Thursday, March 19
Shadow

Politics

ਈ ਟੀ ਓ ਨੇ ਖੱਬੇ ਰਾਜਪੂਤਾਂ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਹੈਲਥ ਐਂਡ ਵੈਲਨੈਸ ਸੈਂਟਰ ਦੀ ਬਿਲਡਿੰਗ  ਦਾ ਕੀਤਾ ਉਦਘਾਟਨ

ਈ ਟੀ ਓ ਨੇ ਖੱਬੇ ਰਾਜਪੂਤਾਂ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਹੈਲਥ ਐਂਡ ਵੈਲਨੈਸ ਸੈਂਟਰ ਦੀ ਬਿਲਡਿੰਗ ਦਾ ਕੀਤਾ ਉਦਘਾਟਨ

National, Politics, Punjab
ਜੰਡਿਆਲਾ ਗੁਰੂ / ਅੰਮ੍ਰਿਤਸਰ 25 ਅਕਤੂਬਰ 2024  : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀ ਭਲਾਈ ਅਤੇ ਵੱਖ-ਵੱਖ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਖੱਬੇ ਰਾਜਪੂਤਾਂ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੇਂ ਹੈਲਥ ਐਂਡ ਵੈਲਨੈਸ ਕੇਅਰ ਸੈਂਟਰ ਦੀ ਬਿਲਡਿੰਗ ਉਦਘਾਟਨ ਦਾ ਕਰਨ ਮੌਕੇ ਕੀਤਾ।    ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਮਨੁੱਖ ਦੀਆਂ ਮੁੱਢਲੀਆਂ ਲੋੜਾਂ ਚ ਸਭ ਤੋਂ ਅਹਿਮ ਤੇ ਉੱਤਮ ਹਨ ਅਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਇਨ੍ਹਾਂ ਖੇਤਰਾਂ ਵਿੱਚ ਸਭ ਤੋਂ ਵੱਧ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕੇਂਦਰ ਦੇ ਬਣਨ ਨਾਲ ਲੋਕਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਸਿਹਤ ਸਬੰਧੀ ਸਮੱਸਿਆ ਦਾ ਹੱਲ ਆਪਣੇ ਪਿੰਡ ਤੇ ਘਰ ਵਿੱਚ ਮੁਫ਼ਤ ਉਪਲੱਬਧ ਹੋਵੇਗਾ, ਜਿੱਥੇ ਮੁਫ਼ਤ ਟੈਸਟ ਅਤੇ ਮੁਫ਼ਤ ਦਵਾਈਆਂ ਮਾਹਿਰ ਡਾਕਟਰਾਂ ਵੱਲੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਦੋਂ ਵੀ ਮੈ...
ਕੇਂਦਰ ਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਖਰੀਦ ਵਿੱਚ ਜਾਣ ਬੁਝ ਕੇ ਖੱਜਲ ਕੀਤਾ- ਧਾਲੀਵਾਲ

ਕੇਂਦਰ ਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਖਰੀਦ ਵਿੱਚ ਜਾਣ ਬੁਝ ਕੇ ਖੱਜਲ ਕੀਤਾ- ਧਾਲੀਵਾਲ

National, Politics, Punjab
ਅਜਨਾਲਾ, 25 ਅਕਤੂਬਰ 2024--  ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦੇ ਹੋਏ ਕੇਂਦਰ ਸਰਕਾਰ ਉਤੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਗੁਦਾਮ ਅਤੇ ਸ਼ੈਲਰ ਸਮੇਂ ਸਿਰ ਖਾਲੀ ਨਾ ਕਰਕੇ ਪੰਜਾਬ ਦੇ ਕਿਸਾਨ ਨੂੰ ਝੋਨੇ ਦੀ ਖਰੀਦ ਵਿੱਚ ਜਾਣ ਬੁੱਝ ਕੇ ਖੱਜਲ ਕੀਤਾ ਹੈ।  ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ, ਚੀਫ ਸੈਕਟਰੀ, ਫੂਡ ਸਪਲਾਈ ਮੰਤਰੀ ਅਤੇ ਉਹਨਾਂ ਦੇ ਸਕੱਤਰ ਲਗਾਤਾਰ ਪਿਛਲੇ ਚਾਰ ਮਹੀਨਿਆਂ ਤੋਂ ਕੇਂਦਰ ਸਰਕਾਰ ਨਾਲ ਝੋਨੇ ਦੀ ਸਟੋਰੇਜ ਲਈ ਪ੍ਰਬੰਧ ਕਰਨ ਦਾ ਰੌਲਾ ਪਾ ਰਹੇ ਸਨ ਪਰ ਕੇਂਦਰ ਸਰਕਾਰ ਨੇ ਜਾਣ ਬੁੱਝ ਕੇ ਉਹਨਾਂ ਦੀ ਗੱਲ ਨਹੀਂ ਸੁਣੀ ਅਤੇ ਅੱਜ ਝੋਨੇ ਦੀ ਲਿਫਟਿੰਗ ਵਿੱਚ ਵੱਡੀ ਸਮੱਸਿਆ ਆ ਰਹੀ ਹੈ। ਉਹਨਾਂ ਅਜਨਾਲਾ ਦੀ ਗੱਲ ਕਰਦੇ ਕਿਹਾ ਕਿ ਅਜਨਾਲਾ ਵਿੱਚ ਜਿਆਦਾਤਰ ਕਿਸਾਨ ਬਾਸਮਤੀ ਦੀ ਕਾਸ਼ਤ ਕਰਦੇ ਹਨ ਅਤੇ ਬਾਸਮਤੀ ਨਿੱਜੀ ਵਪਾਰੀਆਂ ਵੱਲੋਂ ਖਰੀਦ ਲਈ ਜਾਂਦੀ ਹੈ, ਇਸ ਲਈ ਇੱਥੇ ਝੋਨੇ ਦੀ ਖਰੀਦ ਜੋ ਕਿ ਬਹੁਤ ਥੋੜੀ ਹੁੰਦੀ ਹੈ ਵਿੱਚ ਕੋਈ ਜਿਆਦਾ ਸਮੱਸਿਆ ਨਹੀਂ ਹੈ ਪਰ ਪੰਜਾਬ ਦੇ ਬਾਕੀ ਹਿੱ...
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਜਨਰਲ ਨਿਗਰਾਨ, ਪੁਲਿਸ ਨਿਗਰਾਨ ਅਤੇ ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਜਨਰਲ ਨਿਗਰਾਨ, ਪੁਲਿਸ ਨਿਗਰਾਨ ਅਤੇ ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

National, Politics, Punjab
ਚੰਡੀਗੜ੍ਹ, 25 ਅਕਤੂਬਰ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਜਨਰਲ ਨਿਗਰਾਨ, ਪੁਲਿਸ ਨਿਗਰਾਨ ਅਤੇ ਖਰਚਾ ਨਿਗਰਾਨ ਨਿਯੁਕਤ ਕੀਤੇ ਗਏ ਹਨ ਜੋ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਲਈ ਅਜੈ ਸਿੰਘ ਤੋਮਰ (ਮੋਬਾਇਲ ਨੰਬਰ- 7290976392), ਹਲਕਾ ਚੱਬੇਵਾਲ ਲਈ ਤਾਪਸ ਕੁਮਾਰ ਬਾਗਚੀ (ਮੋਬਾਇਲ ਨੰਬਰ- 8918226101), ਹਲਕਾ ਗਿੱਦੜਬਾਹਾ ਲਈ ਸਮਿਤਾ ਆਰ (ਮੋਬਾਇਲ ਨੰਬਰ- 9442222502) ਅਤੇ ਹਲਕਾ ਬਰਨਾਲਾ ਲਈ ਨਵੀਨ ਐਸ ਐਲ (ਮੋਬਾਇਲ ਨੰਬਰ- 8680582921) ਨੂੰ ਜਨਰਲ ਨਿਗਰਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹਲਕਾ ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਲਈ ਸਿਧਾਰਥ ਕੌਸ਼ਲ (ਮੋਬਾਇਲ ਨੰਬਰ-8360616324) ਤੇ ਹਲਕਾ ਗਿੱਦੜਬਾਹਾ ਅਤੇ ਬਰਨਾਲਾ ਲਈ ਓਡਾਂਡੀ ਉਦੈ ਕਿਰਨ (ਮੋਬਾਇਲ ਨੰਬਰ-8331098205) ਪੁਲਿਸ ਨਿਗਰਾਨ ਨਿਯੁਕਤ ਕੀਤੇ ਗਏ ਹਨ। ਉੱਥੇ ਹੀ ਹਲਕਾ ਡੇਰਾ ਬਾਬਾ ਨਾਨਕ ...
ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਨੂੰ ਲੁਕਾਉਣ ਲਈ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਫੂਡ ਸਪਲਾਈ ਇੰਸਪੈਕਟਰ ਕਾਬੂ

ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਨੂੰ ਲੁਕਾਉਣ ਲਈ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਫੂਡ ਸਪਲਾਈ ਇੰਸਪੈਕਟਰ ਕਾਬੂ

National, Politics, Punjab
ਚੰਡੀਗੜ੍ਹ, 25 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਉੱਤੇ ਸਰਕਾਰੀ ਬਾਰਦਾਨੇ ‘ਚ ਹੇਰਾਫੇਰੀ ਨੂੰ ਛਪਾਉਣ ਲਈ ਬਟਾਲਾ ਵਿੱਚ ਇੱਕ ਗੋਦਾਮ ਨੂੰ ਅੱਗ ਲਾਉਣ ਦਾ ਦੋਸ਼ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਇੰਸਪੈਕਟਰ ਨੂੰ 2017 ਦੀ ਵਿਜੀਲੈਂਸ ਜਾਂਚ ਨੰਬਰ 3 ਦੀ ਤਸਦੀਕ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਸਤੰਬਰ 2016 ਵਿੱਚ ਫੂਡ ਸਪਲਾਈ ਸੈਂਟਰ, ਬਟਾਲਾ ਦੇ ਗੋਦਾਮ ਨੰਬਰ 5 ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਇਸ ਗੋਦਾਮ ਦਾ ਕੰਮ ਦੇਖ ਰਹੇ ਇੰਸਪੈਕਟਰ ਨੇ ਸਰਕਾਰੀ ਬਾਰਦਾਨੇ ਵਿੱਚ ਕੀਤੀ ਗਈ ਹੇਰਾਫੇਰੀ ਨੂੰ ਲੁਕਾਉਣ ਲਈ ਜਾਣਬੁੱਝ ਕੇ ਗੋਦਾਮ ਨੂੰ ਅੱਗ ਲਗਾ ਦਿੱਤੀ ਸੀ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦਾ ਨੁਕਸਾਨ ਹੋਇਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਆਈ.ਪੀ.ਸੀ. ਦੀ ਧਾਰਾ 408 ਅਤੇ 4...
ਕਿਸਾਨਾਂ ਨੂੰ ਸਿੰਚਾਈ ਲਈ ਸਤਹੀ ਪਾਣੀ ਦੀ ਵਰਤੋਂ ਕਰਨ ਵਾਸਤੇ ਪਿੰਡ ਪੱਧਰੀ ਕੈਂਪ ਲਗਾ ਕੇ ਕੀਤਾ ਜਾਵੇਗਾ ਪ੍ਰੇਰਿਤ: ਬਰਿੰਦਰ ਕੁਮਾਰ ਗੋਇਲ

ਕਿਸਾਨਾਂ ਨੂੰ ਸਿੰਚਾਈ ਲਈ ਸਤਹੀ ਪਾਣੀ ਦੀ ਵਰਤੋਂ ਕਰਨ ਵਾਸਤੇ ਪਿੰਡ ਪੱਧਰੀ ਕੈਂਪ ਲਗਾ ਕੇ ਕੀਤਾ ਜਾਵੇਗਾ ਪ੍ਰੇਰਿਤ: ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ, 25 ਅਕਤੂਬਰ ਪੰਜਾਬ ਦੇ ਕਿਸਾਨਾਂ ਨੂੰ ਸਿੰਚਾਈ ਲਈ ਸਤਹੀ ਪਾਣੀ ਦੀ ਵਰਤੋਂ ਕਰਨ ਵਾਸਤੇ ਪਿੰਡ ਪੱਧਰੀ ਕੈਂਪ ਲਗਾ ਕੇ ਪ੍ਰੇਰਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਜਲ ਸਰੋਤ ਮੰਤਰੀ ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹਰ ਖੇਤ ਤੱਕ ਪਾਣੀ ਪਹੁੰਚਾਉਣਾ ਹੈ ਅਤੇ ਇਸ ਮੰਤਵ ਨੂੰ ਪੂਰਾ ਕਰਨ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਪ੍ਰਮੁੱਖ ਸਕੱਤਰ ਜਲ ਸਰੋਤ ਸ੍ਰੀ ਕ੍ਰਿਸ਼ਨ ਕੁਮਾਰ ਤੋਂ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜਾ ਲਿਆ। ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਜਲ ਸਰੋਤ ਮੰਤਰੀ ਨੂੰ ਦੱਸਿਆ ਕਿ ਵਿਭਾਗ ਦੇ ਨਹਿਰੀ ਪ੍ਰਸ਼ਾਸ਼ਨ ਵੱਲੋਂ ਵਿੱਤੀ ਸਾਲ 2024-25 ਦੌਰਾਨ ਕੁਲ 401 ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਮੰਤਰੀ ਨੂੰ ਚਕਬੰਦੀ ਦੇ ਕੰਮਾਂ ਦੀ ਪ੍ਰਗਤੀ, ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਕੰਮ ਅਤੇ ਸੂਬੇ ਵਿੱਚ ਬਾਂਸ ਦੇ ਪੌਦੇ ਲਗਾਉਣ ਸਬੰਧ...
ਵਿਜੀਲੈਂਸ ਬਿਊਰੋ ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਭਗੌੜਾ ਗੁਲਸ਼ਨ ਜੈਨ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਭਗੌੜਾ ਗੁਲਸ਼ਨ ਜੈਨ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 25 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਅੰਮ੍ਰਿਤਸਰ ਜ਼ਿਲ੍ਹੇ 'ਚ ਹੋਏ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਲੋੜੀਂਦੇ ਭਗੌੜੇ (ਪੀ.ਓ.) ਗੁਲਸ਼ਨ ਜੈਨ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿ ਗੁਲਸ਼ਨ ਜੈਨ ਨੂੰ ਅਦਾਲਤ ਨੇ ਸਾਲ 2019 ਵਿੱਚ ਭਗੌੜਾ ਕਰਾਰ ਦਿੱਤਾ ਸੀ। ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਦੇ ਵਸਨੀਕ ਗੁਲਸ਼ਨ ਜੈਨ ਨੂੰ ਐਫ.ਆਈ.ਆਰ. ਨੰਬਰ 44  ਮਿਤੀ 05.04.2018 ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਕੇਸ ਪੁਲਿਸ ਥਾਣਾ ਜੰਡਿਆਲਾ ਗੁਰੂ (ਅੰਮ੍ਰਿਤਸਰ ਦਿਹਾਤੀ) ਵਿਖੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ 406, 409, 420, 467, 468, 471, ਅਤੇ 120-ਬੀ ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਐਕਟ 1988 ਦੀ ਧਾਰਾ 13 (1) (ਡੀ) ਅਤੇ 13 (2) ਦੇ ਤਹਿਤ ਦਰਜ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਵੀਰੂ ਮੱਲ ਮੁਲਖ ਰਾਜ ਰਾਈਸ ਮਿੱਲ ਦੇ ਡਾਇਰੈਕਟਰਾਂ/ਮਾਲਕਾਂ,  ਜੋ ਗੁਲਸ਼ਨ ਜੈਨ ਦੇ ਪਰਿਵਾਰਕ ਮੈਂਬਰ ਹਨ, ਸਮੇਤ 10 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ...
ਸ਼ਾਮ 06 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ  ਪਾਬੰਦੀ ਦੇ ਹੁਕਮ ਜਾਰੀ

ਸ਼ਾਮ 06 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ

National, Politics, Punjab
ਮਾਨਸਾ, 25 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਰਾਤ ਸਮੇਂ ਸ਼ਾਮ 06 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਝੋਨੇ ਦੀ ਕਟਾਈ ਲਈ ਕਈ ਕੰਬਾਇਨਾਂ 24 ਘੰਟੇ ਚੱਲਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਅਤੇ ਦੁਰਘਟਨਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਕੰਬਾਇਨਾਂ ਰਾਤ ਵੇਲੇ ਹਰਾ ਝੋਨਾ, ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਕਾਰਨ ਹਰਾ ਕੱਟਿਆ ਝੋਨਾ ਸੁੱਕਣ ’ਤੇ ਕਾਲਾ ਪੈ ਜਾਂਦਾ ਹੈ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜਿਸ ਨਾਲ ਝੋਨੇ ਦੀ ਕੁਆਲਿਟੀ ’ਤੇ ਵੀ ਅਸਰ ਪੈਂਦਾ ਹੈ, ਜਿਸ ਕਰਕੇ ਖਰੀਦ ਏਜੰਸੀਆਂ ਝੋਨਾ ਖਰੀਦ ਕਰਨ ਤੋਂ ਝਿਜਕਦੀਆਂ ਹਨ। ਇ...
ਆਂਗਣਵਾੜੀ ਸੁਪਰਵਾਈਜ਼ਰਾਂ ਨੂੰ ਐਸ ਡੀ ਐਮ ਦਫ਼ਤਰ ਫਾਜਿਲਕਾ ਵਿਖੇ ਕਰਵਾਈ ਟ੍ਰੇਨਿੰਗ

ਆਂਗਣਵਾੜੀ ਸੁਪਰਵਾਈਜ਼ਰਾਂ ਨੂੰ ਐਸ ਡੀ ਐਮ ਦਫ਼ਤਰ ਫਾਜਿਲਕਾ ਵਿਖੇ ਕਰਵਾਈ ਟ੍ਰੇਨਿੰਗ

National, Politics, Punjab
ਫਜ਼ਿਲਕਾ, 25 ਅਕਤੂਬਰ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਖੇਤਰੀ ਪ੍ਰੋਜੈਕਟ ਡਾਇਰੇਕਟਰ, ਮਗਸੀਪਾ ਖੇਤਰੀ ਕੇਂਦਰ ਬਠਿੰਡਾ ਵੱਲੋਂ ਸ੍ਰੀ ਮਨਦੀਪ ਸਿੰਘ ਕੋਆਰਡੀਨੇਟਰ ਦੀ ਦੇਖ ਰੇਖ ਵਿੱਚ ਇੰਟੇਗ੍ਰੇਟਿਡ ਚਾਈਲਡ ਡਵੈਲਪਮੈਂਟ ਸਰਵਿਸ ਵਿਭਾਗ ਦੀਆਂ ਸੁਪਰਵਾਈਜ਼ਰਜ਼ ਨੂੰ ਦੋ ਦਿਨਾਂ ਟ੍ਰੇਨਿੰਗ ਕਰਵਾਈ ਗਈ। ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਫਾਜਿਲਕਾ ਤੋਂ ਡਾ ਰਿੰਕੂ ਚਾਵਲਾ ਬੱਚਿਆਂ ਦੇ ਰੋਗਾਂ ਦੇ ਮਾਹਿਰ ਅਤੇ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ ਅਤੇ ਦਿਵੇਸ਼ ਕੁਮਾਰ ਨੇ ਬਤੌਰ ਰਿਸੋਰਸ ਪਰਸਨ ਇਸ ਟ੍ਰੇਨਿੰਗ ਭਾਗ ਲਿਆ। ਇਸ ਸਮੇਂ ਡਾ ਰਿੰਕੂ ਚਾਵਲਾ ਅਤੇ ਮਾਸ ਮੀਡੀਆ ਵਿੰਗ ਨੇ ਬੱਚਿਆਂ ਲਈ ਸਪਲੀਮੈਂਟਰੀ ਨਿਉਟ੍ਰੀਸ਼ਨ, ਕਿਸ਼ੋਰ ਲੜਕੀਆਂ, ਗਰਭਵਤੀਆਂ ਅਤੇ ਦੁੱਧ ਪਿਲਾਉਂਦੀਆਂ ਲਈ ਵਾਧੂ ਖੁਰਾਕ ਸਬੰਧੀ ਟ੍ਰੇਨਿੰਗ ਦਿੱਤੀ। ਇਸ ਸਮੇਂ ਪੋਸਣ ਸਬੰਧੀ, ਪ੍ਰੀ ਸਕੂਲ ਹੈਲਥਕੇਅਰ, ਪ੍ਰਾਇਮਰੀ ਹੈਲਥਕੇਅਰ, ਟੀਕਾਕਰਣ, ਸਿਹਤ ਜਾਂਚ ਅਤੇ ਰੈਫਰਬਲ ਸੇਵਾਵਾਂ ਸਬੰਧੀ ਵੀ ਟ੍ਰੇਨਿੰਗ ਦਿੱਤੀ।  ਇਸ ਸਮੇਂ ਜਿਲ੍ਹੇ ਦੀਆਂ ਸਮੂਹ ਆਈਸੀਡੀਐਸ ਸੁਪਰਵਾਈਜ਼ਰ ਹਾਜ਼...
ਜ਼ਿਲ੍ਹੇ ਅੰਦਰ ਡੀ.ਏ.ਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਡਿਪਟੀ ਕਮਿਸ਼ਨਰ

ਜ਼ਿਲ੍ਹੇ ਅੰਦਰ ਡੀ.ਏ.ਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਡਿਪਟੀ ਕਮਿਸ਼ਨਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ:                    ਹਾੜ੍ਹੀ ਸੀਜ਼ਨ ਦੌਰਾਨ ਜ਼ਿਲ੍ਹੇ ਅੰਦਰ ਡੀ.ਏ.ਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕੀਤਾ। ਉਨ੍ਹਾਂ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਡੀ.ਏ.ਪੀ. ਖਾਦ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਉੱਚ-ਅਧਿਕਾਰੀਆਂ ਨਾਲ ਰਾਬਤੇ ਦੌਰਾਨ ਪਤਾ ਲੱਗਿਆ ਹੈ ਕਿ ਪੰਜਾਬ ਸਰਕਾਰ ਦੀ ਕੇਂਦਰ ਸਰਕਾਰ ਨਾਲ ਲਗਾਤਾਰ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਨਵੰਬਰ ਦੇ ਪਹਿਲੇ ਹਫਤੇ ਤੋਂ ਲਗਾਤਾਰ ਡੀ.ਏ.ਪੀ ਦੇ ਰੈਕ ਲੱਗ ਜਾਣਗੇ ਅਤੇ ਜ਼ਿਲ੍ਹੇ ਅੰਦਰ ਡੀ.ਏ.ਪੀ ਦੀ ਕਮੀ ਨਹੀਂ ਆਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ ਅਤੇ ਲੋੜ ਅਨੁਸਾਰ ਖਾਦ ਦੀ ਖਰੀਦ ਕਰਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਖਾਦ ਦੇ ਨਾਲ ਅਣਚਾਹੀਆਂ ਵਸਤੂਆਂ ਦੀ ਟੈਗਿੰਗ ਰੋਕਣ ਲਈ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ।                    ਇਸ ਮੌਕੇ ਸ਼੍ਰੀ ਗੁਰ...
ਡੀ.ਸੀ ਨੇ ਵਿਕਾਸ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ, ਅਧਿਕਾਰੀਆਂ ਨੂੰ ਮੁਕੰਮਲ ਹੋਏ ਕੰਮਾਂ ਲਈ ਯੂ.ਸੀ ਜਮ੍ਹਾਂ ਕਰਵਾਉਣ ਦੇ ਆਦੇਸ਼

ਡੀ.ਸੀ ਨੇ ਵਿਕਾਸ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ, ਅਧਿਕਾਰੀਆਂ ਨੂੰ ਮੁਕੰਮਲ ਹੋਏ ਕੰਮਾਂ ਲਈ ਯੂ.ਸੀ ਜਮ੍ਹਾਂ ਕਰਵਾਉਣ ਦੇ ਆਦੇਸ਼

National, Politics, Punjab
ਲੁਧਿਆਣਾ, 25 ਅਕਤੂਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਅਤੇ ਮੁਕੰਮਲ ਹੋ ਚੁੱਕੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਦੌਰਾਨ ਸਬੰਧਿਤ ਅਧਿਕਾਰੀਆਂ ਨੂੰ ਸਾਰੇ ਮੁਕੰਮਲ ਹੋਏ ਕੰਮਾਂ ਲਈ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੇ ਆਦੇਸ਼ ਦਿੱਤੇ। ਬੱਚਤ ਭਵਨ ਵਿਖੇ ਕਾਰਜ ਸਾਧਕ ਅਫ਼ਸਰਾਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ (ਬੀ.ਡੀ.ਪੀ.ਓਜ਼.), ਪੰਚਾਇਤ ਸਕੱਤਰਾਂ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਕਾਸ ਕਾਰਜਾਂ 'ਤੇ ਕੰਮ ਸ਼ੁਰੂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਜਿਸ ਲਈ ਪਹਿਲਾਂ ਹੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ।  ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮਾਜ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਇਨ੍ਹਾਂ ਪ੍ਰਾਜੈਕਟਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਜ਼ਰੂਰੀ ਹੈ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਦੇ ਨਾਲ ਸ੍ਰੀ ਜਤਿੰਦਰ ਜੋਰਵਾਲ ਨੇ ਪੇਂਡੂ ਸਕੂਲਾਂ ਵਿੱਚ ਲਾਇਬ੍ਰੇਰੀਆਂ, ਕਿਚਨ ਗਾਰਡਨ, ਛੱਪੜਾਂ ਦੀ ਸਫ਼ਾਈ ਅਤੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ...