ਪ੍ਰਿੰਸੀਪਲ ਸਕੱਤਰ ਐਨਆਰਆਈ ਨੇ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਬਠਿੰਡਾ, 28 ਅਕਤੂਬਰ : ਪ੍ਰਿੰਸੀਪਲ ਸਕੱਤਰ ਐੱਨਆਰਆਈ ਸ਼੍ਰੀ ਦਲੀਪ ਕੁਮਾਰ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਪ੍ਰਬੰਧਾਂ ਤੋਂ ਇਲਾਵਾ ਹੋ ਰਹੀ ਲਿਫਟਿੰਗ ਦੇ ਮੱਦੇਨਜ਼ਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅਧਿਕਾਰੀਆ ਨਾਲ ਸਮੀਖਿਆ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਿੰਸੀਪਲ ਸਕੱਤਰ ਐੱਨਆਰਆਈ ਸ਼੍ਰੀ ਦਲੀਪ ਕੁਮਾਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਲਗਾਈਆਂ ਡਿਊਟੀਆਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈਆਂ ਜਾਣ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਗਾਈਆਂ ਗਈਆਂ ਟੀਮਾਂ ਤੋਂ ਇਲਾਵਾ ਹੁਣ ਤੱਕ ਕੀਤੇ...








