ ਹਨ ਤਾਂ ਜੋ ਉਨ੍ਹਾਂ ਦੀ ਪੈਨਸ਼ਨ ਜਾਰੀ ਰਹੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਸਾਬਕਾ ਸੈਨਿਕ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਤਕਨਾਲੋਜੀ ਦੀ ਵਰਤੋਂ ਤੋਂ ਅਣਜ...
ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 8 ਨਵੰਬਰ: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪੁਰਤਗਾਲ ਅਧਾਰਤ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮੰਨੂ ਘਨਸ਼ਾਮਪੁਰੀਆ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਅਮਰੀਕਾ ਅਧਾਰਤ ਗੈਂਗਸਟਰ ਬਲਵਿੰਦਰ ਸਿੰਘ ਉਰਫ ਡੋਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਨਜ਼ਦੀਕੀ ਸਬੰਧ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਦਿੱਤਿਆ ਕਪੂਰ ਉਰਫ ਮੱਖਣ ਵਾਸੀ ਲਾਹੌਰੀ ਗੇਟ ਅੰਮ੍ਰਿਤਸਰ ਅਤੇ ਰਵਿੰਦਰ ਸਿੰਘ ਵਾਸੀ ਪਿੰਡ ਅਕਾਰਪੁਰਾ, ਗੁਰਦਾਸਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ 4 ਪਿਸਤੌਲਾਂ ਜਿਨ੍ਹਾਂ ਵਿੱਚ ਇੱਕ 9 ਐਮਐਮ ਗਲਾਕ ਪਿਸਤੌਲ, ਦੋ ਵਿਦੇਸ਼ੀ .30 ਬੋਰ ਪਿਸਤੌਲ ਅਤੇ ਇੱਕ .32 ਬੋਰ ਪਿਸਤੌਲ ਸ਼ਾਮਲ ਹਨ, ਸਮੇਤ ਪੰਜ ਮੈਗਜ਼ੀਨਾਂ ਅਤੇ 14 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ...
ਡਿਪਟੀ ਕਮਿਸ਼ਨਰ ਨੇ ਸਮੈਮ ਸਕੀਮ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਸਮੈਮ ਸਕੀਮ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

National, Politics, Punjab
ਬਠਿੰਡਾ, 8 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਲੋਂ ਸਬ ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ (ਸਮੈਮ) ਸਕੀਮ ਸਾਲ 2024-25 ਅਧੀਨ ਵੱਖ-ਵੱਖ ਖੇਤੀ ਮਸ਼ੀਨਰੀ ’ਤੇ ਸਬਸਿਡੀ ਦੇਣ ਲਈ ਪ੍ਰਾਪਤ ਹੋਈਆਂ ਆਨਲਾਈਨ ਅਰਜ਼ੀਆਂ ’ਚੋਂ ਕੰਪਿਊਟਰਾਈਜ਼ਡ ਰਾਹੀਂ ਲਾਭਪਾਤਰੀਆਂ ਦੀ ਸੀਨੀਆਰਤਾ ਸੂਚੀ ਬਨਾਉਣ ਸਬੰਧੀ ਖੇਤੀਬਾੜੀ ਅਧੀਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀ ਮਸ਼ੀਨਰੀ ’ਤੇ ਸਬਸਿਡੀ ਦੇਣ ਲਈ ਖੇਤੀਬਾੜੀ ਵਿਭਾਗ ਦੇ ਆਨਲਾਈਨ agrimachinerypb.com ਪੋਰਟਲ ਤੋਂ ਡਾਊਨਲੋਡ ਕੀਤੀਆਂ ਨਿੱਜੀ ਕਿਸਾਨ (ਜਰਨਲ ਅਤੇ ਐਸਸੀ) ਅਤੇ ਸੀਐਚਸੀ (ਜਰਨਲ ਅਤੇ ਐਸਸੀ) ਦੀਆਂ ਕੁੱਲ 510 ਦਰਖਾਸਤਾਂ ਪ੍ਰਾਪਤ ਹੋਈਆਂ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਸਕੀਮ ਦੀਆਂ ਹਦਾਇਤਾਂ ਅਨੁਸਾਰ ਨਿੱਜੀ ਕਿਸਾਨ ਲਾਭਪਾਤਰੀ ਨੂੰ ਕੇਵਲ ਇੱਕ ਮਸ਼ੀਨ ਹੀ ਸਬਸਿਡੀ 'ਤੇ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਹੋਰ ਦੱਸਿਆ ਕਿ ਜਨਰਲ ਕੈਟਾਗਰੀ ਦੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਜਨਰਲ ਕੈਟਾਗਰੀ ਵਿੱਚ ਹੀ ਵਿਚਾਰਦੇ ...
ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ

ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ

National, Politics, Punjab
ਚੰਡੀਗੜ੍ਹ, 8 ਨਵੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ 21 ਅਕਤੂਬਰ ਨੂੰ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਦੇ 18 ਦਿਨਾਂ ਦੇ ਅੰਦਰ ਹੀ ਸੂਬੇ ਭਰ ਦੇ 48 ਫ਼ੀਸਦ ਤੋਂ ਵੱਧ ਪਸ਼ੂਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਹਰੇਕ ਟੀਮ ਨੂੰ ਚਾਰ ਤੋਂ ਪੰਜ ਜ਼ਿਲ੍ਹੇ ਦਿੱਤੇ ਗਏ ਹਨ। ਇਹ ਟੀਮਾਂ ਐਫ.ਐਮ.ਡੀ. ਟੀਕਾਕਰਨ ਸਬੰਧੀ ਅੰਕੜਿਆਂ ਦੀ ਚੈਕਿੰਗ ਤੇ ਤਸਦੀਕ ਕਰਨ ਦੇ ਨਾਲ ਨਾਲ ਪਸ਼ੂ ਫਾਰਮਾਂ ਦਾ ਦੌਰਾ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਕੁੱਲ 65,47,407 ਪਸ਼ੂਆਂ ਵਿੱਚੋਂ ਹੁਣ ਤੱਕ 31.48 ਲੱਖ ਤੋਂ ਵੱਧ ਪਸ਼ੂਆਂ ਨੂੰ ਪਸ਼ੂ ਪਾਲਣ ਵਿਭਾਗ ਦੀਆਂ 816 ਟੀਮਾਂ ਵੱਲੋਂ ਐਫ.ਐਮ.ਡੀ. ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ 30 ਨਵੰਬਰ ਤੱਕ ਸਾਰੇ ਪਸ਼ੂਆਂ...
ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ

National, Politics, Punjab
ਚੰਡੀਗੜ੍ਹ, 8 ਨਵੰਬਰ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਕੋਝੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਈ ਲੜੀ ਜਾਵੇਗੀ। ਸੰਗਰੂਰ ਤੋਂ ਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਜੋ ਕਿ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੂੰ ਪੱਤਰ ਲਿਖਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਵਿੱਚ ਵੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਲਈ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਚਾਲ ਚੱਲੀ ਸੀ ਜਿਸ ਖਿਲਾਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੇ ਸੰਘਰਸ਼ ਕਰਨ ਕੇਂਦਰ ਨੂੰ ਪਿੱਛੇ ਹਟਣਾ ਪਿਆ ਸੀ।ਉਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਵੀ ...