ਬਿਨਾ ਪੱਖਪਾਤ ਹੋਵੇਗਾ ਪਿੰਡਾਂ ਦਾ ਸਰਵਪੱਖੀ ਵਿਕਾਸ- ਈ ਟੀ ਓ
ਅੰਮ੍ਰਿਤਸਰ, 3 ਨਵੰਬਰ()
ਸ ਹਰਭਜਨ ਸਿੰਘ ਈ ਟੀ ਓ ਕੈਬਨਿਟ ਮੰਤਰੀ ਪੰਜਾਬ ਨੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਨੂੰ ਕਿਹਾ ਕਿ ਉਹ ਬਿਨਾਂ ਭੇਦਭਾਵ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਅਤੇ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ। ਆਪਣੇ ਪਿੰਡਾਂ ਦੇ ਧੰਨਵਾਦੀ ਦੌਰੇ ਦੌਰਾਨ ਪਿੰਡ ਕੋਟਲਾ ਬਥੂਨਗੜ੍ਹ ਦੇ ਸਰਪੰਚ ਡਾ ਗੁਰਦੀਪ ਕੋਟਲਾ, ਨਵਾਂ ਪਿੰਡ ਦੇ ਸਰਪੰਚ ਡਾ ਸਰਬਜੀਤ ਸਿੰਘ, ਸਰਾਂ ਤਲਵੰਡੀ ਦੇ ਸਰਪੰਚ ਜਗਬੀਰ ਸਿੰਘ , ਪਰਮਜੀਤ ਸਿੰਘ ਮੈਂਬਰ ਅਤੇ ਹੋਰਨਾਂ ਨੂੰ ਸਨਮਾਨਿਤ ਕਰਨ ਪਹੁਚੇ ਕੈਬਨਿਟ ਮੰਤਰੀ ਨੇ ਵੋਟਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਿੱਟੂ ਕੋਟਲਾ, ਰਸ਼ਪਾਲ, ਦਵਿੰਦਰ ਮੰਨੂ ਸਰਪੰਚ, ਸੁਖਵਿੰਦਰ ਨਰਾਇਣਗੜ੍ਹ, ਸਤਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਆਪਣੇ ਧੰਨਵਾਦੀ ਦੌਰੇ ਦੌਰਾਨ ਲੋਕਾਂ ਨਾਲ ਵਿਚਾਰ ਸਾਝੇ ਕੀਤੇ ਤੇ ਕਿਹਾ ਕਿ ਪੰਜਾਬ ਵਿਚ ਹੁਣ ਪਿੰਡਾਂ ਦੇ ਵਿਕਾਸ ਦਾ ਖਾਖਾ ਤਿਆਰ ਹੋ ਗਿਆ ਹੈ, ਪਿੰਡਾਂ ਵਿੱਚ ਹੁਣ ਪੱਕੀਆਂ, ਗਲੀਆਂ, ਨਾਲੀਆਂ, ਸੀਵਰੇਜ, ਜਲ ਸਪਲਾਈ, ਰੋਸ਼ਨੀ, ਪੀਣ ਵਾਲਾ ਸਾਫ ਪਾਣੀ, ਗੰਦੇ ਪਾਣੀ ਦੀ...








