ਜਸਪ੍ਰੀਤ ਅਤੇ ਆਸ਼ੀਸ਼ ਸੋਲੰਕੀ ਦੀ ਸਟੈਂਡਅੱਪ ਕਾਮੇਡੀ ਨੇ ਹਸਾ-ਹਸਾ ਲੋਕਾਂ ਦੇ ਢਿੱਡੀ ਪੀੜਾਂ ਪਾਈਆਂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਅਕਤੂਬਰ:
ਸਰਸ ਮੇਲੇ ਦਾ ਛੇਵਾਂ ਦਿਨ ਹਾਸਿਆਂ ਦੇ ਸੁਦਾਗਰਾਂ ਨੂੰ ਸਮਰਪਿਤ ਰਿਹਾ, ਜਿਸ ਵਿੱਚ ਸਟੈਂਡਅੱਪ ਕਾਮੇਡੀਅਨ ਜਸਪ੍ਰੀਤ ਸਿੰਘ ਅਤੇ ਆਸ਼ੀਸ਼ ਸੋਲੰਕੀ ਨੇ ਵਿਸ਼ੇਸ਼ ਤੌਰ ਤੇ ਹਾਜਰੀ ਲਗਵਾਈ ਅਤੇ ਆਪਣੇ ਬੇਬਾਕ ਚੁਟਕਲਿਆਂ ਦੇ ਰਾਹੀਂ ਸਮਾਜਿਕ ਮੁੱਦਿਆਂ ਨੂੰ ਛੂੰਹਦੇ ਹੋਏ ਮੇਲਾਂ ਦੇਖਣ ਆਏ ਮੇਲੀਆਂ ਨੂੰ ਹਸਾ-ਹਸਾ ਕੇ ਲੋਟਪੋਟ ਕਰ ਦਿੱਤਾ। ਕਾਮੇਡੀ ਸ਼ੋਅ ਨੂੰ ਦੇਖਣ ਲਈ ਏ.ਡੀ.ਸੀ ਜਨਰਲ ਸ਼੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਮੁੱਖ ਮੰਤਰੀ ਪੰਜਾਬ ਦਫ਼ਤਰ ਤੋਂ ਪੀ. ਸੀ. ਐੱਸ. ਅਫਸਰ ਜਗਨੂਰ ਸਿੰਘ, ਜੁਆਇੰਟ ਕਮਿਸ਼ਨਰ ਮਿਊਂਸਿਪਲ ਕਾਰਪੋਰੇਸ਼ਨ ਮੋਹਾਲੀ ਸ੍ਰੀ ਦਿਪਾਂਕਰ ਗਰਗ, ਐੱਸ. ਪੀ. ਸਾਈਬਰ ਕ੍ਰਾਇਮ ਜਸ਼ਨਦੀਪ ਸਿੰਘ ਗਿੱਲ ਵਿਸ਼ੇਸ਼ ਤੌਰ ‘ਤੇ ਪਹੁੰਚੇ ਹੋਏ ਸਨ।
ਉਨ੍ਹਾਂ ਦਾ ਸਵਾਗਤ ਕਰਦਿਆਂ ਮੇਲਾ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੋਨਮ ਚੌਧਰੀ ਨੇ ਹਾਸਿਆਂ ਨੂੰ ਪੰਜਾਬੀਆਂ ਦੀ ਰੂਹ ਦੀ ਖੁਰਾਕ ਦੱਸਦੇ ਹੋਏ ਕਿਹਾ ਹਾਸੇ ਵੀ ਜ਼ਿੰਦਗੀ ਵਿੱਚ ਬਹੁਤ ਜ਼ਰੂਰੀ ਹਨ ਅਤੇ ਰੰਗਲੇ ਪੰਜਾਬ ਦੀ ਸ਼ੁਰੂਆਤ ਹਾਸਿਆਂ ਦੇ ਵਣਜਾਰਿਆਂ ਤੋਂ ਕੀਤੀ ਜਾ ਰਹੀ ਹੈ। ਇਸ ਮੌਕੇ ਸੱਭਿਆਚਾਰਕ ਗਤੀਵਿਧੀਆਂ...








