Thursday, March 19
Shadow

Politics

ਨਿੰਜੇ ਦੇ ‘ਆਦਤ’ ਗੀਤ ਨੇ ਸੰਗੀਤਕ ਸ਼ਾਮ ਸਿਖਰ ਤੇ ਪਹੁੰਚਾ ਦਰਸ਼ਕ ਕੀਤੇ ਭਾਵੁਕ

ਨਿੰਜੇ ਦੇ ‘ਆਦਤ’ ਗੀਤ ਨੇ ਸੰਗੀਤਕ ਸ਼ਾਮ ਸਿਖਰ ਤੇ ਪਹੁੰਚਾ ਦਰਸ਼ਕ ਕੀਤੇ ਭਾਵੁਕ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਅਕਤੂਬਰ: ਖੇਤਰੀ ਸਰਸ ਮੇਲਾ ਮੋਹਾਲੀ ਵਾਸੀਆਂ ਦੇ ਸਹਿਯੋਗ ਨਾਲ਼ ਹਰ ਰੋਜ਼ ਨਵੀਆਂ ਪੈੜਾਂ ਪਾ ਰਿਹਾ ਹੈ। ਸ਼ਾਮ ਸਮੇਂ ਮੇਲੀਆਂ ਦੀ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਆਮਦ ਸ਼ੁਰੂ ਹੋ ਜਾਂਦੀ ਹੈ, ਜੋ ਰਾਤ ਦੇ 11 ਵਜੇ ਤੱਕ ਟਿਮਟਮਾਉਂਦੇ ਜੁਗਨੂਆਂ ਵਾਂਗੂ ਮੇਲੇ ਦਾ ਆਨੰਦ ਮਾਣਦੇ ਹਨ। ਮੇਲੇ ਦੇ ਅੱਠਵੇਂ ਦਿਨ ਸੰਗੀਤਕ ਸ਼ਾਮ ਦੀ ਸ਼ੁਰੂਆਤ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੇ ਗੀਤ ‘ਕਿੱਥੇ ਗਈ ਸੂਹੀ ਸੂਹੀ ਸੰਗ ਨੀ ਪੰਜਾਬਣੇ’ ਕੌਣ ਪਾਊ ਚਰਖੇ ਦੇ ਤੰਦ ਨੀ ਪੰਜਾਬਣੇ ਨਾਲ਼ ਕੀਤੀ। ਉਸ ਤੋਂ ਬਾਅਦ ਮੇਲਾ ਦੇਖਣ ਆਏ ਮੇਲੀਆਂ ਨੂੰ ਪੰਜਾਬੀ ਦੇ ਮਸ਼ਹੂਰ ਲੋਕ ਗਾਇਕ ਨਿੰਜੇ ਦੀ ਗਾਇਕੀ ਨੇ ਝੁੰਮਣ ਲਗਾ ਦਿੱਤਾ। ਨਿੰਜੇ ਵੱਲੋਂ ਆਪਣੇ ਚਰਚਿਤ ਗੀਤ ਲਾਇਸੰਸ, ਮੁਕਾਬਲਾ, ਗੱਲ ਜੱਟਾਂ ਵਾਲੀ, ਰੋਈ ਨਾ, ਅਤੇ ਦਿਲ ਗਾ ਕੇ ਲੋਕਾਂ ਨੂੰ ਮੰਤਰ ਮੁਗਧ ਕਰ ਦਿੱਤਾ। ਜਦੋਂ ਨਿੰਜੇ ਨੇ ਆਪਣਾ ਮਸ਼ਹੂਰ ਗੀਤ ‘ਆਦਤ’ ਨੂੰ ਗਾਉਣਾ ਸ਼ੁਰੂ ਕੀਤਾ ਤਾਂ ਉਹ ਮੇਲੇ ਦਾ ਸਿਖਰ ਹੋ ਨਿਬੜਿਆ ਤੇ ਮੇਲਾ ਦੇਖਣ ਆਏ ਮੇਲੀ ਭਾਵੁਕ ਹੋ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਅਤੇ ਮੇਲਾ ਅਫਸਰ ਸੋਨਮ ਚੌਧ...
ਪੰਜਾਬ ਸਰਕਾਰ ਨੇ ਪਨਬੱਸ ਮੁਲਾਜ਼ਮਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਨੇ ਪਨਬੱਸ ਮੁਲਾਜ਼ਮਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ: ਲਾਲਜੀਤ ਸਿੰਘ ਭੁੱਲਰ

National, Politics, Punjab
ਚੰਡੀਗੜ੍ਹ, 26 ਅਕਤੂਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ.  ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਨੇ ਪਨਬੱਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਹੈ ਅਤੇ 3,189 ਕਰਮਚਾਰੀਆਂ ਨੂੰ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਟਰਾਂਸਪੋਰਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਕਰਮਚਾਰੀਆਂ ਦੀਆਂ ਵਿੱਤੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਨਬੱਸ ਨੇ ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਲਈ ਅਕਤੂਬਰ 2022 ਤੋਂ ਅਗਸਤ 2023 ਤੱਕ ਦੇ 5 ਫ਼ੀਸਦੀ ਸਾਲਾਨਾ ਵਾਧੇ ਦੇ ਬਕਾਏ ਦੀ ਵੰਡ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੇ ਬਕਾਏ ਦੀ ਇਹ ਵੰਡ ਤਿੰਨ ਪੜਾਵਾਂ ਵਿੱਚ ਕੀਤੀ ਜਾਵੇਗੀ, ਜਿਸ ਤਹਿਤ ਲਗਭਗ 1.15 ਕਰੋੜ ਰੁਪਏ ਦੀ ਕਿਸ਼ਤ 3,189 ਕਰਮਚ...
ਫਾਜ਼ਿਲਕਾ ਦੇ ਵਿਧਾਇਕ   ਵੱਲੋਂ ਦਾਣਾ ਮੰਡੀ ਦਾ ਦੌਰਾ, ਕਿਹਾ ਕਿਸਾਨਾਂ ਨੂੰ ਝੋਨੇ ਦੇ ਮੰਡੀਕਰਨ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ

ਫਾਜ਼ਿਲਕਾ ਦੇ ਵਿਧਾਇਕ ਵੱਲੋਂ ਦਾਣਾ ਮੰਡੀ ਦਾ ਦੌਰਾ, ਕਿਹਾ ਕਿਸਾਨਾਂ ਨੂੰ ਝੋਨੇ ਦੇ ਮੰਡੀਕਰਨ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ

National, Politics, Punjab
 ਫਾਜ਼ਿਲਕਾ 26 ਅਕਤੂਬਰ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਇੱਥੇ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਉੱਥੇ ਹੀ ਅਧਿਕਾਰੀਆਂ ਨਾਲ ਬੈਠਕ ਕਰਕੇ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਕਿਸਾਨਾਂ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ ਅਤੇ ਕਿਸੇ ਵੀ ਕਿਸਾਨ ਨੂੰ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਨੇ ਆਖਿਆ ਕਿ ਸ਼ੈਲਰਾਂ ਦੀ ਲਿੰਕੇਜ ਹੋ ਰਹੀ ਹੈ ਪਰ ਕਿਸੇ ਵੀ ਪ੍ਰਕਾਰ ਦੇ ਏਕਾ ਅਧਿਕਾਰ ਨੂੰ ਰੋਕਣ ਲਈ ਹਦਾਇਤ ਕੀਤੀ ਗਈ ਹੈ ਕਿ ਜਿਲ੍ੇ ਤੋਂ ਬਾਹਰ ਦੇ ਸੈਲਰ ਵੀ ਆ ਕੇ ਇਥੋਂ ਆਰਓ ਕਟਵਾ ਕੇ ਝੋਨਾ ਲੈ ਸਕਦੇ ਹਨ। ਉਹਨਾਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਮੁਕਾਬਲੇਬਾਜ਼ੀ ਵਿੱਚ ਵਾਧਾ ਹੋਵੇਗਾ ਤੇ ਏਕਾ ਅਧਿਕਾਰ ਦੀ ਸੰਭਾਵਨਾ ਘਟੇਗੀ ਜਿਸ ਨਾਲ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਹੋਰ ਸੌਖ਼ ਹੋਵੇਗੀ। ਉਹਨਾਂ ਨੇ ਦੱਸਿਆ ਕਿ ਹੁਣ ਤੱਕ ਫਾਜ਼ਿਲਕਾ ਦੀ ਮੰਡੀ ਵਿੱਚ 7 ਲੱਖ 61000 ਬੋਰੀ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਇਸ ਵਿੱਚੋਂ 6 ਲੱਖ ਤੋਂ ਜਿਆਦਾ ਬੋਰੀ ਦੀ ਲਿਫਟਿੰਗ ਵੀ ਕੀਤੀ ਜ...
ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਆਧੁਨਿਕ ਮਸ਼ੀਨਰੀ ਦੀ ਮੱਦਦ ਨਾਲ ਕਿਸਾਨਾਂ ਨੂੰ ਪਰਾਲੀ ਜ਼ਮੀਨ ਵਿੱਚ ਹੀ ਰਲਾਉਣ ਲਈ ਕੀਤਾ ਗਿਆ ਜਾਗਰੂਕ

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਆਧੁਨਿਕ ਮਸ਼ੀਨਰੀ ਦੀ ਮੱਦਦ ਨਾਲ ਕਿਸਾਨਾਂ ਨੂੰ ਪਰਾਲੀ ਜ਼ਮੀਨ ਵਿੱਚ ਹੀ ਰਲਾਉਣ ਲਈ ਕੀਤਾ ਗਿਆ ਜਾਗਰੂਕ

National, Politics, Punjab
ਫਾਜ਼ਿਲਕਾ, 26 ਅਕਤੂਬਰ         ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਣਾਈਆਂ ਟੀਮਾਂ ਵੱਲੋਂ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਖੇਤੀਬਾੜੀ ਦੇ ਆਧੁਨਿਕ ਸੰਦਾਂ ਐਮ.ਬੀ.ਪਲੋਅ, ਸੁਪਰ ਸੀਡਰ ਆਦਿ ਦੀ ਵਰਤੋਂ ਨਾਲ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੁਲਿਸ ਵਿਭਾਗ ਨਾਲ ਰਲ ਕੇ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।           ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਵਾਲੀਆਂ ਟੀਮਾਂ ਵੱਲੋਂ ਪਿੰਡ ਆਲਮਗੜ, ਚੱਕ ਲੱਖੋਵਾਲੀ, ਬੱਲੂਆਣਾ, ਅਭੁੰਨ, ਜੋੜਕੀ ਕੰਕਰਵਾਲੀ, ਥੇਹ ਕਲੰਦਰ, ਸ਼ਾਮਾ ਖਾਨਕਾ, ਜੋੜਕੀ ਅੰਧੇਵਾਲੀ, ਚੱਕ ਬੰਨਵਾਲਾ, ਆਹਲ ਬੋਦਲਾ, ਚੱਕ ਸੋਤਰੀਆਂ, ਰਾਮਗੜ੍ਹ, ਪ੍ਰਭਾਤ ਸਿੰਘ ਵਾਲਾ ਉਤਾੜ, ਲਾਲੋਵਾਲੀ, ਘੱਲੂ, ਚੱਕ ਬਲੋਚਾਂ, ਬੇਗਾਂ ਵਾਲੀ, ਜੰਡ ਵਾਲਾ ਖਰਤਾ, ਚੁਵਾੜਿਆ ਵਾਲੀ, ਚੱਕ ਗੁਲਾਮ ਰਸੂਲ ਵਾਲਾ, ਖੁੜੰਜ, ਬਾਹਵਵਾਲ ਬਾਸੀ, ਤਾਰੇ ਵਾਲਾ, ਮਹਿਰਾਣਾ,...
ਸਰਸ ਮੇਲੇ ਦੇ ਨੌਵੇਂ ਦਿਨ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ

ਸਰਸ ਮੇਲੇ ਦੇ ਨੌਵੇਂ ਦਿਨ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਕਤੂਬਰ: ਸਰਸ ਮੇਲੇ ਦੇ ਨੌਵੇਂ ਦਿਨ ਹਰ ਰੋਜ਼ ਦੀ ਤਰ੍ਹਾਂ ਲੋਕਾਂ ਨੂੰ ਜਾਗਰੂਕਤਾ ਦਾ ਸੁਨੇਹਾ ਦਿੰਦੇ ਹੋਏ ਵੋਟਰ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਰਾਜਾਂ ਦੇ ਕਲਾਕਾਰਾਂ ਵੱਲੋਂ ਆਪਣੇ ਲੋਕ-ਨਾਚਾਂ ਦੇ ਰਾਹੀਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਹ 18 ਸਾਲ ਦੇ ਹੋ ਚੁੱਕੇ ਹਨ ਜਾਂ 1 ਜਨਵਰੀ 2025 ਤੱਕ 18 ਸਾਲ ਦੇ ਹੋ ਜਾਣਗੇ ਤਾਂ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਉਣ।       ਇਹ ਮੁਹਿੰਮ ਦੀ ਅਗਵਾਈ ਮੇਲੇ ਦੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਦੇਖ ਰੇਖ ਕਰ ਰਹੇ ਅਤੇ ਜ਼ਿਲ੍ਹਾਂ ਨੋਡਲ ਅਫਸਰ ਸਵੀਪ (ਵੋਟਰ ਸਾਖਰਤਾ ਮੁਹਿੰਮ) ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਵੱਲੋਂ ਕੀਤੀ ਜਾ ਰਹੀ ਹੈ, ਜਿਸ ਵਿੱਚ ਚੋਣ ਤਹਿਸੀਲਦਾਰ ਸੰਜੇ ਕੁਮਾਰ, ਚੋਣ ਕਾਨੂੰਨਗੋ ਸੁਰਿੰਦਰ ਸਿੰਘ, ਜ਼ਿਲ੍ਹਾ ਚੋਣ ਆਈਕਨ ਗੁਰਪ੍ਰੀਤ ਸਿੰਘ ਨਾਮਧਾਰੀ ਅਤੇ ਚੋਣ ਕਾਨੂੰਨਗੋ ਖਰੜ ਜਗਤਾਰ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ।        ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ 29 ਅਕਤੂਬਰ ਤੋਂ ਸ਼ੁਰ...
ਮਨਾਵਾਂ ਪਿੰਡ ਦੇ ਜਸਵਿੰਦਰ ਸਿੰਘ ਨੇ  ਆਪਣੀ 15 ਏਕੜ ਦੀ ਝੋਨੇ ਦੀ ਫ਼ਸਲ ਤੋਂ ਬਾਅਦ ਪਰਾਲੀ ਦੀਆਂ ਗੱਠਾਂ ਬਣਵਾਈਆਂ

ਮਨਾਵਾਂ ਪਿੰਡ ਦੇ ਜਸਵਿੰਦਰ ਸਿੰਘ ਨੇ ਆਪਣੀ 15 ਏਕੜ ਦੀ ਝੋਨੇ ਦੀ ਫ਼ਸਲ ਤੋਂ ਬਾਅਦ ਪਰਾਲੀ ਦੀਆਂ ਗੱਠਾਂ ਬਣਵਾਈਆਂ

National, Politics, Punjab
ਮੋਗਾ 26 ਅਕਤੂਬਰ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਆਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਪਰਾਲੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਟੀਮਾਂ ਦਿਨ ਰਾਤ ਫੀਲਡ ਵਿੱਚ ਕੰਮ ਕਰ ਰਹੀਆਂ ਹਨ। ਮੋਗਾ ਵਿੱਚ ਬਹੁ ਗਿਣਤੀ ਵਿੱਚ ਕਿਸਾਨ ਹਨ ਜਿਹਨਾਂ ਨੇ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਖੇਤੀਬਾੜੀ ਵਿਭਾਗ ਦੀ ਦੇਖ ਰੇਖ ਅਤੇ ਸਹਾਇਤਾ ਨਾਲ ਕਰਨਾ ਉਚਿਤ ਸਮਝਿਆ। ਇਹਨਾਂ ਕਿਸਾਨਾਂ ਦੀ ਲਿਸਟ ਵਿੱਚ ਇੱਕ ਨਾਮ ਮਨਾਵਾਂ ਪਿੰਡ ਦੇ ਜਸਵਿੰਦਰ ਦਾ ਵੀ ਆਉਂਦਾ ਹੈ ਉਸਨੇ ਆਪਣੀ 15 ਏਕੜ ਦੀ ਝੋਨੇ ਦੀ ਫ਼ਸਲ ਤੋਂ ਬਾਅਦ ਪਰਾਲੀ ਦੀਆਂ ਗਠਾਂ ਬਣਵਾਈਆਂ। ਕਿਸਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਸਨੂੰ ਪਰਾਲੀ ਦੇ ਪ੍ਰਬੰਧਨ ਵਿੱਚ ਕੋਈ ਵੀ ਦਿੱਕਤ ਨਹੀਂ ਆਈ ਕਿਉਕਿ ਖੇਤੀਬਾੜੀ ਸੰਦ ਵਿਭਾਗ ਨੇ ਮੁੱਹਈਆ ਕਰਵਾ ਦਿੱਤੇ ਸਨ। ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਸਾਨ ਜਸਵਿੰਦਰ ਸਿੰਘ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਸਮੂਹ ਕਿਸਾਨਾਂ ਨੂੰ ਹੁਣ ਪਰਾਲੀ ਨੂੰ ਅੱਗ ਲਾਉਣ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ। ਓਹਨਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਵਾ (ਰੋਕਥਾਮ ਅਤੇ ਕ...
ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ: ਵਿਜੀਲੈਂਸ ਬਿਊਰੋ ਵੱਲੋਂ ਜ਼ਮੀਨ ਮੁਆਵਜ਼ੇ ਸਬੰਧੀ ਘੁਟਾਲੇ ‘ਚ ਸ੍ਰੀ ਮੁਕਤਸਰ ਸਾਹਿਬ ਦਾ ਏ.ਡੀ.ਸੀ. (ਡੀ) ਸੁਰਿੰਦਰ ਢਿੱਲੋਂ ਗ੍ਰਿਫ਼ਤਾਰ

ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ: ਵਿਜੀਲੈਂਸ ਬਿਊਰੋ ਵੱਲੋਂ ਜ਼ਮੀਨ ਮੁਆਵਜ਼ੇ ਸਬੰਧੀ ਘੁਟਾਲੇ ‘ਚ ਸ੍ਰੀ ਮੁਕਤਸਰ ਸਾਹਿਬ ਦਾ ਏ.ਡੀ.ਸੀ. (ਡੀ) ਸੁਰਿੰਦਰ ਢਿੱਲੋਂ ਗ੍ਰਿਫ਼ਤਾਰ

Crime, National, Politics, Punjab
ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਮੁਲਜ਼ਮ ਨੂੰ ਪਟਿਆਲਾ ਜ਼ਿਲ੍ਹੇ ਵਿਚ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਐਕੁਆਇਰ ਕੀਤੀ ਜ਼ਮੀਨ ਸਬੰਧੀ ਜਾਰੀ ਮੁਆਵਜ਼ੇ ਵਿੱਚ ਘਪਲਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਦੇ ਤਤਕਾਲੀ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਸੁਰਿੰਦਰ ਢਿੱਲੋਂ ਨੂੰ ਮਿਤੀ 26.05.2022 ਨੂੰ ਦਰਜ ਕੀਤੀ ਗਈ ਐਫ.ਆਈ.ਆਰ. ਨੰਬਰ 12 ਵਿੱਚ ਨਾਮਜ਼ਦ ਕੀਤਾ ਗਿਆ ਸੀ। ਉਸ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 406, 420, 409, 465, 467 ਅਤੇ 120-ਬੀ ਦੇ ਨਾਲ-ਨਾਲ ਪੀ.ਸੀ. (ਸੋਧ) ਐਕਟ, 2018 ਰਾਹੀਂ ਸੋਧੇ ਹੋਏ ਭ੍ਰਿਸ਼ਟਾਚਾਰ ਰੋਕੂ ਐਕਟ, 1988 ਦੀ ਧਾਰਾ 13(1)(ਏ) ਅਤੇ 13(2) ਤਹਿਤ ਮਾਮਲਾ ਦਰਜ ਕੀਤਾ ਗਿਆ। ...
ਡੀ ਸੀ ਆਸ਼ਿਕਾ ਜੈਨ ਤੇ ਐਸ ਐਸ ਪੀ ਦੀਪਕ ਪਾਰਿਕ ਝੋਨੇ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੇ

ਡੀ ਸੀ ਆਸ਼ਿਕਾ ਜੈਨ ਤੇ ਐਸ ਐਸ ਪੀ ਦੀਪਕ ਪਾਰਿਕ ਝੋਨੇ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੇ

National, Politics, Punjab
*ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਕਤੂਬਰ , 2024:* ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਦੀਪਕ ਪਾਰਿਕ ਅੱਜ ਸਨੇਟਾ ਮੰਡੀ ਪੁੱਜੇ। ਇਸ ਮੌਕੇ ਐਸ ਡੀ ਐਮ ਮੋਹਾਲੀ ਦਮਨਦੀਪ ਕੌਰ ਅਤੇ ਡੀ ਐਸ ਪੀ ਸਿਟੀ-2 ਮੋਹਾਲੀ ਹਰਸਿਮਰਨ ਸਿੰਘ ਬੱਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਨੇ ਇਸ ਮੌਕੇ ਕਿਸਾਨਾਂ ਅਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਗਟਾਈ ਵਚਨਬੱਧਤਾ ਮੁਤਾਬਕ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਬੀਤੀ ਸ਼ਾਮ ਤੱਕ 1, 22, 197 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੁੱਕੀ ਹੈ ਜੋ ਕਿ ਕੁੱਲ ਅਨੁਮਾਨੀ ਗਈ ਆਮਦ 2.14 ਲੱਖ ਮੀਟ੍ਰਿਕ ਟਨ ਦੀ 57 ਫ਼ੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਖਰੀਦ ਕਾਰਜਾਂ ਤੋਂ ਬਾਅਦ ਲਿਫ਼ਟਿੰਗ ਵੀ ਸ਼ੁਰੂ ਹੋ ਗਈ ਹੈ ਅਤੇ ਹੁਣ ਤੱਕ 26250 ਮੀਟ੍ਰਿਕ ਟਨ ਝੋਨਾ...
ਸੀ ਐਮ ਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ

ਸੀ ਐਮ ਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ

National, Politics, Punjab
ਐਸ.ਏ.ਐਸ. ਨਗਰ, 26 ਅਕਤੂਬਰ: ਸੀ ਐਮ ਦੀ ਯੋਗਸ਼ਾਲਾ ਦੇ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਵਿੱਚ ਮੋਹਾਲੀ ਦੇ ਫੇਜ਼-4 ਦੇ ਬੋਗਨਵਿਲੀਆ ਪਾਰਕ ਵਿੱਚ ਵੱਧ ਭਾਰ, ਡਿਪਰੈਸ਼ਨ ਅਤੇ ਕਮਰ ਦਰਦ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਉਕਤ ਜਾਣਕਾਰੀ ਦਿੰਦਿਆਂ ਨਗਰ ਨਿਗਮ ਮੋਹਾਲੀ ਦੇ ਕਮਿਸ਼ਨਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ, ਸੀ ਐਮ ਦੀ ਯੋਗਸ਼ਾਲਾ, ਟੀ ਬੈਨਿਥ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਯੋਗਾ ਪ੍ਰੋਗਰਾਮ ਨੇ ਸੂਬੇ ਦੇ ਲੋਕਾਂ ਨੂੰ ਆਪਣੀ ਜੀਵਨ ਸ਼ੈਲੀ ਬਦਲ ਕੇ ਸਿਹਤ ਪ੍ਰਤੀ ਜਾਗਰੂਕ ਕਰਨ ਵਿੱਚ ਮਦਦ ਕੀਤੀ ਹੈ। ਰਮਨਜੀਤ ਕੌਰ ਟ੍ਰੇਨਰ ਜੋ ਕਿ ਮੁਹਾਲੀ ਦੇ ਫੇਜ਼-4 ਦੇ ਬੋਗਨਵਿਲੀਆ ਪਾਰਕ ਵਿੱਚ ਰੋਜ਼ਾਨਾ ਸਵੇਰੇ ਸ਼ਾਮ ਭਾਗੀਦਾਰਾਂ ਨੂੰ ਯੋਗਾ ਸਿਖਾ ਰਹੀ ਹੈ, ਨੇ ਕਿਹਾ ਕਿ ਜਿਨ੍ਹਾਂ ਭਾਗੀਦਾਰਾਂ ਦੀਆਂ ਬਹੁਤ ਸਾਰੀਆਂ ਸਿਹਤ ਸਮੱਸਿਆਵਾਂ ਯੋਗਾ ਕਰਨ ਨਾਲ਼ ਠੀਕ ਹੋਈਆਂ ਹਨ, ਉਨ੍ਹਾਂ ਭਾਗੀਦਾਰਾਂ ਦੁਆਰਾ ਦੂਜਿਆਂ ਨੂੰ ਦਿੱਤੀ ਗਈ ਫੀਡਬੈਕ ਗਰੁੱਪ ਵਿੱਚ ਨਵੇਂ ਦਾਖਲੇ ਲਿਆਉਂਦੀ ਹੈ, ਜਿਸ ਨਾਲ ਕਲਾਸ ਦੀ ਸਮਰੱਥਾ ਦੁੱਗਣੀ ਹੋ ਜਾਂਦੀ ਹੈ ਜੋ ਕਿ ਆਮ ਤੌਰ 'ਤੇ...
ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ

ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ

International, National, Politics, Punjab
ਚੰਡੀਗੜ੍ਹ, 25 ਅਕਤੂਬਰ, 2024 - ਵਿਸ਼ਵ ਭਰ ਦੀਆਂ 31 ਰਾਸ਼ਟਰ ਪੱਧਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸਰਬਸੰਮਤੀ ਨਾਲ ਸਿੱਖਾਂ ਦੇ ਦੋ ਇਤਿਹਾਸਕ ਤਖ਼ਤ ਸਾਹਿਬਾਨ - ਤਖ਼ਤ ਸ੍ਰੀ ਪਟਨਾ ਸਾਹਿਬ, ਬਿਹਾਰ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਮਹਾਰਾਸ਼ਟਰ ਨੂੰ ਸਥਾਨਕ ਸਿੱਖ ਸੰਗਤ ਅਤੇ ਗੁਰਦੁਆਰਾ ਕਮੇਟੀਆਂ ਦੇ ਸਰਗਰਮ ਸਹਿਯੋਗ ਨਾਲ ਸਰਕਾਰੀ ਕੰਟਰੋਲ ਤੋਂ ਮੁਕਤ ਕਰਵਾਉਣ ਦਾ ਫੈਸਲਾ ਲਿਆ ਹੈ। ਇਹ ਮਤਾ ਲੇਡੀ ਸਿੰਘ ਕੰਵਲਜੀਤ ਕੌਰ, ਓ.ਬੀ.ਈ., ਦੀ ਪ੍ਰਧਾਨਗੀ ਹੇਠ ਲੰਦਨ ਵਿਖੇ ਹੋਈ ਜੀ.ਐਸ.ਸੀ. ਦੀ ਸਾਲਾਨਾ ਜਨਰਲ ਮੀਟਿੰਗ ਦੌਰਾਨ ਪਾਸ ਕੀਤਾ ਗਿਆ। ‘ਸਿੱਖ ਮਰਿਯਾਦਾ' ਦੀਆਂ ਕਮੀਆਂ ਨੂੰ ਉਜਾਗਰ ਕਰਦੇ ਹੋਏ, ਜੀ.ਐਸ.ਸੀ. ਦੀ ਪ੍ਰਧਾਨ ਨੇ ਦੱਸਿਆ ਕਿ ਦੋਵਾਂ ਤਖ਼ਤਾਂ 'ਤੇ ਨਿਭਾਈਆਂ ਜਾ ਰਹੀਆਂ ਮੌਜੂਦਾ ਧਾਰਮਿਕ ਪ੍ਰੰਪਰਾਵਾਂ ਬੁਨਿਆਦੀ ਸਿੱਖ ਸਿਧਾਂਤਾਂ ਦੀ ਉਲੰਘਣਾ ਕਰਦੀਆਂ ਹਨ। ਇਸ ਤੋਂ ਇਲਾਵਾ, ਦੋਵੇਂ ਤਖ਼ਤ ਸਾਹਿਬਾਨ ਦੇ ਪ੍ਰਬੰਧਾਂ ਲਈ ਕਮੇਟੀਆਂ ਅਤੇ ਬੋਰਡਾਂ ਵਿਚ ਨਾਮਜ਼ਦ ਕੀਤੇ ਮੈਂਬਰਾਂ ਕੋਲ ਇਨ੍ਹਾਂ ਗੁਰਦੁਆਰਾ ਸਾਹਿਬਾਨ ਦੇ ਸੰਚਾਲਨ ਅਤੇ ਧਾਰਮਿਕ ਰਹੁ-ਰੀਤਾਂ ਨਿਭ...