Shadow

Politics

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

National, Politics, Punjab
ਚੰਡੀਗੜ੍ਹ, 6 ਨਵੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ (ਏਡਿਡ ਸਕੂਲ) ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਹ ਹਦਾਇਤ ਉਨ੍ਹਾਂ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਕੀਤੀਆਂ ਮੀਟਿੰਗਾਂ ਦੌਰਾਨ ਦਿੱਤੀ| ਇਸ ਉਪਰੰਤ ਦਫ਼ਤਰੀ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਕੈਬਨਿਟ ਸਬ-ਕਮੇਟੀ ਨੇ ਅਫ਼ਸਰਾਂ ਦੀ ਕਮੇਟੀ ਨੂੰ ਸਾਲ 2018 ਅਤੇ 2022 ਵਿੱਚ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਤਰ੍ਹਾਂ ਸਕੂਲ ਦਫ਼ਤਰੀ ਸਟਾਫ਼ ਨੂੰ ਰੈਗੂਲਰ ਕਰਨ ਦਾ ਮੁੱਦਾ ਵਿਚਾਰਨ ਅਤੇ ਇੱਕ ਮਹੀਨੇ ਦੇ ਅੰਦਰ ਰਿਪੋਰਟ ਸੌਂਪਣ ਲਈ ਕਿਹਾ ਹੈ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਇਨ੍ਹਾਂ ਮੁਲਾਜ਼ਮਾਂ ਵੱਲੋਂ ਉਠਾਏ ਗਏ ਪੇਅ ਅਨਾਮਲੀ ਦੇ ਮੁੱਦੇ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ। ਇਸੇ ਦੌਰਾਨ ਮੁੜ ਬ...
ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਵਿਕ੍ਰੇਤਾਵਾਂ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਜਾਰੀ

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਵਿਕ੍ਰੇਤਾਵਾਂ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਜਾਰੀ

National, Politics, Punjab
ਫਰੀਦਕੋਟ 6 ਨਵੰਬਰ  2024  ()  ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਟੀਮਾਂ ਵੱਲੋਂ ਬਲਾਕ ਫ਼ਰੀਦਕੋਟ ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਦੀ ਅਗਵਾਈ ਖੇਤੀਬਾੜੀ ਅਫਸਰ ਫਰੀਦਕੋਟ ਡਾ. ਗੁਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਅਤੇ ਟੀਮ ਵਿੱਚ ਹੋਰਨਾਂ ਤੋਂ ਇਲਾਵਾ ਡਾ. ਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਡਾਕਟਰ ਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਇੰਫੋਰਸਮੈਂਟ ਸ਼ਾਮਿਲ ਸਨ।          ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ  ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਨੇ ਦੱਸਿਆ ਕਿ ਕਣਕ ਦੀ ਕਾਸ਼ਤ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ ਏ ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਕਿਸਾਨ ਖਾਦ ਅਤ...
ਮੈਗਸੀਪਾ ਵੱਲੋਂ 2 ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

ਮੈਗਸੀਪਾ ਵੱਲੋਂ 2 ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

National, Politics, Punjab
ਬਠਿੰਡਾ, 6 ਨਵੰਬਰ : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸਨ ਪੰਜਾਬ (ਮੈਗਸੀਪਾ), ਖੇਤਰੀ ਕੇਂਦਰ ਬਠਿੰਡਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸਰਕਾਰੀ ਦਫ਼ਤਰਾਂ ਤੋਂ ਆਮ ਲੋਕਾਂ ਤੱਕ ਵਧੀਆ ਤਰੀਕੇ ਨਾਲ ਸੇਵਾਵਾਂ ਦੇਣ ਆਦਿ ਸਬੰਧੀ 2 ਰੋਜ਼ਾ ਸਿਖਲਾਈ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ ਹੈ। ਇਹ ਜਾਣਕਾਰੀ ਪ੍ਰੋਜੈਕਟ ਡਾਇਰੈਕਟਰ ਮੈਗਸੀਪਾ ਬਠਿੰਡਾ ਸ਼੍ਰੀ ਓਮ ਪ੍ਰਕਾਸ਼ ਨੇ ਸਾਂਝੀ ਕੀਤੀ।         ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਸਰਕਾਰ ਦੇ ਪੋਰਟਲ ਪੀ.ਜੀ.ਆਰ.ਐਸ ਅਤੇ ਸੇਵਾ ਕੇਂਦਰਾਂ, ਫ਼ਰਦ ਕੇਂਦਰਾਂ ਅਤੇ ਸਾਂਝ ਕੇਂਦਰਾਂ ਦੀ ਕਾਰਜਵਿਧੀ ਬਾਰੇ ਸ਼੍ਰੀ ਮੁਕੇਸ਼ ਕੁਮਾਰ ਦੁਆਰਾ ਮੁਲਾਜ਼ਮਾਂ ਨਾਲ ਵੱਖ-ਵੱਖ ਵੇਰਵਿਆਂ ਰਾਹੀਂ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਆਰ.ਟੀ.ਆਈ ਐਕਟ ਅਤੇ ਸਰਵਿਸ ਐਕਟ 2018 ਦੇ ਬਾਰੇ ਐਡਵੋਕੇਟ ਸ਼੍ਰੀ ਵਰੁਣ ਬਾਂਸਲ ਵੱਲੋਂ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਮੁਲਾਜ਼ਮਾਂ ਨੂੰ ਗਿਆ ਕਿ ਕਿਵੇਂ ਸਰਕਾਰੀ ਵਿਭਾਗਾਂ ਤੋਂ ਆਮ ਲੋਕਾਂ ਨਾਲ ਵਧੀਆ ਤਰੀਕੇ ਨਾਲ ਵਿਵਹਾਰ ਕਰਨਾ ਹੈ। ਇਸੇ ਤਰ੍ਹਾਂ ...
ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਜਾਂ ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ

ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਜਾਂ ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 6 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਮਡੀ ਪਨਸਪ ਮੈਡਮ ਸੋਨਾਲੀ ਗਿਰੀ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਜ਼ਿਲੇ ਦੀਆਂ ਅਨਾਜ ਮੰਡੀਆਂ ਨਥਾਣਾ ਅਤੇ ਭੁੱਚੋ ਮੰਡੀ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਵੀ ਕੀਤੀ।         ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੀ ਖ਼ਰੀਦ ਨਿਰਵਿਘਨ ਚੱਲ ਰਹੀ ਹੈ ਅਤੇ ਇਸ ਸਬੰਧੀ ਕਿਸਾਨਾਂ ਨੂੰ ਪ੍ਰੇਸ਼ਾਨ ਹੋਣ ਜਾਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 7 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ ਵਿਚੋਂ 6 ਲੱਖ ਮੀਟ੍ਰਿਕ ਟਨ ਝੋਨੇ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਗਈ ਹੈ ਅਤੇ  ਕਰੀਬ 4 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਨਾਲੋਂ ਇਸ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਚ ਵੱਡੀ ਗਿਰਾਵਟ ਆਈ ਹੈ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 6 ਨਵੰਬਰ: ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ  ਤਸਕਰਾਂ ਦੇ ਕਬਜ਼ੇ ਚੋਂ 1 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ( ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਕਨਾ ਕਲਾਂ ਦੇ ਰਹਿਣ ਵਾਲੇ ਕਰਨਦੀਪ ਸਿੰਘ (22), ਜੀਵਨ ਸਿੰਘ (19) ਅਤੇ ਮਨਜਿੰਦਰ ਸਿੰਘ (21) ਦੋਵੇਂ ਵਾਸੀ ਚੋਹਲਾ ਸਾਹਿਬ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਕਾਰ ਟੋਇਟਾ ਐਟੀਓਸ, ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਕਰਨਦੀਪ ਛੇ ਸਾਲਾਂ ਬਾਅਦ ਪੰਜਾਬ ਪਰਤਣ ਤੋਂ ਪਹਿਲਾਂ ਦੁਬਈ ਅਤੇ ਰੂਸ ਦੇ ਸ਼ਹਿ...
ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ  22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਲਾਲ ਚੰਦ ਕਟਾਰੂਚੱਕ

ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ 22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ, 6 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਸਾਰੇ ਭਾਈਵਾਲਾਂ- ਮਿੱਲਰ, ਕਿਸਾਨ, ਆੜ੍ਹਤੀਏ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ  । ਇਹ, ਇਸ ਤੱਥ ਤੋਂ ਪੂਰੀ ਤਰ੍ਹਾਂ ਸਪੱਸ਼ਟ ਹੋ ਜਾਂਦਾ ਹੈ ਕਿ ਕਿਸਾਨਾਂ ਦੇ ਖਾਤਿਆਂ ਵਿੱਚ 22,047 ਕਰੋੜ ਰੁਪਏ ਬਤੌਰ ਅਦਾਇਗੀ ਜਮ੍ਹਾਂ ਕਰਵਾ ਦਿੱਤੇ ਗਏ ਹਨ ਅਤੇ ਮੰਡੀਆਂ ਵਿੱਚ ਪੁੱਜੇ 111 ਲੱਖ ਮੀਟ੍ਰਿਕ ਟਨ ਝੋਨੇ ਵਿੱਚੋਂ 105 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਚੁਕਾਈ  ਦੇ ਪੱਖ ਤੋਂ, ਕੱਲ੍ਹ 6.18 ਲੱਖ ਮੀਟਰਕ ਟਨ ਝੋਨੇ ਦੀ ਚੁਕਾਈ ਕੀਤੀ ਗਈ, ਜੋ ਕਿ ਇੱਕ ਦਿਨ ਦੀ ਚੁਕਾਈ ਦੇ ਲਿਹਾਜ਼ ਨਾਲ ਇੱਕ ਇਤਿਹਾਸਕ ਪ੍ਰਾਪਤੀ ਹੈ ਅਤੇ ਹੁਣ ਤੱਕ ਕੁੱਲ ਚੁਕਾਈ 64,55,000 ਲੱਖ ਮੀਟਰਿਕ ਟਨ ਹੈ ਜੋ ਲਗਭਗ 62 ਫੀਸਦ ਦੇ ਕਰੀਬ ਬਣਦੀ ਹੈ। ਅੱਜ ਇੱਥੇ ਅਨਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ...
ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

National, Politics, Punjab
ਚੰਡੀਗੜ੍ਹ, 6 ਨਵੰਬਰ: ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅੱਜ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਪੰਜਾਬ ਰਾਜ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦੀ ਵਾਧਾ ਹੋਇਆ ਹੈ। ਪਿਛਲੇ ਸਾਲ ਦੇ 95,000 ਹੈਕਟੇਅਰ ਦੇ ਮੁਕਾਬਲੇ ਇਸ ਸਾਲ ਇੱਕ ਲੱਖ ਹੈਕਟੇਅਰ ਰਕਬੇ 'ਤੇ ਗੰਨੇ ਦੀ ਕਾਸ਼ਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿੱਚ 9 ਸਹਿਕਾਰੀ ਅਤੇ 6 ਨਿੱਜੀ ਖੰਡ ਮਿੱਲਾਂ ਸਮੇਤ ਕੁੱਲ 15 ਖੰਡ ਮਿੱਲਾਂ ਹਨ, ਜਿਨ੍ਹਾਂ ਵਿੱਚ ਲਗਭਗ 700 ਲੱਖ ਕੁਇੰਟਲ ਗੰਨੇ ਦੀ ਪਿੜਾਈ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸੀਜ਼ਨ ਵਿੱਚ 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦਾ ਅਨੁਮਾਨ ਹੈ। ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੜਾਈ ਦਾ ਕੰਮ ਸ਼ੁਰੂ ਹੋਣ ਤੋਂ ਪਹ...
ਪੰਜਾਬ ਨੇ ਝੋਨੇ ਦੀ ਖਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ

ਪੰਜਾਬ ਨੇ ਝੋਨੇ ਦੀ ਖਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ

National, Politics, Punjab
ਚੰਡੀਗੜ੍ਹ, 5 ਨਵੰਬਰ: ਪੰਜਾਬ ਵਿੱਚ ਝੋਨੇ ਦੀ ਖਰੀਦ ਨੇ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ। ਇੱਥੇ ਇਹ ਦੱਸਣਾ ਜ਼ਿਕਰਯੋਗ ਹੈ ਕਿ ਮੌਜੂਦਾ ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਵਾਰ ਸੂਬੇ ਵਿੱਚ ਝੋਨੇ ਹੇਠ 32 ਲੱਖ ਹੈਕਟੇਅਰ ਰਕਬਾ ਸੀ ਜੋ ਕੇਂਦਰੀ ਅਨਾਜ ਭੰਡਾਰ ਵਿੱਚ ਝੋਨੇ ਦਾ ਵੱਡਾ ਯੋਗਦਾਨ ਪਾਉਂਦਾ ਹੈ। ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਭਾਰਤੀ ਰਿਜ਼ਰਵ ਬੈਂਕ ਪਹਿਲਾਂ ਹੀ 41,378 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਜਾਰੀ ਕਰ ਚੁੱਕੀ ਹੈ। ਮੁੱਖ ਮੰਤਰੀ ਜਿਨ੍ਹਾਂ ਨੇ ਸੂਬੇ ਵਿੱਚ ਖਰੀਦ ਅਤੇ ਲਿਫਟਿੰਗ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ, ਨੇ ਨਿੱਜੀ ਤੌਰ ਉਤੇ ਮੰਡੀਆਂ ਵਿੱਚੋਂ ਕਿਸਾਨਾਂ ਦੇ ਇਕ-ਇਕ ਦਾਣੇ ਦੀ ਖਰੀਦ ਅਤੇ ਲਿਫਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅੰਕੜਿ...
ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ

ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ, ਨਵੰਬਰ 5:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਤੋਂ ਹੀ ਸੂਬੇ ਦੇ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਵਣਾਂ ਹੇਠਲਾ ਰਕਬਾ ਵਧਾਉਣ ਲਈ ਵਚਨਬੱਧ ਰਹੀ ਹੈ। ਇਸ ਲਈ ਰਾਜ ਵਿੱਚ ਇਸ ਸਮੇਂ ਰੁੱਖਾਂ ਅਤੇ ਵਣਾਂ ਹੇਠਲੇ ਰਕਬੇ ਨੂੰ ਰਾਜ ਸਰਕਾਰ ਵੱਲੋਂ 2030 ਤੱਕ 7.5% ਕਰਨ ਦਾ ਟੀਚਾ ਰੱਖਿਆ ਗਿਆ ਹੈ। ਜਿਸ ਦੀ ਪੂਰਤੀ ਲਈ ਰਾਜ ਸਰਕਾਰ ਵੱਲੋਂ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜਪਾਨੀ ਏਜੰਸੀ) ਤੱਕ ਪਹੁੰਚ ਕਰਕੇ ਇਕ ਮਹੱਤਵਪੂਰਨ ਪ੍ਰੋਜੈਕਟ ਪੰਜਾਬ ਵਿੱਚ ਲੈ ਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੰਤਵ ਲਈ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਅਤੇ ਜਾਪਾਨ ਦੇ ਅਧਿਕਾਰੀਆਂ ਨਾਲ ਇਸ ਦੀ ਸਮੀਖਿਆ ਕੀਤੀ ਗਈ। ਰਾਜ ਵਿੱਚ ਐਗਰੋਫਾਰੈਸਟਰੀ ਰਾਹੀਂ ਰੁੱਖਾਂ ਹੇਠ ਰਕਬਾ ਵਧਾਉਣਾ ਅਤੇ ਜੈਵ ਵਿਭਿੰਨਤਾ ਨੂੰ ਸੁਰੱਖਿਅਤ ਕਰਨਾ ਅਤੇ ਵਧਾਉਣਾ ਇੱਕ ਵੱਡੀ ਚੁਣੌਤੀ ਹੈ। ਇਨ੍ਹਾਂ ਚੁਣੌਤਿਆਂ ਨੂੰ ਹੱਲ ਕਰਨ ਲਈ ਵਣ ਵਿਭਾਗ ਵੱਲੋਂ ਇਸ ਜਾਪਾਨੀ ਏਜੰਸੀ ਤੱਕ ਪਹੁੰਚ ਕੀਤੀ ਗਈ ਹੈ। ਇਸ ਏਜੰਸੀ ਦੀ ਸਹ...
ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 5 ਨਵੰਬਰ: ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਸ਼ਹਿਰ ਤੋਂ ਕੀਤੀ ਜਾ ਰਹੀ ਹੈ। ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ 4 ਕਰੋੜ 08 ਲੱਖ 12 ਹਜ਼ਾਰ 850 ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। 1 ਦਸੰਬਰ, 2024 ਤੋਂ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ ਹੈ। ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਨੂੰ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਜ਼ਿਆਦਾ ਜਾਣਕਾਰੀ ਦਿੰਦਿਆਂ ਉਦਯੋਗ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਕੂੜਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਹਰ ਵਾਰਡ ਦੇ ਹਰ ਇਕ ਘਰ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਚੁੱਕਿਆ ਜਾਵੇਗਾ। ਸੌਂਦ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਆਉਣ ਨਾਲ ਸ਼ਹਿਰ ਦੇ ਕਿਸੇ ਵੀ ਹੋਰ ਪੁਆਇੰਟ ‘ਤੇ ਕੂੜਾ ਨਹੀਂ ਸੁੱ...