ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਨੰਬਰਦਾਰਾਂ, ਸਰਪੰਚਾਂ ਨਾਲ ਮੀਟਿੰਗ
ਫਰੀਦਕੋਟ 4 ਨਵੰਬਰ () ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪੁਲਿਸ ਪ੍ਰਸ਼ਾਸ਼ਨ ਅਤੇ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜਿੱਥੇ ਪਿੰਡ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ, ਉੱਥੇ ਹੀ ਇਸ ਸਬੰਧੀ ਵਿੱਚ ਪਰਾਲੀ ਨੂੰ ਅੱਗ ਲਾ ਕੇ ਵਾਤਾਵਰਣ ਨੂੰ ਪ੍ਰਦੂਸ਼ਤ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਵੀ ਹੋਂਦ ਵਿੱਚ ਲਿਆਂਦੀ ਜਾ ਰਹੀ ਹੈ।
ਵਾਤਾਵਰਨ ਦੀ ਸੰਭਾਲ ਲਈ ਇਸ ਜਾਗਰੂਕਤ ਮੁਹਿੰਮ ਦੀ ਕੜੀ ਵਜੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਫਰੀਦਕੋਟ ਸਬ ਡਵੀਜਨ ਦੇ ਸਰਪੰਚਾਂ, ਨੰਬਰਦਾਰਾਂ ਨਾਲ ਮੀਟਿੰਗ ਕੀਤੀ ਜਦੋਂ ਕਿ ਕੋਟਕਪੂਰਾ ਅਤੇ ਜੈਤੋ ਸਬ ਡਵੀਜਨਾਂ ਦੇ ਨੰਬਰਦਾਰਾਂ ਅਤੇ ਸਰਪੰਚ ਆਨਲਾਈਨ ਇਸ ਮੀਟਿੰਗ ਵਿੱਚ ਜੁੜੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਕਾਰਨ ਫਰੀਦਕੋਟ ਜਿਲ੍ਹੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ ਪਰ ਫਿਰ ਵੀ ਕੁਝ ਲੋਕ ਪਰਾਲੀ ਨੂੰ ਅੱਗ...








