Shadow

Politics

ਐਸ ਡੀ ਐਮ ਸਵਾਤੀ ਨੇ ਪਰਾਲੀ ਨਾ ਸਾੜਨ ਵਾਲੇ 6 ਪਿੰਡਾਂ ਦੇ ਕਿਸਾਨਾਂ ਨੂੰ ਕੀਤਾ ਸਨਮਾਨਿਤ

ਐਸ ਡੀ ਐਮ ਸਵਾਤੀ ਨੇ ਪਰਾਲੀ ਨਾ ਸਾੜਨ ਵਾਲੇ 6 ਪਿੰਡਾਂ ਦੇ ਕਿਸਾਨਾਂ ਨੂੰ ਕੀਤਾ ਸਨਮਾਨਿਤ

National, Politics, Punjab
ਮੋਗਾ 7 ਨਵੰਬਰ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਦੀਆਂ ਘਟਨਾਵਾਂ ਉੱਪਰ ਠੱਲ ਪਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਉੱਪਰ ਜਿੱਥੇ ਕਾਰਵਾਈ ਕੀਤੀ ਜਾ ਰਹੀ ਹੈ ਇਸਦੇ ਨਾਲ ਨਾਲ ਪਰਾਲੀ ਨੂੰ ਸਾੜਨ ਦੀ ਬਿਜਾਏ ਇਸਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਹੌਂਸਲਾ ਅਫ਼ਜਾਈ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਐਸ ਡੀ ਐਮ ਨਿਹਾਲ ਸਿੰਘ ਵਾਲਾ ਸਵਾਤੀ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 6 ਪਿੰਡਾਂ ਦੇ ਕਿਸਾਨਾਂ ਨੂੰ  ਪ੍ਰਸ਼ੰਸ਼ਾ ਪੱਤਰ ਦਿੱਤੇ ਗਏ। ਪਿੰਡ ਖੋਟੇ,  ਪੱਤੋ ਹੀਰਾ ਸਿੰਘ, ਰੌਂਤਾ,  ਗਾਜੀਆਣਾ,ਬੌਡੇ ਅਤੇ ਤਖ਼ਤੂਪੁਰਾ ਸਾਹਿਬ ਦੇ ਕਿਸਾਨ ਇਹਨਾਂ ਵਿੱਚ ਸ਼ਾਮਿਲ ਹਨ। ਐਸ ਡੀ ਐਮ ਵੱਲੋਂ ਪਰਾਲੀ ਨੂੰ ਨਾ ਸਾੜਨ ਵਾਲੇ ਕਿਸਾਨਾਂ ਨੂੰ ਪੌਦੇ, ਮਠਿਆਈ ਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਉਹਨਾਂ ਦੱਸਿਆ ਕਿ  ਉਹ ਪਹਿਲਾਂ ਵੀ ਪੰਚਾਇਤਾਂ ਅਤੇ ਸੰਬੰਧਤ ਅਧਿਕਾਰੀਆਂ ਨਾਲ ਅਣਥੱਕ ਮਿਹਨਤ ਕਰਕੇ ਪਰਾਲੀ ਨੂੰ ਅੱਗ ਨਾ...
ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਹੋਈ 52.7 ਪ੍ਰਤੀਸ਼ਤ ਝੋਨੇ ਦੀ ਲਿਫਟਿੰਗ -ਡੀ.ਸੀ

ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਹੋਈ 52.7 ਪ੍ਰਤੀਸ਼ਤ ਝੋਨੇ ਦੀ ਲਿਫਟਿੰਗ -ਡੀ.ਸੀ

National, Politics, Punjab
ਫਰੀਦਕੋਟ 7 ਨਵੰਬਰ () ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 449710 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 425808 ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾ ਰਹੀ। ਖਰੀਦ ਕੀਤੇ ਗਏ ਝੋਨੇ ਵਿੱਚੋਂ 201348 ਮੀਟਰਕ ਟਨ (52.7 ਫੀਸਦੀ) ਝੋਨੇ ਦੀ ਚੁਕਾਈ ਕਰਵਾਈ ਜਾ ਚੁੱਕੀ ਹੈ। ਇਸ ਦੇ ਨਾਲ ਹੀ 857.76 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਆਨਲਾਈਨ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਵੱਖ-ਵੱਖ ...
ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

National, Politics, Punjab
ਸ੍ਰੀ ਮੁਕਤਸਰ ਸਾਹਿਬ, 7 ਨਵੰਬਰ ਜ਼ਿਲ੍ਹੇ ਅੰਦਰ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘੱਟਨਾਵਾਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।       ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਵੀ ਕੀਤਾ ਜਾ ਰਿਹਾ ਹੈ।      ਇਸ ਮੌਕੇ ਉਨ੍ਹਾਂ ਪਿੰਡ ਸੰਗਰਾਣਾ ਅਤੇ ਸੱਕਾਂਵਾਲੀ ਵਿਖੇ ਪਰਾਲੀ ਨੂੰ ਜਮੀਨ ਵਿੱਚ ਹੀ ਵਾਹ ਕੇ (ਇੰਨ-ਸੀਟੂ ਕਰਕੇ) ਪਰਾਲੀ ਦਾ ਪ੍ਰਬੰਧਨ ਕਰ ਰਹੇ ਕਿਸਾਨਾਂ ਨੂੰ ਮੌਕੇ ‘ਤੇ ਹੀ ਸਨਮਾਨ ਪੱਤਰ ਦੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਕਿਸਾਨ ਵਿਕਸਿਤ ਤਕਨੀਕਾਂ/ਮਸ਼ੀਨਾਂ ਜਿਵੇਂ ਕਿ ਸਮਾਰਟ ਸੀਡਰ, ਹੈਪੀ ਸੀਡਰ, ਸੁਪਰ ਸੀਡਰ, ਜੀਰੋ ਡਰਿੱਲ, ਮਲਚਰ ਆਦਿ ਦੀ ਵਰਤੋਂ ਕਰਕੇ ਪਰਾਲੀ ਦੀ ਸੁਚੱਜੀ ਸੰਭਾਲ ਕਰਨ, ਤਾਂ ਜੋ ਆਸ ਪਾਸ ਦੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ।       ਇਸ ਮੌਕੇ ਸ੍ਰੀ ਜੋਬਨਦੀਪ ਸਿੰਘ, ਕ...
ਕਿਸਾਨ ਪਰਾਲੀ ਪ੍ਰਬੰਧਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਲੈ ਸਕਦੇ ਹਨ ਆਧੁਨਿਕ ਮਸ਼ੀਨਰੀ

ਕਿਸਾਨ ਪਰਾਲੀ ਪ੍ਰਬੰਧਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਲੈ ਸਕਦੇ ਹਨ ਆਧੁਨਿਕ ਮਸ਼ੀਨਰੀ

National, Politics, Punjab
  ਬਠਿੰਡਾ, 7 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਚਲਾਏ ਜਾ ਰਹੇ ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਦੇ ਲਈ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਾਸਤੇ ਵੱਖ-ਵੱਖ ਖੇਤੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸਰਫੇਸ ਸੀਡਰ, ਜੀਰੋ ਟਿੱਲ ਡਰਿੱਲ, ਉਲਟਾਵੇਂ ਹਲ, ਚੌਪਰ, ਰੋਟਾਬੇਟਰ ਅਤੇ ਮਲਚਰ ਆਦਿ ਉਪਲੱਬਧ ਹਨ। ਇਸ ਸਬੰਧ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਗੁਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕਿਸਾਨ ਉਪਰੋਕਤ ਮਸ਼ੀਨਰੀ ਦੀ ਵਰਤੋਂ ਕਰਕੇ ਆਪਣੇ ਖੇਤ ਵਿੱਚ ਪਰਾਲੀ ਪ੍ਰਬੰਧਨ ਤੇ ਉਸ ਦੀ ਸੁਚੱਜੀ ਸਾਂਭ-ਸੰਭਾਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਮਸ਼ੀਨਰੀ ਬਹੁਤ ਹੀ ਵਾਜ਼ਿਬ ਰੇਟਾਂ ’ਤੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਬਠਿੰਡਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ’ਚ ਕੋਈ ਵੀ ਦਿੱਕਤ ਨਾ ਆਵੇ। ਉਹਨਾਂ ਦੱਸਿਆ ਕਿ ਪਹਿਲਾ ਆਓ, ਪਹਿਲੋ ਪਾਓ ਦੇ ਆਧਾਰ ’ਤੇ ਕਿਸਾਨ ਆਪਣੀ ਮਸ਼ੀਨਰੀ ਲਈ ਬੁਕਿੰਗ ਮੋਬਾਇਲ ਨੰਬਰ 97800-21341 ਅਤੇ 95014-00556 ’ਤੇ ਕਰਵਾ ਸਕਦੇ ਹਨ। ਉਹਨਾਂ ਅੱਗੇ ਦੱਸਿਆ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ...
ਕੇ.ਵੀ.ਕੇ. ਬਠਿੰਡਾ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਪ੍ਰਦਰਸ਼ਨੀਆਂ ਦਾ ਆਯੋਜਨ

ਕੇ.ਵੀ.ਕੇ. ਬਠਿੰਡਾ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਪ੍ਰਦਰਸ਼ਨੀਆਂ ਦਾ ਆਯੋਜਨ

National, Politics, Punjab
ਬਠਿੰਡਾ, 7 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਚਲਾਏ ਜਾ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਚੁਣੇ ਹੋਏ ਪਿੰਡ ਵਿੱਚ ਪਰਾਲੀ ਪ੍ਰਬੰਧਨ ਸੰਬੰਧੀ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਇਸੇ ਲੜੀ ਤਹਿਤ ਪਿੰਡ ਜ਼ਿਲ੍ਹੇ ਦੇ ਪਿੰਡ ਸੂਚ ਦੇ ਅਗਾਹਵਧੂ ਕਿਸਾਨ ਪਰਗਟ ਸਿੰਘ ਦੇ ਖੇਤ ਵਿੱਚ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਗਈ। ਇਸ ਮੌਕੇ ਕਿਸਾਨ ਪਰਗਟ ਸਿੰਘ ਨੇ ਕਿਹਾ ਕਿ ਉਹ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਸਰਫੇਸ ਸੀਡਰ ਦੇ ਸਫਲ ਤਜ਼ਰਬਿਆਂ ਤੋਂ ਪ੍ਰੇਰਿਤ ਹੋ ਕੇ ਆਪਣੇ ਖੇਤ ਵਿੱਚ ਦੋ ਏਕੜ ਰਕਬੇ ਵਿੱਚ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ। ਜਿਸ ਨਾਲ ਸਮੇਂ, ਲੇਬਰ ਤੇ ਪੈਸੇ ਦੀ ਬੱਚਤ ਹੁੰਦੀ ਹੈ। ਇਸ ਸਬੰਧ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਗੁਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਾਲ ਪਰਾਲੀ ਪ੍ਰਬੰਧਨ ਲਈ ਚਾਰ ਪਿੰਡ ਚੁਣੇ ਗਏ ਹਨ, ਜਿਨ੍ਹਾਂ ’ਚ ਇਹ ਜਾਗਰੂਕਤਾ ਮੁਹਿੰਮ ਤਹਿਤ ...
ਪੰਜਾਬ ਫਾਰਮੇਸੀਕੌਂਸਲ ਦੀਆਂ ਚੋਣਾਂ-2024 ਦਾ ਨਤੀਜਾ

ਪੰਜਾਬ ਫਾਰਮੇਸੀਕੌਂਸਲ ਦੀਆਂ ਚੋਣਾਂ-2024 ਦਾ ਨਤੀਜਾ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਨਵੰਬਰ: ਪੰਜਾਬ ਫਾਰਮੇਸੀ ਕੌਂਸਲ ਦੇ 06 ਮੈਂਬਰਾਂ ਦੀ ਚੋਣ ਦੀ ਪ੍ਰਕਿਰਿਆ ਮਿਤੀ05/11/2024 ਨੂੰ ਪੂਰੀ ਹੋ ਗਈ ਹੈ, ਜੋ ਕਿ ਮਿਤੀ 20/7/2024 ਨੂੰ ਵੱਖ-ਵੱਖ ਅਖਬਾਰਾਂ ਵਿੱਚ ਛਪੇ ਚੋਣ ਪ੍ਰੋਗਰਾਮ ਦੇ ਅਨੁਸਾਰ ਸੀ। ਕੁੱਲ 15 ਉਮੀਦਵਾਰਾਂ ਨੇ ਚੋਣਾਂ ਵਿੱਚ ਹਿੱਸਾ ਲਿਆ। ਯੋਗ ਵੋਟਰਾਂ ਦੀ ਕੁੱਲ ਸੰਖਿਆ 39737 ਸੀ, ਜਿਸ ਵਿੱਚੋਂ 14478 ਵੋਟਾਂ ਪ੍ਰਾਪਤ ਹੋਈਆਂ। ਪ੍ਰਾਪਤ ਵੋਟਾਂ ਵਿੱਚੋਂ 12977 ਵੋਟਾਂ ਨੂੰ ਵੈਧ ਪਾਇਆ ਗਿਆ। ਮਿਤੀ 05/11/2024 ਨੂੰ ਗਿਣਤੀ ਪੂਰੀ ਹੋਣ ਤੋਂ ਬਾਅਦ, ਪ੍ਰਾਪਤ ਵੋਟਾਂ ਦੇ ਅਨੁਸਾਰ, ਸਿਖਰ ਦੇ 06 ਉਮੀਦਵਾਰਾਂ ਨੂੰ ਜੇਤੂ ਘੋਸ਼ਿਤ ਕੀਤਾ ਗਿਆ, ਜਿਨ੍ਹਾਂ ਵਿੱਚ ਸ਼੍ਰੀ ਸੁਸ਼ੀਲ ਕੁਮਾਰ ਬਾਂਸਲ, ਜਿਨ੍ਹਾਂ ਦਾ ਵੋਟਿੰਗ ਪੇਪਰ ਅਨੁਸਾਰ ਸੀਰੀਅਲ ਨੰਬਰ 13 ਸੀ, ਨੇ ਸਭ ਤੋਂ ਵੱਧ 8601 ਵੋਟਾਂ ਪ੍ਰਾਪਤ ਕੀਤੀਆਂ, ਸ਼੍ਰੀ ਤਜਿੰਦਰ ਪਾਲ ਸਿੰਘ, ਜਿਨ੍ਹਾਂ ਦਾ ਵੋਟਿੰਗ ਪੇਪਰ ਅਨੁਸਾਰ ਸੀਰੀਅਲ ਨੰਬਰ 14 ਸੀ, ਨੇ 8572 ਵੋਟਾਂ ਪ੍ਰਾਪਤ ਕੀਤੀਆਂ, ਸ਼੍ਰੀ ਠਾਕੁਰ ਗੁਰਜੀਤ ਸਿੰਘ, ਜਿਨ੍ਹਾਂ ਦਾ ਵੋਟਿੰਗ ਪੇਪਰ ਅਨੁਸਾਰ ਸੀਰੀਅਲ ਨੰਬਰ 15 ਸੀ, ਨੇ 8501 ਵੋਟਾਂ ਪ...
ਬਲਾਕ ਖੂਈਖੇੜਾ ਵਿੱਚ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ

ਬਲਾਕ ਖੂਈਖੇੜਾ ਵਿੱਚ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ

National, Politics, Punjab
ਫਾਜ਼ਿਲਕਾ, 7 ਨਵੰਬਰ ( )  ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਅੱਜ ਬਲਾਕ ਸੀ.ਐਚ.ਸੀ. ਵਿਖੇ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਖੂਈਖੇੜਾ ਤਹਿਤ ਵੱਖ-ਵੱਖ ਪਿੰਡਾਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਗਏ। ਜਿੱਥੇ ਬਲਾਕ ਦੇ ਸਮੂਹ ਸੀ.ਐਚ.ਓ., ਸਿਹਤ ਕਰਮਚਾਰੀ ਮੇਲ, ਏ.ਐਨ.ਐਮ ਨੇ ਬੱਚਿਆਂ ਅਤੇ ਲੋਕਾਂ ਨੂੰ ਕੈਂਸਰ ਦੀ ਬਿਮਾਰੀ ਬਾਰੇ ਜਾਗਰੂਕ ਕੀਤਾ ਅਤੇ ਕੈਂਸਰ ਦੇ ਲੱਛਣਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਵਿਕਾਸ ਗਾਂਧੀ ਨੇ ਦੱਸਿਆ ਕਿ ਛਾਤੀ ਵਿਚ ਗੰਢਾਂ, ਪਾਚਨ ਸ਼ਕਤੀ ਅਤੇ ਸ਼ੌਚ ਦੀ ਪ੍ਰਕਿਰਿਆ ਵਿਚ ਤਬਦੀਲੀ, ਲਗਾਤਾਰ ਖਾਂਸੀ ਅਤੇ ਆਵਾਜ਼ ਵਿਚ ਤਬਦੀਲੀ, ਮੂੰਹ ਦੇ ਛਾਲੇ ਠੀਕ ਨਾ ਹੋਣ, ਬਿਨਾਂ ਕਿਸੇ ਕਾਰਨ ਭਾਰ ਵਿਚ ਲਗਾਤਾਰ ਕਮੀ ਆਉਣਾ ਬਲੱਡ ਪ੍ਰੈਸ਼ਰ, ਔਰਤਾਂ ਵਿੱਚ ਮਾਹਵਾਰੀ ਦੌਰਾਨ ਬਹੁਤ ਜ਼ਿਆਦਾ ਖੂਨ ਆਉਣਾ ਅਤੇ ਮਾਹਵਾਰੀ ਤੋਂ ਬਾਹਰ ਲਗਾਤਾਰ ਖੂਨ ਨਿਕਲਣਾ, ਸਰੀਰ ਦੇ ਕਿਸੇ ਵੀ ਹਿੱਸੇ ਜਿਵੇਂ ਕਿ ਪਿਸ਼ਾਬ ਆਦਿ ਵਿੱ...
ਸਮੇਂ ਸਿਰ ਜਾਗਰੂਕ ਹੋਣ ਨਾਲ ਕੈਂਸਰ ਤੇ ਕੰਟਰੋਲ ਕੀਤਾ ਜਾ ਸਕਦਾ ਹੈ: ਡਾ ਚੰਦਰ ਸ਼ੇਖਰ ਕੱਕੜ

ਸਮੇਂ ਸਿਰ ਜਾਗਰੂਕ ਹੋਣ ਨਾਲ ਕੈਂਸਰ ਤੇ ਕੰਟਰੋਲ ਕੀਤਾ ਜਾ ਸਕਦਾ ਹੈ: ਡਾ ਚੰਦਰ ਸ਼ੇਖਰ ਕੱਕੜ

National, Politics, Punjab
ਫਾਜਿਲਕਾ 7 ਨਵੰਬਰ ਪੰਜਾਬ ਸਰਕਾਰ ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਪੰਜਾਬ ਦੇ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹਨ। ਸਿਹਤ ਸੰਸਥਾਵਾਂ ਵਿੱਚ ਵਧੀਆਂ ਇਲਾਜ ਦੇਣ ਦੇ ਨਾਲ ਨਾਲ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਵੀ ਕਰ ਰਹੇ ਹਨ ਤਾਂ ਕਿ ਬਿਮਾਰੀ ਹੋਣ ਹੀ ਨਾ ਦਿੱਤੀ ਜਾਵੇ ਜਾਂ ਬਿਮਾਰੀ ਦੀ ਜਲਦੀ ਪਹਿਚਾਣ ਕਰਕੇ ਇਸ ਦਾ ਇਲਾਜ ਕੀਤਾ ਜਾ ਸਕੇ। ਡਾ ਚੰਦਰ ਸ਼ੇਖਰ ਕੱਕੜ  ਸਿਵਲ ਸਰਜਨ ਫਾਜਿਲਕਾ ਨੇ ਅੱਜ ਨੈਸ਼ਨਲ ਕੈਂਸਰ ਜਾਗਰੂਕਤਾ ਦਿਵਸ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰੇਕ ਸਾਲ 7 ਨਵੰਬਰ ਨੂੰ ਨੈਸ਼ਨਲ ਕੈਂਸਰ ਜਾਗਰੂਕਤਾ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ। ਅੱਜ ਜਿਲ੍ਹੇ ਦੇ ਸਾਰੇ ਸਿਹਤ ਸਟਾਫ਼ ਵੱਲੋਂ ਵੱਖ ਵੱਖ ਜਗ੍ਹਾ ਤੇ ਸਮਾਗਮ ਕਰਕੇ ਕੈਂਸਰ ਦੀ ਬਿਮਾਰੀ ਤੋਂ ਬਚਣ, ਇਲਾਜ ਅਤੇ ਪ੍ਰਹੇਜ਼ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਜੇਕਰ ਅਸੀਂ ਕੈਂਸਰ ਦੀ ਜਲਦੀ  ਪਹਿਚਾਣ ਕਰ ਲੈਂਦੇ ਹਾਂ ਤਾਂ ਇਸ ਦਾ ਇਲਾਜ ਸੰਭਵ ਹੈ। ਉਹਨਾਂ ਕਿਹਾ ਕਿ ਜੇਕਰ ਕੈਂਸਰ ਸਬੰਧੀ ਕੋਈ ਵੀ ਨਿਸ਼ਾਨੀਆਂ ਨਜ਼ਰ ਆਉਂਦੀਆਂ ਹਨ ਤਾਂ ਜਲਦੀ ਤੋਂ ਜਲਦੀ ਮਾਹਿਰ ਡਾਕਟ...
ਸਿਵਲ ਇੰਜੀਨੀਅਰਿੰਗ ਵਿਭਾਗ ਸਰਕਾਰੀ ਪੌਲੀਟੈਕਨਿਕ ਖੂਨੀਮਾਜਰਾ ਦੇ ਵਿਦਿਆਰਥੀ ਸੀਵਰੇਜ ਟ੍ਰੀਟਮੈਂਟ ਪਲਾਂਟ  ਦੇ ਕੰਮ ਤੋਂ ਹੋਏ ਵਾਕਿਫ

ਸਿਵਲ ਇੰਜੀਨੀਅਰਿੰਗ ਵਿਭਾਗ ਸਰਕਾਰੀ ਪੌਲੀਟੈਕਨਿਕ ਖੂਨੀਮਾਜਰਾ ਦੇ ਵਿਦਿਆਰਥੀ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਕੰਮ ਤੋਂ ਹੋਏ ਵਾਕਿਫ

National, Politics, Punjab
ਖਰੜ, 7 ਨਵੰਬਰ: ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਗਿਆਨ ਦਿਵਾਉਣ ਦੇ ਮੰਤਵ ਨਾਲ ਅੱਜ ਸੈਕਟਰ 115 ਵਿਖੇ ਬਣ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਵੱਖ-ਵੱਖ ਕਲੋਨੀਆਂ ਦੇ ਵਿੱਚ ਪੈ ਰਹੇ ਸੀਵਰੇਜ ਵਰਕਸ ਦਾ ਅਧਿਐਨ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਕਮ ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ ਰਾਜੀਵ ਪੁਰੀ ਦੀ ਅਗਵਾਈ ਵਿਚ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਅਫਸਰ ਇੰਚਾਰਜ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ  ਵੱਲੋਂ ਰਾਜਨ ਬਿਲਡਰਜ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਚੱਲ ਰਹੇ ਕੰਮ ਦਾ  ਉਸਾਰੀ ਦੇ ਕੰਮਾਂ ਦਾ ਅਧਿਐਨ ਕਰਵਾਇਆ ਗਿਆ। ਸਾਇਟ ਇੰਜਨੀਅਰ ਅਮਜਦ ਅਤੇ ਕਾਲਜ ਦੇ ਅਧਿਆਪਕ ਪੁਨੀਤ ਵੱਲੋਂ ਸੀਵਰੇਜ ਪਾਇਪਾਂ ਪਾਉਣ, ਮੈਨ ਹੋਲ ਦੀ ਉਸਾਰੀ ਸੀਵਰੇਜ ਟ੍ਰੀਟਮੈਂਟ ਵਿਧੀ ਤੌਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ। ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਸਿਵਲ ਇੰਜੀਨੀਅਰਿੰਗ ਵਿਭਾਗ ਵਿੱਚ ਵਿਦਿਆਰਥੀਆਂ ਦੇ ਤਕਨੀਕੀ ਗਿਆਨ ਵਿੱਚ ਵਾਧਾ ਕਰਕੇ ਉਨ੍ਹਾਂ ਦੇ ਹੁਨਰ ਨੂੰ ਨਿਖਾਰ ਕੇ ਇੰਡਸਟਰੀ ਦੇ ਯੋਗ ਬਨਾਉਣਾ ਸਾਡਾ ਮੁੱਖ ਮੰਤ...
ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਵਿੱਚ ਸਫਾਈ ਲਈ 2 ਹੋਰ ਨਵੀਆਂ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਵਿੱਚ ਸਫਾਈ ਲਈ 2 ਹੋਰ ਨਵੀਆਂ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

National, Politics, Punjab
ਐੱਸ ਏ ਐੱਸ ਨਗਰ, 07 ਨਵੰਬਰ,2024: ਮੋਹਾਲੀ ਵਿਖੇ ਪਿਛਲੇ ਲਗਪਗ 2 ਸਾਲਾਂ ਤੋਂ ਵਧੇਰੇ ਸਮੇਂ ਤੋਂ ਮੁੱਖ ਸੜਕਾਂ ਦੀ ਸਾਫ਼-ਸਫ਼ਾਈ ਮਕੈਨੀਕਲ ਮਸ਼ੀਨਾਂ ਨਾਲ ਨਾ ਹੋਣ ਕਾਰਨ ਸ਼ਹਿਰ ਵਿੱਚ ਸਾਫ਼-ਸਫ਼ਾਈ ਦੇ ਕੰਮ ਵਿੱਚ ਲਗਾਤਾਰ ਆ ਰਹੀ ਗਿਰਾਵਟ ਦੇ ਮੱਦੇਨਜ਼ਰ ਸ. ਕੁਲਵੰਤ ਸਿੰਘ, ਹਲਕਾ ਵਿਧਾਇਕ ਐਸ.ਏ.ਐਸ. ਨਗਰ ਵੱਲੋਂ ਸ਼ਹਿਰ ਵਿੱਚ ਸਫ਼ਾਈ ਦੇ ਕੰਮਾਂ ਵਿੱਚ ਸੁਧਾਰ ਲਿਆਉਣ ਲਈ ਕੁਝ ਮਹੀਨੇ ਪਹਿਲਾ ਗਮਾਡਾ ਨਾਲ ਤਾਲਮੇਲ ਕਰਕੇ 2 ਮਕੈਨੀਕਲ ਸਵੀਪਿੰਗ ਮਸ਼ੀਨਾਂ ਖ਼ਰੀਦਣ ਲਈ ਨਗਰ ਨਿਗਮ ਐਸ.ਏ.ਐਸ. ਨਗਰ ਨੂੰ 10 ਕਰੋੜ ਰੁਪਏ ਜ਼ਾਰੀ ਕਰਵਾਏ ਗਏ ਸਨ, ਜਿਸ ਨਾਲ ਨਗਰ ਨਿਗਮ ਵੱਲੋਂ 2 ਮਕੈਨੀਕਲ ਸਵੀਪਿੰਗ ਮਸ਼ੀਨਾਂ ਖ਼ਰੀਦ ਕੇ ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਏ ਕੈਟਾਗਰੀ ਦੀਆਂ ਸੜਕਾਂ ਦੀ ਸਫ਼ਾਈ ਇਨ੍ਹਾਂ ਮਸ਼ੀਨਾਂ ਨਾਲ ਕੀਤੀ ਜਾ ਰਹੀ ਹੈ। ਇਨ੍ਹਾਂ ਮਸ਼ੀਨਾਂ ਨੂੰ ਅਗਸਤ 2024 ਵਿੱਚ ਹਰੀ ਝੰਡੀ ਦਿਖਾਉਣ ਸਮੇਂ ਹਲਕਾ ਵਿਧਾਇਕ ਵੱਲੋਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹਨ,  ਜਿਸ ਦੇ ਤਹਿਤ ਮੋਹਾਲੀ ਸ਼ਹਿਰ ਨੂੰ ਜਲਦ...