Thursday, March 19
Shadow

Politics

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ

National, Politics, Punjab
ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 27 ਅਕਤੂਬਰ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਅਨਾਜ ਮੰਡੀ ਦਿੜ੍ਹਬਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਝੋਨੇ ਦੀ ਕਰਵਾਈ ਜਾ ਰਹੀ ਲਿਫਟਿੰਗ ਦਾ ਅਚਨਚੇਤ ਨਿਰੀਖਣ ਕੀਤਾ। ਉਹਨਾਂ ਨੇ ਮੌਕੇ ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਝੋਨੇ ਦੇ ਸਮੁੱਚੇ ਸੀਜ਼ਨ ਦੌਰਾਨ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਉਹਨਾਂ ਦੀ ਜਿਣਸ ਦੀ ਬਣਦੀ ਅਦਾਇਗੀ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਸਮਾਂ ਸੀਮਾ ਅਨੁਸਾਰ ਕਰਨ ਦੀ ਹਦਾਇਤ ਕੀਤੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਆੜਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਡੱਟ ਕੇ ਖੜੀ ਹੈ। ਉਹਨਾਂ ਦੱਸਿਆ ਕਿ ਸ਼ੈਲਰ ਮਾਲਕ ਪੰਜਾਬ ਸਰਕਾਰ ਨੂੰ ਸਹਿਯੋਗ ਦੇ ਰਹੇ ਹਨ ਅਤੇ ਲਿਫਟਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਹਨਾਂ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਸੁੱਕਾ ਝੋ...
ਅੰਨ ਅਤੇ ਅੰਨਦਾਤੇ ਦੀ ਬੇਕਦਰੀ ਦਾ ਸਰਾਪ ਭਾਰਤੀ ਜਨਤਾ ਪਾਰਟੀ ਦੀ ਬੇੜੀ ਡੋਬ ਦੇਵੇਗਾ – ਬਰਸਟ

ਅੰਨ ਅਤੇ ਅੰਨਦਾਤੇ ਦੀ ਬੇਕਦਰੀ ਦਾ ਸਰਾਪ ਭਾਰਤੀ ਜਨਤਾ ਪਾਰਟੀ ਦੀ ਬੇੜੀ ਡੋਬ ਦੇਵੇਗਾ – ਬਰਸਟ

National, Politics, Punjab
ਮੋਹਾਲੀ / ਚੰਡੀਗੜ੍ਹ, 27 ਅਕਤੂਬਰ, 2024 (                    ) – ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਵਿੱਚ ਅੰਨਦਾਤਾ ਅਤੇ ਅੰਨ ਦੀ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਬੇਕਦਰੀ ਦੀ ਸਖ਼ਤ ਨਿੰਦਾ ਕੀਤੀ ਹੈ। ਸ. ਬਰਸਟ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਭਾਰਤ ਦੇ ਸ਼ਾਸਤਰਾ ਅਨੁਸਾਰ ਅੰਨ ਦੀ ਬੇਕਦਰੀ ਕਰਨਾ ਮਹਾਪਾਪ ਹੈ। ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਅੱਜ ਪੰਜਾਬ ਵਿੱਚ ਹਰ ਪੱਧਰ ਤੇ ਅੰਨ ਦੀ ਬੇਕਦਰੀ ਕਰ ਰਹੀ ਹੈ। ਅੰਨ ਦੇ ਨਾਲ-ਨਾਲ ਅੰਨਦਾਤੇ ਕਿਸਾਨਾਂ, ਮਜਦੂਰਾਂ, ਵਪਾਰੀਆਂ, ਸ਼ੈਲਰ ਮਾਲਕਾਂ ਅਤੇ ਆੜ੍ਹਤੀ ਭਾਈਚਾਰੇ ਨੂੰ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਕਰ ਰਹੀ ਹੈ। ਇਸ ਤਰ੍ਹਾਂ ਅੰਨ ਅਤੇ ਅੰਨਦਾਤੇ ਦੀ ਬੇਕਦਰੀ ਹੋ ਰਹੀ ਹੈ। ਭਾਰਤ ਦੇ ਸ਼ਾਸਤਰਾਂ ਨੇ ਅੰਨ ਨੂੰ ਦੇਵਤਾ ਦਾ ਦਰਜਾ ਦਿੱਤਾ ਹੈ। ਇਸ ਦੇ ਪ੍ਰਮਾਣ ਹਮੇਸ਼ਾ ਰਿਸ਼ੀਆਂ-ਮੁਨੀਆਂ ਅਤੇ ਮਹਾਨ ਤੱਪਸਵੀਆਂ ਦੀ ਬਾਣੀ ਅਤੇ ਧਾਰਮਿਕ ਗਰੰਥਾ ਵਿੱਚ ਮਿਲਦੇ ਹਨ। ਸਾਡੇ ਪੈਗੰਬਰ ਹਮੇਸ਼ਾ ਨਮਸਕਾਰ ਕਰਕ...
ਕਿਸਾਨਾਂ ਨੂੰ ਫਸਲ ਬਦਲੇ ਕਰੀਬ 160 ਕਰੋੜ ਦੀ ਕੀਤੀ ਅਦਾਇਗੀ— ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਕਿਸਾਨਾਂ ਨੂੰ ਫਸਲ ਬਦਲੇ ਕਰੀਬ 160 ਕਰੋੜ ਦੀ ਕੀਤੀ ਅਦਾਇਗੀ— ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

National, Politics, Punjab
ਮਾਨਸਾ, 27 ਅਕਤੂਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਜਿ਼ਲ੍ਹੇ ਅੰਦਰ ਝੋਨੇ ਦੀ ਖਰੀਦ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲਿਫ਼ਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ, ਤਾਂ ਜੋ ਕਿਸਾਨਾਂ ਨੂੰ ਜਿ਼ਲ੍ਹੇ ਦੀਆਂ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜਿ਼ਲ੍ਹੇ ਦੀਆਂ ਮੰਡੀਆਂ ਵਿੱਚ 1 ਲੱਖ 54 ਹਜ਼ਾਰ 720 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ—ਵੱਖ ਖਰੀਦ ਏਜੰਸੀਆਂ ਵੱਲੋਂ 1 ਲੱਖ 8 ਹਜ਼ਾਰ 349 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਵਿੱਚੋਂ 63 ਹਜ਼ਾਰ 960 ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੱੁਕੀ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਬਦਲੇ ਕਰੀਬ 160 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ 1 ਲੱਖ 8 ਹਜ਼ਾਰ 349 ਮੀਟਰਕ ਟਨ ਫਸਲ ਵਿੱਚੋਂ ਪਨਗਰੇਨ ਨੇ 35 ਹਜ਼ਾਰ 927 ਮੀਟਰਕ ਟਨ, ਮਾਰਕਫੈਡ ਵੱਲੋ...
ਪੰਜਾਬ ਪੁਲਿਸ ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ: 105 ਕਿਲੋ ਹੈਰੋਇਨ ਤੇ ਛੇ ਹਥਿਆਰਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ: 105 ਕਿਲੋ ਹੈਰੋਇਨ ਤੇ ਛੇ ਹਥਿਆਰਾਂ ਸਮੇਤ ਦੋ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 27 ਅਕਤੂਬਰ: ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਦੀ ਬਰਾਮਦਗੀ ਕਰਦਿਆਂ ਪੰਜਾਬ ਪੁਲਿਸ ਨੇ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਦੋ ਗੁਰਗਿਆਂ ਨੂੰ 105 ਕਿਲੋ ਹੈਰੋਇਨ ਅਤੇ ਛੇ ਹਥਿਆਰਾਂ ਜਿਸ ਵਿੱਚ ਪੰਜ ਵਿਦੇਸ਼ੀ ਪਿਸਤੌਲ ਅਤੇ ਇੱਕ ਦੇਸੀ ਪਿਸਤੌਲ  ਸ਼ਾਮਲ ਹੈ, ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਵਜੋਤ ਸਿੰਘ ਵਾਸੀ ਬਾਬਾ ਬਕਾਲਾ, ਅੰਮ੍ਰਿਤਸਰ ਅਤੇ ਲਵਪ੍ਰੀਤ ਕੁਮਾਰ ਵਾਸੀ ਕਾਲਾ ਸੰਘੀਆਂ, ਕਪੂਰਥਲਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿਲੋਗ੍ਰਾਮ ਡੈਕਸਟ੍ਰੋਮੇਥੋਰਫਾਨ (ਡੀਐਮਆਰ) ਸਮੇਤ ਵੱਡੀ ਮਾਤਰਾ ਵਿੱਚ ਸ਼ਡਿਊਲਡ ਡਰੱਗਜ਼ ਵੀ ਬਰਾਮਦ ਕੀਤੇ ਹਨ।...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

National, Politics, Punjab
ਚੰਡੀਗੜ੍ਹ, 27 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਕੋਟਕਪੂਰਾ, ਢੀਮਾਂਵਾਲੀ, ਫਿੱਡੇ ਕਲਾਂ, ਖਾਰਾ ਅਤੇ ਪੱਕਾ ਪਿੰਡ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸਪੀਕਰ ਨੇ ਡੀ.ਐਫ.ਐਸ.ਸੀ. ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਪੀਕਰ ਨੂੰ ਦੱਸਿਆ ਗਿਆ ਕਿ ਕੋਟਕਪੂਰਾ ਮੰਡੀ ਵਿੱਚ 16.62 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 13.60 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 6.94 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ 68 ਮੰਡੀਆਂ ਅਤੇ 20 ਆਰਜ਼ੀ ਖਰੀਦ ਕੇਂਦਰਾਂ ਵਿੱਚਲੇ ਖਰੀਦ ਅੰਕੜਿਆਂ ਅਨੁਸਾਰ ਪਨਗ੍ਰੇਨ ਨੇ 66977 ਮੀਟਰਕ ਟਨ, ਮਾਰਕਫੈੱਡ ਨੇ 45215.3 ਮੀਟਰਿਕ ਟਨ, ਪਨਸਪ ਨੇ 48461 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 22092 ਮੀਟਰਿਕ ਟਨ ਅਤੇ ਪ੍ਰਾਈਵੇਟ ਖਰੀਦ ਏਜੰਸੀਆਂ ਵੱਲੋਂ 41 ਮੀਟਰਿ...
ਸਰਕਾਰੀ ਆਈਟੀਆਈ ਰਣਜੀਤ ਐਵਨਿਊ ਅਤੇ ਦਇਆਨੰਦ ਆਈਟੀਆਈ ਅੰਮ੍ਰਿਤਸਰ ਦਾ” ਕੌਸ਼ਲ ਦੀਕਸ਼ਾਂਤ ਸਮਾਰੋਹ ” ਕਰਵਾਇਆ ਗਿਆ

ਸਰਕਾਰੀ ਆਈਟੀਆਈ ਰਣਜੀਤ ਐਵਨਿਊ ਅਤੇ ਦਇਆਨੰਦ ਆਈਟੀਆਈ ਅੰਮ੍ਰਿਤਸਰ ਦਾ” ਕੌਸ਼ਲ ਦੀਕਸ਼ਾਂਤ ਸਮਾਰੋਹ ” ਕਰਵਾਇਆ ਗਿਆ

National, Politics, Punjab
ਅੰਮ੍ਰਿਤਸਰ 26.10.2024 -  ਮਿਨਿਸਟਰੀ ਆਫ ਸਕਿਲ ਡਿਵੈਲਪਮੈਂਟ ਅਤੇ ਇੰਟਰਪ੍ਰਨਅਰਸ਼ਿਪ, ਭਾਰਤ ਸਰਕਾਰ ਦਾ ਮੰਤਰਾਲਿਆ ਵੱਲੋਂ  ਅਤੇ ਤਕਨੀਕੀ ਸਿੱਖਿਆ ਵਿਭਾਗ ਪੰਜਾਬ  ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਆਈਟੀਆਈ ਰਣਜੀਤ ਐਵਨਿਊ ਵਿਖੇ ਇਸ ਸੰਸਥਾ ਅਤੇ ਦਇਆਨੰਦ ਆਈਟੀ ਆਈ ਅੰਮ੍ਰਿਤਸਰ ਦੇ ਸਾਂਝੇ ਉਪਰਾਲੇ ਦੇ ਨਾਲ ਅੱਜ "ਕੌਸ਼ਲ ਦੀਕਸ਼ਾਂਤ ਸਮਾਰੋਹ"  ਸਮਾਗਮ ਕਰਵਾਇਆ ਗਿਆ। ਇਸ ਮੌਕੇ ਤੇ ਪੰਜਾਬ ਸਰਕਾਰ ਦੇ ਕੈਬਿਨਟ ਵਜ਼ੀਰ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਸਨ। ਉਹਨਾਂ ਦੇ ਨਾਲ ਪ੍ਰਮੁੱਖ ਉਦੋਗਪਤੀ ਸ੍ਰੀ ਲਵਤੇਸ਼ ਸਚਦੇਵਾ ਮਾਲਕ ਨਾਵਲਟੀ ਗਰੁੱਪ ਅਤੇ ਚੇਅਰਮੈਨ ਮਾਰਕੀਟ ਕਮੇਟੀ ਅਜਨਾਲਾ, ਸ੍ਰੀ ਜਤਿੰਦਰ ਪਾਲ ਸਿੰਘ ਮੋਤੀ ਭਾਟੀਆ ਸਾਬਕਾ ਕੌਂਸਲਰ ਅਤੇ ਸ੍ਰੀ ਗੌਰਵ ਅਗਰਵਾਲ ਆਗੂ ਆਪ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ ।  ਸ ਧਾਲੀਵਾਲ ਨੇ ਤਕਰੀਬਨ 150 ਸਿਖਿਆਰਥੀਆਂ ਨੂੰ ਜੋ ਕਿ ਆਪਣੀ ਆਪਣੀ ਟ੍ਰੇਡ ਦੇ ਵਿੱਚੋਂ ਫਸਟ, ਸੈਕੰਡ, ਥਰਡ ਆਏ ਸਨ, ਉਹਨਾਂ ਨੂੰ ਅਤੇ ਦੋਨਾਂ ਸੰਸਥਾਵਾਂ ਦੇ ਇੰਸਟਰਕਟਰ ਸਾਹਿਬਾਨ ਜਿਨਾਂ ਨੂੰ ਟਾਟਾ ਸਟਰਾਈਵ ਅਤੇ ਸੀਮਨ ਕੰਪਨੀ ਵੱਲੋਂ  ਟ੍ਰੇਨਿੰਗ ਕਰਵਾਈ ਗਈ ਸੀ, ਉਸ ਦੇ ਸਰਟ...
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਹੁਣ ਤੱਕ 1,74,021 ਮੀਟ੍ਰਿਕ ਟਨ ਹੋਈ ਆਮਦ – ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਹੁਣ ਤੱਕ 1,74,021 ਮੀਟ੍ਰਿਕ ਟਨ ਹੋਈ ਆਮਦ – ਡਿਪਟੀ ਕਮਿਸ਼ਨਰ

National, Politics, Punjab
ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕਰਨ ਅਤੇ ਖਰੀਦ ਉਪਰੰਤ ਫਸਲ ਦੀ ਲਿਫਟਿੰਗ ਤੇ ਫਸਲ ਦੀ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ ਕੁੱਲ 1,74,021 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 1,29,053 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਪਨਗ੍ਰੇਨ ਵੱਲੋਂ ਕੁੱਲ 40,915 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ ਕੁੱਲ 43,932 ਮੀਟ੍ਰਿਕ ਟਨ, ਪਨਸਪ ਵੱਲੋਂ ਕੁੱਲ 25,022 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ ਕੁੱਲ 18,846 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਫ਼ਰਮ ਵੱਲੋਂ ਕੁੱਲ 338 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨ...
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਸਿਹਤ ਵਿੱਚ ਗਿਰਾਵਟ ਆਉਂਦੀ ਹੈ : ਮੁੱਖ ਖੇਤੀਬਾੜੀ ਅਫਸਰ

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਸਿਹਤ ਵਿੱਚ ਗਿਰਾਵਟ ਆਉਂਦੀ ਹੈ : ਮੁੱਖ ਖੇਤੀਬਾੜੀ ਅਫਸਰ

National, Politics, Punjab
ਫਰੀਦਕੋਟ: 26 ਅਕਤੂਬਰ 2024 (     ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫਸਲਾਂ  ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ( ਆਈ ਈ ਸੀ) ਕੰਪੋਨੈਂਟ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੰਦਬਾਜਾ ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤਾਂ ਜੋ ਬੱਚੇ ਆਪਣੇ ਮਾਪਿਆਂ ਨੂੰ ਝੋਨੇ ਦੀ ਪਰਾਲੀ ਨੂੰ ਨਾਂ ਸਾੜਣ ਲਈ ਪ੍ਰੇਰਿਤ ਕਰ ਸਕਣ। ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਬੱਚਿਆਂ ਨੂੰ ਜਾਗਰੁਕ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਨਵੰਬਰ ਮਹੀਨੇ ਤਾਪਮਾਨ ਵਿੱਚ ਕਮੀ ਹੋਣ ਕਾਰਨ ਪ੍ਰਦੂਸ਼ਣ ਦੀ ਸਮੱਸਿਆ ਹੋਰ ਵਧ ਜਾਂਦੀ ਹੈ ਜੋ 6 ਸਾਲ ਤੱਕ ਦੇ ਬੱਚਿਆਂ,ਬਜ਼ੁਰਗਾਂ ਅਤੇ ਗਰਭਵਤੀ ਔਰਤਾਂ  ਦੀ ਸਿਹਤ ਲਈ ਬਹੁਤ ਖਤਰਨਾਕ ਹੁੰਦਾ ਹੈ।ਉਨਾਂ ਕਿਹਾ ਕਿ ਇੱਕ ਅਨ...
ਪਸ਼ੂ ਪਾਲਣ ਵਿਭਾਗ ਨੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ

ਪਸ਼ੂ ਪਾਲਣ ਵਿਭਾਗ ਨੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ

National, Politics, Punjab
ਚੰਡੀਗੜ੍ਹ, 26 ਅਕਤੂਬਰ: ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਆਪਣੇ ਅਧਿਕਾਰੀਆਂ ਦੀ ਕਾਰਜ-ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਇੱਥੇ ਮਗਸੀਪਾ ਵਿਖੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ। ਇਸ ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਫ਼ਲ ਅਤੇ ਖੁਸ਼ਹਾਲ ਜੀਵਨ ਜਿਊਣ ਲਈ ਕੰਮ ਅਤੇ ਨਿੱਜੀ ਜ਼ਿੰਦਗੀ ਦਰਮਿਆਨ ਸੰਤੁਲਨ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਭਾਗੀਦਾਰਾਂ ਨੂੰ ਆਪਣੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਆਪਣੇ ਸ਼ੌਕ, ਪਰਿਵਾਰ ਅਤੇ ਆਰਾਮ ਲਈ ਸਮਾਂ ਕੱਢਣ ਵਾਸਤੇ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਅਤੇ ਸੰਪੂਰਨ ਜੀਵਨ ਜਿਊਣ ਲਈ ਤਣਾਅ ਪ੍ਰਬੰਧਨ ਬਹੁਤ ਜ਼ਰੂਰੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਭਾਵੀ ਢੰਗ ਨਾਲ ਸਮਾਂ ਪ੍ਰਬੰਧਨ ਕਰਕੇ ਤਣਾਅ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ, ਇਸ ਲਈ ਅਸਲ ਸਮਾਂ-ਸੀਮਾ ਨਿਰਧਾਰਤ ਕਰਕੇ ਕਾਰਜਾਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਸੰਤੁਲਿਤ ਖੁਰਾਕ, ਨਿਯਮਤ...
ਸਰਸ ਮੇਲਾ ਮੋਹਾਲੀ ਦੇ ਨੌਵੇਂ ਦਿਨ ਪਟਿਆਲਾ ਅਤੇ ਮੋਹਾਲੀ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਲੋਕ-ਗੀਤ, ਲੋਕ-ਨਾਚ, ਨਾਟਕ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ

ਸਰਸ ਮੇਲਾ ਮੋਹਾਲੀ ਦੇ ਨੌਵੇਂ ਦਿਨ ਪਟਿਆਲਾ ਅਤੇ ਮੋਹਾਲੀ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਲੋਕ-ਗੀਤ, ਲੋਕ-ਨਾਚ, ਨਾਟਕ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਕਤੂਬਰ: ਆਜੀਵਿਕਾ ਸਰਸ ਮੇਲਾ-2024 ਜੋ ਕਿ ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਦੀ ਧਰਤੀ ‘ਤੇ ਹਰ ਚੜ੍ਹਦੀ ਸਵੇਰ ਮੇਲੀਆਂ ਨੂੰ ਖੁਸ਼-ਆਮਦੀਦ ਕਹਿ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਮੇਲਾ ਅਫਸਰ ਸੋਨਮ ਚੌਧਰੀ ਦੀ ਅਗਵਾਈ ਵਿੱਚ ਮੇਲੀਆਂ ਦੇ ਮਨੋਰੰਜਨ ਲਈ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਲਗਾਤਾਰ ਹਰ ਰੋਜ਼ ਨਵੀਂ ਵੰਨਗੀਆਂ ਦੇ ਨਾਲ਼ ਮੇਲੀਆਂ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ। ਅੱਜ ਮੇਲੇ ਦੇ ਨੌਵੇਂ ਦਿਨ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਮੀਲੇਨੀਅਮ ਸਕੂਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਦਿਆਰਥੀਆਂ ਨੇ ਲੋਕ-ਗੀਤ, ਲੋਕ-ਨਾਚ, ਨਾਟਕ ਅਤੇ ਕੋਰੀਓਗ੍ਰਾਫੀ ਰਾਹੀਂ ਜਿੱਥੇ ਪਰਾਲੀ ਨਾ ਸਾੜਨ ਦਾ ਹੋਕਾ ਦਿੱਤਾ, ਉੱਥੇ ਨਾਲ਼ ਹੀ ਗ੍ਰੀਨ ਦਿਵਾਲੀ ਮਨਾਉਣ ਦਾ ਸੱਦਾ ਵੀ ਦਿੱਤਾ। ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕ ਸਤਵੀਰ ਸਿੰਘ ਗਿੱਲ ਵੱਲੋਂ ਮੇਲੇ ਦੀ ਖੂਬ ਸ਼ਲਾਘਾ ਕੀਤੀ ਗਈ। ਮੇਲੇ ਵਿੱਚ ਉੱਤਰ ਖੇਤਰੀ ਸੱਭਿਆਚਾਰ ਖੇਤਰ ਪਟਿਆਲਾ ਦੇ ਵੱਖ-ਵੱਖ ਲੋਕ-ਨਾਚ ਜਿੱਥੇ ਲੋਕਾਂ ਦਾ ਮਨੋਰੰਜਨ ਕਰ ਰਹੇ ਹ...