ਸੀ.ਆਈ.ਏ. ਸਟਾਫ ਦਾ ਏ.ਐਸ.ਆਈ. ਤੇ ਸੀਨੀਅਰ ਸਿਪਾਹੀ ਖਿਲਾਫ ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ
ਚੰਡੀਗੜ੍ਹ 8 ਨਵੰਬਰ, 2024 -
ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਮਲੋਟ, ਜਿਲਾ ਮੁਕਤਸਰ ਦੇ ਏ.ਐਸ.ਆਈ. ਬਲਜਿੰਦਰ ਸਿੰਘ (ਨੰਬਰ 890/Mks) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ (ਨੰਬਰ 183/Mks) ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ।
ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮਾਂ ਖਿਲਾਫ ਇਹ ਮੁਕੱਦਮਾ ਸ਼ਿਕਾਇਤਕਰਤਾ ਬਲਵੀਰ ਸਿੰਘ ਉਰਫ ਬੀਰਾ ਵਾਸੀ ਪਿੰਡ ਸੇਰਾਵਾਲਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ...








