Shadow

Politics

ਡਿਪਟੀ ਕਮਿਸ਼ਨਰ ਨੇ ਡਰੈਗਨ ਬੋਟ ਮੁਕਾਬਲਿਆਂ ਵਿੱਚ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੀ ਖਿਡਾਰਨ ਜਸਵਿੰਦਰ ਕੌਰ ਔਲਖ ਦਾ ਕੀਤਾ ਸਨਮਾਨ

ਡਿਪਟੀ ਕਮਿਸ਼ਨਰ ਨੇ ਡਰੈਗਨ ਬੋਟ ਮੁਕਾਬਲਿਆਂ ਵਿੱਚ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੀ ਖਿਡਾਰਨ ਜਸਵਿੰਦਰ ਕੌਰ ਔਲਖ ਦਾ ਕੀਤਾ ਸਨਮਾਨ

National, Politics, Punjab
ਸ੍ਰੀ ਮੁਕਤਸਰ ਸਾਹਿਬ 6  ਨਵੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ਵ ਪੱਧਰ ਤੇ ਹੋਏ ਵਾਟਰ ਸਪੋਰਟਸ ਡਰੈਗਨ ਬੋਟ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਖਿਡਾਰਨ ਜਸਵਿੰਦਰ ਕੌਰ ਔਲਖ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਅਤੇ ਹੌਸਲਾ ਅਫਜਾਈ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਸਵਿੰਦਰ ਕੌਰ ਨੂੰ ਖੇਡਾਂ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਖਿਡਾਰਨ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਵਧੇਰੇ ਜਾਣਕਾਰੀ ਦਿੰਦਿਆਂ  ਜਿਲ੍ਹਾ ਖੇਡ ਅਫਸਰ ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਅਨਿੰਦਰਵੀਰ ਕੌਰ ਨੇ  ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਔਲਖ ਦੀ ਖਿਡਾਰਨ ਜਸਵਿੰਦਰ ਕੌਰ ਪੁੱਤਰੀ ਸ੍ਰੀ ਜਸਕਰਨ ਸਿੰਘ ਨੇ ਵਿਸ਼ਵ ਪੱਧਰ ਤੇ ਹੋਏ ਮੁਕਾਬਲੇ ਵਿੱਚ ਵਾਟਰ ਸਪੋਰਟਸ ਡਰੈਗਨ ਬੋਟ ਟੀਮ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਿਲ ਕੀਤਾ। ਇਹ ਮੁਕਾਬਲੇ 23 ਅਕਤੂਬਰ 2024 ਤੋ 27 ਅਕਤੂਬਰ 2024 ਤੱਕ ਚੀਨ ਦੇਸ਼ ਦੇ ਯਾਈਚਨ ਸਹਿਰ ਵਿਖੇ ਆਯੋਜਿਤ ਕਰਵਾਏ ਗਏ ਸਨ। ਇਸ ਖੇਡ ਨਾਲ ਸਬੰਧਤ ਕੁੱਲ 12 ਟੀਮਾਂ ਸਨ, ਜਿਨ੍ਹਾ ਵਿਚੋਂ ਔਰਤ...
ਡਿਪਟੀ ਕਮਿਸ਼ਨਰ ਨੇ ਬੁਲਾਈ “ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਦੀ ਜ਼ਿਲਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਬੁਲਾਈ “ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਦੀ ਜ਼ਿਲਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ

National, Politics, Punjab
ਮੋਗਾ, 6 ਨਵੰਬਰ ਜ਼ਿਲਾ ਪ੍ਰਸ਼ਾਸਨ ਮੋਗਾ ਵੱਲੋਂ “ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਤਹਿਤ ਜ਼ਿਲੇ ਵਿੱਚ ਵੱਖ-ਵੱਖ ਗਤੀਵਿਧੀਆਂ ਸ਼ੁਰੂ ਕਰਨ ਲਈ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ ਸਾਰੰਗਲ ਦੀ ਅਗਵਾਈ ਹੇਠ  ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਵਿੱਚ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਜਗਵਿੰਦਰਜੀਤ ਸਿੰਘ ਵੀ ਮੌਜੂਦ ਸਨ। ਉਹਨਾਂ ਵੱਲੋਂ ਸਬੰਧਤ ਵਿਭਾਗਾਂ ਨਾਲ ਇਸ ਮੀਟਿੰਗ ਦੌਰਾਨ ਸਕੀਮ ਦਾ ਜਾਇਜਾ ਲਿਆ। ਇਸ ਮੀਟਿੰਗ ਦੀ ਸ਼ੁਰੂਆਤ ਜ਼ਿਲਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਅਨੁਪਿ੍ਰਆ ਸਿੰਘ ਵੱਲੋਂ ਕੀਤੀ ਗਈ। ਉਨਾਂ ਵੱਲੋ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆ “ਬੇਟੀ ਬਚਾਓ-ਬੇਟੀ ਪੜਾਓ“ ਦੀਆ ਹਦਾਇਤਾਂ ਅਤੇ ਸਕੀਮ ਦੇ ਉਦੇਸ਼ ਹਾਜ਼ਰੀਨ ਨਾਲ ਸਾਂਝੇ ਕੀਤੇ ਗਏ। ਜ਼ਿਲਾ ਮੋਗਾ ਦੇ ਲਿੰਗ ਅਨੁਪਾਤ  ਸਬੰਧੀ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਗਿਆ ਕਿ ਸਾਲ 2023-24 ਦੋਰਾਨ ਪੰਜਾਬ ਰਾਜ ਦੇ ਵਿਚ ਜ਼ਿਲਾ ਮੋਗਾ ਤੀਜੇ ਸਥਾਨ  ਤੇ ਹੈ। ਪਹਿਲੇ ਤੋਂ ਚਲ ਰਹੀਆ ਗਤੀਵਿਧੀਆ ਦੇ ਨਾਲ-ਨਾਲ ਮੋਗਾ ਜ਼ਿਲੇ ਦੀ ਲਿੰਗ ਅਨੁਪਾਤ ਹੋਰ ਬਿਹਤ ਬਣਾਉਣ ਲਈ ਐਕਸ਼ਨ ਪਲਾਨ ਤਿਆਰ ਕਰ ਲਿਆ ਗਿਆ ਹੈ ...
ਮੋਹਾਲੀ  ਜ਼ਿਲ੍ਹੇ  ‘ਚ 40 ਆਮ ਆਦਮੀ ਕਲੀਨਿਕ ਦੇ ਰਹੇ ਸਥਾਨਕ ਪੱਧਰ ਤੇ ਬੇਹਤਰੀਨ ਸਿਹਤ ਸੇਵਾਵਾਂ

ਮੋਹਾਲੀ ਜ਼ਿਲ੍ਹੇ ‘ਚ 40 ਆਮ ਆਦਮੀ ਕਲੀਨਿਕ ਦੇ ਰਹੇ ਸਥਾਨਕ ਪੱਧਰ ਤੇ ਬੇਹਤਰੀਨ ਸਿਹਤ ਸੇਵਾਵਾਂ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਨਵੰਬਰ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਦੇ ਮਕਸਦ ਨਾਲ ਸਿਹਤ ਸਹੂਲਤ ਲਈ 872 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਅਤੇ ਪੇਂਡੂ ਖੇਤਰਾਂ 'ਚ ਕਾਰਜਸ਼ੀਲ ਹਨ। ਇਸੇ ਲੜੀ ‘ਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ 40 ਆਮ ਅਦਮੀ ਕਲੀਨਿਕ ਕਾਰਜ਼ਸ਼ੀਲ ਹਨ। ਇੰਨਾਂ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 1403442 ਮਰੀਜ਼ ਇਲਾਜ ਕਰਵਾ ਚੁੱਕੇ ਹਨ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕਲੀਨਕਾਂ ਵਿੱਚ ਮਰੀਜ਼ਾਂ ਦੇ 38 ਡਾਇਗਨੌਸਟਿਕ ਟੈਸਟ ਮੁਫਤ ਦਿੱਤੇ ਜਾਂਦੇ ਹਨ, ਜਿਸ ਤਹਿਤ ਹੁਣ ਤੱਕ 2,98,623 ਮਰੀਜ਼ਾਂ ਦੇ ਲੈਬ ਟੈਸਟ ਕੀਤੇ ਜਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ 'ਚ ਮੁਫ਼ਤ ਇਲਾਜ ਤੋਂ ਇਲਾਵਾ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਂਦੀਆ ਹਨ। ਹਰ ਕਲੀਨਿਕ ਆਧੁਨਿਕ ਆਈ. ਟੀ. ਬੁਨਿਆਦੀ ਢਾਂਚੇ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਹੱਲਾ ਕਲੀਨਿਕਾਂ ਰਾਹੀਂ ਆਮ ਲੋਕਾਂ ਨੂੰ ਉਨ੍ਹਾ...
ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ ਬਾਘਾਪੁਰਾਣਾ ਪ੍ਰਸ਼ਾਸਨ ਦੀ ਅਨੋਖੀ ਪਹਿਲ ਕਦਮੀ

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ ਬਾਘਾਪੁਰਾਣਾ ਪ੍ਰਸ਼ਾਸਨ ਦੀ ਅਨੋਖੀ ਪਹਿਲ ਕਦਮੀ

National, Politics, Punjab
ਬਾਘਾਪੁਰਾਣਾ 6 ਨਵੰਬਰ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਤੇ ਜਿੱਥੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਤੇ ਪ੍ਰਸ਼ਾਸਨ ਵੱਲੋਂ ਜੁਰਮਾਨੇ ਅਤੇ ਪੁਲਿਸ ਕਾਰਵਾਈ ਵਰਗੇ ਸਖਤ ਕਦਮ ਚੁੱਕੇ ਜਾ ਰਹੇ ਹਨ ਉੱਥੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਫੀਲਡ ਵਿੱਚ ਨਿਯੁਕਤ ਟੀਮਾਂ ਆਪਣੀਆਂ ਗਤੀਵਿਧੀਆਂ ਰਾਹੀਂ  ਦਿਨ-ਰਾਤ ਇੱਕ ਕਰ ਰਹੀਆਂ ਹਨ। ਉਕਤ  ਦੇ ਨਾਲ-ਨਾਲ ਸਬ ਡਿਵੀਜ਼ਨ ਬਾਘਾ ਪੁਰਾਣਾ ਦੇ ਸਿਵਲ, ਪੁਲਿਸ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਅਤੇ ਐਸ.ਐਸ. ਪੀ ਸ਼੍ਰੀ ਅਜੈ ਗਾਂਧੀ ਦੀ ਯੋਗ ਅਗਵਾਈ ਹੇਠ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦੇ ਖੇਤਾਂ ਵਿੱਚ ਪਹੁੰਚ ਕੇ ਉਹਨਾਂ ਨੂੰ ਸਨਮਾਨ ਦੇਣ ਦੀ ਮੁਹਿੰਮ ਵੀ ਵਿੱਢੀ ਗਈ ਹੈ। ਉਪਰੋਕਤ ਦੇ ਤਹਿਤ ਐਸ.ਡੀ.ਐਮ. ਬਾਘਾ ਪੁਰਾਣਾ ਸ. ਬੇਅੰਤ ਸਿੰਘ ਸਿੱਧੂ, ਡੀ.ਐਸ.ਪੀ. ਬਾਘਾ ਪੁਰਾਣਾ ਸ਼੍ਰ. ਦਲਬੀਰ ਸਿੰਘ ਸਿੱਧੂ, ਬਲਾਕ ਖੇਤੀਬਾੜੀ ਅਫਸਰ ਡਾ. ਨਵਦੀਪ ਸਿੰਘ ਜੌੜਾ, ਨਾਇਬ ਤਹਸੀਲਦਾਰ ਅਮਰਪ੍ਰੀਤ ਸਿੰਘ, ਤਹਿਸੀਲਦਾਰ ਟ੍ਰੇਨਿੰਗ ਪਰਮਿੰਦਰ ਸਿੰਘ ਨੇ ਫੀਲਡ ਵਿੱਚ ਨਿਯੁਕਤ ਸਮੂਹ ਕਲੱਸਟਰ ਅਫਸਰਾਂ ...
ਖਾਦ ਦਾ ਕੰਮ ਨਾ ਕਰਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਨਾਲ ਲੱਗਦੀਆਂ ਸਹਿਕਾਰੀ ਸਭਾਵਾਂ ਵਿੱਚੋਂ ਖਾਦ ਮੁੱਹਈਆ ਕਰਵਾਈ ਜਾਵੇਗੀ- ਡੀ.ਸੀ.

ਖਾਦ ਦਾ ਕੰਮ ਨਾ ਕਰਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਨਾਲ ਲੱਗਦੀਆਂ ਸਹਿਕਾਰੀ ਸਭਾਵਾਂ ਵਿੱਚੋਂ ਖਾਦ ਮੁੱਹਈਆ ਕਰਵਾਈ ਜਾਵੇਗੀ- ਡੀ.ਸੀ.

National, Politics, Punjab
ਅੰਮ੍ਰਿਤਸਰ, 6 ਨਵੰਬਰ, 2024-- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਕਿਸਾਨ ਜਥੇਬੰਦੀ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਮਾਰਕਫੈੱਡ ਨਾਲ ਸਾਂਝੀ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜਿਹੜੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਖਾਦ ਮਿਲਣ ਵਿੱਚ ਦਿੱਕਤ ਪੇਸ਼ ਆ ਰਹੀ ਹੈ, ਉਹਨਾਂ ਸਭਾਵਾਂ ਦੇ ਕਲੀਅਰ ਮੈਂਬਰਾਂ ਨੂੰ ਖਾਦ ਮੁੱਹਈਆ ਕਰਵਾਉਣ ਲਈ ਨਾਲ ਲੱਗਦੀਆਂ ਸਹਿਕਾਰੀ ਸਭਾਵਾਂ ਨਾਲ ਜੋੜਿਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਸਬੰਧੀ ਵਿਸ਼ੇਸ਼ ਮੁੱਖ ਸਕੱਤਰ-ਕਮ- ਵਿੱਤੀ ਕਮਿਸ਼ਨਰ, ਸਹਿਕਾਰਤਾ, ਪੰਜਾਬ ਵੱਲੋਂ ਹਿਦਾਇਤਾਂ ਜਾਰੀ ਕਰ ਦਿੱਤੀਆ ਗਈਆਂ ਹਨ। ਉਹਨਾਂ ਦੱਸਿਆ ਕਿ ਸਹਿਕਾਰੀ ਸਭਾਵਾਂ ਦੇ ਡੀ.ਏ.ਪੀ ਖਾਦ ਦੇ ਇੰਡੈਂਟ ਨੂੰ ਮੁੜ ਚੈਕ ਕੀਤਾ ਗਿਆ ਹੈ ਅਤੇ ਲੋੜੀਂਦੀ ਸੋਧ ਕਰਦੇ ਹੋਏ ਸਹਿਕਾਰੀ ਸਭਾਵਾਂ ਦਾ ਇੰਡੈਂਟ ਵਧਾ ਦਿੱਤਾ ਗਿਆ ਹੈ। ਉਹਨਾਂ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਅੰਮ੍ਰਿਤਸਰ ਨੂੰ ਹਿਦਾਇਤ ਕੀਤੀ ਕਿ ਸਹਿਕਾਰੀ ਸਭਾਵਾਂ ਦੇ ਸੋਧੇ ਹੋਏ ਇੰਡੈਂਟ ਤੁਰੰਤ ਖਾਦ ਸਪਲਾਇਰ ਕੰਪਨੀਆਂ ਨੂੰ ਭੇਜੇ ਜਾਣ ਤਾਂ ਜੋ ਸੋਧੇ ਹੋਏ ਇੰਡੈਂਟ ਅਨੁਸਾਰ ਸਹਿਕਾਰੀ ਸਭਾਵਾਂ ਨੂੰ ਖਾਦ ਮੁਹੱਈਆ ਕਰਵ...
ਸਿਹਤ ਵਿਭਾਗ ਵਲੋਂ ਸਰਦ ਰੁੱਤ ਦੀ ਆਮਦ ਸੰਬਧੀ ਤਿਆਰੀਆਂ ਲਈ ਕੀਤੀ ਗਈ ਅਹਿਮ ਮੀਟਿੰਗ

ਸਿਹਤ ਵਿਭਾਗ ਵਲੋਂ ਸਰਦ ਰੁੱਤ ਦੀ ਆਮਦ ਸੰਬਧੀ ਤਿਆਰੀਆਂ ਲਈ ਕੀਤੀ ਗਈ ਅਹਿਮ ਮੀਟਿੰਗ

National, Politics, Punjab
ਅੰਮ੍ਰਿਤਸਰ 6 ਨਵੰਬਰ 2024 (        ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਸਰਦ ਰੁੱਤ ਦੀ ਆਦਮ ਨੂੰ ਮੁੱਖ ਰੱਖਦਿਆਂ, ਸਾਰੀਆਂ ਸਿਹਤ ਸੰਸਥਾਵਾਂ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਤਿਆਰੀਆ ਕਰਨ ਸੰਬਧੀ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਣ ਸਾਰੀਆਂ ਸਿਹਤ ਸੰਸਥਾਵਾਂ ਵਿਚ ਮਰੀਜਾਂ ਲਈ ਐਮਰਜੈਂਸੀ ਡਰਗ, ਜਰੂਰੀ ਦਵਾਈਆਂ ਦਾ ਸਟਾਕ, ਗਰਮ ਕੰਬਲ, ਵਾਰਮਰ, ਬਲੋਅਰ, ਹੀਟਰ, ਰੇਡੀਏਂਟ ਵਾਰਮਰ, ਵਾਟਰ ਗੀਜਰ, ਵਾਰਮ ਵਾਟਰ ਡਿਸਪੈਂਸਰ ਅਤੇ ਦਰਵਾਜੇ ਖਿੜਕੀਆਂ ਦੀ ਮੁਰੰਮਤ ਆਦਿ ਦਾ ਜਾਇਜਾ ਲਿਆ। ਇਸ ਮੌਕੇ ਉਹਨਾਂ ਕਿਹਾ ਕਿ ਸਰਦੀ ਦੇ ਮੌਸਮ ਵਿਚ ਬਜੁਰਗ ਅਤੇ ਬੱਚੇ ਦੋਵਾਂ ਦੀ ਹੀ ਸਿਹਤ ਪ੍ਰਭਾਵਿਤ ਹੁੰਦੀ ਹੈ ਕਿਉਕਿ ਉਹ ਬਹੁਤ ਜਲਦ ਠੰਡ ਲਗਣ ਕਾਰਣ ਬੀਮਾਰ ਹੋ ਸਕਦੇ ਹਨ। ਅਜਿਹੇ ਮੌਸਮ ਵਿਚ ਸਾਰੇ ਬਜੁਰਗਾਂ ਖਾਸ ਕਰਕੇ ਜਿਨਾਂ ਨੂੰ ਸ਼ੁਗਰ, ਦਮਾਂ ਜਾਂ ਦਿਲ ਦੀ ਬੀਮਾਰੀਆਂ ਹਨ ਅਤੇ ਨਵ-ਜਨਮੇਂ ਬੱਚਿਆਂ ਨੂੰ ਨਿੱਘਾ ਰੱਖਣਾਂ ਬਹੁਤ ਜਰੂਰੀ ਹੁੰਦਾ ਹੈ। ਇਸਤੋਂ ਇਲਾਵਾ ਸਰਦ ਰੱਤ ਵਿਚ ਖਾਂਸੀ, ਜੁਕਾਮ, ਦਸਤ, ਉਲਟੀ, ਬੁਖਾਰ, ਛਾਤੀ ਦਾ ਰੁਕ ਜਾ...
ਪਰਾਲੀ ਖੇਤਾਂ ਵਿੱਚ ਵਾਹੁਣ ਨਾਲ ਵਧ ਰਿਹਾ ਫਸਲਾਂ ਦਾ ਝਾੜ -ਕਿਸਾਨ ਦਲਬੀਰ ਸਿੰਘ ਪਿਛਲੇ ਚਾਰ ਸਾਲਾਂ ਤੋਂ ਪਰਾਲੀ ਸਾੜੇ ਬਿਨਾਂ ਕਰ ਰਿਹਾ ਖੇਤੀ

ਪਰਾਲੀ ਖੇਤਾਂ ਵਿੱਚ ਵਾਹੁਣ ਨਾਲ ਵਧ ਰਿਹਾ ਫਸਲਾਂ ਦਾ ਝਾੜ -ਕਿਸਾਨ ਦਲਬੀਰ ਸਿੰਘ ਪਿਛਲੇ ਚਾਰ ਸਾਲਾਂ ਤੋਂ ਪਰਾਲੀ ਸਾੜੇ ਬਿਨਾਂ ਕਰ ਰਿਹਾ ਖੇਤੀ

National, Politics, Punjab
ਅੰਮ੍ਰਿਤਸਰ, 6 ਨਵੰਬਰ 2024-- ਜਿੱਥੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਰਕਾਰਾਂ ਵੱਲੋਂ ਅਧਿਕਾਰੀ ਦਿਨ ਰਾਤ ਇੱਕ ਕਰ ਰਹੇ ਹਨ ਉੱਥੇ ਜਿਲੇ ਦੇ ਕੁੱਝ ਜਾਗਰੂਕ ਕਿਸਾਨ ਅਜਿਹੇ ਵੀ ਹਨ ਜੋ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਹੇ ਹਨ। ਇਹਨਾਂ ਕਿਸਾਨਾਂ ਦਾ ਮੰਨਣਾ ਹੈ ਕਿ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਲਗਾਤਾਰ ਫਸਲਾਂ ਦਾ ਝਾੜ ਵਧ ਰਿਹਾ ਹੈ। ਪਿੰਡ ਭੁੱਲੇ ਚੱਕ ਨੇੜੇ ਅਜਨਾਲਾ ਦੇ ਕਿਸਾਨ ਦਲਬੀਰ ਸਿੰਘ ਜੋ ਕਿ ਸੁਪਰ ਸੀਡਰ ਨਾਲ ਕਣਕ ਦੀ ਬਜਾਈ ਕਰ ਰਹੇ ਸਨ , ਨੇ ਦੱਸਿਆ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਪਰਾਲੀ ਨੂੰ ਸਾੜੇ ਬਿਨਾਂ ਕਣਕ ਦੀ ਬਿਜਾਈ ਕਰ ਰਹੇ ਹਨ। ਉਹਨਾਂ ਦੱਸਿਆ ਕਿ ਅਜਿਹਾ ਕਰਨ ਨਾਲ ਸਾਡੀਆਂ ਫਸਲਾਂ ਦੇ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਜਮੀਨ ਵਾਹਉਣ ਵਿੱਚ ਨਰਮ ਹੋਈ ਹੈ। ਉਹਨਾਂ ਦੱਸਿਆ ਕਿ ਮੈਂ ਇੱਕ ਸਾਲ ਵਿੱਚ ਤਿੰਨ-ਤਿੰਨ ਫਸਲਾਂ ਵੀ ਲੈ ਕੇ ਵੇਖੀਆਂ ਹਨ ਪਰ ਝਾੜ ਆਮ ਲੋਕਾਂ ਨਾਲੋਂ ਵੱਧ ਮਿਲਿਆ ਹੈ। ਇਸ ਸਾਲ ਦੀ ਗੱਲ ਕਰਦੇ ਉਹਨਾਂ ਦੱਸਿਆ ਕਿ ਇਸ ਸਾਲ ਮੈਂ ਕੁਝ ਖੇਤਾਂ ਵਿੱਚ ਕਣਕ ਕੱਟਣ ਤੋਂ ਬਾਅਦ ਪਸ਼ੂਆਂ ਦੇ ਚਾਰੇ ਲਈ ਮੱਕੀ ਬੀਜੀ ਸੀ, ਉ...
423725 ਮੀਟਰਕ ਟਨ ਝੋਨੇ ਦੀ ਆਮਦ; 360889 ਦੀ ਹੋਈ ਖਰੀਦ

423725 ਮੀਟਰਕ ਟਨ ਝੋਨੇ ਦੀ ਆਮਦ; 360889 ਦੀ ਹੋਈ ਖਰੀਦ

National, Politics, Punjab
ਮਾਨਸਾ, 06 ਨਵੰਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸਾਨਾ ਨੂੰ ਮੰਡੀਆਂ ਅੰਦਰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆ ਰਹੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 4 ਲੱਖ 23 ਹਜ਼ਾਰ 725 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ 3 ਲੱਖ 60 ਹਜ਼ਾਰ 889 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਫਸਲ ਦੀ ਲਿਫ਼ਟਿੰਗ ਵੀ ਨਾਲੋ-ਨਾਲ ਕਰਨੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਮੰਡੀਆਂ ਵਿੱਚੋਂ 2 ਲੱਖ 47 ਹਜ਼ਾਰ 970 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਖਰੀਦੀ ਗਈ ਫਸਲ ਦਾ ਕਰੀਬ 69 ਫੀਸਦੀ ਬਣਦਾ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਲਈ ਜ਼ਿਲ੍ਹੇ ਦੇ ਕਿਸਾਨਾਂ ਨੂੰ ਬੀਤੀ ਸ਼ਾਮ ਤੱਕ 702 ਕਰੋੜ ਰੁਪਏ ਤੋਂ ਵਧੇਰੇ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਫਸ...
ਲੁਧਿਆਣਾ ‘ਚ ਝੋਨੇ ਦੀ ਖਰੀਦ ਹੋਈ ਅੱਧ ਤੋਂ ਪਾਰ

ਲੁਧਿਆਣਾ ‘ਚ ਝੋਨੇ ਦੀ ਖਰੀਦ ਹੋਈ ਅੱਧ ਤੋਂ ਪਾਰ

National, Politics, Punjab
ਲੁਧਿਆਣਾ, 6 ਨਵੰਬਰ (000) - ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਅੱਧੇ ਤੋਂ ਵੱਧ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਿਛਲੇ 72 ਘੰਟਿਆਂ ਦੌਰਾਨ ਵੱਖ-ਵੱਖ ਦਾਣਾ ਮੰਡੀਆਂ ਵਿੱਚੋਂ 72.7 ਫੀਸਦ ਤੋਂ ਵੱਧ ਝੋਨੇ ਦੀ ਲਿਫਟਿੰਗ ਕਰਕੇ ਇਸ  ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਹੈ। ਪ੍ਰਸ਼ਾਸਨ ਵੱਲੋਂ ਲਗਭਗ 18 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਹੈ। ਅੱਜ ਤੱਕ 1055982.5 ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ 1007571 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਦੇ ਨਤੀਜੇ ਵਜੋਂ ਖਰੀਦ ਦਰ ਲਗਭਗ 95.41 ਫੀਸਦ ਰਹੀ। ਡਿਪਟੀ ਕਮਿਸ਼ਨਰ ਜੋਰਵਾਲ ਨੇ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ ਕੁੱਲ 2,147 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਨਾਲ-ਨਾਲ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਨਾਜ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਖਰੀਦ ਪ੍ਰਕਿਰਿਆ ਦੇ ਹਰ ਪੜਾਅ 'ਤੇ ਕਿਸਾਨਾਂ ਦੀ ਮਦਦ ਕਰਨ...
ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਓ – ਡਿਪਟੀ ਕਮਿਸ਼ਨਰ

ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਓ – ਡਿਪਟੀ ਕਮਿਸ਼ਨਰ

National, Politics, Punjab
ਮੋਗਾ, 6 ਨਵੰਬਰ (000) : ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ‘ਆਧਾਰ’ ਇਕ ਮਹੱਤਵਪੂਰਨ ਪਛਾਣ ਪੱਤਰ ਹੈ, ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ। ਕਿਸੇ ਵੀ ਸਰਕਾਰੀ ਸੇਵਾ ਲਈ ਅਪਲਾਈ ਕਰਦੇ ਸਮੇਂ ਆਧਾਰ ਕਾਰਡ ਨੂੰ ਪਛਾਣ, ਪਤੇ ਅਤੇ ਉਮਰ ਦੇ ਸਬੂਤ ਵਜੋਂ ਵਰਤਿਆ ਜਾ ਸਕਦਾ ਹੈ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਜਿਨ੍ਹਾਂ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਆਧਾਰ ਕਾਰਡ ਨਹੀਂ ਬਣੇ ਹਨ, ਉਨ੍ਹਾਂ ਦੇ ਮਾਪੇ ਨਜ਼ਦੀਕੀ ਸੇਵਾ ਕੇਂਦਰ ਵਿੱਚ ਜਾ ਕੇ ਬੱਚਿਆਂ ਦੇ ਆਧਾਰ ਕਾਰਡ ਬਣਵਾਉਣ। ਇਸ ਤੋਂ ਇਲਾਵਾ ਜਿਨ੍ਹਾਂ 5 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਦਾ ਬਾਇਓਮੀਟ੍ਰਿਕ ਅਪਡੇਟ ਬਕਾਇਆ ਹੈ, ਉਹ ਵੀ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਵੱਡੀ ਗਿਣਤੀ ਨਾਗਰਿਕਾਂ ਦੇ ਮੋਬਾਇਲ ਨੰਬਰ ਆਧਾਰ ਕਾਰਡ ਨਾਲ ਲਿੰਕ ਨਹੀਂ ਹਨ ਅਤੇ ਬਾਇਓਮੀਟ੍ਰਿਕ ਅੱਪਡੇਟ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੂੰ ਸੇਵਾਵਾਂ ਲੈਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼੍ਰੀ ਸਾਰੰਗਲ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨ...