ਮੋਗਾ ਪੁਲਿਸ ਨੇ ਜਾਨੋਂ ਮਾਰਨ ਦੀਆ ਧਮਕੀਆ ਦੇ ਕੇ ਜਬਰੀ ਵਸੂਲੀ ਕਰਨ ਵਾਲੇ 3 ਵਿਅਕਤੀਆਂ ਨੂੰ ਕੀਤਾ ਕਾਬੂ
ਮੋਗਾ, 5 ਨਵੰਬਰ
ਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ/ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਸ੍ਰੀ ਲਵਦੀਪ ਸਿੰਘ ਡੀ.ਐਸ.ਪੀ. (ਡੀ) ਮੋਗਾ, ਸ੍ਰੀ ਰਵਿੰਦਰ ਸਿੰਘ ਡੀ.ਐਸ.ਪੀ. (ਸਿਟੀ) ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਸੀ.ਆਈ.ਏ ਸਟਾਫ ਮੋਗਾ ਅਤੇ ਥਾਣਾ ਚੜਿੱਕ ਦੀਆ ਪੁਲਿਸ ਟੀਮਾਂ ਵੱਲੋ ਮੁਦੱਈ, ਜੋ ਕਿ ਖੇਤੀਬਾੜੀ ਦਾ ਕੰਮਕਾਰ ਕਰਦਾ ਹੈ, ਨੂੰ ਜਾਨੋਂ ਮਾਰਨ ਦੀਆ ਧਮਕੀਆਂ ਦੇ ਕੇ ਉਸ ਪਾਸੋਂ 15 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰਨੇ ਵਾਲੇ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।
ਸੀਨੀਅਰ ਕਪਤਾਨ ਪੁਲਿਸ ਮੋਗਾ ਸ਼੍ਰੀ ਅਜੈ ਗਾਂਧੀ ਨੇ ਦੱਸਿਆ ਕਿ ਇਹ ਕਿ ਮਿਤੀ 04.11.2024 ਨੂੰ ਇੱਕ ਮੁਕੱਦਮਾ ਸਿਟੀ ਸਾਊਥ ਮੋਗਾ ਬਰਖਿਲਾਫ ਸਤਨਾਮ ਸਿੰਘ ਉਰਫ ਸੱਤੂ ਪੁਤਰ ਮੱਘਰ ਸਿੰਘ ਵਾਸੀ ਨੇੜੇ ਬਾਬਾ ਖੁਸ਼ਹਾਲ ਸਿੰਘ ਦਾ ਗੁਰਦੁਆਰਾ ਪੱਤੀ ਜੰਗੀਰ ਚੜਿਕ ਅਤੇ ਜਗਤਾਰ ਸਿੰਘ ਉਰਫ ਲੱਖੂ ਉਰਫ ਅੰਮ੍ਰਿਤ ਪੁਤਰ ਮਲਕੀਤ ਸਿੰਘ ਵਾਸੀ ਲੋਪੋ ਜ਼ਿਲ੍ਹਾ ਮੋਗਾ ਰਜਿਸਟਰ ਹੋਇਆ ਸੀ।...








