ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 29 ਅਕਤੂਬਰ:
ਸੰਗਠਿਤ ਅਪਰਾਧ ਵਿਰੁੱਧ ਅਹਿਮ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਲਖਨਊ ਤੋਂ ਵਿਦੇਸ਼ੀ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਦੋ ਬਦਨਾਮ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਸ਼ੂਟਰ ਪੰਜਾਬ ਵਿੱਚ ਵੱਖ-ਵੱਖ ਸਨਸਨੀਖੇਜ਼ ਕਤਲ ਕੇਸਾਂ ਵਿੱਚ ਲੋੜੀਂਦੇ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਿਕਰਮਜੀਤ ਉਰਫ਼ ਵਿੱਕੀ ਵਾਸੀ ਪਿੰਡ ਸੁਰ ਸਿੰਘ, ਤਰਨਤਾਰਨ ਅਤੇ ਪੰਜਾਬ ਸਿੰਘ ਵਾਸੀ ਪਿੰਡ ਸਾਂਧਰਾ, ਤਰਨਤਾਰਨ ਵਜੋਂ ਹੋਈ ਹੈ। ਇਹ ਦੋਵੇਂ ਲਖਨਊ ਵਿੱਚ ਆਪਣੇ ਵਿਦੇਸ਼ੀ ਹੈਂਡਲਰਾਂ ਵੱਲੋਂ ਦਿੱਤੇ ਗਏ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਵਿੱਕੀ 1 ਮਾਰਚ, 2024 ਨੂੰ ਤਰਨ ਤਾਰਨ ਵਿਖੇ ਗੋਪੀ ਚੋਹਲਾ ਦੇ ਗੋਲੀ ਮਾਰ ਕੇ ਕੀਤੇ ਕਤਲ ਵਿੱਚ ਸ਼ਾਮਲ ਸੀ, ਜਦੋਂ ਕਿ ਪੰਜਾਬ ਸਿੰਘ ਸਤੰਬਰ 2024 ਵਿੱਚ ਫਿਰੋਜ਼ਪੁਰ ਵਿਖੇ ਦਿ...








