ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ
ਫਾਜ਼ਿਲਕਾ , 30 ਅਕਤੂਬਰ
ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ 'ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ। ਇਹ ਪਾਬੰਦੀ 31 ਦਸੰਬਰ 2024 ਤੱਕ ਲਾਗੂ ਰਹੇਗੀ । ਇਹ ਹੁਕਮ ਸਿਵਲ ਸਰਜਨ ਫਾਜ਼ਿਲਕਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ 'ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ 'ਤੇ ਉਕਤ ਧਾਰਾ ਤਹਿਤ ਮੁਕੰਮਲ ਤੌਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ। ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲਿਨ...








